PUNJABMAILUSA.COM

ਚੀਨ ਨੇ ਪਾਕਿਸਤਾਨ ‘ਚ ਰਹਿ ਰਹੇ ਆਪਣੇ ਨਾਗਰਿਕਾਂ ਤੇ ਨਿਵੇਸ਼ਕਾਂ ਨੂੰ ਅੱਤਵਾਦੀ ਹਮਲਿਆਂ ਤੋਂ ਕੀਤਾ ਸਾਵਧਾਨ

ਚੀਨ ਨੇ ਪਾਕਿਸਤਾਨ ‘ਚ ਰਹਿ ਰਹੇ ਆਪਣੇ ਨਾਗਰਿਕਾਂ ਤੇ ਨਿਵੇਸ਼ਕਾਂ ਨੂੰ ਅੱਤਵਾਦੀ ਹਮਲਿਆਂ ਤੋਂ ਕੀਤਾ ਸਾਵਧਾਨ

ਚੀਨ ਨੇ ਪਾਕਿਸਤਾਨ ‘ਚ ਰਹਿ ਰਹੇ ਆਪਣੇ ਨਾਗਰਿਕਾਂ ਤੇ ਨਿਵੇਸ਼ਕਾਂ ਨੂੰ ਅੱਤਵਾਦੀ ਹਮਲਿਆਂ ਤੋਂ ਕੀਤਾ ਸਾਵਧਾਨ
December 08
14:38 2017

ਪੇਈਚਿੰਗ, 8 ਦਸੰਬਰ (ਪੰਜਾਬ ਮੇਲ)- ਪਾਕਿਸਤਾਨ ‘ਚ ਵੱਡਾ ਨਿਵੇਸ਼ ਕਰਨ ਵਾਲੇ ਚੀਨ ਨੂੰ ਵੀ ਹੁਣ ਪਾਕਿਸਤਾਨੀ ਅੱਤਵਾਦੀਆਂ ਤੋਂ ਡਰ ਲੱਗਣ ਲੱਗਾ ਹੈ। ਚੀਨ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ‘ਚ ਰਹਿ ਰਹੇ ਆਪਣੇ ਨਾਗਰਿਕਾਂ ਤੇ ਨਿਵੇਸ਼ਕਾਂ ਨੂੰ ਅੱਤਵਾਦੀ ਹਮਲਿਆਂ ਤੋਂ ਸਾਵਧਾਨ ਕੀਤਾ ਹੈ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਚੀਨ ਪਾਕਿਸਤਾਨ ‘ਚ ਵੱਡੇ ਇੰਫ੍ਰਾਸਟ੍ਰਕਚਰ ‘ਚ ਵੱਡਾ ਨਿਵੇਸ਼ ਕਰ ਰਿਹਾ ਹੈ। ਚੀਨ ਪਾਕਿਸਤਾਨ ‘ਚ 57 ਅਰਬ ਡਾਲਰ ਦਾ ਬੈਲਟ ਐਂਡ ਰੋਡ ਪ੍ਰੋਜੈਕਟ ਤਿਆਰ ਕਰ ਰਿਹਾ ਹੈ ਤੇ ਇਸ ਦੇ ਲਈ ਚੀਨ ਦੇ ਹਜ਼ਾਰਾਂ ਵਰਕਰ ਪਾਕਿਸਤਾਨ ‘ਚ ਹਨ।
ਪਾਕਿਸਤਾਨ ‘ਚ ਸਥਿਤ ਚੀਨੀ ਦੂਤਘਰ ਨੇ ਆਪਣੀ ਵੈੱਬਸਾਈਟ ‘ਤੇ ਇਕ ਬਿਆਨ ‘ਚ ਕਿਹਾ ਕਿ ਇਹ ਸਮਝਿਆ ਜਾ ਰਿਹਾ ਹੈ ਕਿ ਪਾਕਿਸਤਾਨ ‘ਚ ਰਹਿ ਰਹੇ ਚੀਨੀ ਵਿਅਕਤੀਆਂ ਤੇ ਸੰਗਠਨਾਂ ‘ਤੇ ਅੱਤਵਾਦੀ ਲੜੀਵਾਰ ਹਮਲੇ ਕਰ ਸਕਦੇ ਹਨ। ਦੂਤਘਰ ਨੇ ਆਪਣੇ ਨਾਗਰਿਕਾਂ ਤੇ ਸੰਗਠਨਾਂ ਨੂੰ ਸੁਰੱਖਿਆ ਸਾਵਧਾਨੀ ਵਧਾਉਣ, ਅਹਿਤਿਆਤ ਰੱਖਣ, ਬਾਹਰ ਘੱਟ ਜਾਣ ਤੇ ਭੀੜ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਨੂੰ ਕਿਹਾ ਹੈ।
ਚੀਨੀ ਨਾਗਰਿਕਾਂ ਨੂੰ ਪਾਕਿਸਤਾਨ ਪੁਲਸ ਤੇ ਫੌਜ ਨਾਲ ਸਹਿਯੋਗ ਕਰਨ ਦੇ ਇਲਾਵਾ ਕਿਹਾ ਗਿਆ ਹੈ ਕਿ ਐਮਰਜੰਸੀ ‘ਚ ਦੂਤਘਰ ਨੂੰ ਅਲਰਟ ਕਰੇ। ਹਾਲਾਂਕਿ ਹਮਲਿਆਂ ਦੇ ਖਦਸ਼ੇ ਨੂੰ ਲੈ ਕੇ ਹੋਰ ਡਿਟੇਲ ਨਹੀਂ ਦਿੱਤੀ ਗਈ ਹੈ। ਇਸ ਮੁੱਦੇ ‘ਤੇ ਅਜੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਪਾਕਿਸਤਾਨ ਨੂੰ ਲੰਬੇ ਸਮੇਂ ਤੋਂ ਇਹ ਚਿੰਤਾ ਲੱਗੀ ਹੋਈ ਹੈ ਕਿ ਸ਼ਿਨਚਿਯਾਂਗ ਇਲਾਕੇ ‘ਚ ਅਸੰਤੁਸ਼ਟ ਮੁਸਲਿਮ ਭਾਈਚਾਰੇ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਦੇ ਅੱਤਵਾਦੀਆਂ ਨਾਲ ਦੋਸਤੀ ਹੋ ਗਈ ਹੈ। ਇਸੇ ਵਿਚਾਲੇ ਪਾਕਿਸਤਾਨ ਦੇ ਬਲੋਚਿਸਤਾਨ ‘ਚ ਹਿੰਸਾ ਨੇ ਪੱਛਮੀ ਚੀਨ ਤੋਂ ਪਾਕਿਸਤਾਨ ਦੇ ਗਵਾਦਰ ਪੋਰਟ ਦੇ ਵਿਚਕਾਰ ਟ੍ਰਾਂਸਪੋਰਟ ਤੇ ਐਨਰਜੀ ਲਿੰਕਸ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਅਲਕਾਇਦਾ, ਇਸਲਾਮਿਕ ਸਟੇਟ ਤੇ ਤਾਲਿਬਾਨ ਸਾਰੇ ਬਲੋਚਿਸਤਾਨ ‘ਚ ਸਰਗਰਮ ਹਨ, ਜਿਸ ਦਾ ਬਾਰਡਰ ਇਰਾਨ ਤੇ ਅਫਗਾਨਿਸਤਾਨ ਨਾਲ ਮਿਲਿਆ ਹੋਇਆ ਹੈ ਤੇ ਇਹ ਬੈਲਟ ਐਂਡ ਰੋਡ ਪਹਿਲ ਦਾ ਕੇਂਦਰ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article