PUNJABMAILUSA.COM

ਚਾਰਾ ਘੁਟਾਲਾ ਕੇਸ ‘ਚ ਲਾਲੂ ਪ੍ਰਸਾਦ ਯਾਦਵ ਦੋਸ਼ੀ ਕਰਾਰ

ਚਾਰਾ ਘੁਟਾਲਾ ਕੇਸ ‘ਚ ਲਾਲੂ ਪ੍ਰਸਾਦ ਯਾਦਵ ਦੋਸ਼ੀ ਕਰਾਰ

ਚਾਰਾ ਘੁਟਾਲਾ ਕੇਸ ‘ਚ ਲਾਲੂ ਪ੍ਰਸਾਦ ਯਾਦਵ ਦੋਸ਼ੀ ਕਰਾਰ
December 23
15:45 2017

ਰਾਂਚੀ, 23 ਦਸੰਬਰ (ਪੰਜਾਬ ਮੇਲ)- ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ‘ਤੇ ਰਾਂਚੀ ਦੀ ਸੀ.ਬੀ.ਆਈ. ਕੋਰਟ ਨੇ ਫੈਸਲਾ ਸੁਣਾ ਦਿੱਤਾ ਹੈ। ਦੇਵਘਰ ਚਾਰਾ ਘੁਟਾਲਾ ਕੇਸ ‘ਚ ਲਾਲੂ ਯਾਦਵ ਨੂੰ ਕੋਰਟ ਨੇ ਦੋਸ਼ੀ ਕਰਾਰ ਦੇ ਦਿੱਤਾ ਹੈ, ਜਦੋਂ ਕਿ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਨੂੰ ਬਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਧਰੁਵ ਭਗਤ ਨੂੰ ਵੀ ਬਰੀ ਕਰ ਦਿੱਤਾ ਗਿਆ ਹੈ। ਕੋਰਟ ਦੇ ਇਸ ਫੈਸਲੇ ਤੋਂ ਬਾਅਦ ਇਹ ਤੈਅ ਹੋ ਗਿਆ ਹੈ ਕਿ ਲਾਲੂ ਯਾਦਵ ਹੁਣ ਕੋਰਟ ਤੋਂ ਸਿੱਧੇ ਜੇਲ ਭੇਜੇ ਜਾਣਗੇ। ਹਾਲਾਂਕਿ ਉਨ੍ਹਾਂ ਦੀ ਸਜ਼ਾ ‘ਤੇ ਅਜੇ ਫੈਸਲਾ ਨਹੀਂ ਦਿੱਤਾ ਗਿਆ ਹੈ। ਕੋਰਟ ‘ਚ 3 ਜਨਵਰੀ ਨੂੰ ਸਜ਼ਾ ‘ਤੇ ਸੁਣਵਾਈ ਹੋਵੇਗੀ।
ਲਾਲੂ ਯਾਦਵ ਅਤੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਸਮੇਤ ਸਾਰੇ 22 ਦੋਸ਼ੀ ਕੋਰਟ ਰੂਮ ਪੁੱਜੇ ਸਨ। ਇਨ੍ਹਾਂ ‘ਚੋਂ ਜਗਨਨਾਥ ਮਿਸ਼ਰਾ ਸਮੇਤ 6 ਆਰੋਪੀਆਂ ਨੂੰ ਬਰੀ ਕਰ ਦਿੱਤਾ ਗਿਆ ਹੈ, ਜਦੋਂ ਕਿ ਬਾਕੀ ਸਾਰਿਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਲਾਲੂ ਯਾਦਵ ਹੁਣ ਕੋਰਟ ਤੋਂ ਸਿੱਧੇ ਰਾਂਚੀ ਦੀ ਜੇਲ ਲਿਜਾਏ ਜਾਣਗੇ।
ਜ਼ਿਕਰਯੋਗ ਹੈ ਕਿ ਸਾਲ 1990 ਤੋਂ 1994 ਦਰਮਿਆਨ ਦੇਵਘਰ ਖਜ਼ਾਨੇ ਤੋਂ ਪਸ਼ੂ ਚਾਰੇ ਦੇ ਨਾਂ ‘ਤੇ ਗੈਰ-ਕਾਨੂੰਨੀ ਢੰਗ ਨਾਲ 89 ਲੱਖ 27 ਹਜ਼ਾਰ ਰੁਪਏ ਕੱਢਣ ਦਾ ਦੋਸ਼ ਹੈ। ਇਸ ਦੌਰਾਨ ਲਾਲੂ ਯਾਦਵ ਬਿਹਾਰ ਦੇ ਮੁੱਖ ਮੰਤਰੀ ਸਨ। ਹਾਲਾਂਕਿ ਇਹ ਪੂਰਾ ਚਾਰਾ ਘੁਟਾਲਾ 950 ਕਰੋੜ ਰੁਪਏ ਦਾ ਹੈ, ਜਿਨ੍ਹਾਂ ‘ਚੋਂ ਇਕ ਦੇਵਘਰ ਖਜ਼ਾਨੇ ਨਾਲ ਜੁੜਿਆ ਕੇਸ ਹੈ। ਇਸ ਮਾਮਲੇ ‘ਚ ਕੁੱਲ 38 ਲੋਕ ਦੋਸ਼ੀ ਸਨ, ਜਿਨ੍ਹਾਂ ਦੇ ਖਿਲਾਫ ਸੀ.ਬੀ.ਆਈ. ਨੇ 27 ਅਕਤੂਬਰ 1997 ਨੂੰ ਮੁਕੱਦਮਾ ਦਰਜ ਕੀਤਾ ਸੀ। ਅੱਜ ਯਾਨੀ ਸ਼ਨੀਵਾਰ ਨੂੰ ਲਗਭਗ 20 ਸਾਲ ਬਾਅਦ ਮਾਮਲੇ ‘ਚ ਫੈਸਲਾ ਸੁਣਾਇਆ ਗਿਆ ਹੈ। ਸਾਰੇ 38 ਦੋਸ਼ੀਆਂ ‘ਚੋਂ 11 ਦੀ ਮੌਤ ਹੋ ਚੁਕੀ ਹੈ, ਜਦੋਂ ਕਿ ਤਿੰਨ ਸੀ.ਬੀ.ਆਈ. ਦੇ ਗਵਾਹ ਬਣ ਗਏ ਹਨ। ਉੱਥੇ ਹੀ 2 ਨੇ ਆਪਣਾ ਗੁਨਾਹ ਕਬੂਲ ਕਰ ਲਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ 2006-07 ‘ਚ ਹੀ ਸਜ਼ਾ ਸੁਣਾ ਦਿੱਤੀ ਗਈ ਸੀ। ਇਸ ਤਰ੍ਹਾਂ ਇਸ ਮਾਮਲੇ ‘ਚ ਸ਼ਨੀਵਾਰ ਨੂੰ ਅਦਾਲਤ ਨੇ ਕੁੱਲ 22 ਦੋਸ਼ੀਆਂ ਦੇ ਖਿਲਾਫ ਹੀ ਆਪਣਾ ਫੈਸਲਾ ਸੁਣਾਇਆ। ਸ਼ਿਵਪਾਲ ਸਿੰਘ ਦੀ ਅਦਾਲਤ ਨੇ ਇਸ ਮਾਮਲੇ ‘ਚ ਸਾਰੇ ਪੱਖਾਂ ਦੇ ਗਵਾਹਾਂ ਦੇ ਬਿਆਨ ਦਰਜ ਕਰਨ ਅਤੇ ਬਹਿਸ ਤੋਂ ਬਾਅਦ ਆਪਣਾ ਫੈਸਲਾ 13 ਦਸੰਬਰ ਨੂੰ ਸੁਰੱਖਿਅਤ ਰੱਖ ਲਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article