PUNJABMAILUSA.COM

ਘਰੇਲੂ ਕਲੇਸ਼ ਕਾਰਨ ਨੂੰਹ, ਪੁੱਤ ਤੇ ਪੋਤੀ ’ਨੂੰ ਅੱਗ ਲਾਉਣ ਤੋਂ ਬਾਅਦ ਖ਼ੁਦ ਵੀ ਕੀਤੀ ਖ਼ੁਦਕੁਸ਼ੀ

ਘਰੇਲੂ ਕਲੇਸ਼ ਕਾਰਨ ਨੂੰਹ, ਪੁੱਤ ਤੇ ਪੋਤੀ ’ਨੂੰ ਅੱਗ ਲਾਉਣ ਤੋਂ ਬਾਅਦ ਖ਼ੁਦ ਵੀ ਕੀਤੀ ਖ਼ੁਦਕੁਸ਼ੀ

ਘਰੇਲੂ ਕਲੇਸ਼ ਕਾਰਨ ਨੂੰਹ, ਪੁੱਤ ਤੇ ਪੋਤੀ ’ਨੂੰ ਅੱਗ ਲਾਉਣ ਤੋਂ ਬਾਅਦ ਖ਼ੁਦ ਵੀ ਕੀਤੀ ਖ਼ੁਦਕੁਸ਼ੀ
July 21
21:25 2017

ਪਠਾਨਕੋਟ, 21 ਜੁਲਾਈ (ਪੰਜਾਬ ਮੇਲ)- ਸੁਜਾਨਪੁਰ ਨੇੜਲੇ ਪਿੰਡ ਸੌਲੀ-ਭੋਲੀ ਵਿੱਚ ਘਰੇਲੂ ਕਲੇਸ਼ ਕਾਰਨ ਇੱਕ ਬਾਪ ਨੇ ਆਪਣੀ ਨੂੰਹ, ਪੁੱਤ ਤੇ ਡੇਢ ਸਾਲ ਦੀ ਪੋਤੀ ’ਤੇ ਪੈਟਰੋਲ ਪਾ ਕੇ ਅੱਗ ਲਾ ਦਿੱਤੀ ਅਤੇ ਬਾਅਦ ਵਿੱਚ ਖ਼ੁਦ ਵੀ ਖ਼ੁਦਕੁਸ਼ੀ ਕਰ ਲਈ। ਇਸ ਕਾਰਨ ਉਸ ਦੇ ਪੁੱਤ ਅਤੇ ਪੋਤੀ ਦੀ ਮੌਤ ਹੋ ਗਈ ਜਦਕਿ ਨੂੰਹ ਜ਼ੇਰੇ ਇਲਾਜ ਹੈ।
ਇਹ ਘਟਨਾ ਰਾਤ 12 ਵਜੇ ਦੇ ਕਰੀਬ ਵਾਪਰੀ। ਉਸ ਵੇਲੇ ਸੇਵਾ ਸਿੰਘ, ਉਸ ਦੀ ਪਤਨੀ ਬਲਜੀਤ ਕੌਰ ਅਤੇ ਬੱਚੀ ਮਨਕੀਤ ਕੌਰ ਸੁੱਤੇ ਪਏ ਸਨ ਤੇ ਸੇਵਾ ਸਿੰਘ ਦੇ ਪਿਤਾ ਮਨਜੀਤ ਸਿੰਘ ਨੇ ਉਨ੍ਹਾਂ ’ਤੇ ਪੈਟਰੋਲ ਛਿੜਕ ਕੇ ਅੱਗ ਲਾ ਦਿੱਤੀ। ਅੱਗ ਲੱਗਦੇ ਸਾਰ ਮਨਜੀਤ ਫ਼ਰਾਰ ਹੋ ਗਿਆ। ਸੇਵਾ ਸਿੰਘ ਤੇ ਬਲਜੀਤ ਕੌਰ ਦੀਆਂ ਚੀਕਾਂ ਸੁਣ ਕੇ ਗੁਆਂਢੀਆਂ ਨੇ ਅੱਗ ਬੁਝਾ ਕੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ। ਉਧਰ ਮਨਜੀਤ ਸਿੰਘ ਨੇ ਯੂ.ਬੀ.ਡੀ.ਸੀ. (ਨਹਿਰ) ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਤਿੰਨੇ ਜ਼ਖ਼ਮੀਆਂ ਨੂੰ ਇਲਾਜ ਲਈ ਪਠਾਨਕੋਟ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਬੱਚੀ ਦੀ ਮੌਤ ਹੋ ਗਈ। ਨੂੰਹ ਤੇ ਪੁੱਤਰ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ, ਜਿੱਥੇ ਪੁੱਤਰ ਦੀ ਮੌਤ ਹੋ ਗਈ ਜਦਕਿ ਨੂੰਹ ਜ਼ਿੰਦਗੀ-ਮੌਤ ਦੀ ਲੜਾਈ ਲੜ ਰਹੀ ਹੈ। ਪੁਲੀਸ ਅਧਿਕਾਰੀ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਬਲਜੀਤ ਕੌਰ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ ਸੇਵਾ ਸਿੰਘ ਨੇ ਕਿਸ਼ਤਾਂ ’ਤੇ ਟਰੈਕਟਰ ਲਿਆ ਸੀ ਪਰ ਉਸ ਦਾ ਸਹੁਰਾ ਟਰੈਕਟਰ ਮੰਗ ਰਿਹਾ ਸੀ। ਸੇਵਾ ਸਿੰਘ ਨੇ ਉਸ ਨੂੰ ਜਵਾਬ ਦੇ ਦਿੱਤਾ, ਜਿਸ ਤੋਂ ਬਾਅਦ ਇਸੇ ਪਿੰਡ ਦੇ ਵੱਸਣ ਸਿੰਘ ਨੇ ਮਨਜੀਤ ਸਿੰਘ ਨੂੰ ਭੜਕਾਇਆ ਤੇ ਮਨਜੀਤ ਨੇ ਇਹ ਕਾਰਾ ਕਰ ਦਿੱਤਾ। ਵੱਸਣ ਸਿੰਘ ਕਾਰਨ ਪਹਿਲਾਂ ਵੀ ਘਰ ਵਿੱਚ ਕਲੇਸ਼ ਰਹਿੰਦਾ ਸੀ। ਪੁਲੀਸ ਨੇ ਮਨਜੀਤ ਸਿੰਘ ਤੇ ਵੱਸਣ ਸਿੰਘ ਦੋਹਾਂ ਖ਼ਿਲਾਫ਼ ਕੇਸ ਦਰਜ ਕੀਤਾ ਤੇ ਵੱਸਣ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article