PUNJABMAILUSA.COM

ਘੁਬਾਇਆ ਪਰਿਵਾਰ ਕਰੋੜਾਂ ਰੁਪਏ ਦਾ ਕਰਜ਼ਈ , ਬੈਂਕ ਨੇ ਕਰਜ਼ਾ ਵਸੂਲੀ ਲਈ ਨੋਟਿਸ ਕੀਤਾ ਜਾਰੀ

ਘੁਬਾਇਆ ਪਰਿਵਾਰ ਕਰੋੜਾਂ ਰੁਪਏ ਦਾ ਕਰਜ਼ਈ , ਬੈਂਕ ਨੇ ਕਰਜ਼ਾ ਵਸੂਲੀ ਲਈ ਨੋਟਿਸ ਕੀਤਾ ਜਾਰੀ

ਘੁਬਾਇਆ ਪਰਿਵਾਰ ਕਰੋੜਾਂ ਰੁਪਏ ਦਾ ਕਰਜ਼ਈ , ਬੈਂਕ ਨੇ ਕਰਜ਼ਾ ਵਸੂਲੀ ਲਈ ਨੋਟਿਸ ਕੀਤਾ ਜਾਰੀ
April 22
21:21 2017

gubaya
ਬਠਿੰਡਾ, 22 ਅਪ੍ਰੈਲ (ਪੰਜਾਬ ਮੇਲ)- ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦਾ ਪਰਿਵਾਰ ਕਰੋੜਾਂ ਰੁਪਏ ਦਾ ਕਰਜ਼ਈ ਹੋ ਗਿਆ ਹੈ। ਬੈਂਕ ਨੇ ਘੁਬਾਇਆ ਪਰਿਵਾਰ ਨੂੰ ਕਰਜ਼ਾ ਵਸੂਲੀ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਸਟੇਟ ਬੈਂਕ ਆਫ਼ ਇੰਡੀਆ ਨੇ ਨੋਟਿਸ ਵਿੱਚ ਸਪੱਸ਼ਟ ਕੀਤਾ ਹੈ ਕਿ ਜੇ 60 ਦਿਨਾਂ ਵਿੱਚ ਕਰਜ਼ ਨਾ ਮੋੜਿਆ ਤਾਂ ਬੈਂਕ ਵੱਲੋਂ ਗਹਿਣੇ ਪਈ ਜ਼ਮੀਨ ਨਿਲਾਮ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਮੈਸਰਜ਼ ਘੁਬਾਇਆ ਐਜੂਕੇਸ਼ਨਲ ਸੁਸਾਇਟੀ ਪਿੰਡ ਸੁਖੇੜਾ ਬੋਦਲਾ (ਫ਼ਾਜ਼ਿਲਕਾ) ਵੱਲੋਂ ਸਟੇਟ ਬੈਂਕ ਆਫ ਇੰਡੀਆ ਤੋਂ ਕਰਜ਼ਾ ਲਿਆ ਗਿਆ ਸੀ ਜੋ ਹੁਣ ਵਿਆਜ ਸਮੇਤ 8.77 ਕਰੋੜ ਰੁਪਏ ਹੋ ਗਿਆ ਹੈ। ਘੁਬਾਇਆ ਐਜੂਕੇਸ਼ਨਲ ਸੁਸਾਇਟੀ ਵੱਲੋਂ ਘੁਬਾਇਆ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਚਲਾਇਆ ਜਾ ਰਿਹਾ ਹੈ। ਸਟੇਟ ਬੈਂਕ ਆਫ਼ ਇੰਡੀਆ ਦੀ ਜਲਾਲਾਬਾਦ (ਪੱਛਮੀ) ਸ਼ਾਖ਼ਾ ਨੇ ਵਿੱਤੀ ਸੁਰੱਖਿਆ ਐਕਟ 2002 ਦੀ ਧਾਰਾ 13(2) ਤਹਿਤ ਘੁਬਾਇਆ ਪਰਿਵਾਰ ਨੂੰ ਵਸੂਲੀ ਨੋਟਿਸ ਜਾਰੀ ਕੀਤਾ ਹੈ। ਬੈਂਕ ਨੇ ਗਹਿਣੇ ਰੱਖੀ ਜਾਇਦਾਦ ਦੀ ਵਿਕਰੀ ਜਾਂ ਲੀਜ਼ ਆਦਿ ’ਤੇ ਵੀ ਰੋਕ ਲਾ ਦਿੱਤੀ ਹੈ। ਸੂਤਰਾਂ ਅਨੁਸਾਰ ਘੁਬਾਇਆ ਪਰਿਵਾਰ ਨੇ ਦਸੰਬਰ 2008 ਵਿੱਚ ਇਸ ਬੈਂਕ ਤੋਂ ਕਰਜ਼ਾ ਲਿਆ ਸੀ। ਇਸ ਕਰਜ਼ੇ ਬਦਲੇ ਰਿਹਾਇਸ਼ੀ ਮਕਾਨ, ਪਿੰਡ ਸੁਖੇੜਾ ਬੋਦਲਾ, ਪਿੰਡ ਘੁਬਾਇਆ ਤੇ ਜਲਾਲਾਬਾਦ ਵਿਚਲੀ ਜਾਇਦਾਦ ਬੈਂਕ ਕੋਲ ਗਹਿਣੇ ਰੱਖੀ ਹੋਈ ਹੈ। ਘੁਬਾਇਆ ਐਜੂਕੇਸ਼ਨਲ ਸੁਸਾਇਟੀ ਤੋਂ ਇਲਾਵਾ ਸੁਸਾਇਟੀ ਦੇ 10 ਮੈਂਬਰ ਤੇ ਗਾਰੰਟਰ ਹਨ, ਜਿਨ੍ਹਾਂ ਵਿੱਚ ਸੁਸਾਇਟੀ ਦੀ ਚੇਅਰਪਰਸਨ ਕ੍ਰਿਸ਼ਨਾ ਰਾਣੀ ਹਨ, ਜੋ ਸੰਸਦ ਮੈਂਬਰ ਘੁਬਾਇਆ ਦੀ ਪਤਨੀ ਹੈ ਤੇ ਸੰਸਦ ਮੈਂਬਰ ਦਾ ਲੜਕਾ ਇੰਜਨੀਅਰ ਵਰਿੰਦਰ ਸਿੰਘ ਸੁਸਾਇਟੀ ਦਾ ਜਨਰਲ ਸਕੱਤਰ ਹੈ। ਸ਼ੇਰ ਸਿੰਘ ਘੁਰਾਇਆ ਸਣੇ ਪੰਜ ਜਣੇ ਇਸ ਵਿੱਚ ਗਾਰੰਟਰ ਹਨ। ਸੁਸਾਇਟੀ ਦੇ ਸਰਪ੍ਰਸਤ ਖ਼ੁਦ ਸ਼ੇਰ ਸਿੰਘ ਘੁਬਾਇਆ ਹਨ।
ਸਰਕਾਰ ਨੇ ਵਜ਼ੀਫ਼ੇ ਦੀ ਰਕਮ ਨਹੀਂ ਦਿੱਤੀ: ਸੰਸਦ ਮੈਂਬਰ

ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਬੈਂਕ ਨਾਲ ਸੈਂਟਲਮੈਂਟ ਚੱਲ ਰਹੀ ਹੈ, ਜੋ ਆਖ਼ਰੀ ਪੜਾਅ ’ਤੇ ਹੈ। ਉਨ੍ਹਾਂ ਕਿਹਾ ਕਿ ਬੈਂਕ ਨੇ ਇਸ ਦੇ ਬਾਵਜੂਦ ਨੋਟਿਸ ਜਾਰੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਤਿੰਨ ਵਰ੍ਹਿਆਂ ਤੋਂ ਉਨ੍ਹਾਂ ਨੂੰ ਵਜ਼ੀਫਿਆਂ ਦੀ ਕਰੀਬ 5 ਕਰੋੜ ਦੀ ਰਕਮ ਜਾਰੀ ਨਹੀਂ ਕੀਤੀ ਹੈ। ਵਜ਼ੀਫਾ ਰਕਮ ਬੈਂਕ ਵਿੱਚ ਹੀ ਆਉਣੀ ਹੈ, ਜਿਸ ਕਰਕੇ ਬੈਂਕ ਇਸ ਰਕਮ ਨੂੰ ਕਰਜ਼ੇ ਵਿੱਚ ਅਡਜਸਟ ਕਰ ਲਵੇ। ਉਨ੍ਹਾਂ ਆਖਿਆ ਕਿ ਉਨ੍ਹਾਂ ਦੀ ਪਤਨੀ ਐਜੂਕੇਸ਼ਨਲ ਸੁਸਾਇਟੀ ਦੀ ਚੇਅਰਪਰਸਨ ਹੈ ਪਰ ਉਹ ਸੁਸਾਇਟੀ ਦੇ ਮੈਂਬਰ ਨਹੀਂ ਹਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article