PUNJABMAILUSA.COM

ਚਾਰ ਪੰਜਾਬੀ ਲੜਕਿਆਂ ਸਮੇਤ ਪੰਜ ਭਾਰਤੀ ਲੜਕਿਆਂ ਨੂੰ ਸ਼ਾਰਜਾਹ ਵਿਚ ਫਾਂਸੀ ਤੋਂ ਬਚਾਏ ਜਾਨ ਦੀ ਕਵਾਇਦ ਸ਼ੁਰੂ

ਚਾਰ ਪੰਜਾਬੀ ਲੜਕਿਆਂ ਸਮੇਤ ਪੰਜ ਭਾਰਤੀ ਲੜਕਿਆਂ ਨੂੰ ਸ਼ਾਰਜਾਹ ਵਿਚ ਫਾਂਸੀ ਤੋਂ ਬਚਾਏ ਜਾਨ ਦੀ ਕਵਾਇਦ ਸ਼ੁਰੂ

ਚਾਰ ਪੰਜਾਬੀ ਲੜਕਿਆਂ ਸਮੇਤ ਪੰਜ ਭਾਰਤੀ ਲੜਕਿਆਂ ਨੂੰ ਸ਼ਾਰਜਾਹ ਵਿਚ ਫਾਂਸੀ ਤੋਂ ਬਚਾਏ ਜਾਨ ਦੀ ਕਵਾਇਦ ਸ਼ੁਰੂ
September 28
21:38 2017

ਪਟਿਆਲਾ, 28 ਸਤੰਬਰ (ਪੰਜਾਬ ਮੇਲ)- ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਸ਼ਾਰਜਾਹ ਸ਼ਹਿਰ ਵਿਚ ਚਾਰ ਪੰਜਾਬੀਆਂ ਸਮੇਤ ਪੰਜ ਭਾਰਤੀਆਂ ਦੀ ਫਾਂਸੀ ਤੋਂ ਬਚਾਏ ਜਾਣ ਦਾ ਮੁਆਫੀ ਨਾਮ ਸ਼ਾਰਜਾਂ ਅਦਾਲਤ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ ਐਸ ਪੀ ਸਿੰਘ ਓਬਰਾਏ ਵਲੋਂ ਬੁਧਵਾਰ ਨੂੰ ਦਾਖਿਲ ਕਰ ਦਿੱਤਾ ਗਿਆ। ਇਥੋਂ ਜਾਰੀ ਪ੍ਰੈਸ ਨੋਟ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ ਐਸ ਪੀ ਸਿੰਘ ਓਬਰਾਏ ਨੇ ਦੱਸਿਆ ਕਿ ਸ਼ਾਰਜਾਂਹ ਵਿਚ ਸ਼ਰਾਬ ਦੇ ਨਾਜਾਈਜ਼ ਧੰਦੇ ਵਿਚ ਲਿਪਤ ਲੋਕਾਂ ਦੇ ਆਪਸੀ ਝਗੜੇ ਵਿਚ 4 ਨਵੰਬਰ 2011 ਨੂੰ ਉੱਤਰ ਪ੍ਰਦੇਸ਼ ਆਜ਼ਮਗੜ੍ਹ ਜ਼ਿਲੇ ਦੇ ਸ਼ੇਖੂਪੁਰਾ ਪਿੰਡ ਦੇ ਵਰਿੰਦਰ ਚੌਹਾਨ ਦਾ ਕਤਲ ਹੋ ਗਿਆ ਸੀ ਅਤੇ ਜਿਸ ਦੇ ਦੋਸ਼ ਵਿਚ ਬਿਹਾਰ ਦੇ ਛਪਰਾ ਜ਼ਿਲੇ ਦੇ ਇਕ ਨਿਵਾਸੀ ਧਰਮਿੰਦਰ, ਅਮ੍ਰਿਤਸਰ ਦੇ ਅਜਨਾਲਾ ਦੇ ਰਵਿੰਦਰ ਸਿੰਘ, ਨਵਾ ਸ਼ਹਿਰ ਦੇ ਜ਼ੀਂਸਰਾ ਪਿੰਡ ਦੇ ਗੁਰਲਾਲ, ਹੁਸ਼ਿਆਰਪੁਰ ਜ਼ਿਲੇ ਦੇ ਮਾਲਪੁਰ ਪਿੰਡ ਦਾ ਦਲਵਿੰਦਰ ਸਿੰਘ ਅਤੇ ਪਟਿਆਲਾ ਦੇ ਜਸੋ ਮਾਜਰਾ ਪਿੰਡ ਦੇ ਸੁੱਚਾ ਸਿੰਘ ਨੂੰ 4 ਨਵੰਬਰ 2011 ਨੂੰ ਇੱਕ ਵਰਿੰਦਰ ਚੌਹਾਨ ਨੂੰ ਮਾਰਨ ਦੇ ਸ਼ਾਰਜਾਹ ਦੀ ਅਦਾਲਤ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਸਰਬੱਤ ਦਾ ਭੱਲਾ ਟਰੱਸਟ ਦੇ ਪ੍ਰਧਾਨ ਐਸ.ਪੀ. ਐਸ ਓਬਰਾਏ ਨੇ ਦੱਸਿਆ ਕਿ ਮੁਲਜ਼ਮਾਂ ਦੇ ਮਾਪਿਆਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਅਤੇ ਉਸ ਤੋਂ ਬਾਅਦ ਉਹ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਜ਼ਿਲੇ ਦੇ ਸ਼ੇਖੂਪੁਰਾ ਪਿੰਡ ਵਿਚ ਮ੍ਰਿਤਕ ਦੇ ਪਰਿਵਾਰਕ ਮੈਂਬਰ ਦੇ ਸੰਪਰਕ ਕੀਤਾ ਤਾਂ ਬਲੱਡ ਮਨੀ ਪਰਿਵਾਰ ਵਾਲਿਆਂ ਨੂੰ ਦਿੱਤੀ ਗਈ ਜਿਸ ਤੇ ਵਰਿੰਦਰ ਚੌਹਾਨ ਦੇ ਪਰਿਵਾਰ ਵਾਲਿਆਂ ਨੇ ਮੁਲਜ਼ਮਾਂ ਨੂੰ ਮੁਆਫ ਕਰਨ ਲਈ ਮੁਆਫੀ ਪੱਤਰ ਅਦਾਲਤ ਵਿਚ ਤਸਦੀਕ ਕਰਵਾ ਕੇ ਡਾ ਓਬਰਾਏ ਨੂੰ ਸ਼ੌਪ ਦਿੱਤਾ। ਇਹ ਸਮਝੌਤਾ ਪਿਛਲੇ ਮਹੀਨੇ ਹੋ ਗਿਆ ਸੀ ਜਿਸ ਦੇ ਲਈ ਡਾ ਓਬਰਾਏ ਖ਼ੁਦ ਉੱਤਰ ਪ੍ਰਦੇਸ਼ ਗਏ ਅਤੇ ਵਰਿੰਦਰ ਦੇ ਪਰਿਵਾਰ ਨੇ 20 ਲੱਖ ਰੁਪਏ ਬਲੱਡ ਮਨੀ ਦਾ ਪੈਸਾ ਦਿੱਤਾ ਗਿਆ। ਜਿਸ ਤੇ ਪਰਿਵਾਰ ਵਾਲਿਆਂ ਨੇ ਮਾਫੀ ਦਾ ਪੱਤਰ ਡਾ ਓਬਰਾਏ ਨੂੰ ਸੋਂਪ ਦਿੱਤਾ ਸੀ। ਮਾਫ਼ੀ ਪੱਤਰ ਸ਼ਾਰਜਾਹ ਅਦਾਲਤ ਸਾਹਮਣੇ ਬੁਧਵਾਰ ਨੂੰ ਡਾ ਓਬਰਾਏ ਵਲੋਂ ਪੇਸ਼ ਕੀਤਾ ਗਿਆ ਸੀ . ਅਦਾਲਤ ਨੇ ਦਸਤਾਵੇਜ਼ਾਂ ਨੂੰ ਮਨਜ਼ੂਰੀ ਦਿੱਤੀ । ਜਿਕਰ ਯੋਗ ਹੈ ਕਿ ਮੁਆਫੀ ਨਾਮਾ ਮੰਜੂਰ ਕਰਨ ਮਗਰੋਂ ਫਾਂਸੀ ਦੀ ਸਜ਼ਾ ਮੁਫ਼ ਹੋ ਜਾਂਦੀ ਹੈ ਅਤੇ ਸਿਰਫ ਰਸਮੀ ਐਲਾਨ ਹੀ ਬਾਕੀ ਰਹਿ ਜਾਂਦਾ ਹੈ।
ਓਬਰਾਏ ਨੇ ਆਸ ਪ੍ਰਗਟ ਕੀਤੀ ਕਿ ਉਮੀਦ ਕੀਤੀ ਜਾ ਸਕਦੀ ਹੈ ਕਿ ਇਨ੍ਹਾਂ ਸਾਰਿਆਂ ਦੀ ਰਿਹਾਈ ਦੀ ਮਨਜ਼ੂਰੀ ਸ਼ਾਰਜਾਹ ਅਦਾਲਤ ਵਲੋਂ ਦੇ ਦਿੱਤੀ ਜਾਵੇਗੀ। ਅਦਾਲਤ ਦੇ ਦਸਤਾਵੇਜ਼ਾਂ ਦੇ ਅਨੁਸਾਰ, ਨਾਜਾਇਜ਼ ਸ਼ਰਾਬ ਵੇਚਣ ਉਪਰ ਲੜਾਈ ਦੌਰਾਨ ਵਰਿੰਦਰ ਦੀ ਹੱਤਿਆ ਕੀਤੀ ਗਈ ਸੀ। ਸਾਰੇ ਮੁਲਜ਼ਮਾਂ ਨੂੰ ਅਪਰਾਧ ਦੇ ਅਗਲੇ ਦਿਨ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਕਤਲ ਦਾ ਦੋਸ਼ੀ ਪਾਇਆ ਗਿਆ ਅਤੇ ਮੌਤ ਦੀ ਸਜ਼ਾ ਦਿੱਤੀ ਗਈ. ਉਦੋਂ ਤੋਂ ਉਹ ਸ਼ਾਰਜਾਹ ਜੇਲ੍ਹ ਵਿਚ ਬੰਦ ਸਨ. ਅਦਾਲਤ ਨੇ ਉਨ੍ਹਾਂ ਨੂੰ ਫਾਂਸੀ ਦਿੱਤੇ ਜਾਣ ਤੋਂ ਪਹਿਲਾਂ ਵਰਿੰਦਰ ਚੌਹਾਨ ਦੇ ਪਰਿਵਾਰ ਨਾਲ ਸਮਝੌਤਾ ਕਰਨ ਲਈ ਸਮਾਂ ਦਿੱਤਾ ਸੀ। ਜਿਕਰਯੋਗ ਹੈ ਕਿ ਡਾ ਓਬਰਾਏ ਵਲੋਂ ਹੁਣ ਤੱਕ ਬਲੱਡ ਮਨੀ ਦੇ ਪੈਸੇ ਦਾ ਭੁਗਤਾਨ ਕਰਕੇ 88 ਵਿਅਕਤੀਆਂ ਦੀ ਜਾਨ ਬਚਾਈ ਹੈ। ਇਨ੍ਹਾਂ ਵਿਚ 11 ਪਾਕਿਸਤਾਨੀ ਨਾਗਰਿਕ, 64 ਪੰਜਾਬੀ, ਬੰਗਲਾਦੇਸ਼ ਤੋਂ ਪੰਜ, ਹੈਦਰਾਬਾਦ ਤੋਂ ਤਿੰਨ, ਹਰਿਆਣਾ, ਗੁਜਰਾਤ, ਬਿਹਾਰ, ਮਹਾਰਾਸ਼ਟਰ ਅਤੇ ਫਿਲੀਪੀਨਜ਼ ਤੋਂ ਇਕ-ਇਕ ਸ਼ਾਮਲ ਹਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article