PUNJABMAILUSA.COM

ਚੀਨੀ ਮੀਡੀਆ ਦਾ ਦਾਅਵਾ; ਭਾਰਤ ਸਮੇਤ ਕਈ ਦੇਸ਼ਾਂ ਦੀ ਕਰੰਸੀ ਛਾਪਣ ਲਈ ਚੀਨ ਨੂੰ ਮਿਲੇ ‘ਵੱਡੇ ਆਡਰ’

ਚੀਨੀ ਮੀਡੀਆ ਦਾ ਦਾਅਵਾ; ਭਾਰਤ ਸਮੇਤ ਕਈ ਦੇਸ਼ਾਂ ਦੀ ਕਰੰਸੀ ਛਾਪਣ ਲਈ ਚੀਨ ਨੂੰ ਮਿਲੇ ‘ਵੱਡੇ ਆਡਰ’

ਚੀਨੀ ਮੀਡੀਆ ਦਾ ਦਾਅਵਾ; ਭਾਰਤ ਸਮੇਤ ਕਈ ਦੇਸ਼ਾਂ ਦੀ ਕਰੰਸੀ ਛਾਪਣ ਲਈ ਚੀਨ ਨੂੰ ਮਿਲੇ ‘ਵੱਡੇ ਆਡਰ’
August 13
17:32 2018

ਨਵੀਂ ਦਿੱਲੀ, 13 ਅਗਸਤ (ਪੰਜਾਬ ਮੇਲ)- ਚੀਨੀ ਮੀਡੀਆ ਨੇ ਦਾਅਵਾ ਕੀਤਾ ਹੈ ਕਿ ਚੀਨ ਨੂੰ ਭਾਰਤ ਸਮੇਤ ਕਈ ਦੇਸ਼ਾਂ ਦੀ ਕਰੰਸੀ ਛਾਪਣ ਲਈ ‘ਵੱਡੇ ਆਡਰ’ ਮਿਲੇ ਹਨ। ਸਾਊਥ ਚਾਈਨਾ ਮਾਰਨਿੰਗ ਪੋਸਟ ਦੀ ਇਕ ਰਿਪੋਰਟ ‘ਚ ਇਹ ਜਾਣਕਾਰੀ ਦਿੱਤੀ ਗਈ ਹੈ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਭਾਰਤ, ਨੇਪਾਲ, ਬੰਗਲਾਦੇਸ਼, ਮਲੇਸ਼ੀਆ, ਥਾਈਲੈਂਡ ਸਮੇਤ ਕਈ ਦੇਸ਼ਾਂ ਦੀਆਂ ਕਰੰਸੀਜ਼ ਚੀਨ ਸਥਿਤ ਪ੍ਰਿੰਟਿੰਗ ਪ੍ਰੈਸਾਂ ‘ਚ ਛਾਪੀਆਂ ਜਾ ਰਹੀਆਂ ਹਨ।
ਇਹ ਰਿਪੋਰਟ ਬੇਲਟ ਐਂਡ ਰੋਡ ਪ੍ਰਾਜੈਕਟ ਦੀ ਵਜ੍ਹਾ ਨਾਲ ਚੀਨ ‘ਚ ਹੋਰ ਦੇਸ਼ਾਂ ਦੇ ਨੋਟ ਪ੍ਰਿੰਟਿੰਗ ਦੇ ਵੱਧਦੇ ਕਾਰੋਬਾਰ ਅਤੇ ਉੱਥੋਂ ਦੀ ਅਰਥਵਿਵਸਥਾ ‘ਤੇ ਇਸ ਦੇ ਅਸਰ ਨਾਲ ਸਬੰਧਿਤ ਹੈ। ਇਸ ‘ਚ ਭਾਰਤ ਦਾ ਵੀ ਜ਼ਿਕਰ ਹੈ। ਹਾਲਾਂਕਿ ਸਰਕਾਰ ਵਲੋਂ ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਭਾਰਤੀ ਨੋਟ ਚੀਨ ‘ਚ ਛੱਪਦੇ ਹਨ ਜਾਂ ਨਹੀਂ।
ਸ਼ਸ਼ੀ ਥਰੂਰ ਨੇ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਣ
ਇਸ ਰਿਪੋਰਟ ‘ਤੇ ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਟਵੀਟ ਕਰ ਸਖਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਇਸ ਨੂੰ ਭਾਰਤ ਦੀ ਰਾਸ਼ਟਰੀ ਸੁਰੱਖਿਆ ਲਈ ਖਤਰਾ ਦੱਸਦੇ ਹੋਏ ਸਰਕਾਰ ਤੋਂ ਸਪੱਸ਼ਟੀਕਰਣ ਮੰਗਿਆ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਅਰੁਣ ਜੇਤਲੀ ਅਤੇ ਪੀਯੂਸ਼ ਗੋਇਲ ਨੂੰ ਟੈਗ ਕਰਦੇ ਹੋਏ ਟਵੀਟ ਕੀਤਾ ਕਿ ਜੇਕਰ ਇਹ ਸੱਚ ਹੈ ਤਾਂ ਇਸ ਦਾ ਰਾਸ਼ਟਰੀ ਸੁਰੱਖਿਆ ‘ਤੇ ਘਾਤਕ ਅਸਰ ਹੋ ਸਕਦਾ ਹੈ। ਪਾਕਿਸਤਾਨ ਲਈ ਇਸ ਦੀ ਨਕਲ ਕਰਨਾ ਹੋਰ ਆਸਾਨ ਹੋ ਜਾਵੇਗਾ। ਪੀਯੂਸ਼ ਗੋਇਲ ਅਤੇ ਅਰੁਣ ਜੇਟਲੀ, ਕ੍ਰਿਪਾ ਕਰਕੇ ਸਪੱਸ਼ਟ ਕਰਨ।
ਫਿਲਹਾਲ, ਇਸ ਰਿਪੋਰਟ ਦੀ ਪੁਸ਼ਟੀ ਲਈ ਸਾਊਥ ਚਾਈਨਾ ਮਾਰਨਿੰਗ ਪੋਸਟ ਨੇ ਬੈਂਕ ਨੋਟ ਪ੍ਰਿੰਟਿੰਗ ਐਂਡ ਮਿੰਟਿੰਗ ਕਾਰਪੋਰੇਸ਼ਨ ਦੇ ਪ੍ਰਧਾਨ ਲਿਯੂ ਗੁਸ਼ੇਂਗ ਦੇ 1 ਮਈ ਦੇ ਇਕ ਇੰਟਰਵਿਊ ਦਾ ਹਵਾਲਾ ਦਿੱਤਾ ਹੈ। ਗੁਸ਼ੇਂਗ ਨੇ ਇਸ ਇੰਟਰਵਿਊ ‘ਚ ਦੱਸਿਆ ਸੀ ਕਿ ਸਾਲ 2013 ਤੋਂ ਚੀਨ ‘ਚ ਵਿਦੇਸ਼ੀ ਨੋਟਾਂ ਦੀ ਛਪਾਈ ਦਾ ਕੰਮ ਸ਼ੁਰੂ ਹੋਇਆ ਅਤੇ ਹੁਣ ਇੱਥੋਂ ਦੀ ਪ੍ਰਿਟਿੰਗ ਪ੍ਰੈਸਾਂ ‘ਚ ਭਾਰਤ, ਨੇਪਾਲ, ਬੰਗਲਾਦੇਸ਼, ਸ਼੍ਰੀਲੰਕਾ, ਮਲੇਸ਼ੀਆ, ਥਾਈਲੈਂਡ, ਬ੍ਰਾਜ਼ੀਲ, ਪੋਲੈਂਡ ਸਮੇਤ ਕਈ ਦੇਸ਼ਾਂ ਦੇ ਨੋਟ ਛਾਪੇ ਜਾਂਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article
    ਸ਼ਿਕਾਗੋ ‘ਚ ਪੰਜਾਬੀ ਨੌਜਵਾਨ ਵੱਲੋਂ ਖੁਦਕੁਸ਼ੀ

ਸ਼ਿਕਾਗੋ ‘ਚ ਪੰਜਾਬੀ ਨੌਜਵਾਨ ਵੱਲੋਂ ਖੁਦਕੁਸ਼ੀ

Read Full Article