PUNJABMAILUSA.COM

ਚਿੱਟੇ ਦੇ ਨਸ਼ੇ ਨੇ ਪੰਜਾਬ ਪੁਲਿਸ ਨੂੰ ਵੀ ਲਿਆ ਆਪਣੀ ਲਪੇਟ ‘ਚ; ਕਈ ਮੁਲਾਜ਼ਮ ਹੋਏ ਆਦੀ

ਚਿੱਟੇ ਦੇ ਨਸ਼ੇ ਨੇ ਪੰਜਾਬ ਪੁਲਿਸ ਨੂੰ ਵੀ ਲਿਆ ਆਪਣੀ ਲਪੇਟ ‘ਚ; ਕਈ ਮੁਲਾਜ਼ਮ ਹੋਏ ਆਦੀ

ਚਿੱਟੇ ਦੇ ਨਸ਼ੇ ਨੇ ਪੰਜਾਬ ਪੁਲਿਸ ਨੂੰ ਵੀ ਲਿਆ ਆਪਣੀ ਲਪੇਟ ‘ਚ; ਕਈ ਮੁਲਾਜ਼ਮ ਹੋਏ ਆਦੀ
January 18
15:33 2018

ਜਲੰਧਰ, 18 ਜਨਵਰੀ (ਪੰਜਾਬ ਮੇਲ)- ਪੰਜਾਬ ਪੁਲਿਸ ਕਿਸੇ ਨਾ ਕਿਸੇ ਕਾਰਨਾਂ ਕਰਕੇ ਹਮੇਸ਼ਾ ਸੁਰਖੀਆਂ ‘ਚ ਰਹਿੰਦੀ ਹੈ। ਸੋਸ਼ਲ ਮੀਡੀਆ ‘ਤੇ ਕੁੱਟਮਾਰ ਕਰਨ ਅਤੇ ਕਦੇ ਨਸ਼ੇ ‘ਚ ਟੱਲੀ ਹੋ ਕੇ ਅਬੀਜੋ-ਗਰੀਬ ਹਰਕਤਾਂ ਕਰਦੇ ਦੀ ਪੁਲਿਸ ਦੀ ਵੀਡੀਓ ਆਮ ਦੇਖੀ ਜਾ ਸਕਦੀ ਹੈ। ਹੁਣ ਇਕ ਨਵਾਂ ਖੁਲਾਸਾ ਸਾਹਮਣੇ ਆਇਆ ਹੈ ਕਿ ਨੌਜਵਾਨਾਂ ਨੂੰ ਨਸ਼ੇੜੀ ਬਣਾ ਰਹੇ ਚਿੱਟੇ ਨੇ ਪੁਲਿਸ ਫੋਰਸ ਨੂੰ ਵੀ ਆਪਣੀ ਲਪੇਟ ‘ਚ ਲੈ ਲਿਆ ਹੈ। ਚਿੱਟੇ ਵੇਚਣ ਵਾਲਿਆਂ ਦੇ ਖਿਲਾਫ ਕਾਰਵਾਈ ਕਰਨ ਵਾਲੀ ਪੰਜਾਬ ਪੁਲਿਸ ਦੇ ਕਈ ਮੁਲਾਜ਼ਮ ਇਸ ਦੇ ਆਦੀ ਹੋ ਚੁੱਕੇ ਹਨ। ਨਸ਼ੇ ‘ਚ ਡੁੱਬਣ ਦੇ ਚਲਦਿਆਂ ਕਈਆਂ ਦੀ ਨੌਕਰੀ ਜਾ ਚੁੱਕੀ ਹੈ ਤਾਂ ਕਈ ਹੋਰ ਨਸ਼ਾ ਛੁਡਾਊ ਕੇਂਦਰਾਂ ‘ਚ ਇਲਾਜ ਕਰਵਾ ਰਹੇ ਹਨ।
ਚਿੱਟਾ ਪੀਣ ਵਾਲੇ 500 ਤੋਂ ਜ਼ਿਆਦਾ ਲੋਕ ਰੋਜ਼ਾਨਾ ਸਿਵਲ ਹਸਪਤਾਲ ‘ਚ ਦਵਾਈ ਲੈਣ ਲਈ ਆਉਂਦੇ ਹਨ। ਨਸ਼ੇ ਦੇ ਆਦੀ ਲੋਕਾਂ ‘ਚ ਵੱਡੀ ਗਿਣਤੀ ਪੁਲਿਸ ਵਾਲਿਆਂ ਦੀ ਹੈ। ਮਾਡਲ ਡਰੱਗ ਡੀ ਐਡੀਕਸ਼ਨ ਸੈਂਟਰ ਦੇ ਨਿਊਰੋਸਾਈਕੇਟ੍ਰਿਸਟ ਡਾ. ਸੰਜੇ ਖੰਨਾ ਮੁਤਾਬਕ ਨਸ਼ੇ ਦੀ ਆਦਤ ਛੁਡਾਉਣ ਲਈ ਦਾਖਲ ਹੋਣ ਵਾਲਿਆਂ ‘ਚ ਲਗਭਗ 10 ਫੀਸਦੀ ਪੁਲਿਸ ਵਾਲੇ ਹਨ। ਨਸ਼ੇ ਨੇ ਵਿਦਿਆਰਥੀਆਂ ਤੋਂ ਲੈ ਕੇ ਸਰਕਾਰੀ ਅਫਸਰਾਂ ਅਤੇ ਔਰਤਾਂ ਨੂੰ ਵੀ ਆਪਣੀ ਗ੍ਰਿਫਤ ‘ਚ ਲੈ ਰੱਖਿਆ ਹੈ। ਰਾਹਤ ਦੀ ਗੱਲ ਇਹ ਹੈ ਕਿ ਹੁਣ ਇਸ ਨੂੰ ਲੋਕ ਬੀਮਾਰੀ ਵਾਂਗ ਲੈ ਰਹੇ ਹਨ ਅਤੇ ਇਲਾਜ ਲਈ ਹਸਪਤਾਲ ਆ ਰਹੇ ਹਨ। ਬਹੁਤ ਸਾਰੇ ਲੋਕ ਠੀਕ ਹੋ ਕੇ ਗਏ ਹਨ।
ਐਮਜ਼ ਨੇ 2016 ‘ਚ ਕੀਤੇ ਪੰਜਾਬ ਓਪੀਓਯਡ ਡਿਪੈਂਡੈਂਸ ਸਰਵੇ ‘ਚ ਵੀ ਸਰਕਾਰੀ ਅਫਸਰਾਂ ਅਤੇ ਪੁਲਿਸ ਵਾਲਿਆਂ ਦੇ ਨਸ਼ੇ ਦੀ ਗ੍ਰਿਫਤ ‘ਚ ਹੋਣ ਦੀ ਗੱਲ ਕਹੀ ਸੀ। ਸਰਵੇ ਮੁਤਾਬਕ ਚਿੱਟਾ, ਅਫੀਮ ਅਤੇ ਚੂਰਾ ਪੋਸਤ ਦੀ ਵਰਤੋਂ ਕਰਨ ਵਾਲੇ 10 ਫੀਸਦੀ ਮਾਮਲੇ ਪੁਲਿਸ, ਵਿਦਿਆਰਥੀ ਅਤੇ ਸਰਕਾਰੀ ਅਫਸਰਾਂ ਨਾਲ ਜੁੜੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article