ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਟਰੰਪ ਈਰਾਨ ‘ਤੇ ਕਰਨ ਵਾਲੇ ਸੀ ਹਮਲਾ!

203
Share

ਵਾਸ਼ਿੰਗਟਨ, 18 ਨਵੰਬਰ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਡੋਨਾਲਡ ਟਰੰਪ ਈਰਾਨ ‘ਤੇ ਹਮਲਾ ਕਰਨ ਵਾਲੇ ਸਨ। ਟਰੰਪ ਦੇ ਨਿਸ਼ਾਨੇ ‘ਤੇ ਈਰਾਨ ਦਾ ਮੁੱਖ ਪ੍ਰਮਾਣੂ ਕੇਂਦਰ ਨਤਾਂਜ ਸੀ। ਨਿਊਯਾਰਕ ਟਾਈਮਜ਼ ਦੀ ਰਿਪੋਰਟ ਮੁਤਾਬਕ ਈਰਾਨ ਦੀ ਪ੍ਰਮਾਣੂ ਸਮੱਗਰੀ ਵਿਚ ਹੋ ਰਹੇ ਲਗਾਤਾਰ ਵਾਧੇ ਦੇ ਚੱਲਦੇ ਟਰੰਪ ਇਹ ਫੈਸਲਾ ਲੈਣਾ ਚਾਹੁੰਦੇ ਸਨ।
ਰਿਪੋਰਟ ਮੁਤਾਬਕ ਟਰੰਪ ਨੇ ਪਿਛਲੇ ਹਫਤੇ ਹੋਈ ਇਕ ਬੈਠਕ ਵਿਚ ਈਰਾਨ ਪ੍ਰਮਾਣੂ ਟਿਕਾਣਿਆਂ ਨੂੰ ਤਬਾਹ ਕਰਨ ਦੇ ਬਦਲਾਂ ਨੂੰ ਲੈ ਕੇ ਆਪਣੇ ਸਲਾਹਕਾਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਸੀ। ਇਸ ਵਿਚ ਉਪ ਰਾਸ਼ਟਰਪਤੀ ਮਾਈਕ ਪੇਂਸ, ਰੱਖਿਆ ਮੰਤਰੀ ਕ੍ਰਿਸਟੋਫਰ ਮਿਲਰ ਤੇ ਜੁਆਇੰਟ ਚੀਫ ਆਫ ਸਟਾਫ ਮਾਰਕ ਮਿਲੀ ਜਿਹੇ ਲੋਕ ਸ਼ਾਮਲ ਸਨ। ਇਸ ਦੌਰਾਨ ਟਰੰਪ ਨੂੰ ਸਲਾਹ ਦਿੱਤੀ ਗਈ ਕਿ ਜੇਕਰ ਅਜਿਹਾ ਕਦਮ ਚੁੱਕਿਆ ਜਾਂਦਾ ਹੈ, ਤਾਂ ਇਸ ਨਾਲ ਈਰਾਨ ਤੇ ਅਮਰੀਕਾ ਵਿਚਾਲੇ ਖੱਡ ਬਹੁਤ ਜ਼ਿਆਦਾ ਵਧ ਜਾਵੇਗੀ।


Share