PUNJABMAILUSA.COM

ਘੱਲੂਘਾਰਾ ਦਿਵਸ ਮੌਕੇ ਪਾਕਿ ‘ਚ ਪੰਜਾਬ ਅਸੈਂਬਲੀ ਲਾਹੌਰ ਦੇ ਸਾਹਮਣੇ ਰੋਸ ਪ੍ਰਦਰਸ਼ਨ

ਘੱਲੂਘਾਰਾ ਦਿਵਸ ਮੌਕੇ ਪਾਕਿ ‘ਚ ਪੰਜਾਬ ਅਸੈਂਬਲੀ ਲਾਹੌਰ ਦੇ ਸਾਹਮਣੇ ਰੋਸ ਪ੍ਰਦਰਸ਼ਨ

ਘੱਲੂਘਾਰਾ ਦਿਵਸ ਮੌਕੇ ਪਾਕਿ ‘ਚ ਪੰਜਾਬ ਅਸੈਂਬਲੀ ਲਾਹੌਰ ਦੇ ਸਾਹਮਣੇ ਰੋਸ ਪ੍ਰਦਰਸ਼ਨ
June 08
09:30 2016

0
ਸਤਲਾਣੀ ਸਾਹਿਬ, 8 ਜੂਨ (ਪੰਜਾਬ ਮੇਲ)-ਪਾਕਿਸਤਾਨ ਪੰਜਾਬ ਅਸੈਂਬਲੀ ਲਾਹੌਰ ਦੇ ਸਾਹਮਣੇ ਪਾਕਿਸਤਾਨ ਸਿੱਖ ਔਰਤਾਂ, ਮਰਦਾਂ ਨੇ 6 ਜੂਨ 1984 ਨੂੰ ਭਾਰਤ ਸਰਕਾਰ ਦੇ ਹੁਕਮ ‘ਤੇ ਭਾਰਤੀ ਫ਼ੌਜ ਵੱਲੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ‘ਤੇ ਕੀਤੇ ਹਮਲੇ ਦੇ ਰੋਸ ਵਜੋਂ ਜ਼ਬਰਦਸਤ ਰੋਸ ਪ੍ਰਦਸ਼ਨ ਕੀਤਾ ਗਿਆ, ਜਿਸ ਦੀ ਅਗਵਾਈ ਪਾਕਿਸਤਾਨ ਪੰਜਾਬ ਐਸੰਬਲੀ ਦੇ ਐੱਮ.ਪੀ.ਏ. ਸ. ਰਮੇਸ਼ ਸਿੰਘ ਅਰੋੜਾ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸੰਗਤਾਂ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਘੱਲੂਘਾਰਾ ਦਿਵਸ ਮਨਾਉਣ ਸਬੰਧੀ ਰੱਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਿੱਖ ਸੰਗਤਾਂ ਮੋਟਰ ਗੱਡੀਆਂ ਰਾਹੀਂ ਲਾਹੌਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚੋਂ ਹੁੰਦੇ ਹੋਏ ਖਾਲਿਸਤਾਨ ਜਿੰਦਾਬਾਦ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰਨ ਦੇ ਵਿਰੋਧ ਸਬੰਧੀ ਬਣਾਈਆਂ ਤਖ਼ਤੀਆਂ ਲੈ ਕੇ ਪਾਕਿਸਤਾਨ ਪੰਜਾਬ ਦੀ ਲਾਹੌਰ ਅਸੈਂਬਲੀ ਦੇ ਸਾਹਮਣੇ ਲਗਾਏ ਤੰਬੂ ਵਿਖੇ ਪਹੁੰਚੇ, ਜਿਥੇ ਜ਼ੋਰ-ਸ਼ੋਰ ਨਾਲ ਨਾਅਰੇ ਲਗਾਏ ਗਏ।
ਅੱਤ ਦੀ ਗਰਮੀ ‘ਚ ਰੋਸ ਪ੍ਰਦਸ਼ਨ ਕਰਨ ਮੌਕੇ ਪੁੱਜੇ ਸੈਂਕੜੇ ਸਿੱਖ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਪਾਕਿਸਤਾਨ ਪੰਜਾਬ ਸਰਕਾਰ ਵਿਚ ਇਕਲੌਤੇ ਸਿੱਖ ਐੱਮ.ਪੀ.ਏ. ਸ. ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਭਾਰਤ ਦੀ ਕਾਂਗਰਸ ਸਰਕਾਰ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਆਪਣੀ ਫ਼ੌਜ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਕਰਵਾਏ ਹਮਲੇ ਦੀ 32 ਵਰ੍ਹਿਆਂ ਦੀ ਯਾਦ ਨੂੰ ਤਾਜ਼ਾ ਰੱਖਦਿਆਂ ਪਾਕਿਸਤਾਨ ਸਿੱਖਾਂ ਵੱਲੋਂ ਪ੍ਰਦਰਸ਼ਨ ਕਰਕੇ ਦੱਸਿਆ ਕਿ ਪਾਕਿਸਤਾਨੀ ਸਿੱਖ ਆਪਣੇ ਪਵਿੱਤਰ ਅਸਥਾਨਾਂ ਨੂੰ ਢਹਿ ਢੇਰੀ ਕੀਤੇ ਜਾਣ ਬਾਰੇ ਕੁੱਝ ਵੀ ਭੁੱਲੇ ਨਹੀਂ ਹਨ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਤਾਰਾ ਸਿੰਘ ਤੇ ਮੈਂਬਰ ਮਨਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨੀ ਸਿੱਖ ਸੰਗਤਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਕਿ 2017 ‘ਚ ਆਉਣ ਵਾਲਾ ਘੱਲੂਘਾਰਾ ਦਿਵਸ 6 ਜੂਨ ਖਾਲਿਸਤਾਨ ਦਿਨ ਵਜੋਂ ਮਨਾਇਆ ਜਾਵੇਗਾ। ਇਸ ਮੌਕੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੋਪਾਲ ਸਿੰਘ ਚਾਵਲਾ ‘ਤੇ ਹੋਰਨਾਂ ਵੀ ਸੰਬੋਧਨ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article