PUNJABMAILUSA.COM

ਚੀਨ ਫਿਰ ਬਣਿਆ ਮਸੂਦ ਅਜ਼ਹਰ ’ਤੇ ਪਾਬੰਦੀ ਅੱਗੇ ਦੀਵਾਰ

ਚੀਨ ਫਿਰ ਬਣਿਆ ਮਸੂਦ ਅਜ਼ਹਰ ’ਤੇ ਪਾਬੰਦੀ ਅੱਗੇ ਦੀਵਾਰ

ਚੀਨ ਫਿਰ ਬਣਿਆ ਮਸੂਦ ਅਜ਼ਹਰ ’ਤੇ ਪਾਬੰਦੀ ਅੱਗੇ ਦੀਵਾਰ
October 30
21:10 2017

ਪੇਈਚਿੰਗ, 30 ਅਕਤੂਬਰ (ਪੰਜਾਬ ਮੇਲ)- ਚੀਨ ਨੇ ਅੱਜ ਸੰਕੇਤ ਦਿੱਤਾ ਹੈ ਕਿ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਦੂਜੀ ਪਾਰੀ ਦੌਰਾਨ ਵੀ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਆਲਮੀ ਅਤਿਵਾਦੀਆਂ ਦੀ ਸੂਚੀ ਵਿੱਚ ਸ਼ਾਮਲ ਕਰਾਉਣ ਲਈ ਭਾਰਤ ਦੇ ਯਤਨਾਂ ਅੱਗੇ ਉਹ ਰੋੜਾ ਬਣਿਆ ਰਹੇਗਾ। ਵੀਟੋ ਸ਼ਕਤੀ ਨਾਲ ਲੈਸ ਚੀਨ ਵੱਲੋਂ ਅੜੇ ਰਹਿਣ ਕਾਰਨ ਸੰਯੁਕਤ ਰਾਸ਼ਟਰ ਦੀ ਸਲਾਮਤੀ ਕੌਂਸਲ ਦੇ ਮੈਂਬਰਾਂ ਵਿੱਚ ਇਸ ਮੁੱਦੇ ’ਤੇ ਸਹਿਮਤੀ ਨਹੀਂ ਬਣ ਰਹੀ। ਸਲਾਮਤੀ ਕੌਂਸਲ ਦੀ ਅਲ-ਕਾਇਦਾ ਬਾਰੇ ਕਮੇਟੀ ਤਹਿਤ ਅਜ਼ਹਰ ਉਤੇ ਪਾਬੰਦੀ ਲਗਵਾਉਣ ਲਈ ਭਾਰਤ ਦੇ ਯਤਨਾਂ ਨੂੰ ਚੀਨ ਵੱਲੋਂ ਵੀਟੋ ਕਰ ਦਿੱਤਾ ਜਾਂਦਾ ਹੈ। ਦੱਸਣਯੋਗ ਹੈ ਕਿ ਜੈਸ਼-ਏ-ਮੁਹੰਮਦ ਪਹਿਲਾਂ ਹੀ ਪਾਬੰਦੀਸ਼ੁਦਾ ਜਥੇਬੰਦੀਆਂ ਵਾਲੀ ਸੂਚੀ ’ਚ ਸ਼ਾਮਲ ਹੈ।
ਅਜ਼ਹਰ ਨੂੰ ਸੰਯੁਕਤ ਰਾਸ਼ਟਰ ਦੀ ਆਲਮੀ ਅਤਿਵਾਦੀਆਂ ਵਾਲੀ ਸੂਚੀ ’ਚ ਸ਼ਾਮਲ ਕਰਨ ਬਾਰੇ ਅਮਰੀਕਾ, ਫਰਾਂਸ ਅਤੇ ਯੂਕੇ ਦੇ ਸਮਰਥਨ ਵਾਲੇ ਪ੍ਰਸਤਾਵ ’ਤੇ ਚੀਨ ਨੇ ਅਗਸਤ ਵਿੱਚ ਤਕਨੀਕੀ ਰੋਕ ਤਿੰਨ ਮਹੀਨਿਆਂ ਲਈ ਵਧਾ ਦਿੱਤੀ ਸੀ। ਇਸ ਤੋਂ ਪਹਿਲਾਂ ਉਸ ਨੇ ਇਸ ਸਾਲ ਫਰਵਰੀ ਵਿੱਚ ਇਸ ਪ੍ਰਸਤਾਵ ਨੂੰ ਰੋਕਿਆ ਸੀ। ਚੀਨ ਦੇ ਵਿਦੇਸ਼ ਮੰਤਰਾਲੇ ਦੀ ਤਰਜਮਾਨ ਹੂਆ ਚੁਨਯਿੰਗ ਨੇ ਇਥੇ ਮੀਡੀਆ ਨੂੰ ਦੱਸਿਆ, ‘ਇਸ ਮੰਚ ਤੋਂ ਅਸੀਂ ਕਈ ਵਾਰ ਆਪਣਾ ਪੱਖ ਸਪੱਸ਼ਟ ਕਰ ਚੁੱਕੇ ਹਾਂ।’ ਯੂਐਨ ਸਲਾਮਤੀ ਕੌਂਸਲ ਦੀ 1267 ਕਮੇਟੀ ਵੀਰਵਾਰ ਨੂੰ ਜਦੋਂ ਮੁੜ ਇਸ ਮੁੱਦੇ ਨੂੰ ਚੁੱਕੇਗੀ ਤਾਂ ਕੀ ਚੀਨ ਵੱਲੋਂ ਅਜ਼ਹਰ ’ਤੇ ਪਾਬੰਦੀ ਨੂੰ ਰੋਕਿਆ ਜਾਵੇਗਾ ਜਾਂ ਨਹੀਂ। ਇਸ ’ਤੇ ਚੁਨਯਿੰਗ ਨੇ ਕਿਹਾ, ‘ਸਬੰਧਤ ਦੇਸ਼ ਵੱਲੋਂ ਸੂਚੀਬੱਧ ਕਰਨ ਦੀ ਬੇਨਤੀ ਕੀਤੇ ਜਾਣ ਬਾਰੇ ਇਥੇ ਅਸਹਿਮਤੀ ਹੈ।’ ਗ਼ੌਰਤਲਬ ਹੈ ਕਿ ਚੀਨ ਦੀ ਤਕਨੀਕੀ ਰੋਕ ਵੀਰਵਾਰ ਨੂੰ ਖ਼ਤਮ ਹੋਣ ਜਾ ਰਹੀ ਹੈ। ਭਾਰਤ ਨੇ 2 ਜਨਵਰੀ, 2016 ਦੇ ਪਠਾਨਕੋਟ ਅਤਿਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਵਜੋਂ ਅਜ਼ਹਰ ਦੀ ਸ਼ਨਾਖ਼ਤ ਕੀਤੀ ਹੈ। ਭਾਰਤ ਵੱਲੋਂ ਅਜ਼ਹਰ ਦੇ ਭਰਾ ਰਾਊਫ ਤੇ ਪੰਜ ਹੋਰਾਂ ਖ਼ਿਲਾਫ਼ ਇਹ ਹਮਲਾ, ਜਿਸ ’ਚ ਸੱਤ ਸੈਨਿਕ ਮਾਰੇ ਗਏ ਸਨ, ਕਰਨ ਦੇ ਦੋਸ਼ ਲਾਏ ਗਏ ਹਨ।
-ਪੀਟੀਆਈ

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article