PUNJABMAILUSA.COM

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ
August 22
17:21 2019

ਵਾਸ਼ਿੰਗਟਨ, 22 ਅਗਸਤ (ਪੰਜਾਬ ਮੇਲ)-ਦੁਨੀਆਂ ਦੇ ਸਭ ਤੋਂ ਵੱਡੇ ਟਾਪੂ ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਮੈਟੀ ਫ੍ਰੈਡਿਕਸੇਨ ਦੇ ਇਨਕਾਰ ‘ਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੀ ਡੈਨਮਾਰਕ ਯਾਤਰਾ ਰੱਦ ਕਰ ਦਿੱਤੀ। ਟਰੰਪ 2-3 ਸਤੰਬਰ ਨੂੰ ਡੈਨਮਾਰਕ ਜਾਣ ਵਾਲੇ ਸਨ। ਇਸ ਦੌਰੇ ‘ਤੇ ਟਰੰਪ ਦੀ ਫ੍ਰੈਡਿਕਸੇਨ ਦੇ ਨਾਲ ਹੀ ਡੈੱਨਮਾਰਕ ਦੇ ਖ਼ੁਦਮੁਖ਼ਤਿਆਰ ਖੇਤਰ ਗ੍ਰੀਨਲੈਂਡ ਦੇ ਪ੍ਰਧਾਨ ਮੰਤਰੀ ਕਿਮ ਕੀਲਸਨ ਨਾਲ ਵੀ ਮੁਲਾਕਾਤ ਹੋਣ ਸੀ। ਡੈੱਨਮਾਰਕ ਦੇ ਨੇਤਾਵਾਂ ਨੇ ਇਸ ‘ਤੇ ਹੈਰਾਨ ਪ੍ਰਗਟਾਈ ਹੈ।
ਆਪਣਾ ਦੌਰਾ ਰੱਦ ਕਰਨ ਦੀ ਜਾਣਕਾਰੀ ਦਿੰਦੇ ਹੋਏ ਟਰੰਪ ਨੇ ਮੰਗਲਵਾਰ ਨੂੰ ਟਵੀਟ ਕੀਤਾ ਕਿ ਡੈੱਨਮਾਰਕ ਬਹੁਤ ਖ਼ਾਸ ਦੇਸ਼ ਹੈ ਅਤੇ ਉੱਥੋਂ ਦੇ ਲੋਕ ਵੀ ਅਦਭੁੱਤ ਹਨ। ਫ੍ਰੈਡਿਕਸੇਨ ਗ੍ਰੀਨਲੈਂਡ ਦੀ ਵਿਕਰੀ ‘ਤੇ ਗੱਲਬਾਤ ਨਹੀਂ ਕਰਨਾ ਚਾਹੁੰਦੀ, ਇਸ ਲਈ ਮੈਂ ਆਪਣੀ ਯਾਤਰਾ ਮੁਲਤਵੀ ਕਰ ਰਿਹਾ ਹਾਂ। ਉਨ੍ਹਾਂ ਸਿੱਧੇ ਇਨਕਾਰ ਕਰ ਕੇ ਅਮਰੀਕਾ ਤੇ ਡੈੱਨਮਾਰਕ ਦੀ ਮਿਹਨਤ ਤੇ ਖ਼ਰਚ ਦੋਵੇਂ ਬਚਾਏ ਹਨ। ਮੈਂ ਇਸ ਲਈ ਉਨ੍ਹਾਂ ਨੂੰ ਧੰਨਵਾਦ ਦਿੰਦਾ ਹਾਂ ਤੇ ਭਵਿੱਖ ‘ਚ ਮੁਲਾਕਾਤ ਦੀ ਉਮੀਦ ਕਰਦਾ ਹਾਂ।
ਟਰੰਪ ਨੇ ਹਾਲੀਆ ਗ੍ਰੀਨਲੈਂਡ ਨੂੰ ਖਰੀਦਣ ਦੀ ਇੱਛਾ ਫਿਰ ਪ੍ਰਗਟਾਈ ਸੀ। ਪਰ ਇਸਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਇਹ ਉਨ੍ਹਾਂ ਦੀ ਪਹਿਲੀ ਤਰਜੀਹ ਨਹੀਂ ਹੈ। ਫ੍ਰੈਡਿਕਸੇਨ ਨੇ ਟਰੰਪ ਦੀ ਇਸ ਇੱਛਾ ਨੂੰ ਬੇਤੁਕਾ ਦੱਸਿਆ ਸੀ। ਉਨ੍ਹਾਂ ਕਿਹਾ ਸੀ, ‘ਗ੍ਰੀਨਲੈਂਡ ਵਿਕਾਊ ਨਹੀਂ ਹੈ। ਗ੍ਰੀਨਲੈਂਡ ਸਿਰਫ਼ ਗ੍ਰੀਨਲੈਂਡ ਦੇ ਲੋਕਾਂ ਦਾ ਹੈ। ਮੈਨੂੰ ਉਮੀਦ ਹੈ ਕਿ ਟਰੰਪ ਇਸ ਦੀ ਖਰੀਦ ਨੂੰ ਲੈ ਕੇ ਗੰਭੀਰ ਨਹੀਂ ਹੈ।’ ਇਸ ਮੁੱਦੇ ‘ਤੇ ਟਰੰਪ ਵੱਲੋਂ ਆਪਣਾ ਦੌਰਾ ਰੱਦ ਕਰਨ ‘ਤੇ ਨਾਟੋ (ਉੱਤਰ ਅਟਲਾਂਟਿਕ ਸੰਧੀ ਸੰਗਠਨ) ਸਹਿਯੋਗੀ ਡੈੱਨਮਾਰਕ ਦੇ ਨੇਤਾਵਾਂ ਨੇ ਹੈਰਾਨੀ ਅਤੇ ਮਾਯੂਸੀ ਪ੍ਰਗਟਾਈ ਹੈ। ਡੈਨਿਸ ਸੋਸ਼ਲ ਲਿਬਰਲ ਪਾਰਟੀ ਦੇ ਨੇਤਾ ਮਾਰਟਿਨ ਓਸਟਰਗਾਰਡ ਨੇ ਕਿਹਾ, ‘ਇਸ ਤੋਂ ਪਤਾ ਲੱਗਦਾ ਹੈ ਕਿ ਕਿਉਂ ਸਾਨੂੰ ਯੂਰਪੀ ਦੇਸ਼ਾਂ ਨੂੰ ਆਪਣਾ ਨਜ਼ਦੀਕੀ ਸਹਿਯੋਗੀ ਮੰਨਣਾ ਚਾਹੀਦਾ ਹੈ। ਇਹ ਆਦਮੀ (ਟਰੰਪ) ਕਮਾਲ ਹੈ।’

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article