PUNJABMAILUSA.COM

ਚਰਨਜੀਤ ਚੱਢਾ ਮਾਮਲਾ; ਚੀਫ ਖਾਲਸਾ ਦੀਵਾਨ ਦੀ ਹੰਗਾਮੀ ਮੀਟਿੰਗ 10 ਜਨਵਰੀ ਨੂੰ

ਚਰਨਜੀਤ ਚੱਢਾ ਮਾਮਲਾ; ਚੀਫ ਖਾਲਸਾ ਦੀਵਾਨ ਦੀ ਹੰਗਾਮੀ ਮੀਟਿੰਗ 10 ਜਨਵਰੀ ਨੂੰ

ਚਰਨਜੀਤ ਚੱਢਾ ਮਾਮਲਾ;  ਚੀਫ ਖਾਲਸਾ ਦੀਵਾਨ ਦੀ ਹੰਗਾਮੀ ਮੀਟਿੰਗ 10 ਜਨਵਰੀ ਨੂੰ
January 02
17:35 2018

ਅੰਮ੍ਰਿਤਸਰ, 2 ਜਨਵਰੀ (ਪੰਜਾਬ ਮੇਲ)- ਚੀਫ ਖਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਦੀ ਹੰਗਾਮੀ ਮੀਟਿੰਗ 10 ਜਨਵਰੀ ਨੂੰ ਸੱਦ ਲਈ ਗਈ ਹੈ, ਜਿਸ ਵਿੱਚ ਦੀਵਾਨ ਦੇ ਅਹੁਦੇਦਾਰਾਂ ਵੱਲੋਂ ਚਰਨਜੀਤ ਸਿੰਘ ਚੱਢਾ ਅਤੇ ਉਸਦੇ ਪੁੱਤਰ ਨੂੰ ਸੰਸਥਾ ਦੇ ਸਮੂਹ ਅਹੁਦਿਆਂ ਤੇ ਮੁਢੱਲੀ ਮੈਂਬਰਸ਼ਿਪ ਤੋਂ ਖਾਰਜ ਕਰਨ ਦੇ ਫ਼ੈਸਲੇ ਬਾਰੇ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਦੀ ਪੁਸ਼ਟੀ ਕਰਦਿਆਂ ਦੀਵਾਨ ਦੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨੇ ਦੱਸਿਆ ਕਿ ਕਾਰਜਸਾਧਕ ਕਮੇਟੀ ਦੀ ਮੀਟਿੰਗ ਇੱਕ ਨੁਕਾਤੀ ਏਜੰਡੇ ’ਤੇ ਸੱਦੀ ਗਈ ਹੈ, ਜਿਸ ਵਿੱਚ ਸਮੂਹ ਅਹੁਦੇਦਾਰਾਂ ਵੱਲੋਂ ਕੀਤੀ ਗਈ ਸਿਫਾਰਸ਼ ’ਤੇ ਚਰਚਾ ਹੋਵੇਗੀ। ਉਨ੍ਹਾਂ ਖੁਲਾਸਾ ਕੀਤਾ ਕਿ ਜਲਦੀ ਹੀ ਜਨਰਲ ਹਾਊਸ ਦੀ ਮੀਟਿੰਗ ਵੀ ਸੱਦੀ ਜਾ ਰਹੀ ਹੈ, ਜਿਸ ਵਿੱਚ ਕਾਰਜਸਾਧਕ ਕਮੇਟੀ ਦੇ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਦੀਵਾਨ ਦੇ ਸਮੂਹ ਅਹੁਦੇਦਾਰਾਂ ਵੱਲੋਂ 30 ਦਸੰਬਰ ਨੂੰ ਹੰਗਾਮੀ ਮੀਟਿੰਗ ਕਰਕੇ ਚਰਨਜੀਤ ਸਿੰਘ ਚੱਢਾ ਨੂੰ ਸੰਸਥਾ ਦੇ ਪ੍ਰਧਾਨ ਸਮੇਤ ਸਮੂਹ ਅਹੁਦਿਆਂ ਅਤੇ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਸੀ। ਇਸੇ ਮੀਟਿੰਗ ਵਿੱਚ ਉਸ ਦੇ ਪੁੱਤਰ ਨੂੰ ਵੀ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਸੀ, ਜੋ ਕਿ ਸੰਸਥਾ ਦਾ ਮੀਤ ਪ੍ਰਧਾਨ ਸੀ। ਇਸ ਫੈਸਲੇ ਦੀ ਸਿਫਾਰਸ਼ ਕਾਰਜਸਾਧਕ ਕਮੇਟੀ ਕੋਲ ਭੇਜੀ ਗਈ ਸੀ। ਹੁਣ ਕਾਰਜਸਾਧਕ ਕਮੇਟੀ ਅਹੁਦੇਦਾਰਾਂ ਦੇ ਫੈਸਲੇ ’ਤੇ ਮੋਹਰ ਲਾਵੇਗੀ ਅਤੇ ਅੰਤ ਵਿੱਚ ਜਨਰਲ ਹਾਊਸ ਵੱਲੋਂ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਇੱਕ ਔਰਤ ਨਾਲ ਇਤਰਾਜ਼ਯੋਗ ਵੀਡਿਓ ਵਾਇਰਲ ਹੋਈ ਸੀ। ਇਸ ਮਾਮਲੇ ਵਿੱਚ ਸਬੰਧਤ ਔਰਤ ਦੀ ਸ਼ਿਕਾਇਤ ’ਤੇ ਪੁਲੀਸ ਨੇ ਚੱਢਾ ਅਤੇ ਉਸ ਦੇ ਪੁੱਤਰ ਖਿਲਾਫ ਕੇਸ ਦਰਜ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article