PUNJABMAILUSA.COM

ਗੋਰਿਆਂ ਦੀ ਰੈਲੀ ’ਚ ਹਿੰਸਾ ਦੌਰਾਨ ਤਿੰਨ ਦੀ ਮੌਤ

 Breaking News

ਗੋਰਿਆਂ ਦੀ ਰੈਲੀ ’ਚ ਹਿੰਸਾ ਦੌਰਾਨ ਤਿੰਨ ਦੀ ਮੌਤ

ਗੋਰਿਆਂ ਦੀ ਰੈਲੀ ’ਚ ਹਿੰਸਾ ਦੌਰਾਨ ਤਿੰਨ ਦੀ ਮੌਤ
August 14
22:08 2017

ਵਾਸ਼ਿੰਗਟਨ, 14 ਅਗਸਤ (ਪੰਜਾਬ ਮੇਲ)- ਅਮਰੀਕਾ ਦੇ ਸ਼ਹਿਰ ਵਰਜੀਨੀਆ ਵਿੱਚ ਗੋਰਿਆਂ ਨੂੰ ਸਰਵੋਤਮ ਮੰਨਣ ਵਾਲੇ ਲੋਕਾਂ ਅਤੇ ਉਨ੍ਹਾਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈ ਝੜਪ ਵਿੱਚ ਤਿੰਨ ਜਣੇ ਹਲਾਕ ਜਦਕਿ 19 ਲੋਕ ਜ਼ਖ਼ਮੀ ਹੋ ਗਏ। ਅਮਨ ਅਮਾਨ ਨਾਲ ਰੈਲੀ ਕਰ ਰਹੇ ਲੋਕਾਂ ਦੀ ਭੀੜ ’ਤੇ ਇਕ ਕਾਰ ਚੜ੍ਹਨ ਕਰਕੇ 32 ਸਾਲਾ ਮਹਿਲਾ ਦੀ ਮੌਤ ਹੋ ਗਈ ਜਦਕਿ ਵਰਜੀਨੀਆ ਦੇ ਸ਼ਾਰਲੈੱਟਸਵਿਲੇ ਵਿੱਚ ਪੁਲੀਸ ਦਾ ਇਕ ਹੈਲੀਕਾਪਟਰ ਪ੍ਰਦਰਸ਼ਨ ਵਾਲੀ ਥਾਂ ’ਤੇ ਡਿੱਗਣ ਕਾਰਨ ਦੋ ਪੁਲੀਸ ਅਧਿਕਾਰੀ ਮਾਰੇ ਗਏ।
ਪੁਲੀਸ ਨੇ ਨੌਜਵਾਨ ਕਾਰ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਦੂਜਾ ਦਰਜਾ ਕਤਲ ਤਹਿਤ ਦੋਸ਼ ਆਇਦ ਕੀਤੇ ਹਨ। ਪੁਲੀਸ ਵੱਲੋਂ ਹੈਲੀਕਾਪਟਰ ਡਿੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਰਾਸ਼ਟਰਪਤੀ ਡੋਨਲਡ ਟਰੰਪ ਨੇ ਝੜਪਾਂ ਨੂੰ ਭਿਆਨਕ ਘਟਨਾ ਦੱਸਦਿਆਂ ਨਿਖੇਧੀ ਕੀਤੀ ਹੈ।
ਜਾਣਕਾਰੀ ਅਨੁਸਾਰ ਆਪਣੇ ਆਪ ਨੂੰ ਸਰਵੋਤਮ ਮੰਨਣ ਵਾਲੇ ਗੋਰਿਆਂ ਦੇ ਇਕ ਸਮੂਹ ਨੇ ਵਰਜੀਨੀਆ ਤੋਂ 250 ਕਿਲੋਮੀਟਰ ਦੂਰ ਸ਼ਾਰਲੈੱਟਸਵਿਲੇ ਸ਼ਹਿਰ ਦੇ ਪਾਰਕ ’ਚੋਂ ਕੌਨਫੈਡਰੇਟ ਜਨਰਲ ਰੋਬਰਟ ਈ.ਲੀ ਦੇ ਬੁੱਤ ਨੂੰ ਹਟਾਉਣ ਤੋਂ ਰੋਕਣ ਲਈ ‘ਯੁਨਾਈਟ ਦਾ ਰਾਈਟ’ ਨਾਂ ਹੇਠ ਰੈਲੀ ਵਿਓਂਤੀ ਸੀ, ਪਰ ਰੈਲੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਹਿੰਸਾਂ ਭੜਕ ਗਈ। ਦਿ ਵਾਸ਼ਿੰਗਟਨ ਪੋਸਟ ਦੀ ਖ਼ਬਰ ਅਨੁਸਾਰ ਹਿੰਸਾ ਉਦੋਂ ਭੜਕੀ ਜਦੋਂ ਇਕ ਕਾਰ ਭੀੜ ’ਚ ਵੜ ਗਈ। ਇਸ ਕਾਰਨ ਕਈ ਲੋਕਾਂ ਨੂੰ ਸੱਟਾਂ ਲੱਗੀਆਂ। ਇਸ ਦੌਰਾਨ ਪ੍ਰਦਰਸ਼ਨ ਵਾਲੀ ਥਾਂ ਨੇੜੇ ਹੈਲੀਕਾਪਟਰ ਡਿੱਗਣ ਨਾਲ ਦੋ ਪੁਲੀਸ ਅਧਿਕਾਰੀਆਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪ੍ਰਦਰਸ਼ਨਕਾਰੀਆਂ ਨੇ ਵਿਰੋਧੀ ਖੇਮੇ ’ਤੇ ਬੋਤਲਾਂ ਵੀ ਸੁੱਟੀਆਂ। ਝੜਪ ਤੋਂ ਫ਼ੌਰੀ ਮਗਰੋਂ ਅਧਿਕਾਰੀਆਂ ਨੇ ਐਮਰਜੰਸੀ ਦਾ ਐਲਾਨ ਕਰਦਿਆਂ ਪੁਲੀਸ ਤੇ ਸਲਾਮੀ ਦਸਤੇ ਤਾਇਨਾਤ ਕਰ ਦਿੱਤੇ।
ਨਿਊ ਜਰਸੀ ਵਿੱਚ ਗਰਮੀਆਂ ਦੀਆਂ ਛੁੱਟੀਆਂ ਕੱਟ ਰਹੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ,‘ਅਸੀਂ ਨਫ਼ਰਤ, ਤੁਅੱਸਬ ਤੇ ਹਿੰਸਾ ਦੀ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦੇ ਹਾਂ।’ ਟਰੰਪ ਨੇ ਕਿਹਾ,‘ਸਾਡੇ ਮੁਲਕ ਵਿੱਚ ਇਹ ਲੰਮੇ ਸਮੇਂ ਤੋਂ ਚੱਲ ਰਿਹੈ, ਇਹ ਡੋਨਲਡ ਟਰੰਪ ਜਾਂ ਬਰਾਕ ਓਬਾਮਾ ਦੇ ਸਮੇਂ ਤੋਂ ਨਹੀਂ ਬਲਕਿ ਲੰਮੇ ਸਮੇਂ ਤੋਂ ਜਾਰੀ ਹੈ। ਅਮਰੀਕਾ ਵਿੱਚ ਇਸ ਲਈ ਕੋਈ ਥਾਂ ਨਹੀਂ। ਅਮਨ ਤੇ ਕਾਨੂੰਨ ਦੀ ਬਹਾਲੀ ਤੇ ਬੇਕਸੂਰਾਂ ਦੀ ਜ਼ਿੰਦਗੀ ਬਚਾਉਣਾ ਅਹਿਮ ਹੈ।’ ਇਸ ਦੌਰਾਨ ਭਾਰਤੀ ਮੂਲ ਦੀ ਅਮਰੀਕੀ ਵਨੀਤਾ ਗੁਪਤਾ, ਜੋ ਕਿ ਸ਼ਹਿਰੀ ਤੇ ਮਨੁੱਖੀ ਹੱਕਾਂ ਬਾਰੇ ਲੀਡਰਸ਼ਿਪ ਕਾਨਫਰੰਸ ਦੀ ਮੁਖੀ ਤੇ ਸੀਈਓ ਵੀ ਹੈ, ਨੇ ਇਸ ਘਟਨਾ ਦੀ ਐਫਬੀਆਈ ਕੋਲੋਂ ਜਾਂਚ ਕਰਾਏ ਜਾਣ ਦੀ ਮੰਗ ਕੀਤੀ ਹੈ। ਉਧਰ ਡੈਮੋਕਰੈਟਿਕ ਨੈਸ਼ਨਲ ਕਮੇਟੀ ਦੇ ਚੇਅਰਮੈਨ ਟੌਮ ਪੈਰੇਜ਼ ਨੇ ਕਿਹਾ ਕਿ ਤੁਅੱਸਬੀਆਂ ਲਈ ਅਮਰੀਕਾ ’ਚ ਕੋਈ ਥਾਂ ਨਹੀਂ। ਵਿਲੇ ਵਿੱਚ ਨਸਲਪ੍ਰਸਤੀ ਦਾ ਕੀਤਾ ਗਿਆ ਮੁਜ਼ਾਹਰਾ ਜਮਹੂਰੀਅਤ ’ਤੇ ਹਮਲਾ ਅਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਹੈ। ਸ਼ਾਰਟਲੈੱਟਸਵਿਲੇ ਦੇ ਮੇਅਰ ਮਾਈਕ ਸਿੰਗਰ ਨੇ ਘਟਨਾ ’ਤੇ ਸ਼ੋਕ ਜਤਾਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article