PUNJABMAILUSA.COM

‘ਘਰ ਘਰ ਰੋਜ਼ਗਾਰ’ ਮਿਸ਼ਨ ਤਹਿਤ ਨੌਜਵਾਨਾਂ ਨੂੰ ਨੌਕਰੀ ਦਿਵਾਉਣ ਲਈ ਜ਼ਿਲ•ਾ ਬਿਊਰੋ ਰੋਜ਼ਗਾਰ ਦਫਤਰ ਨਿਭਾਉਣਗੇ ਅਹਿਮ ਭੂਮਿਕਾ

September 10
17:40 2017

ਚੰਡੀਗੜ੍ਹ, 10 ਸਤੰਬਰ (ਪੰਜਾਬ ਮੇਲ)– ‘ਘਰ ਘਰ ਰੋਜ਼ਗਾਰ’ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਸਥਾਪਿਤ ਕੀਤੇ ਗਏ ਜ਼ਿਲ੍ਹਾ ਬਿਊਰੋ ਰੋਜ਼ਗਾਰ ਅਤੇ ਐਂਟਰਪ੍ਰਾਈਜ਼ਿਜ਼ ਦਫਤਰ ਨੌਜਵਾਨਾਂ ਨੂੰ ਵਧੇਰੇ ਰੋਜ਼ਗਾਰ ਦੇ ਮੌਕੇ ਪ੍ਰਾਪਤ ਕਰਨ ਵਿਚ ਸਹਾਇਤਾ ਪ੍ਰਦਾਨ ਕਰਨਗੇ।ਇਸ ਦੇ ਨਾਲ ਹੀ ਆਪਣਾ ਵਪਾਰ ਸ਼ੁਰੂ ਕਰਨ, ਹੁਨਰ ਸਿਖਲਾਈ ਪ੍ਰਾਪਤ ਕਰਨ ਅਤੇ ਵਿਦੇਸ਼ਾਂ ਵਿਚ ਰੋਜ਼ਗਾਰ ਪ੍ਰਾਪਤ ਕਰਨ ਵਿਚ ਵੀ ਇਹ ਬਿਊਰੋ ਨੌਜਵਾਨਾਂ ਦੀ ਸਹਾਇਤਾ ਕਰਨਗੇ ਤਾਂ ਜੋ ‘ਘਰ ਘਰ ਰੋਜ਼ਗਾਰ’ ਮਿਸ਼ਨ ਤਹਿਤ ਹਰੇਕ ਘਰ ਦੇ ਯੋਗ ਨੌਜਵਾਨ ਨੂੰ ਨੌਕਰੀ ਦੇਣ ਦੇ ਉਦੇਸ਼ਾਂ ਨੂੰ ਪ੍ਰਾਪਤ ਕੀਤਾ ਜਾ ਸਕੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਬਿਊਰੋ ਇਕੋ ਥਾਂ ਰੋਜ਼ਗਾਰ ਸਬੰਧੀ ਸਾਰੀਆਂ ਸੁਵਿਧਾਵਾਂ ਪ੍ਰਦਾਨ ਕਰਨਗੇ ਜਿੱਥੇ ਵਿਦੇਸ਼ਾਂ ਵਿਚ ਰੋਜ਼ਗਾਰ, ਹੁਨਰ ਸਿਖਲਾਈ, ਸਵੈ-ਰੋਜ਼ਗਾਰ ਅਤੇ ਉੱਦਮੀਆਂ ਦੇ ਵਿਕਾਸ ਵਰਗੇ ਮਹੱਤਵਪੂਰਣ ਕੰਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਬਿਊਰੋ ਸਾਰੇ ਵਿਭਾਗਾਂ ਨਾਲ ਤਾਲਮੇਲ ਰੱਖਣਗੇ ਤਾਂ ਜੋ ਕੇਂਦਰੀ ਅਤੇ ਸੂਬਾਈ ਸਕੀਮਾਂ ਨੂੰ ਸਾਰਥਕ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ ਅਤੇ ਇਨ੍ਹਾਂ ਸਕੀਮਾਂ ਦੀ ਸਮੇਂ-ਸਮੇਂ ‘ਤੇ ਸਮੀਖਿਆ ਵੀ ਕੀਤੀ ਜਾ ਸਕੇ।
ਬਿਊਰੋ ਦੇ ਕੰਮਕਾਰ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਹ ਬਿਊਰੋ ਰੋਜ਼ਗਾਰਦਾਤਿਆਂ ਅਤੇ ਨੌਕਰੀ ਦੇ ਚਾਹਵਾਨ ਨੌਜਵਾਨਾਂ ਵਿਚਕਾਰ ਇਕ ਪੁਲ ਦਾ ਕੰਮ ਕਰੇਗਾ ਜਿੱਥੇ ਆਧੁਨਿਕ ਅਤੇ ਰਵਾਇਤੀ ਤਰੀਕਿਆਂ ਨਾਲ ਦੋਵਾਂ ਧਿਰਾਂ ਵਿਚਕਾਰ ਤਾਲਮੇਲ ਬਣਾ ਕੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਿਊਰੋ ਇਹ ਵੀ ਸੁਨਿਸ਼ਚਿਤ ਕਰੇਗਾ ਕਿ ਰੋਜ਼ਗਾਰਦਾਤਿਆਂ ਨੂੰ ਉਨ੍ਹਾਂ ਦੀ ਪਸੰਦ ਅਤੇ ਤਕਨੀਕ ਵਾਲੇ ਹੁਨਰਮੰਦ ਨੌਜਵਾਨ ਮਿਲਣ ਅਤੇ ਇਸੇ ਤਰ•ਾਂ ਨੌਕਰੀ ਪ੍ਰਾਪਤ ਕਰਨ ਵਾਲੇ ਨੌਜਵਾਨ ਵੀ ਕਿਸੇ ਨਾ ਕਿਸੇ ਹੁਨਰ ਦੇ ਮਾਹਿਰ ਹੋਣ। ਬਿਊਰੋ ਨੌਜਵਾਨਾਂ ਨੂੰ ਹੁਨਰ ਪ੍ਰਾਪਤੀ ਲਈ ਅਤੇ ਸਵੈ-ਰੋਜ਼ਗਾਰ ਲਈ ਵੀ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਕੇਂਦਰੀ ਅਤੇ ਸੂਬਾਈ ਸਕੀਮਾਂ ਤਹਿਤ ਪੇਸ਼ੇਵਰ ਸਿਖਲਾਈ ਲੈਣ ਵਿਚ ਵੀ ਸਹਾਇਤਾ ਦੇਵੇਗਾ। ਜਿਹੜੇ ਨੌਜਵਾਨ ਵਿਦੇਸ਼ਾਂ ਵਿਚ ਨੌਕਰੀ ਕਰਨ ਦੀ ਇੱਛਾ ਰੱਖਦੇ ਹੋਣਗੇ, ਬਿਊਰੋ ਅਜਿਹੇ ਨੌਜਵਾਨਾਂ ਨੂੰ ਵਿਦੇਸ਼ਾਂ ਵਿਚ ਨੌਕਰੀਆਂ ਦੇ ਮੌਕਿਆਂ, ਲੋੜੀਂਦੇ ਹੁਨਰ ਅਤੇ ਕਿਹੋ-ਜਿਹੀਆਂ ਕਲੀਅਰੈਸਾਂ ਚਾਹੀਦੀਆਂ ਹਨ, ਸਬੰਧੀ ਵੀ ਜਾਣਕਾਰੀ ਅਤੇ ਕੌਂਸਲਿੰਗ ਪ੍ਰਦਾਨ ਕਰੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਨਾਲ ਹੀ ਬਿਊਰੋ ਵੱਖ-ਵੱਖ ਵਿਦਿਅਕ ਸੰਸਥਾਵਾਂ ਅਤੇ ਹੁਨਰ ਸਿਖਲਾਈ ਏਜੰਸੀਆਂ ਨਾਲ ਵੀ ਸਾਂਝੇਦਾਰੀ ਅਤੇ ਰਾਬਤਾ ਬਣਾ ਕੇ ਰੱਖੇਗਾ, ਜਿਨ੍ਹਾਂ ਰਾਹੀਂ ਹੁਨਰ ਸਿਖਲਾਈ, ਰੋਜ਼ਗਾਰ ਪ੍ਰਾਪਤੀ ਅਤੇ ਆਪਣੇ ਕੰਮ ਸ਼ੁਰੂ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨਾਲ ਸਬੰਧਤ ਰੋਜ਼ਗਾਰ ਪ੍ਰਾਪਤੀ ਵਿਚ ਵੀ ਬਿਊਰੋ ਪੂਰੀ-ਪੂਰੀ ਮਦਦ ਕਰੇਗਾ ਅਤੇ ਦੱਸੇਗਾ ਕਿ ਖੇਤੀ ਅਤੇ ਸਹਾਇਕ ਧੰਦਿਆਂ ਵਿਚ ਮੌਜੂਦਾ ਸਮੇਂ ਕੀ-ਕੀ ਗਤੀਵਿਧੀਆਂ ਲਾਭਕਾਰੀ ਹਨ।
ਉਨ੍ਹਾਂ ਦੱਸਿਆ ਕਿ ਆਧੁਨਿਕ ਤਕਨੀਕਾਂ ਦੀ ਮਦਦ ਲੈਂਦਿਆਂ ਬਿਊਰੋ ਡਿਜੀਟਲ ਤਕਨੀਕਾਂ ਦੀ ਵੀ ਵਰਤੋਂ ਕਰੇਗਾ ਅਤੇ ਸਾਰੀਆਂ ਸਰਕਾਰੀ ਤੇ ਵੱਖ-ਵੱਖ ਸੰਸਥਾਵਾਂ ਵਿਚ ਨਿਕਲੀਆਂ ਨੌਕਰੀਆਂ ਨੂੰ ਵੈੱਬਸਾਈਟਾਂ ਅਤੇ ਅਜਿਹੇ ਹੋਰ ਆਧੁਨਿਕ ਮਾਧਿਅਮਾਂ ਰਾਹੀਂ ਪ੍ਰਚਾਰਿਆਂ ਜਾਵੇਗਾ।
ਬਿਊਰੋ ਦੇ ਸੰਸਥਾਤਮਕ ਢਾਂਚੇ ਦੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਰਾਜ ਪੱਧਰੀ ਅਪੈਕਸ ਕਮੇਟੀ ਵਿਚ 21 ਮੈਂਬਰ ਹੋਣਗੇ ਜਿਸ ਵਿਚ 5 ਨੁਮਾਇੰਦੇ ਉਦਯੋਗਾਂ ਤੋਂ ਹੋਣਗੇ ਅਤੇ ਮੁੱਖ ਸਕੱਤਰ ਇਸ ਦੇ ਚੇਅਰਪਰਸਨ ਹੋਣਗੇ। ਹਰੇਕ ਜ਼ਿਲ੍ਹਾ ਬਿਊਰੋ ਦੀ ਇਕ ਗਵਰਨਿੰਗ ਕੌਂਸਲ ਹੋਵੇਗੀ ਜਿਸ ਵਿਚ ਡਿਪਟੀ ਕਮਿਸ਼ਨਰ ਦੇ ਚੇਅਰਪਰਸਨ ਹੋਣ ਸਮੇਤ 16 ਮੈਂਬਰ ਹੋਣਗੇ, ਵਧੀਕ ਡਿਪਟੀ ਕਮਿਸ਼ਨਰ ਵਾਈਸ ਚੇਅਰਮੈਨ ਕਮ ਸੀਈਓ ਅਤੇ ਇਕ ਡਿਪਟੀ ਸੀਈਓ ਹੋਵੇਗਾ।ਡਿਪਟੀ ਸੀਈਓ ਇਕ ਪੇਸ਼ੇਵਰ ਹੋਵੇਗਾ ਜੋ ਕਿ ਸੀਈਓ ਅਤੇ ਚੇਅਰਪਰਸਨ ਦੀ ਮਦਦ ਕਰੇਗਾ ਅਤੇ ਟੀਮ ਦਾ ਓਵਰਆਲ ਇੰਚਾਰਜ ਵੀ ਹੋਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਰਾਜ ਪੱਧਰੀ ਅਪੈਕਸ ਕਮੇਟੀ ਨੌਕਰੀਆਂ ਸਬੰਧੀ ਸੂਬੇ ਦੀ ਸਾਲਾਨਾ ਯੋਜਨਾ ਦਾ ਖਾਕਾ ਪ੍ਰਵਾਨ ਕਰੇਗੀ ਅਤੇ ਸਮੀਖਿਆ ਕਰੇਗੀ ਕਿ ਟੀਚਾ ਪ੍ਰਾਪਤੀ ਲਈ ਕੀ-ਕੀ ਯੋਜਵਾਨਾਂ ਅਮਲ ਵਿਚ ਲਿਆਂਦੀਆਂ ਜਾਣ। ਇਸ ਤੋਂ ਇਲਾਵਾ ਜ਼ਿਲ੍ਹਾ ਬਿਊਰੋਜ਼ ਦੇ ਕੰਮਕਾਜ ਦੀ ਮੋਨੀਟਰਿੰਗ, ਨਿਗਰਾਨੀ, ਸਲਾਹ ਦੇਣੀ ਅਤੇ ਸਮੀਖਿਆ ਵਰਗੇ ਮਹੱਤਵਪੂਰਣ ਕਾਰਜ ਵੀ ਰਾਜ ਪੱਧਰੀ ਕਮੇਟੀ ਹੀ ਕਰੇਗੀ। ਇਹ ਗਵਰਨਿੰਗ ਕੌਂਸਲ ਜਿੱਥੇ ਓਵਰਆਲ ਨਿਰਦੇਸ਼ ਦੇਵੇਗੀ ਉੱਥੇ ਹੀ ਜ਼ਿਲ੍ਹਾ ਬਿਊਰੋਜ਼ ਦੀ ਸਾਲਾਨਾ ਯੋਜਨਾ, ਸਾਲਾਨਾ ਬਜਟ ਅਤੇ ਦਿੱਤੀਆਂ ਨੌਕਰੀਆਂ ਦੀ ਸਮੀਖਿਆ ਵੀ ਕਰੇਗੀ।
ਇੱਥੇ ਦੱਸ ਦੇਈਏ ਕਿ ਬਿਊਰੋਜ਼ ਨੂੰ ਫੰਡ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ ਵਿਭਾਗ ਵੱਲੋਂ ਮੁਹੱਈਆ ਕਰਵਾਏ ਜਾਣਗੇ। ਉਂਝ ਬਿਊਰੋ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਦਲੇ ਰਾਜ ਪੱਧਰੀ ਕਮੇਟੀ ਦੀ ਮੰਜ਼ੂਰੀ ਲੈ ਕੇ ਨਾਂਮਾਤਰ ਫੀਸ ਰੱਖ ਸਕਦੀਆਂ ਹਨ ਪਰ ਬੇਰੋਜ਼ਗਾਰ ਐਸ.ਸੀ. ਅਤੇ ਓ.ਬੀ.ਸੀ. ਨੌਜਵਾਨਾਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article