PUNJABMAILUSA.COM

ਚੀਨ ਵੱਲੋਂ ਅਮਰੀਕੀ ਗੈਰ ਸਰਕਾਰੀ ਸੰਗਠਨਾਂ ‘ਤੇ ਪਾਬੰਦੀ ਲਗਾਉਣ ਦਾ ਐਲਾਨ

ਚੀਨ ਵੱਲੋਂ ਅਮਰੀਕੀ ਗੈਰ ਸਰਕਾਰੀ ਸੰਗਠਨਾਂ ‘ਤੇ ਪਾਬੰਦੀ ਲਗਾਉਣ ਦਾ ਐਲਾਨ

ਚੀਨ ਵੱਲੋਂ ਅਮਰੀਕੀ ਗੈਰ ਸਰਕਾਰੀ ਸੰਗਠਨਾਂ ‘ਤੇ ਪਾਬੰਦੀ ਲਗਾਉਣ ਦਾ ਐਲਾਨ
December 02
17:25 2019

ਬੀਜਿੰਗ, 2 ਦਸੰਬਰ (ਪੰਜਾਬ ਮੇਲ)- ਹਾਂਗਕਾਂਗ ਵਿਚ ਲੋਕਤੰਤਰ ਸਮਰਥਕ ਪ੍ਰਦਰਸ਼ਨਕਾਰੀਆਂ ਦੇ ਸਮਰਥਨ ਵਿਚ ਅਮਰੀਕਾ ਵੱਲੋਂ ਕਾਨੂੰਨ ਬਣਾਏ ਜਾਣ ਦੀ ਜਵਾਬੀ ਕਾਰਵਾਈ ਵਿਚ ਚੀਨ ਨੇ ਸੋਮਵਾਰ ਨੂੰ ਅਮਰੀਕੀ ਜੰਗੀ ਜਹਾਜ਼ ਨੂੰ ਹਾਂਗਕਾਂਗ ਵਿਚ ਭੇਜਣ ਸਬੰਧੀ ਅਮਰੀਕਾ ਦੀ ਐਪਲੀਕਸ਼ਨ ਨੂੰ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਕਈ ਅਮਰੀਕੀ ਗੈਰ ਸਰਕਾਰੀ ਸੰਗਠਨਾਂ (ਐੱਨ.ਜੀ.ਓ.) ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ। ਅਰਧ ਖੁਦਮੁਖਤਿਆਰੀ ਖੇਤਰ ਹਾਂਗਕਾਂਗ ਵਿਚ ਪੂਰੀ ਮੁਖਤਿਆਰੀ ਦੀ ਮੰਗ ਨੂੰ ਲੈ ਕੇ ਪਿਛਲੇ ਕਰੀਬ 6 ਮਹੀਨੇ ਤੋਂ ਭਾਰੀ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਗੌਰਤਲਬ ਹੈ ਕਿ ਅਮਰੀਕੀ ਸੰਸਦ ਵਿਚ ਪਾਸ ਹੋ ਚੁੱਕੇ ਹਾਂਗਕਾਂਗ ਮਨੁੱਖੀ ਅਧਿਕਾਰ ਅਤੇ ਲੋਕਤੰਤਰ ਐਕਟ ‘ਤੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਿਛਲੇ ਹਫਤੇ ਦਸਤਖਤ ਕੀਤੇ, ਜਿਸ ਤੇ ਤਹਿਤ ਰਾਸ਼ਟਰਪਤੀ ਨੂੰ ਹਾਂਗਕਾਂਗ ਦੇ ਤਰਜੀਹੀ ਵਪਾਰ ਦਰਜੇ ਦੀ ਸਾਲਾਨਾ ਸਮੀਖਿਆ ਕਰਨ ਦਾ ਅਧਿਕਾਰ ਹੈ ਅਤੇ ਅਰਧ ਖੁਦਮੁਖਤਿਆਰ ਖੇਤਰ ਦੀ ਖੁਦਮੁਖਤਿਆਰੀ ਖਤਮ ਹੋਣ ਦੀ ਸਥਿਤੀ ਵਿਚ ਇਸ ਨੂੰ ਵਾਪਸ ਲਏ ਜਾਣ ਦੀ ਵਿਵਸਥਾ ਹੈ।
ਇਹ ਕਦਮ ਉਦੋਂ ਚੁੱਕਿਆ ਗਿਆ ਹੈ ਜਦੋਂ ਦੁਨੀਆ ਦੀਆਂ ਦੋ ਸਭ ਤੋਂ ਵੱਡੀਆਂ ਅਰਥ ਵਿਵਸਥਾਵਾਂ ਆਪਣੇ ਵਿਚ ਚੱਲ ਰਹੇ ਵਪਾਰ ਯੁੱਧ ਨੂੰ ਖਤਮ ਕਰਨ ਦੀ ਦਿਸ਼ਾ ਵਿਚ ਪਹਿਲੇ ਪੜਾਅ ਦੇ ਵਪਾਰ ਸਮਝੌਤੇ ਨੂੰ ਆਖਰੀ ਰੂਪ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਵਿਦੇਸ਼ ਮੰਤਰਾਲੇ ਦੀ ਬੁਲਾਰਨ ਹੁਆ ਚੁਨਯਿੰਗ ਨੇ ਰੋਜ਼ਾਨਾ ਪੱਤਰਕਾਰ ਸੰਮੇਲਨ ਵਿਚ ਕਿਹਾ,”ਅਮਰੀਕਾ ਦੇ ਗਲਤ ਵਿਵਹਾਰ ਦੇ ਜਵਾਬ ਵਿਚ ਚੀਨ ਸਰਕਾਰ ਨੇ ਹਾਂਗਕਾਂਗ ਵਿਚ ਅਮਰੀਕੀ ਜੰਗੀ ਜਹਾਜ਼ ਭੇਜਣ ਦੀਆਂ ਐਪਲੀਕੇਸ਼ਨਾਂ ਦੀ ਸਮੀਖਿਆ ਮੁਅੱਤਲ ਕਰਨ ਦਾ ਫੈਸਲਾ ਲਿਆ ਹੈ।”
ਬੁਲਾਰਨ ਨੇ ਕਿਹਾ ਕਿ ਹਾਂਗਕਾਂਗ ਵਿਚ ਹਾਲ ਹੀ ਵਿਚ ਅਸ਼ਾਂਤੀ ਨੂੰ ਲੈ ਕੇ ਖਰਾਬ ਵਤੀਰੇ ਕਾਰਨ ਉਹ ਕਈ ਅਮਰੀਕੀ ਗੈਰ ਸਰਕਾਰੀ ਸੰਗਠਨਾਂ ‘ਤੇ ਵੀ ਪਾਬੰਦੀ ਲਗਾਉਣਗੇ ਭਾਵੇਂਕਿ ਉਨ੍ਹਾਂ ਨੇ ਪਾਬੰਦੀਆਂ ਦੇ ਸਰੂਪ ਦੇ ਬਾਰੇ ਵਿਚ ਕੋਈ ਵੇਰਵਾ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਹ ਪਾਬੰਦੀਆਂ ‘ਨੈਸ਼ਨਲ ਐਂਡੋਮੈਂਟ ਫੌਰ ਡੈਮੋਕ੍ਰੇਸੀ’, ‘ਹਿਊਮਨ ਰਾਈਟਜ਼ ਵਾਚ ਐਂਡ ਫ੍ਰੀਡਮ ਹਾਊਸ’ ਜਿਹੇ ਗੈਰ ਸਰਕਾਰੀ ਸੰਗਠਨਾਂ ‘ਤੇ ਵੀ ਲਾਗੂ ਹੋਣਗੀਆਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

Read Full Article
    ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

Read Full Article
    ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

Read Full Article
    ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

Read Full Article
    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article