PUNJABMAILUSA.COM

ਚੋਣਾਂ ਦੌਰਾਨ ਸ਼ਹੀਦਾਂ ਦੇ ਨਾਵਾਂ ਨੂੰ ਵਰਤਿਆ ਜਾਂਦੈ ਸਿਆਸਤ ਲਈ

ਚੋਣਾਂ ਦੌਰਾਨ ਸ਼ਹੀਦਾਂ ਦੇ ਨਾਵਾਂ ਨੂੰ ਵਰਤਿਆ ਜਾਂਦੈ ਸਿਆਸਤ ਲਈ

ਚੋਣਾਂ ਦੌਰਾਨ ਸ਼ਹੀਦਾਂ ਦੇ ਨਾਵਾਂ ਨੂੰ ਵਰਤਿਆ ਜਾਂਦੈ ਸਿਆਸਤ ਲਈ
August 03
10:00 2016

16ਜਲੰਧਰ, 3 ਅਗਸਤ (ਪੰਜਾਬ ਮੇਲ)- ਸ਼ਹੀਦ ਊਧਮ ਸਿੰਘ ਦਾ ਨਾਂ ਭਾਰਤ ਦੇ ਚੋਟੀ ਦੇ ਕੌਮੀ ਸ਼ਹੀਦਾਂ ‘ਚ ਸ਼ਾਮਲ ਹੈ। ਉਨ੍ਹਾਂ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਹੋਇਆ। ਉਨ੍ਹਾਂ ਨੇ ਅੰਗਰੇਜ਼ੀ ਹਕੂਮਤ ਦੇ ਮਾਈਕਲ ਅਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਲੋਕਾਂ ਨੂੰ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ‘ਚੋਂ 20 ਸਾਲਾਂ ਤੱਕ ਬੁੱਝਣ ਨਹੀਂ ਦਿੱਤੀ। 13 ਮਾਰਚ 1940 ਨੂੰ ਈਸਟ ਐਸੋਸੀਏਸ਼ਨ ਅਤੇ ਸੈਂਟਰ ਏਸ਼ੀਅਨ ਸੁਸਾਇਟੀ ਦੀ 10 ਕੈਕਸਟਨ ਹਾਲ ਲੰਡਨ ਵਿਖੇ ਬੈਠਕ ਹੋ ਰਹੀ ਸੀ, ਜਿੱਥੇ ਜਲ੍ਹਿਆਂਵਾਲੇ ਬਾਗ ਦੇ ਘਿਨੌਣੇ ਸਾਕੇ ਦਾ ਦੋਸ਼ੀ ਮਾਈਕਲ ਅਡਵਾਇਰ ਬੁਲਾਰੇ ਵਜੋਂ ਭਾਸ਼ਣ ਦੇ ਰਿਹਾ ਸੀ। ਸ਼ਹੀਦ ਊਧਮ ਸਿੰਘ ਨੇ ਆਪਣੇ ਨਾਲ ਛੁਪਾ ਕੇ ਰੱਖੀ ਰਿਵਾਲਵਰ ਨਾਲ ਉਸ ਨੂੰ ਮਾਰ ਸੁੱਟਿਆ। ਲੰਡਨ ਤੋਂ ਛਪੀ ਅਖਬਾਰ ‘ਦਿ ਟਾਈਮਜ਼ ਆਫ ਲੰਡਨ’ ਨੇ ਸ਼ਹੀਦ ਊਧਮ ਸਿੰਘ ਨੂੰ ਆਜ਼ਾਦੀ ਦਾ ਲੜਾਕਾ ਅਤੇ ਉਸ ਦੇ ਕਾਰਨਾਮੇ ਨੂੰ ਗੁਲਾਮ ਭਾਰਤੀਆਂ ਦੇ ਦੱਬੇ ਗੁੱਸੇ ਦਾ ਇਜ਼ਹਾਰ ਕਿਹਾ। ਸੁਭਾਸ਼ ਚੰਦਰ ਬੋਸ ਨੇ ਸ਼ਹੀਦ ਊਧਮ ਸਿੰਘ ਦੇ ਇਸ ਕਾਰਨਾਮੇ ਦੀ ਸ਼ਲਾਘਾ ਕੀਤੀ।
ਸ਼ਹੀਦ ਊਧਮ ਸਿੰਘ ਧਰਮ ਨਿਰਪੱਖ ਅਤੇ ਅਗਾਂਹਵਧੂ ਸੋਚ ਦੇ ਮਾਲਕ ਸਨ। ਉਨ੍ਹਾਂ ਨੂੰ ਜਦੋਂ ਲੰਡਨ ਦੀ ਅਦਾਲਤ ਵੱਲੋਂ ਨਾਮ ਪੁੱਛਿਆ ਗਿਆ, ਤਾਂ ਉਨ੍ਹਾਂ ਨੇ ਆਪਣਾ ਨਾਮ ‘ਰਾਮ ਮੁਹੰਮਦ ਸਿੰਘ ਆਜ਼ਾਦ’ ਦੱਸਿਆ। ਸ਼ਹੀਦ ਊਧਮ ਸਿੰਘ ਦੇ ਯੋਗਦਾਨ ਨੂੰ ਆਮ ਤੌਰ ‘ਤੇ ਮਾਈਕਲ ਅਡਵਾਇਰ ਨੂੰ ਮਾਰ ਕੇ ਬਦਲਾ ਲੈਣ ਵਾਲੇ ਕਾਰਨਾਮੇ ਤੱਕ ਸੀਮਿਤ ਕਰ ਕੇ ਦੇਖਿਆ ਜਾਂਦਾ ਹੈ। ਉਨ੍ਹਾਂ ਦੀ ਕ੍ਰਾਂਤੀਕਾਰੀ ਵਿਚਾਰਧਾਰਾ ਨੂੰ ਅਣਡਿੱਠਾ ਕਰ ਦਿੱਤਾ ਜਾਂਦਾ ਹੈ।
ਲੰਡਨ ਤੋਂ ਵਾਪਸ ਆਉਣਗੀਆਂ ਨਿਸ਼ਾਨੀਆਂ : ਪਿਛਲੇ 9 ਸਾਲਾਂ ਤੋ ਸਰਕਾਰ ਕਹਿ ਰਹੀ ਹੈ ਕਿ ਸ਼ਹੀਦ ਊਧਮ ਸਿੰਘ ਦੀਆਂ ਲੰਡਨ ‘ਚ ਪਈਆਂ ਨਿਸ਼ਾਨੀਆਂ ਨੂੰ ਵਾਪਸ ਲਿਆਇਆ ਜਾਵੇਗਾ ਪਰ ਇਹ ਗੱਲ ਪੂਰੀ ਤਰ੍ਹਾਂ ਝੂਠ ਹੈ। ਲੰਡਨ ‘ਚ ਪਈਆਂ ਨਿਸ਼ਾਨੀਆਂ ਨਹੀਂ ਆਉਣਗੀਆਂ। ਇਸ ਸੰਬੰਧੀ ਲੰਡਨ ਸਰਕਾਰ ਨੇ 2004 ‘ਚ ਹੀ ਸਾਫ ਕਰ ਦਿੱਤਾ ਸੀ ਪਰ ਜਨਤਾ ਨੂੰ ਹਮੇਸ਼ਾ ਹੀ ਗੁੰਮਰਾਹ ਕੀਤਾ ਜਾਂਦਾ ਰਿਹਾ ਹੈ।
ਸ਼ਹੀਦੀ ਸਮਾਗਮ ‘ਚ ਫਿਰ ਤੋਂ ਸ਼ਹੀਦ ਊਧਮ ਸਿੰਘ ਦੀਆਂ ਨਿਸ਼ਾਨੀਆਂ ਵਾਪਸ ਲਿਆਉਣ ਦਾ ਵਾਅਦਾ ਕੀਤਾ ਜਾਵੇਗਾ ਪਰ ਲੰਡਨ ਸਰਕਾਰ ਦੇ ਵਿਦੇਸ਼ ਅਤੇ ਕਾਮਨਵੈਲਥ ਅਧਿਕਾਰੀ ਨੇ 17 ਫਰਵਰੀ 2014 ਨੂੰ ਪੱਤਰ ਲਿਖ ਕੇ ਭਾਰਤ ਦੇ ਗ੍ਰਹਿ ਵਿਭਾਗ ਨੂੰ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਸ਼ਹੀਦ ਊਧਮ ਸਿੰਘ ਦੀਆਂ ਨਿਸ਼ਾਨੀਆਂ ਦੇਣ ‘ਚ ਅਸਮਰਥ ਹਨ।
ਆਰ.ਟੀ.ਆਈ. ਵਰਕਰ ਜਤਿੰਦਰ ਜੈਨ ਅਤੇ ਕਰਮਵੀਰ ਗੌਤਮ ਨੇ 19 ਅਪ੍ਰੈਲ 2016 ਨੂੰ ਸੂਚਨਾ ਦਾ ਅਧਿਕਾਰ ਤਹਿਤ ਸ਼ਹੀਦ ਊਧਮ ਸਿੰਘ ਦੇ ਸਾਮਾਨ ਨੂੰ ਵਾਪਸ ਲਿਆਉਣ ਸੰਬੰਧੀ ਕਾਰਵਾਈ ਦੀ ਜਾਣਕਾਰੀ ਮੰਗੀ ਸੀ। ਇਸ ਤਹਿਤ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਗ੍ਰਹਿ ਵਿਭਾਗ ਨੂੰ ਸ਼ਹੀਦ ਊਧਮ ਸਿੰਘ ਦੀ ਯਾਦ ‘ਚ ਅਜਾਇਬ ਘਰ ਬਣਾਉਣ ਦੀ ਇੱਛਾ ਪ੍ਰਗਟਾਉਂਦਿਆਂ ਲੰਡਨ ‘ਚ ਪਏ ਸਾਮਾਨ ਵਾਪਸ ਲਿਆਉਣ ਦੀ ਮੰਗ ਕੀਤੀ। ਇਸ ਮੰਗ ਨੂੰ ਠੁਕਰਾਉਂਦਿਆ ਲੰਡਨ ਦੇ ਵਿਦੇਸ਼ ਅਤੇ ਕਾਮਨਵੈਲਥ ਅਧਿਕਾਰੀ ਨੇ 12 ਮਾਰਚ 2014 ਨੂੰ ਕਿਹਾ ਸੀ ਕਿ ਸ਼ਹੀਦ ਊਧਮ ਸਿੰਘ ਦੀ ਡਾਇਰੀ, ਚਾਕੂ, ਰਿਵਾਲਵਰ ਸਮੇਤ ਹੋਰ ਸਾਮਾਨ ਉਨ੍ਹਾਂ ਦੇ ਕੇਸ ਦੌਰਾਨ ਸਬੂਤ ਦੇ ਤੌਰ ‘ਤੇ ਰੱਖੇ ਗਏ ਸਨ, ਜਿਹੜੇ ਕਾਨੂੰਨ ਮੁਤਾਬਕ ਦੇਣੇ ਸੰਭਵ ਨਹੀਂ ਹਨ।
ਸ਼ਹੀਦ ਦੀ ਸ਼ਹਾਦਤ ਦੇ ਨਾਂ ‘ਤੇ ਕੀਤੇ ਗਏ ਵਾਅਦਿਆਂ ਨੂੰ ਅੱਜ ਤੱਕ ਅਮਲ ‘ਚ ਨਹੀਂ ਲਿਆਂਦਾ ਗਿਆ।
ਜਿਹੜੇ ਵਾਅਦੇ ਪੂਰੇ ਨਹੀਂ ਹੋਏ
* ਸ਼ਹੀਦ ਊਧਮ ਸਿੰਘ ਦੀ ਯਾਦ ‘ਚ ਸੁਨਾਮ ਸ਼ਹੀਦ ਊਧਮ ਸਿੰਘ ਵਾਲਾ ‘ਚ ਸ਼ਾਨਦਾਰ ਯਾਦਗਾਰ ਅਤੇ ਅਜਾਇਬ ਘਰ ਬਣਾਉਣ ਦੀ ਯੋਜਨਾ।
* ਸੁਨਾਮ ਸ਼ਹਿਰ ਨੂੰ ਇਕ ਆਦਰਸ਼ ਨਗਰੀ ਬਣਾਉਣਾ ਅਤੇ ਸ਼ਹੀਦ ਦੇ ਸਾਮਾਨ ਨੂੰ ਲੰਡਨ ਤੋਂ ਵਾਪਸ ਲਿਆਉਣਾ।
* ਸੁਨਾਮ ਦੇ ਚਾਰੇ ਪਾਸੇ ਸ਼ਹੀਦ ਊਧਮ ਸਿੰਘ ਦੇ ਨਾਂ ਵਾਲੇ ਸੋਹਣੇ ਗੇਟ ਬਣਾਉਣਾ।
* ਸੁਨਾਮ ‘ਚ ਸਾਫ ਪੀਣ ਵਾਲੇ ਪਾਣੀ ਦੀ 100 ਫੀਸਦੀ ਸਪਲਾਈ।
* ਬੜੇ ਦੁੱਖ ਦੀ ਗੱਲ ਹੈ ਕਿ ਸ਼ਹੀਦਾਂ ਦੇ ਨਾਵਾਂ ਨੂੰ ਚੋਣਾਂ ਦੌਰਾਨ ਸਿਆਸਤ ਲਈ ਵਰਤਿਆ ਜਾਂਦਾ ਰਿਹਾ ਹੈ। ਉਨ੍ਹਾਂ ਨੂੰ ਸ਼ਹੀਦੀ ਦਿਵਸ ‘ਤੇ ਯਾਦ ਕਰਕੇ ਬਾਅਦ ‘ਚ ਭੁਲਾ ਦਿੱਤਾ ਜਾਂਦਾ ਹੈ। ਆਖਰ ਕਦੋਂ ਤੱਕ ਇਹ ਸਿਆਸਤ ਚੱਲਦੀ ਰਹੇਗੀ।`

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article