PUNJABMAILUSA.COM

ਚੈਂਪੀਅਨਜ਼ ਟਰਾਫ਼ੀ; ਪਹਿਲੇ ਸੈਮੀਫਾਈਨਲ ‘ਚ ਪਾਕਿਸਤਾਨ ਨੇ ਮੇਜ਼ਬਾਨ ਇੰਗਲੈਂਡ ਨੂੰ 8 ਵਿਕਟਾਂ ਨਾਲ ਹਰਾਇਆ

ਚੈਂਪੀਅਨਜ਼ ਟਰਾਫ਼ੀ; ਪਹਿਲੇ ਸੈਮੀਫਾਈਨਲ ‘ਚ ਪਾਕਿਸਤਾਨ ਨੇ ਮੇਜ਼ਬਾਨ ਇੰਗਲੈਂਡ ਨੂੰ 8 ਵਿਕਟਾਂ ਨਾਲ ਹਰਾਇਆ

ਚੈਂਪੀਅਨਜ਼ ਟਰਾਫ਼ੀ; ਪਹਿਲੇ ਸੈਮੀਫਾਈਨਲ ‘ਚ ਪਾਕਿਸਤਾਨ ਨੇ ਮੇਜ਼ਬਾਨ ਇੰਗਲੈਂਡ ਨੂੰ 8 ਵਿਕਟਾਂ ਨਾਲ ਹਰਾਇਆ
June 14
19:05 2017

ਕਾਰਡਿਫ, 14 ਜੂਨ (ਪੰਜਾਬ ਮੇਲ)- ਗੇਂਦਬਾਜ਼ ਹਸਨ ਅਲੀ ਵੱਲੋਂ 35 ਦੌੜਾਂ ’ਤੇ ਲਈਆਂ ਤਿੰਨ ਵਿਕਟਾਂ ਤੇ ਮਗਰੋਂ ਅਜ਼ਹਰ ਅਲੀ ਦੀ 100 ਗੇਂਦਾਂ ’ਤੇ 75 ਦੌੜਾਂ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਪਾਕਿਸਤਾਨ ਨੇ ਅੱਜ ਇਥੇ ਚੈਂਪੀਅਨਜ਼ ਟਰਾਫ਼ੀ ਦੇ ਪਹਿਲੇ ਸੈਮੀ ਫਾਈਨਲ ਵਿੱਚ ਮੇਜ਼ਬਾਨ ਇੰਗਲੈਂਡ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਫਾਈਨਲ ਦਾ ਟਿਕਟ ਕਟਾ ਲਿਆ ਹੈ। ਉਂਜ ਇਹ ਪਹਿਲਾ ਮੌਕਾ ਹੈ ਜਦੋਂ ਪਾਕਿਸਤਾਨ ਨੂੰ ਚੈਂਪੀਅਨਜ਼ ਟਰਾਫ਼ੀ ਦਾ ਖ਼ਿਤਾਬੀ ਮੁਕਾਬਲਾ ਖੇਡਣ ਦਾ ਮੌਕਾ ਮਿਲੇਗਾ। ਫਾਈਨਲ ਵਿੱਚ ਉਸ ਦੀ ਟੱਕਰ ਭਲਕੇ ਭਾਰਤ ਤੇ ਬੰਗਲਾਦੇਸ਼ ਵਿਚਾਲੇ ਹੋਣ ਵਾਲੇ ਦੂਜੇ ਸੈਮੀ ਫਾਈਨਲ ਦੇ ਜੇਤੂ ਨਾਲ ਹੋਵੇਗੀ। ਚੈਂਪੀਅਨਜ਼ ਟਰਾਫ਼ੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਜਦੋਂ ਏਸ਼ੀਆ ਦੀਆਂ ਦੋ ਟੀਮਾਂ ਫਾਈਨਲ ਵਿੱਚ ਭਿੜਨਗੀਆਂ। ਪਾਕਿਸਤਾਨ ਨੇ ਖ਼ਿਤਾਬ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਅਤੇ ਗਰੁੱਪ ਲੀਗ ਵਿੱਚ ਅਜਿੱਤ ਰਹੇ ਮੇਜ਼ਬਾਨ ਇੰਗਲੈਂਡ ਨੂੰ 49.5 ਓਵਰਾਂ ਵਿੱਚ 211 ’ਤੇ ਆਉੂਟ ਕਰਨ ਤੋਂ ਬਾਅਦ 37.1 ਓਵਰਾਂ ਵਿੱਚ ਦੋ ਵਿਕਟਾਂ ਦੇ ਨੁਕਸਾਨ ਨਾਲ 215 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਫਖ਼ਰ ਜ਼ਮਾਨ ਨੇ 58 ਗੇਂਦਾਂ ’ਤੇ 57 ਦੌੜਾਂ ਬਣਾਈਆਂ। ਬਾਬਰ ਆਜ਼ਮ ਅਤੇ ਮੁਹੰਮਦ ਹਫੀਜ਼ ਨਾਬਾਦ ਰਹੇ। ਉਨ੍ਹਾਂ ਨੇ ਕ੍ਰਮਵਾਰ 38 ਤੇ 31 ਦੌੜਾਂ ਬਣਾਈਆਂ। ਇੰਗਲੈਂਡ ਵੱਲੋਂ ਜੇਕ ਬਾਲ ਅਤੇ ਆਦਿਲ ਰਾਸ਼ਿਦ ਨੇ ਇਕ ਇਕ ਵਿਕਟ ਲਈ।
ਇਸ ਤੋਂ ਪਹਿਲਾਂ ਬੱਲੇਬਾਜ਼ੀ ਕਰਦਿਆਂ ਇੰਗਲੈਂਡ ਨੇ 211 ਦੌੜਾਂ ਬਣਾਈਆਂ ਸਨ। ਪਹਿਲਾਂ ਫੀਲਡਿੰਗ ਕਰਦਿਆਂ ਪਾਕਿਸਤਾਨ ਨੇ ਬਿਹਤਰੀਨ ਗੇਂਦਬਾਜ਼ੀ ਕੀਤੀ ਤੇ 49.5 ਓਵਰਾਂ ਵਿੱਚ ਇੰਗਲੈਂਡ ਨੂੰ ਢੇਰ ਕਰ ਦਿੱਤਾ। ਹਸਨ ਅਲੀ ਨੇ 35 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ ਜਦੋਂ ਕਿ ਜੁਨੈਦ ਖਾਨ ਅਤੇ ਰੁਮਾਨ ਰਈਸ ਦੇ ਹਿੱਸੇ ਦੋ ਦੋ ਵਿਕਟਾਂ ਆਈਆਂ। ਇੰਗਲੈਂਡ ਲਈ ਜੋਅ ਰੂਟ ਨੇ 46, ਜੌਨੀ ਬੇਅਰਸਟਾਅ ਨੇ 43 ਅਤੇ ਇਓਨ ਮੋਰਗਨ ਨੇ 33 ਦੌੜਾਂ ਬਣਾਈਆਂ। ਇਨ੍ਹਾਂ ਖਿਡਾਰੀਆਂ ਨੇ ਕੁਝ ਦੇਰ ਟਿਕ ਕੇ ਬੱਲੇਬਾਜ਼ੀ ਕੀਤੀ, ਪਰ ਉਨ੍ਹਾਂ ਦੀਆਂ ਵਿਕਟਾਂ ਨਿਰਧਾਰਿਤ ਵਕਫ਼ੇ ਬਾਅਦ ਡਿਗਦੀਆਂ ਰਹੀਆਂ। ਅਖੀਰ ਵਿੱਚ ਹਰਫਨਮੌਲਾ ਬੈੱਨ ਸਟੋਕਸ ਨੇ 34 ਦੌੜਾਂ ਬਣਾਈਆਂ ਜਿਸ ਨਾਲ ਇੰਗਲੈਂਡ ਦੀ ਟੀਮ 200 ਦੌੜਾਂ ਦੇ ਪਾਰ ਪਹੁੰਚ ਸਕੀ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article