PUNJABMAILUSA.COM

ਚੈਂਪੀਅਨਜ਼ ਟਰਾਫ਼ੀ: ਕੋਹਲੀ ਦੀ ਕਪਤਾਨੀ ਪਾਰੀ ਦੀ ਬਦੌਲਤ ਭਾਰਤ ਨੇ ਪਾਕਿ ਨੂੰ 124 ਦੌੜਾਂ ਨਾਲ ਹਰਾਇਆ

ਚੈਂਪੀਅਨਜ਼ ਟਰਾਫ਼ੀ: ਕੋਹਲੀ ਦੀ ਕਪਤਾਨੀ ਪਾਰੀ ਦੀ ਬਦੌਲਤ ਭਾਰਤ ਨੇ ਪਾਕਿ ਨੂੰ 124 ਦੌੜਾਂ ਨਾਲ ਹਰਾਇਆ

ਚੈਂਪੀਅਨਜ਼ ਟਰਾਫ਼ੀ: ਕੋਹਲੀ ਦੀ ਕਪਤਾਨੀ ਪਾਰੀ ਦੀ ਬਦੌਲਤ ਭਾਰਤ ਨੇ ਪਾਕਿ ਨੂੰ 124 ਦੌੜਾਂ ਨਾਲ ਹਰਾਇਆ
June 05
03:44 2017

ਬਰਮਿੰਘਮ, 4 ਜੂਨ (ਪੰਜਾਬ ਮੇਲ)- ਭਾਰਤ ਨੇ ਆਈਸੀਸੀ ਚੈਂਪੀਅਨਜ਼ ਟਰਾਫੀ਼ ਦੇ ਗਰੁੱਪ ਬੀ ਦੇ ਮੈਚ ਵਿੱਚ ਅੱਜ ਇਥੇ ਪਾਕਿਸਤਾਨ ਨੂੰ 124 ਦੌੜਾਂ ਨਾਲ ਹਰਾ ਦਿੱਤਾ। ਪਾਕਿਸਤਾਨ ਦੀ ਟੀਮ 33.4 ਓਵਰਾਂ ਵਿੱਚ 164 ਦੌੜਾਂ ’ਤੇ ਆਊਟ ਹੋ ਗਈ। ਪਾਕਿਸਤਾਨ ਵੱਲੋਂ ਅਜ਼ਹਰ ਅਲੀ ਨੇ ਸਭ ਤੋਂ ਵਧ 50 ਅਤੇ ਮੁਹੰਮਦ ਹਾਫਿਜ਼ ਨੇ 33 ਦੌੜਾਂ ਬਣਾਈਆਂ। ਭਾਰਤ ਵੱਲੋਂ ਉਮੇਸ਼ ਯਾਦਵ ਨੇ ਤਿੰਨ, ਹਾਰਦਿਕ ਪੰਡਿਆ ਅਤੇ ਰਵਿੰਦਰ ਜਡੇਜਾ ਨੇ ਦੋ ਦੋ ਅਤੇ ਭੁਵਨੇਸ਼ਵਰ ਕੁਮਾਰ ਨੇ ਇਕ ਵਿਕਟ ਲਈ। ਇਸ ਜਿੱਤ ਨਾਲ ਭਾਰਤੀ ਟੀਮ ਦੀ ਦਮਦਾਰ ਲੈਅ ਬਰਕਰਾਰ ਰਹੀ ਹੈ।
ਭਾਰਤ ਨੇ ਸ਼ੁਰੂਆਤੀ ਮੈਚ ’ਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਰਵਾਇਤੀ ਵਿਰੋਧੀ ਪਾਕਿਸਤਾਨ ਨੂੰ 320 ਦੌੜਾਂ ਦੀ ਚੁਣੌਤੀ ਦਿੱਤੀ ਹੈ। ਸਲਾਮੀ ਬੱਲੇਬਾਜ਼ ਵੱਜੋਂ ਉਤਰੇ ਰੋਹਿਤ ਸ਼ਰਮਾ (91) ਤੇ ਸ਼ਿਖ਼ਰ ਧਵਨ (68) ਨੇ ਭਾਰਤ ਨੂੰ ਚੰਗੀ ਸ਼ੁਰੂਆਤ ਦਿੱਤੀ। ਇਸ ਤੋਂ ਬਾਅਦ ਕਪਤਾਨ ਵਿਰਾਟ ਕੋਹਲੀ ਨੇ ਨਾਬਾਦ 81 ਦੌੜਾਂ ਦੀ ਪਾਰੀ ਖੇਡਦਿਆਂ ‘ਸਿਕਸਰ ਕਿੰਗ’ ਯੁਵਰਾਜ ਸਿੰਘ (53) ਨਾਲ ਠੋਸ ਸਾਂਝੇਦਾਰੀ ਕਰਦਿਆਂ ਭਾਰਤ ਨੂੰ 300 ਤੋਂ ਪਾਰ ਪਹੁੰਚਾਇਆ।
ਰੋਹਿਤ ਨੇ ਪਾਕਿਸਤਾਨ ਖ਼ਿਲਾਫ਼ ਆਪਣਾ ਸਰਵੋਤਮ ਸਕੋਰ ਬਣਾਉਣ ਲਈ 119 ਗੇਂਦਾਂ ਦਾ ਸਾਹਮਣਾ ਕੀਤਾ। ਇਸ ਦੌਰਾਨ ਉਸ ਨੇ ਸੱਤ ਚੌਕੇ ਤੇ ਦੋ ਛੱਕੇ ਵੀ ਲਾਏ। ਸ਼ਿਖ਼ਰ ਨੇ ਵੀ ਤਿੱਖੇ ਤੇਵਰ ਦਿਖਾਉਂਦਿਆ। 65 ਗੇਂਦਾਂ ਦਾ ਸਾਹਮਣਾ ਕਰਦਿਆਂ 68 ਦੌੜਾਂ ਬਣਾਈਆਂ। ਇਸ ਤੋਂ ਬਾਅਦ ਵਿਰਾਟ ਕੋਹਲੀ ਨੇ ਵੀ ਹਮਲਾਵਰ ਰੁਖ਼ ਅਖ਼ਤਿਆਰ ਕਰਦਿਆਂ 81 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਕੋਹਲੀ ਨੇ 68 ਗੇਂਦਾਂ ਦਾ ਸਾਹਮਣਾ ਕਰਨ ਦੌਰਾਨ 6 ਚੌਕੇ ਤੇ ਤਿੰਨ ਛੱਕੇ ਜੜੇ।
ਯੁਵਰਾਜ ਨੇ ਵਿਸਫੋਟਕ ਅੰਦਾਜ਼ ’ਚ ਬੱਲੇਬਾਜ਼ੀ ਕਰਦਿਆਂ 53 ਦੌੜਾਂ ਬਣਾਉਣ ਲਈ ਸਿਰਫ਼ 32 ਗੇਂਦਾਂ ਲਈਆਂ। ਇਸ ਦੌਰਾਨ ਉਸ ਨੇ 8 ਚੌਕੇ ਤੇ ਇਕ ਛੱਕਾ ਠੋਕਿਆ। ਹਾਰਦਿਕ ਪਾਂਡਿਆਂ ਨੂੰ ਸਿਰਫ਼ ਛੇ ਗੇਂਦਾਂ ਖੇਡਣ ਦਾ ਮੌਕਾ ਮਿਲਿਆ ਤੇ ਉਸ ਨੇ ਨਾਬਾਦ 20 ਦੌੜਾਂ ਜੋੜੀਆਂ।
ਇਸ ਤੋਂ ਪਹਿਲਾਂ ਮੀਂਹ ਕਾਰਨ ਤਿੰਨ ਵਾਰ ਮੈਚ ’ਚ ਵਿਘਨ ਪਿਆ ਤੇ ਇਸ ਨੂੰ 48 ਓਵਰਾਂ ਤੱਕ ਸੀਮਿਤ ਕਰ ਦਿੱਤਾ ਗਿਆ। ਭਾਰਤ ਨੇ ਆਖ਼ਰੀ ਚਾਰ ਓਵਰਾਂ ਵਿੱਚ 72 ਦੌੜਾਂ ਜੋੜੀਆਂ। ਪਾਕਿਸਤਾਨ ਵੱਲੋਂ ਹਸਨ ਅਲੀ ਤੇ ਸ਼ਾਦਾਬ ਖ਼ਾਨ ने ਇਕ-ਇਕ ਵਿਕਟ ਹਾਸਲ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article