PUNJABMAILUSA.COM

ਚੀਫ ਜਸਟਿਸ ਵੱਲੋਂ ਪੰਜਾਬ ਤੇ ਹਰਿਆਣਾ ਦੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜਾਂ ਨਾਲ ਵਿਚਾਰ ਚਰਚਾ

ਚੀਫ ਜਸਟਿਸ ਵੱਲੋਂ ਪੰਜਾਬ ਤੇ ਹਰਿਆਣਾ ਦੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜਾਂ ਨਾਲ ਵਿਚਾਰ ਚਰਚਾ

ਚੀਫ ਜਸਟਿਸ ਵੱਲੋਂ ਪੰਜਾਬ ਤੇ ਹਰਿਆਣਾ ਦੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜਾਂ ਨਾਲ ਵਿਚਾਰ ਚਰਚਾ
October 11
17:26 2018

ਸਾਰੇ ਨਿਆਂਇਕ ਅਧਿਕਾਰੀਆਂ ਨੂੰ ਸਮੇਂ ਦੇ ਪਾਬੰਦ ਹੋਣ ਦੀ ਹਦਾਇਤ
ਚੰਡੀਗੜ੍ਹ, 11 ਅਕਤੂਬਰ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਅਤੇ ਏਰੀਅਰਜ਼ ਕਮੇਟੀ ਦੇ ਚੇਅਰਮੈਨ ਜਸਟਿਸ ਰਾਜੇਸ਼ ਬਿੰਦਲ ਨੇ ਬੁੱਧਵਾਰ ਨੂੰ ਪੰਜਾਬ, ਹਰਿਆਣਾ ਅਤੇ ਯੂਟੀ ਚੰਡੀਗੜ੍ਹ ਦੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜਾਂ ਨਾਲ ਵੀਡੀਓ ਕਾਨਫਰੰਸ ਕੀਤੀ ਅਤੇ ਉਨ੍ਹਾਂ ਨੇ ਅਦਾਲਤਾਂ ਵਿੱਚ ਪਏ ਲੰਬਿਤ ਕੇਸਾਂ ਖਾਸ ਤੌਰ ‘ਤੇ ਔਰਤਾਂ ਖ਼ਿਲਾਫ਼ ਅਪਰਾਧਾਂ, ਭ੍ਰਿਸ਼ਟਾਚਾਰ ਰੋਕੂ ਕਾਨੂੰਨ, ਸੀਨੀਅਰ ਸਿਟੀਜ਼ਨਾਂ ਅਤੇ ਅਨੁਸ਼ਾਸਨ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕੀਤੀ ਅਤੇ ਇਨ੍ਹਾਂ ਨੂੰ ਤਰਜੀਹੀ ਤੌਰ ‘ਤੇ ਨਿਬੇੜਨ ਦੀ ਹਦਾਇਤ ਕੀਤੀ। ਇਸ ਤੋਂ ਪਹਿਲਾਂ ਇਨ੍ਹਾਂ ਦੋਵੇਂ ਸੂਬਿਆਂ ਅਤੇ ਯੂਟੀ ਦੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜਾਂ ਨਾਲ 19 ਅਗਸਤ, 2018 ਨੂੰ ਗੱਲਬਾਤ ਕੀਤੀ ਗਈ ਸੀ।
ਮਾਣਯੋਗ ਚੀਫ ਜਸਟਿਸ ਨੇ ਸਾਰੇ ਨਿਆਂਇਕ ਅਧਿਕਾਰੀਆਂ ਨੂੰ ਸਮੇਂ ਦੇ ਪਾਬੰਧ ਰਹਿਣ ਅਤੇ ਅਦਾਲਤੀ ਸਮੇਂ ਦੌਰਾਨ ਅਦਾਲਤਾਂ ਵਿੱੱਚ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਨਿਆਂਇਕ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਫ਼ਰਜ਼ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਅਤੇ ਬੇਹੱਦ ਜ਼ਰੂਰੀ ਕੰਮ ਵੇਲੇ ਹੀ ਛੁੱਟੀ ਲਈ ਜਾਵੇ। ਉਨ੍ਹਾਂ ਨੂੰ ਖਾਸ ਤੌਰ ‘ਤੇ ਹਦਾਇਤ ਕੀਤੀ ਗਈ ਕਿ ਕੰਮ ਵਾਲੇ ਦਿਨਾਂ ਦੌਰਾਨ ਕਿਸੇ ਵੀ ਅਧਿਕਾਰੀ ਨੂੰ ਵਿਦੇਸ਼ ਜਾਣ (ਐਕਸ-ਇੰਡੀਆ ਲੀਵ) ਜਾਂ ਐਲਟੀਸੀ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ, ਬਸ਼ਰਤੇ ਕੋਈ ਬੇਹੱਦ ਜ਼ਰੂਰੀ ਕੰਮ ਨਾ ਹੋਵੇ। ਉਨ੍ਹਾਂ ਨੇ ਸਾਰੇ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਨੂੰ ਆਪਣੇ ਜ਼ਿਲ੍ਹਿਆਂ ਦਾ ਪੂਰਾ ਧਿਆਨ ਰੱਖਣ ਅਤੇ ਮੋਹਰੀ ਭੂਮਿਕਾ ਨਿਭਾਉਣ ਲਈ ਕਹਿੰਦਿਆਂ ਉਨ੍ਹਾਂ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਅਫ਼ਸਰਾਂ ਦੇ ਕੰਮ ਦੀ ਨਿਗਰਾਨੀ ਕਰਨ ਅਤੇ ਹਾਈ ਕੋਰਟ ਨੂੰ ਸਮੇਂ ਸਿਰ ਪ੍ਰਗਤੀ ਰਿਪੋਰਟ ਭੇਜਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਸਾਰੇ ਨਿਆਂਇਕ ਅਧਿਕਾਰੀਆਂ ਨੂੰ ਉਨ੍ਹਾਂ ਅਧੀਨ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਤਹਿਜ਼ੀਬ ਤੇ ਨਿਮਰ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ, ਸਮਝਣ ਤੇ ਹੱਲ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਵੀ ਕਿਹਾ।
ਸਾਰੇ ਅਧਿਕਾਰੀਆਂ ਨੂੰ ਕੋਰਟਾਂ ਵਿੱਚ ਲੰਬਿਤ ਪਏ ਮਾਮਲਿਆਂ ਸਬੰਧੀ ਖੁਦ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਨੈਸ਼ਨਲ ਜੁਡੀਸ਼ੀਅਲ ਡਾਟਾ ਗਰਿੱਡ ‘ਤੇ ਅਪਲੋਡ ਕੀਤੇ ਡਾਟੇ ਅਤੇ ਵਾਸਤਵ ਵਿੱਚ ਲੰਬਿਤ ਪਏ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੇ ਅੰਤਰ ਨਾ ਹੋਣ ਨੂੰ ਯਕੀਨੀ ਬਣਾਇਆ ਜਾ ਸਕੇ। ਸੀ.ਆਈ.ਐਸ. ‘ਤੇ ਹੁਕਮਾਂ/ਫੈਸਲਿਆਂ ਨੂੰ ਸਮਾਂਬੱਧ ਢੰਗ ਨਾਲ ਅਪਲੋਡ ਕਰਨ ਅਤੇ ਸਹੀ ਐਂਟਰੀ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ ਗਿਆ। ਮਾਮਲਿਆਂ ਦੇ ਰੋਜ਼ਾਨਾ ਨਿਰੀਖਣ ਲਈ ਹਰੇਕ ਕੋਰਟ ਵੱਲੋਂ ਰੋਜ਼ਾਨਾ ਕੀਤੇ ਜਾਂਦੇ ਕੰਮਾਂ ਦੀ ਰਿਪੋਰਟ ਹਾਈ ਕੋਰਟ ਨੂੰ ਭੇਜਣ ਲਈ ਸਾਰੇ ਅਧਿਕਾਰੀਆਂ ਨੂੰ ਫਾਰਮੈਟ ਭੇਜਿਆ ਜਾ ਰਿਹਾ ਹੈ।
ਉਨ੍ਹਾਂ ਨੂੰ ਏਸ਼ੀਅਨ ਰੀਸਰਫੇਸਿੰਗ ਆਫ਼ ਰੋਡ ਏਜੰਸੀ ਪਾ੍ਰਈਵੇਟ ਲਿਮਟਿਡ ਅਤੇ ਹੋਰ ਬਨਾਮ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਮਾਮਲੇ ਵਿੱਚ ਮਾਣਯੋਗ ਸਰਵਉੱਚ ਅਦਾਲਤ ਦੇ ਫੈਸਲੇ ਦੀ ਮਿਸਾਲ ਦਿੱਤੀ ਗਈ ਜਿਸ ਅਨੁਸਾਰ ਸਾਰੇ ਲੰਬਿਤ ਪਏ ਕੇਸਾਂ ਜਿਨ੍ਹਾਂ ਵਿੱਚ ਕਿਸੇ ਵੀ ਸਿਵਲ ਅਤੇ ਅਪਰਾਧਿਕ ਮਾਮਲਿਆਂ ਵਿੱਚ ਸੁਣਵਾਈ ‘ਤੇ ਰੋਕ ਲਗਾਈ ਗਈ ਹੋਵੇ, ਉਨ੍ਹਾਂ ਵਿੱਚ ਫੈਸਲੇ ਦੀ ਤਰੀਕ ਤੋਂ 6 ਮਹੀਨੇ ਅੰਦਰ ਇਸ ਫੈਸਲੇ ਤਹਿਤ ਸੁਣਵਾਈ ਕਰਨੀ ਹੋਵੇਗੀ। ਭਵਿੱਖ ਵਿੱਚ ਵੀ ਜੇਕਰ ਕਿਸੇ ਮਾਮਲੇ ਵਿੱਚ ਅੰਤ੍ਰਿਮ ਰੋਕ ਲਗਾਈ ਜਾਂਦੀ ਹੈ ਤਾਂ 6 ਮਹੀਨੇ ਬਾਅਦ ਆਪਣੇ ਆਪ ਖ਼ਤਮ ਹੋ ਜਾਵੇਗੀ ਜਦੋਂ ਤੱਕ ਕੋਈ ਫੈਸਲਾ ਨਹੀਂ ਆਉਂਦਾ।
ਸਰਕਾਰੀ ਗਵਾਹਾਂ ਖਾਸ ਤੌਰ ‘ਤੇ ਜਾਂਚ ਅਧਿਕਾਰੀਆਂ ਦੇ ਪੇਸ਼ ਨਾ ਹੋਣ ਕਾਰਨ ਕਈ ਅਪਰਾਧਿਕ ਮਾਮਲਿਆਂ ਵਿੱਚ ਸੁਣਵਾਈ ਅੱਗੇ ਪਾ ਦਿੱਤੀ ਜਾਂਦੀ ਹੈ। ਸਾਰੇ ਜ਼ਿਲ੍ਹਾ ਅਤੇ ਸ਼ੈਸ਼ਨ ਜੱਜਾਂ ਨੂੰ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗਾਂ ਵਿੱਚ ਇਹ ਸਮੱਸਿਆਵਾਂ ਵਿਚਾਰਨ ਅਤੇ ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਨਿਰੀਖਕ ਕਮੇਟੀ ਦੀ ਮਹੀਨਾਵਾਰ ਮੀਟਿੰਗ ਵਿੱਚ ਇਨ੍ਹਾਂ ਮਾਮਲਿਆਂ ਨੂੰ ਡਿਪਟੀ ਕਮਿਸ਼ਨਰਜ਼ ਅਤੇ ਕਮਿਸ਼ਨਰਜ਼ ਆਫ਼ ਪੁਲੀਸ/ਸੁਪਰੀਟੈਂਡੈਂਟ ਆਫ਼ ਪੁਲਿਸ ਕੋਲ ਉਠਾਉਣ ਲਈ ਕਿਹਾ ਗਿਆ ਤਾਂ ਜੋ ਗਵਾਹਾਂ ਦੀ ਪੇਸ਼ੀ ਨਾ ਹੋਣ ਕਾਰਨ ਸੁਣਵਾਈ ਦੀ ਤਰੀਕ ਵਿੱਚ ਦੇਰੀ ਨਾ ਹੋਵੇ। ਉਨ੍ਹਾਂ ਨੂੰ ਗਵਾਹਾਂ ਦੀ ਜਿਰ੍ਹਾ ਨੂੰ ਬਿਨਾਂ ਕਿਸੇ ਕਾਰਨ ਤੋਂ ਨਾ ਟਾਲਣ ਲਈ ਵੀ ਕਿਹਾ ਗਿਆ ਹੈ।
ਮੀਟਿੰਗ ਦੀ ਸਮਾਪਤੀ ਮੌਕੇ ਚੀਫ਼ ਜਸਟਿਸ ਨੇ ਸੰਦੇਸ਼ ਦਿੰਦਿਆਂ ਕਿਹਾ ਕਿ ਇੱਕ ਨਿਆਂਇਕ ਪਰਿਵਾਰ ਦੇ ਤੌਰ ‘ਤੇ ਸਾਡਾ ਉਦੇਸ਼ ਅਦਾਲਤ ਦੇ ਦਰ ‘ਤੇ ਆਉਣ ਵਾਲਿਆਂ ਨੂੰ ਸਮਾਂਬੱਧ ਅਤੇ ਨਿਰਪੱਖ ਹੋ ਕੇ ਇਨਸਾਫ ਪ੍ਰਦਾਨ ਕਰਨਾ ਹੋਣਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article