PUNJABMAILUSA.COM

ਗੋਲਡਨ ਗੇਟ ਤੋਂ ਇੰਡੀਆ ਗੇਟ ਤੱਕ ਹੁਣ ਸਿੱਧੀਆਂ ਫਲਾਈਟਾਂ

ਗੋਲਡਨ ਗੇਟ ਤੋਂ ਇੰਡੀਆ ਗੇਟ ਤੱਕ ਹੁਣ ਸਿੱਧੀਆਂ ਫਲਾਈਟਾਂ

ਗੋਲਡਨ ਗੇਟ ਤੋਂ ਇੰਡੀਆ ਗੇਟ ਤੱਕ ਹੁਣ ਸਿੱਧੀਆਂ ਫਲਾਈਟਾਂ
October 21
10:32 2015

18
ਸਾਨ ਫਰਾਂਸਿਸਕੋ, 21 ਅਕਤੂਬਰ (ਪੰਜਾਬ ਮੇਲ)- ਏਅਰ ਇੰਡੀਆ 2 ਦਸੰਬਰ ਤੋਂ ਸਾਨ ਫਰਾਂਸਿਸਕੋ ਤੋਂ ਦਿੱਲੀ ਤੱਕ ਆਪਣੀਆਂ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਜਾ ਰਿਹਾ ਹੈ। ਇਸ ਸੰਬੰਧੀ ਇਥੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਏਅਰ ਇੰਡੀਆ ਦੇ ਭਾਰਤ ਤੋਂ ਆਏ ਉੱਚ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੁਰੂ ਵਿਚ ਇਹ ਉਡਾਣਾਂ ਹਫਤੇ ‘ਚ ਤਿੰਨ ਵਾਰ ਹੋਣਗੀਆਂ। ਜੋ ਕਿ ਬੁੱਧਵਾਰ, ਸ਼ੁੱਕਰਵਾਰ ਅਤੇ ਐਤਵਾਰ ਨੂੰ ਆਪਣੀਆਂ ਉਡਾਣਾਂ ਭਰਨਗੀਆਂ। ਅਮਰੀਕਾ ਤੋਂ ਸਿੱਧੀ ਦਿੱਲੀ ਤੱਕ ਫਲਾਈਟਾਂ ਲਈ ਹੁਣ ਸਾਨ ਫਰਾਂਸਿਸਕੋ ਚੌਥਾ ਏਅਰਪੋਰਟ ਹੋਵੇਗਾ। ਇਸ ਤੋਂ ਪਹਿਲਾਂ ਨਿਊਯਾਰਕ, ਨਿਊ ਆਰਕ, ਸ਼ਿਕਾਗੋ ਤੋਂ ਏਅਰ ਇੰਡੀਆ ਦੀਆਂ ਦਿੱਲੀ ਤੱਕ ਸਿੱਧੀਆਂ ਫਲਾਈਟਾਂ ਜਾਂਦੀਆਂ ਸਨ। ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੈਨਹੋਜ਼ੇ ਆਏ ਸਨ ਅਤੇ ਉਨ੍ਹਾਂ ਆਪਣੀ ਤਕਰੀਰ ਦੌਰਾਨ ਇਹ ਕਿਹਾ ਸੀ ਕਿ ਪ੍ਰਵਾਸੀਆਂ ਦੀਆਂ ਮੁਸ਼ਕਲਾਂ ਨੂੰ ਸਮਝਦੇ ਹੋਏ ਜਲਦ ਹੀ ਇਥੋਂ ਦਿੱਲੀ ਤੱਕ ਸਿੱਧੀਆਂ ਉਡਾਣਾਂ ਉਡਾਈਆਂ ਜਾਣਗੀਆਂ। ਇਨ੍ਹਾਂ ਉਡਾਣਾਂ ਨਾਲ ਕੈਲੀਫੋਰਨੀਆ ਅਤੇ ਆਸ-ਪਾਸ ਰਹਿੰਦੇ ਭਾਰਤੀਆਂ ਨੂੰ ਕਾਫੀ ਰਾਹਤ ਮਿਲੇਗੀ। ਇਸ ਦੇ ਨਾਲ-ਨਾਲ ਪੈਸੇ ਅਤੇ ਸਮੇਂ ਦੀ ਵੀ ਬਚਤ ਹੋਵੇਗੀ।
ਅਧਿਕਾਰੀਆਂ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਉਡਾਣਾਂ ਸਵੇਰੇ 10 ਵਜੇ ਤੋਂ ਸਾਨ ਫਰਾਂਸਿਸਕੋ ਤੋਂ ਉਡੇਗੀ ਅਤੇ ਦਿੱਲੀ ਦੁਪਹਿਰ 3:35 ‘ਤੇ ਪਹੁੰਚੇਗੀ। ਇਸ ਤਰ੍ਹਾਂ ਕੁੱਲ ਮਿਲਾ ਕੇ ਤਕਰੀਬਨ 17 ਘੰਟੇ ਦਾ ਸਮਾਂ ਉਥੇ ਪਹੁੰਚਣ ਨੂੰ ਲੱਗੇਗਾ। ਇਹ ਫਲਾਈਟ ਰਸਤੇ ਵਿਚ ਕਿਤੇ ਵੀ ਨਹੀਂ ਰੁਕੇਗੀ। ਦਿੱਲੀ ਪਹੁੰਚਣ ‘ਤੇ ਭਾਰਤ ਦੇ ਵੱਖ-ਵੱਖ ਹਿੱਸਿਆਂ ਲਈ ਕਨੈਕਟਡ ਫਲਾਈਟਾਂ ਦਾ ਇੰਤਜ਼ਾਮ ਹੋਵੇਗਾ। ਇਸ ਜਹਾਜ਼ ਵਿਚ 195 ਸੀਟਾਂ ਇਕੌਨਮੀ ਕਲਾਸ ਵਿਚ ਹੋਣਗੀਆਂ। 35 ਸੀਟਾਂ ਬਿਜ਼ਨਸ ਕਲਾਸ ਵਿਚ ਹੋਣਗੀਆਂ। ਜਦਕਿ 8 ਸੀਟਾਂ ਫਸਟ ਕਲਾਸ ਵਿਚ ਹੋਣਗੀਆਂ। ਅਧਿਕਾਰੀਆਂ ਨੇ ਦੱਸਿਆ ਕਿ ਸਫਰ ਦੌਰਾਨ ਜਹਾਜ਼ ਵਿਚ ਮਨੋਰੰਜਨ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ। ਬੈਠਣ ਲਈ ਸੀਟਾਂ ਦਾ ਆਕਾਰ ਵੱਡਾ ਰੱਖਿਆ ਗਿਆ ਹੈ, ਤਾਂਕਿ ਸਵਾਰੀ ਦੀਆਂ ਲੱਤਾਂ ਠੀਕ ਤਰੀਕੇ ਨਾਲ ਰੱਖੀਆਂ ਜਾਣ। ਪ੍ਰਬੰਧਕਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਨਵੀਂ ਏਅਰ ਇੰਡੀਆ ਦਾ ਪ੍ਰਬੰਧ ਅੰਤਰਰਾਸ਼ਟਰੀ ਪੱਧਰ ਦਾ ਕੀਤਾ ਗਿਆ ਹੈ। ਹੁਣ ਪਹਿਲਾਂ ਵਾਂਗ ਏਅਰ ਇੰਡੀਆ ਦੇ ਜਹਾਜ਼ ਸਮੇਂ ਦੇ ਪਾਬੰਦ ਹੋਣਗੇ। ਇਸ ਨੂੰ ਅੰਤਰਰਾਸ਼ਟਰੀ ਪੱਧਰ ਦਾ ਦਰਜਾ ਦੇਣ ਲਈ ਹਰ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 2 ਦਸੰਬਰ ਤੋਂ 16 ਦਸੰਬਰ ਤੱਕ ਜਾਣ ਵਾਲੇ ਯਾਤਰੀਆਂ ਦੇ ਕਿਰਾਏ ਵਿਚ ਵਿਸ਼ੇਸ਼ ਛੂਟ ਦਿੱਤੀ ਜਾਵੇਗੀ। ਇਹ ਕਿਰਾਇਆ 999 ਡਾਲਰ ਪ੍ਰਤੀ ਵਿਅਕਤੀ ਹੋਵੇਗਾ। ਜਹਾਜ਼ ਵਿਚ ਭਾਰਤੀ ਖਾਣੇ ਦੀਆਂ ਬਹੁਤ ਸਾਰੀਆਂ ਕਿਸਮਾਂ ਹੋਣਗੀਆਂ, ਜੋ ਕਿ ਯਾਤਰੀ ਪਸੰਦ ਕਰਨਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article