PUNJABMAILUSA.COM

ਚੀਨ ਪਾਕਿਸਤਾਨ ਇਕਨਾਮਿਕ ਕਾਰੀਡੋਰ (ਸੀ.ਪੀ.ਈ.ਸੀ.) ਦੇ ਸਿਤਾਰੇ ਗਰਦਿਸ਼ ‘ਚ

ਚੀਨ ਪਾਕਿਸਤਾਨ ਇਕਨਾਮਿਕ ਕਾਰੀਡੋਰ (ਸੀ.ਪੀ.ਈ.ਸੀ.) ਦੇ ਸਿਤਾਰੇ ਗਰਦਿਸ਼ ‘ਚ

ਚੀਨ ਪਾਕਿਸਤਾਨ ਇਕਨਾਮਿਕ ਕਾਰੀਡੋਰ (ਸੀ.ਪੀ.ਈ.ਸੀ.) ਦੇ ਸਿਤਾਰੇ ਗਰਦਿਸ਼ ‘ਚ
September 10
17:28 2018

ਇਸਲਾਮਾਬਾਦ, 10 ਸਤੰਬਰ (ਪੰਜਾਬ ਮੇਲ)- ਚੀਨ ਪਾਕਿਸਤਾਨ ਇਕਨਾਮਿਕ ਕਾਰੀਡੋਰ (ਸੀ.ਪੀ.ਈ.ਸੀ.) ਦੇ ਸਿਤਾਰੇ ਗਰਦਿਸ਼ ‘ਚ ਹਨ। ਪਾਕਿਸਤਾਨ ਦੀ ਨਵੀਂ ਹਕੂਮਤ ਦੇ ਆਰਥਿਕ ਸਲਾਹਾਕਾਰ ਨੇ ਦਾਅਵਾ ਕੀਤਾ ਹੈ ਕਿ ਪਹਿਲਾਂ ਦੀ ਸਰਕਾਰ ਇਕਨਾਮਿਕ ਕਾਰੀਡੋਰ ਸਮਝੌਤੇ ‘ਚ ਪਾਕਿਸਤਾਨ ਦੇ ਹਿੱਤਾਂ ਨੂੰ ਸੁਰੱਖਿਅਤ ਨਹੀਂ ਰੱਖ ਸਕੀ। ਲਿਹਾਜ਼ਾ ਹੁਣ ਇਸ ਸਮਝੌਤੇ ਨੂੰ ਇਕ ਸਾਲ ਲਈ ਪੈਂਡਿੰਗ ਕਰ ਦਿੱਤਾ ਜਾਵੇ ਤੇ ਪਾਕਿਸਤਾਨ ਇਕ ਵਾਰ ਫਿਰ ਚੀਨ ਨਾਲ ਨਵੇਂ ਸਿਰੇ ਤੋਂ ਇਸ ਕਰਾਰ ਨੂੰ ਕਰਨ ਦੀ ਕਵਾਇਦ ਕਰੇ।
ਫਾਈਨੈਂਸ਼ੀਅਲ ਟਾਈਮਸ ਦੀ ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਆਰਥਿਕ ਸਲਾਹਕਾਰ ਅਬਦੁੱਲ ਰਜ਼ਾਕ ਨੇ ਇਸ ਦਲੀਲ ਨਾਲ ਦਾਅਵਾ ਕੀਤਾ ਕਿ ਪਹਿਲੀ ਪਾਕਿਸਤਾਨੀ ਸਰਕਾਰ ਨੇ ਇਸ ਸਮਝੌਤੇ ‘ਚ ਚੀਨ ਦੀਆਂ ਕੰਪਨੀਆਂ ਨੂੰ ਮੁਨਾਫੇ ‘ਚ ਜ਼ਿਆਦਾ ਤਰਜੀਹ ਦੇਣ ਦਾ ਕੰਮ ਕੀਤਾ ਹੈ। ਰਜ਼ਾਕ ਮੁਤਾਬਕ ਇਸ ਕਰਾਰ ‘ਚ ਚੀਨ ਦੀਆਂ ਕੰਪਨੀਆਂ ਨੂੰ ਟੈਕਸ ‘ਚ ਕਈ ਤਰ੍ਹਾਂ ਦੇ ਲਾਭ ਦੇਣ ਦਾ ਕੰਮ ਕੀਤਾ ਗਿਆ ਹੈ। ਇਸ ਦੇ ਚੱਲਦੇ ਪਾਕਿਸਤਾਨੀ ਕੰਪਨੀਆਂ ਸ਼ੁਰੂ ਤੋਂ ਹੀ ਚੀਨੀ ਕੰਪਨੀਆਂ ਸਾਹਮਣੇ ਇਕ ਘਾਟੇ ਦੇ ਸੌਦੇ ‘ਚ ਸ਼ਾਮਲ ਹੋਣ ਲਈ ਮਜਬੂਰ ਹਨ। ਇਸ ਦਲੀਲ ਦੇ ਨਾਲ ਰਜ਼ਾਕ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸ ਸਮਝੌਤੇ ‘ਤੇ ਕੰਮ ਨੂੰ ਇਕ ਸਾਲ ਦੇ ਲਈ ਰੋਕ ਦੇਣਾ ਚਾਹੀਦਾ ਹੈ ਤੇ ਹੋ ਸਕੇ ਤਾਂ ਇਸ ਸਮਝੌਤੇ ਨੂੰ ਘੱਟ ਤੋਂ ਘੱਟ 5 ਸਾਲਾਂ ਲਈ ਠੰਡੇ ਬਸਤੇ ‘ਚ ਪਾ ਦੇਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਰਜ਼ਾਕ ਇਕ ਮੰਨੇ ਹੋਏ ਪਾਕਿਸਤਾਨੀ ਕਾਰੋਬਾਰੀ ਹਨ ਤੇ ਇਨ੍ਹਾਂ ਦੀ ਕੰਪਨੀ ਡੇਸਕਾਨ ਇੰਜੀਨੀਅਰਿੰਗ ਅਸਟੇਟ, ਕੈਮੀਕਲ ਤੇ ਪਾਵਰ ਸੈਕਟਰ ‘ਚ ਕੰਮ ਕਰਦੀ ਹੈ। ਉਥੇ ਹੀ ਡੇਸਕਾਨ ਇੰਜੀਨੀਅਰਿੰਗ ਅਸਟੇਟ ਪਾਕਿਸਤਾਨ ਦੀ ਪਹਿਲੀ ਮਲਟੀਨੈਸ਼ਨਲ ਕੰਪਨੀ ਹੈ ਜੋ 6 ਦੇਸ਼ਾਂ ‘ਚ ਆਪਣੇ ਕਾਰੋਬਾਰ ਦੀ ਵਿਸਥਾਰ ਕਰ ਚੁੱਕੇ ਹਨ।
ਰਿਪੋਰਟ ਮੁਤਾਬਕ ਪਿਛਲੇ ਹਫਤੇ ਪਾਕਿਸਤਾਨ ਦੌਰੇ ‘ਤੇ ਪਹੁੰਚੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਨੇ ਸੰਕੇਤ ਦਿੱਤਾ ਸੀ ਕਿ ਉਹ ਪਾਕਿਸਤਾਨ ਦੇ ਨਾਲ 2006 ‘ਚ ਹੋਏ ਇਸ ਕਰਾਰ ਨੂੰ ਨਵੇਂ ਸਿਰੇ ਤੋਂ ਕਰਨ ਲਈ ਤਿਆਰ ਹੈ। ਮਾਮਲੇ ਨਾਲ ਜੁੜੇ ਲੋਕਾਂ ਦਾ ਮੰਨਣਾ ਹੈ ਕਿ ਦੋਵਾਂ ਦੇਸ਼ਾਂ ਦੇ ਵਿਚਾਲੇ ਇਹ ਵਿਵਾਦ 62 ਬਿਲੀਅਨ ਡਾਲਰ ਦੇ ਇਕਨਾਮਿਕ ਕਾਰੀਡੋਰ ਦੇ ਉਸ ਹਿੱਸੇ ਨਾਲ ਸਬੰਧਿਤ ਹੈ ਜੋ ਮੌਜੂਦਾ ਸਮੇਂ ‘ਚ ਏਸ਼ੀਆ ਨੂੰ ਯੂਰਪ ਨਾਲ ਜੋੜਨ ਲਈ ਤਿਆਰ ਕੀਤਾ ਜਾਣਾ ਹੈ। ਉਥੇ ਹੀ ਇਸ ਵਿਵਾਦ ‘ਚ ਗਵਾਦਰ ਪੋਰਟ ਦੇ ਵਿਸਥਾਰ, ਰੋਡ ਤੇ ਰੇਲ ਨੈੱਟਵਰਕ ਸਣੇ ਪਾਵਰ ਪਲਾਂਟ ਪਰਿਯੋਜਨਾ ਸ਼ਾਮਲ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article