PUNJABMAILUSA.COM

ਚੀਫ ਖਾਲਸਾ ਦੀਵਾਨ ਦੇ ਬਜ਼ੁਰਗ ਪ੍ਰਧਾਨ ਦੀ ਇਤਰਾਜ਼ਯੋਗ ਵੀਡੀਓ ਕਾਰਨ ਖੜ੍ਹਾ ਹੋਇਆ ਵਿਵਾਦ

 Breaking News

ਚੀਫ ਖਾਲਸਾ ਦੀਵਾਨ ਦੇ ਬਜ਼ੁਰਗ ਪ੍ਰਧਾਨ ਦੀ ਇਤਰਾਜ਼ਯੋਗ ਵੀਡੀਓ ਕਾਰਨ ਖੜ੍ਹਾ ਹੋਇਆ ਵਿਵਾਦ

ਚੀਫ ਖਾਲਸਾ ਦੀਵਾਨ ਦੇ ਬਜ਼ੁਰਗ ਪ੍ਰਧਾਨ ਦੀ ਇਤਰਾਜ਼ਯੋਗ ਵੀਡੀਓ ਕਾਰਨ ਖੜ੍ਹਾ ਹੋਇਆ ਵਿਵਾਦ
December 27
11:10 2017

ਅੰਮ੍ਰਿਤਸਰ, 27 ਦਸੰਬਰ (ਪੰਜਾਬ ਮੇਲ)- ਨਾਮਵਰ ਧਾਰਮਿਕ ਅਤੇ ਵਿੱਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਕਰੀਬ 83 ਸਾਲਾ ਬਜ਼ੁਰਗ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਕਾਰਨ ਵਿਵਾਦ ਖੜ੍ਹਾ ਹੋ ਗਿਆ ਹੈ। ਤਕਰੀਬਨ ਦੋ ਕੁ ਮਿੰਟ ਦੀ ਇਸ ਵੀਡੀਓ ‘ਚ ਪ੍ਰਧਾਨ ਆਪਣੀ ਸੰਸਥਾ ਵਲੋਂ ਚਲਾਏ ਜਾ ਰਹੇ ਇਕ ਸਕੂਲ ਦੀ ਨੌਜਵਾਨ ਮਹਿਲਾ ਪ੍ਰਿੰਸੀਪਲ ਨਾਲ ਆਪਣੇ ਹੋਟਲ ਦੇ ਦਫ਼ਤਰ ‘ਚ ਇਤਰਾਜ਼ਯੋਗ ਹਾਲਤ ‘ਚ ਦਿਖਾਈ ਦੇ ਰਹੇ ਹਨ। ਵੀਡੀਓ ਕਲਿਪ ਅਨੁਸਾਰ ਉਕਤ ਮਹਿਲਾ ਵੀ ਪ੍ਰਧਾਨ ਨਾਲ ਇਤਰਾਜ਼ਯੋਗ ਹਾਲਤ ‘ਚ ਮੋਬਾਈਲ ‘ਤੇ ਸੈਲਫ਼ੀਆਂ ਲੈਂਦੀ ਨਜ਼ਰ ਆਉਂਦੀ ਹੈ। ਦੂਜੇ ਪਾਸੇ ਪ੍ਰਧਾਨ ਚਰਨਜੀਤ ਸਿੰਘ ਚੱਢਾ, ਜੋ ਕਿ ਖ਼ਾਲਸਾ ਕਾਲਜ ਗਵਰਨਿੰਗ ਕਾਸਲ ਦੇ ਮੀਤ ਪ੍ਰਧਾਨ ਵੀ ਹਨ, ਨੇ ਇਸ ਵੀਡੀਓ ਕਲਿਪ ਨੂੰ ਪੂਰੀ ਤਰ੍ਹਾਂ ਜਾਅਲੀ ਦੱਸਦਿਆਂ ਕਿਹਾ ਕਿ ਇਹ ਵੀਡੀਓ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਅਤੇ ਉਨ੍ਹਾਂ ਨੂੰ ਬਲੈਕਮੇਲ ਕਰਨ ਲਈ ਫਰਜ਼ੀ ਤਿਆਰ ਕੀਤੀ ਗਈ ਹੈ ਤੇ ਇਸ ਸਬੰਧੀ ਉਨ੍ਹਾਂ ਪਹਿਲਾਂ ਹੀ ਜਲੰਧਰ ਪੁਲਿਸ ਕੋਲ ਦੋਸ਼ੀਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੋਈ ਹੈ। ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਲਿਖ਼ਤੀ ਸਪੱਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਇਕ ਸਾਜਿਸ਼ ਦੇ ਤਹਿਤ ਕੁਝ ਸ਼ਰਾਰਤੀ ਅਨਸਰਾਂ ਵਲੋਂ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਜਾਅਲੀ ਵੀਡੀਓ ਬਣਾ ਕੇ ਵਾਇਰਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਵੀਡੀਓ ਵਿਰੋਧੀਆਂ ਦੀ ਮਿਲੀਭੁਗਤ ਨਾਲ ਬਲੈਕਮਿਲੰਗ ਰਾਹੀਂ ਮੇਰੇ ਤੋਂ ਪੈਸੇ ਲੈਣ ਲਈ ਬਣਾਈ ਗਈ ਹੈ।
ਦੀਵਾਨ ਦੇ ਸਾਬਕਾ ਆਨਰੇਰੀ ਸਕੱਤਰ ਭਾਗ ਸਿੰਘ ਅਣਖੀ, ਮੌਜੂਦਾ ਕਾਰਜਕਾਰਨੀ ਮੈਂਬਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਰਾਜਮਹਿੰਦਰ ਸਿੰਘ ਮਜੀਠੀਆ ਤੇ ਮੈਂਬਰ ਪ੍ਰੋ: ਹਰੀ ਸਿੰਘ ਆਦਿ ਨੇ ਉਕਤ ਵਾਇਰਲ ਵੀਡੀਓ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਇਸ ਨਾਲ ਇਸ ਪੁਰਾਤਨ ਸਿੱਖ ਸੰਸਥਾ ਦੀ ਮਾਣ ਮਰਿਯਾਦਾ ਨੂੰ ਢਾਹ ਲੱਗੀ ਹੈ। ਰਾਜਮਹਿੰਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਦੇ ਇਸ ਅਨੈਤਿਕ ਕਾਰੇ ਨਾਲ ਪੁਰਾਤਨ ਸਿੱਖ ਸੰਸਥਾ ਦੇ ਮਾਣ ਸਨਮਾਨ ਨੂੰ ਵੱਡੀ ਸੱਟ ਵੱਜੀ ਹੈ ਤੇ ਉਹ ਹੋਰਨਾਂ ਮੈਂਬਰਾਂ ਨਾਲ ਦੀਵਾਨ ਦੀ ਹੋਣ ਵਾਲੀ ਮੀਟਿੰਗ ‘ਚ ਇਹ ਮਾਮਲਾ ਉਠਾਉਣ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਵੀਡੀਓ ਸਮੇਤ ਸ਼ਿਕਾਇਤ ਦੇ ਕੇ ਪ੍ਰਧਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦੀ ਮੰਗ ਕਰਨਗੇ। ਇਸ ਇਤਰਾਜ਼ਯੋਗ ਵੀਡੀਓ ਨਾਲ ਸਦੀ ਪੁਰਾਣੀ ਸਿੱਖ ਸੰਸਥਾ ਦੀ ਸਾਖ਼ ਨੂੰ ਢਾਹ ਲੱਗੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article