PUNJABMAILUSA.COM

ਚਾਰ ਪੰਜਾਬੀ ਲੜਕਿਆਂ ਸਮੇਤ ਪੰਜ ਭਾਰਤੀ ਲੜਕਿਆਂ ਨੂੰ ਸ਼ਾਰਜਾਹ ‘ਚ ਫਾਂਸੀ ਤੋਂ ਬਚਾਏ ਜਾਨ ਦੀ ਕਵਾਇਦ ਸ਼ੁਰੂ

ਚਾਰ ਪੰਜਾਬੀ ਲੜਕਿਆਂ ਸਮੇਤ ਪੰਜ ਭਾਰਤੀ ਲੜਕਿਆਂ ਨੂੰ ਸ਼ਾਰਜਾਹ ‘ਚ ਫਾਂਸੀ ਤੋਂ ਬਚਾਏ ਜਾਨ ਦੀ ਕਵਾਇਦ ਸ਼ੁਰੂ

ਚਾਰ ਪੰਜਾਬੀ ਲੜਕਿਆਂ ਸਮੇਤ ਪੰਜ ਭਾਰਤੀ ਲੜਕਿਆਂ ਨੂੰ ਸ਼ਾਰਜਾਹ ‘ਚ ਫਾਂਸੀ ਤੋਂ ਬਚਾਏ ਜਾਨ ਦੀ ਕਵਾਇਦ ਸ਼ੁਰੂ
October 04
10:57 2017

ਪਟਿਆਲਾ, 4 ਅਕਤੂਬਰ (ਪੰਜਾਬ ਮੇਲ)- ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੇ ਸ਼ਾਰਜਾਹ ਸ਼ਹਿਰ ‘ਚ ਚਾਰ ਪੰਜਾਬੀਆਂ ਸਮੇਤ ਪੰਜ ਭਾਰਤੀਆਂ ਦੀ ਫਾਂਸੀ ਤੋਂ ਬਚਾਏ ਜਾਣ ਦਾ ਮੁਆਫੀਨਾਮਾ ਸ਼ਾਰਜਾਹ ਅਦਾਲਤ ‘ਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਬੁੱਧਵਾਰ ਨੂੰ ਦਾਖਿਲ ਕਰ ਦਿੱਤਾ ਗਿਆ।
ਇਥੋਂ ਜਾਰੀ ਪ੍ਰੈੱਸ ਨੋਟ ‘ਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਸ਼ਾਰਜਾਹ ਵਿਚ ਸ਼ਰਾਬ ਦੇ ਨਾਜਾਇਜ਼ ਧੰਦੇ ਵਿਚ ਲਿਪਤ ਲੋਕਾਂ ਦੇ ਆਪਸੀ ਝਗੜੇ ‘ਚ 4 ਨਵੰਬਰ 2011 ਨੂੰ ਉੱਤਰ ਪ੍ਰਦੇਸ਼ ਆਜ਼ਮਗੜ੍ਹ ਜ਼ਿਲ੍ਹੇ ਦੇ ਸ਼ੇਖੂਪੁਰਾ ਪਿੰਡ ਦੇ ਵਰਿੰਦਰ ਚੌਹਾਨ ਦਾ ਕਤਲ ਹੋ ਗਿਆ ਸੀ ਅਤੇ ਜਿਸ ਦੇ ਦੋਸ਼ ਵਿਚ ਬਿਹਾਰ ਦੇ ਛਪਰਾ ਜ਼ਿਲ੍ਹੇ ਦੇ ਇਕ ਨਿਵਾਸੀ ਧਰਮਿੰਦਰ, ਅੰਮ੍ਰਿਤਸਰ ਦੇ ਅਜਨਾਲਾ ਦੇ ਰਵਿੰਦਰ ਸਿੰਘ, ਨਵਾਂ ਸ਼ਹਿਰ ਦੇ ਜ਼ੀਂਸਰਾ ਪਿੰਡ ਦੇ ਗੁਰਲਾਲ, ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲਪੁਰ ਪਿੰਡ ਦਾ ਦਲਵਿੰਦਰ ਸਿੰਘ ਅਤੇ ਪਟਿਆਲਾ ਦੇ ਜੱਸੋ ਮਾਜਰਾ ਪਿੰਡ ਦੇ ਸੁੱਚਾ ਸਿੰਘ ਨੂੰ 4 ਨਵੰਬਰ 2011 ਨੂੰ ਵਰਿੰਦਰ ਚੌਹਾਨ ਨੂੰ ਮਾਰਨ ਲਈ ਸ਼ਾਰਜਾਹ ਦੀ ਅਦਾਲਤ ‘ਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਸਰਬੱਤ ਦਾ ਭੱਲਾ ਟਰੱਸਟ ਦੇ ਪ੍ਰਧਾਨ ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਮੁਲਜ਼ਮਾਂ ਦੇ ਮਾਪਿਆਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਅਤੇ ਉਸ ਤੋਂ ਬਾਅਦ ਉਹ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਜ਼ਿਲ੍ਹੇ ਦੇ ਸ਼ੇਖੂਪੁਰਾ ਪਿੰਡ ‘ਚ ਮ੍ਰਿਤਕ ਦੇ ਪਰਿਵਾਰਕ ਮੈਂਬਰ ਨਾਲ ਸੰਪਰਕ ਕੀਤਾ, ਤਾਂ ਬਲੱਡ ਮਨੀ ਪਰਿਵਾਰ ਵਾਲਿਆਂ ਨੂੰ ਦਿੱਤੀ ਗਈ, ਜਿਸ ‘ਤੇ ਵਰਿੰਦਰ ਚੌਹਾਨ ਦੇ ਪਰਿਵਾਰ ਵਾਲਿਆਂ ਨੇ ਮੁਲਜ਼ਮਾਂ ਨੂੰ ਮੁਆਫ ਕਰਨ ਲਈ ਮੁਆਫੀ ਪੱਤਰ ਅਦਾਲਤ ‘ਚ ਤਸਦੀਕ ਕਰਵਾ ਕੇ ਡਾ. ਓਬਰਾਏ ਨੂੰ ਸੌਂਪ ਦਿੱਤਾ। ਇਹ ਸਮਝੌਤਾ ਪਿਛਲੇ ਮਹੀਨੇ ਹੋ ਗਿਆ ਸੀ, ਜਿਸ ਦੇ ਲਈ ਡਾ. ਓਬਰਾਏ ਖ਼ੁਦ ਉੱਤਰ ਪ੍ਰਦੇਸ਼ ਗਏ ਅਤੇ ਵਰਿੰਦਰ ਦੇ ਪਰਿਵਾਰ ਨੂੰ 20 ਲੱਖ ਰੁਪਏ ਬਲੱਡ ਮਨੀ ਦਾ ਪੈਸਾ ਦਿੱਤਾ ਗਿਆ। ਜਿਸ ‘ਤੇ ਪਰਿਵਾਰ ਵਾਲਿਆਂ ਨੇ ਮਾਫੀ ਦਾ ਪੱਤਰ ਡਾ. ਓਬਰਾਏ ਨੂੰ ਸੌਂਪ ਦਿੱਤਾ ਸੀ। ਮਾਫ਼ੀ ਪੱਤਰ ਸ਼ਾਰਜਾਹ ਅਦਾਲਤ ਸਾਹਮਣੇ ਬੁੱਧਵਾਰ ਨੂੰ ਡਾ. ਓਬਰਾਏ ਵਲੋਂ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਦਸਤਾਵੇਜ਼ਾਂ ਨੂੰ ਮਨਜ਼ੂਰੀ ਦਿੱਤੀ। ਜ਼ਿਕਰਯੋਗ ਹੈ ਕਿ ਮੁਆਫੀਨਾਮਾ ਮਨਜੂਰ ਕਰਨ ਮਗਰੋਂ ਫਾਂਸੀ ਦੀ ਸਜ਼ਾ ਮਾਫ ਹੋ ਜਾਂਦੀ ਹੈ ਅਤੇ ਸਿਰਫ ਰਸਮੀ ਐਲਾਨ ਹੀ ਬਾਕੀ ਰਹਿ ਜਾਂਦਾ ਹੈ।
ਡਾ. ਓਬਰਾਏ ਨੇ ਆਸ ਪ੍ਰਗਟ ਕੀਤੀ ਕਿ ਉਮੀਦ ਕੀਤੀ ਜਾ ਸਕਦੀ ਹੈ ਕਿ ਇਨ੍ਹਾਂ ਸਾਰਿਆਂ ਦੀ ਰਿਹਾਈ ਦੀ ਮਨਜ਼ੂਰੀ ਸ਼ਾਰਜਾਹ ਅਦਾਲਤ ਵਲੋਂ ਦੇ ਦਿੱਤੀ ਜਾਵੇਗੀ। ਅਦਾਲਤ ਦੇ ਦਸਤਾਵੇਜ਼ਾਂ ਅਨੁਸਾਰ, ਨਾਜਾਇਜ਼ ਸ਼ਰਾਬ ਵੇਚਣ ਉਪਰ ਲੜਾਈ ਦੌਰਾਨ ਵਰਿੰਦਰ ਦੀ ਹੱਤਿਆ ਕੀਤੀ ਗਈ ਸੀ। ਸਾਰੇ ਮੁਲਜ਼ਮਾਂ ਨੂੰ ਅਪਰਾਧ ਦੇ ਅਗਲੇ ਦਿਨ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ ਵਿਚ ਉਨ੍ਹਾਂ ਨੂੰ ਕਤਲ ਦਾ ਦੋਸ਼ੀ ਪਾਇਆ ਗਿਆ ਅਤੇ ਮੌਤ ਦੀ ਸਜ਼ਾ ਦਿੱਤੀ ਗਈ। ਉਦੋਂ ਤੋਂ ਉਹ ਸ਼ਾਰਜਾਹ ਜੇਲ੍ਹ ਵਿਚ ਬੰਦ ਸਨ। ਅਦਾਲਤ ਨੇ ਉਨ੍ਹਾਂ ਨੂੰ ਫਾਂਸੀ ਦਿੱਤੇ ਜਾਣ ਤੋਂ ਪਹਿਲਾਂ ਵਰਿੰਦਰ ਚੌਹਾਨ ਦੇ ਪਰਿਵਾਰ ਨਾਲ ਸਮਝੌਤਾ ਕਰਨ ਲਈ ਸਮਾਂ ਦਿੱਤਾ ਸੀ। ਜ਼ਿਕਰਯੋਗ ਹੈ ਕਿ ਡਾ. ਓਬਰਾਏ ਵਲੋਂ ਹੁਣ ਤੱਕ ਬਲੱਡ ਮਨੀ ਦੇ ਪੈਸੇ ਦਾ ਭੁਗਤਾਨ ਕਰਕੇ 88 ਵਿਅਕਤੀਆਂ ਦੀ ਜਾਨ ਬਚਾਈ ਹੈ। ਇਨ੍ਹਾਂ ਵਿਚ 11 ਪਾਕਿਸਤਾਨੀ ਨਾਗਰਿਕ, 64 ਪੰਜਾਬੀ, ਬੰਗਲਾਦੇਸ਼ ਤੋਂ ਪੰਜ, ਹੈਦਰਾਬਾਦ ਤੋਂ ਤਿੰਨ, ਹਰਿਆਣਾ, ਗੁਜਰਾਤ, ਬਿਹਾਰ, ਮਹਾਰਾਸ਼ਟਰ ਅਤੇ ਫਿਲੀਪੀਨਜ਼ ਤੋਂ ਇਕ-ਇਕ ਸ਼ਾਮਲ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article