PUNJABMAILUSA.COM

ਗੋਲੀ ਕਾਂਡ ਤੇ ਸਮੁੱਚੇ ਘਟਨਾਕ੍ਰਮ ਦੀ ਜਾਂਚ ਲਈ ਪੰਥਕ ਧਿਰਾਂ ਵੱਲੋਂ ਪੀਪਲਜ਼ ਕਮਿਸ਼ਨ ਬਣਾਉਣ ਦਾ ਐਲਾਨ

ਗੋਲੀ ਕਾਂਡ ਤੇ ਸਮੁੱਚੇ ਘਟਨਾਕ੍ਰਮ ਦੀ ਜਾਂਚ ਲਈ ਪੰਥਕ ਧਿਰਾਂ ਵੱਲੋਂ ਪੀਪਲਜ਼ ਕਮਿਸ਼ਨ ਬਣਾਉਣ ਦਾ ਐਲਾਨ

ਗੋਲੀ ਕਾਂਡ ਤੇ ਸਮੁੱਚੇ ਘਟਨਾਕ੍ਰਮ ਦੀ ਜਾਂਚ ਲਈ ਪੰਥਕ ਧਿਰਾਂ ਵੱਲੋਂ ਪੀਪਲਜ਼ ਕਮਿਸ਼ਨ ਬਣਾਉਣ ਦਾ ਐਲਾਨ
October 22
21:20 2015

panthak
ਬਠਿੰਡਾ, 22 ਅਕਤੂਬਰ (ਪੰਜਾਬ ਮੇਲ)- ਪੰਥਕ ਧਿਰਾਂ ਤੇ ਸਿੱਖ ਪ੍ਰਚਾਰਕਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਉਸ ਮਗਰੋਂ ਵਾਪਰੇ ਸਮੁੱਚੇ ਮਾਮਲੇ ਦੀ ਜਾਂਚ ਲਈ ਅੱਜ ਦੋ ਮੈਂਬਰੀ ਪੀਪਲਜ਼ ਕਮਿਸ਼ਨ ਬਣਾਉਣ ਦਾ ਐਲਾਨ ਕੀਤਾ ਹੈ, ਜਿਸ ਵਿੱਚ ਹਾਈ ਕੋਰਟ ਦਾ ਇਕ ਸੇਵਾਮੁਕਤ ਜੱਜ ਅਤੇ ਇਕ ਸੇਵਾਮੁਕਤ ਪੁਲੀਸ ਅਫ਼ਸਰ ਸ਼ਾਮਲ ਹੋਵੇਗਾ।
ਇਹ ਖ਼ੁਲਾਸਾ ਅੱਜ ਇੱਥੇ ਪੰਥਪ੍ਰੀਤ ਸਿੰਘ ਖ਼ਾਲਸਾ, ਰਣਜੀਤ ਸਿੰਘ ਢੱਡਰੀਆਂ, ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਪ੍ਰਚਾਰਕ ਦਲੇਰ ਸਿੰਘ ਖੇੜੀ ਨੇ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਕੀਤਾ। ਇਸ ਮੌਕੇ ਪੰਜਗਰਾਈਂ ਖੁਰਦ ਦੇ ਦੋ ਸਕੇ ਭਰਾਵਾਂ ਜਸਵਿੰਦਰ ਸਿੰਘ ਤੇ ਰੁਪਿੰਦਰ ਸਿੰਘ, ਜਿਨ੍ਹਾਂ ਨੂੰ ਬੇਅਦਬੀ ਮਾਮਲੇ ਵਿੱਚ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ, ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਿੰਡ ਪੰਜਗਰਾਈਂ ਖੁਰਦ ਦਾ ਸਰਪੰਚ ਬਲਦੇਵ ਸਿੰਘ ਅਤੇ ਦੋ-ਤਿੰਨ ਪਿੰਡਾਂ ਦੀਆਂ ਹੋਰ ਪੰਚਾਇਤਾਂ ਵੀ ਹਾਜ਼ਰ ਸਨ।
ਪੰਥਕ ਆਗੂਆਂ ਨੇ ਆਖਿਆ ਕਿ ਪੰਜਾਬ ਪੁਲੀਸ ਨੇ ਪੰਜਗਰਾਈਂ ਖੁਰਦ ਦੇ ਦੋ ਸਕੇ ਭਰਾਵਾਂ ਨੂੰ ਗ੍ਰਿਫ਼ਤਾਰ ਕਰ ਕੇ ਜੋ ਕਹਾਣੀ ਘੜੀ ਹੈ, ਉਹ ਬਿਲਕੁਲ ਝੂਠੀ ਹੈ। ਪੰਥਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਢੱਡਰੀਆਂ ਨੇ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਦੇ ਜੋ ਪੱਤਰੇ 12 ਅਕਤੂਬਰ ਨੂੰ ਮਿਲੇ ਸਨ, ਉਹ ਕੋਟਕਪੂਰਾ ਧਰਨੇ ਵਿੱਚ ਰੱਖੇ ਗੲੇ ਸਨ। ਜੋ ਬਾਅਦ ਵਿੱਚ ਕੋਟਕਪੂਰਾ ਦੇ ਬੇਅੰਤ ਸਿੰਘ ਦੇ ਘਰ ਭੇਜ ਦਿੱਤੇ ਗਏ, ਜਿਨ੍ਹਾਂ ਨੂੰ ਪੁਲੀਸ ਨੇ 17 ਅਕਤੂਬਰ ਨੂੰ ਕਬਜ਼ੇ ਵਿੱਚ ਲਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਖ਼ਿਲਾਫ਼ ਜੋ ਸਰਕਾਰੀ ਧਿਰ ਦੇ ਪੱਖ ਵਿੱਚ ਖੜ੍ਹਨ ਦੀ ਗੱਲ ਆਖੀ ਜਾ ਰਹੀ ਹੈ, ਉਹ ਬਿਲਕੁਲ ਝੂਠ ਤੇ ਕੂੜ ਪ੍ਰਚਾਰ ਹੈ। ਹਰ ਜ਼ਿਲ੍ਹੇ ਵਿੱਚ ਤਿੰਨ ਘੰਟੇ ਇਕ ਥਾਂ ’ਤੇ ਧਰਨੇ ਦੇਣ ਦਾ ਜੋ ਪ੍ਰੋਗਰਾਮ ਉਲੀਕਿਆ ਗਿਆ ਸੀ, ਉਹ ਵੀ ਸਭ ਦੀ ਸਹਿਮਤੀ ਮਗਰੋਂ ਐਲਾਨਿਆ ਗਿਆ ਸੀ। ਆਗੂਆਂ ਨੇ ਆਖਿਆ ਕਿ 25 ਅਕਤੂਬਰ ਦੇ ਪਾਠ ਸਮਾਗਮਾਂ ਮਗਰੋਂ ਹੀ ਅਗਲੇ ਸੰਘਰਸ਼ ’ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਆਗੂਆਂ ਨੇ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਉਸ ਮਗਰੋਂ ਵਾਪਰੇ ਗੋਲੀ ਕਾਂਡ ਅਤੇ ਸਮੁੱਚੇ ਘਟਨਾਕ੍ਰਮ ਦੀ ਜਾਂਚ ਪੀਪਲਜ਼ ਕਮਿਸ਼ਨ ਵੱਲੋਂ ਕੀਤੀ ਜਾਵੇਗੀ। ਕਮਿਸ਼ਨ ਬਣਾਉਣ ਦਾ ਮਕਸਦ ਸੱਚ ਸਾਹਮਣੇ ਲਿਆਉਣਾ ਹੈ। ਇਹ ਕਮਿਸ਼ਨ ਹਰ ਪਹਿਲੂ ਤੋਂ ਜਾਂਚ ਕਰੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article