PUNJABMAILUSA.COM

ਚੋਣ ਕਮਿਸ਼ਨ ‘ਆਪ’ ਦੇ 21 ਵਿਧਾਇਕਾਂ ਵਿਰੁੱਧ ਸੁਣਵਾਈ ਜਾਰੀ ਰੱਖੇਗਾ

ਚੋਣ ਕਮਿਸ਼ਨ ‘ਆਪ’ ਦੇ 21 ਵਿਧਾਇਕਾਂ ਵਿਰੁੱਧ ਸੁਣਵਾਈ ਜਾਰੀ ਰੱਖੇਗਾ

ਚੋਣ ਕਮਿਸ਼ਨ ‘ਆਪ’ ਦੇ 21 ਵਿਧਾਇਕਾਂ ਵਿਰੁੱਧ ਸੁਣਵਾਈ ਜਾਰੀ ਰੱਖੇਗਾ
June 25
05:35 2017

ਨਵੀਂ ਦਿੱਲੀ, 24 ਜੂਨ (ਪੰਜਾਬ ਮੇਲ)– ਆਮ ਆਦਮੀ ਪਾਰਟੀ (ਆਪ) ਨੂੰ ਝਟਕਾ ਦਿੰਦਿਆਂ ਚੋਣ ਕਮਿਸ਼ਨ ਨੇ ਆਦੇਸ਼ ਦਿੱਤਾ ਕਿ ਉਹ ਪਾਰਟੀ ਦੇ 21 ਵਿਧਾਇਕਾਂ ਵਿਰੁੱਧ ਲਾਭ ਵਾਲੇ ਅਹੁਦੇ ਦੇ ਮਾਮਲੇ ਵਿੱਚ ਸੁਣਵਾਈ ਜਾਰੀ ਰੱਖੇਗਾ। ਹਾਲਾਂਕਿ ਹਾਈ ਕੋਰਟ ਨੇ ਇਨ੍ਹਾਂ ਵਿਧਾਇਕਾਂ ਦੀ ਸੰਸਦੀ ਸਕੱਤਰਾਂ ਵਜੋਂ ਨਿਯੁਕਤੀ ਰੱਦ ਕਰ ਦਿੱਤੀ ਸੀ।
‘ਆਪ’ ਨੇ ਦਲੀਲ ਦਿੱਤੀ ਕਿ ਦਿੱਲੀ ਹਾਈ ਕੋਰਟ ਦੇ ਹੁਕਮਾਂ ਮਗਰੋਂ ਉਸ ਦੇ ਵਿਧਾਇਕਾਂ ਵਿਰੁੱਧ ਕੇਸ ਖ਼ਤਮ ਕਰ ਦੇਣਾ ਚਾਹੀਦਾ ਹੈ ਪਰ ਕਮਿਸ਼ਨ ਨੇ ਕੱਲ੍ਹ ਦਿੱਤੇ ਆਪਣੇ ਆਦੇਸ਼ ਵਿੱਚ ਤਰਕ ਦਿੱਤਾ ਕਿ ਇਹ ਕੋਈ ਆਧਾਰ ਨਹੀਂ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਇਸ ਪਾਰਟੀ ਦੇ ਵਿਧਾਇਕਾਂ ਵਿਰੁੱਧ ਲਾਭ ਵਾਲੇ ਅਹੁਦੇ ਸਬੰਧੀ ਇਹ ਪਟੀਸ਼ਨ ਪ੍ਰਸ਼ਾਂਤ ਪਟੇਲ ਨੇ ਦਾਖ਼ਲ ਕੀਤੀ ਸੀ। ਬਾਅਦ ਵਿੱਚ ਜਰਨੈਲ ਸਿੰਘ ਵਿਰੁੱਧ ਦੋਸ਼ ਵਾਪਸ ਲੈ ਲਏ ਗਏ ਕਿਉਂਕਿ ਉਨ੍ਹਾਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਲਈ ਰਾਜੌਰੀ ਗਾਰਡਨ ਹਲਕੇ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ। ਚੋਣ ਕਮਿਸ਼ਨ ਨੇ ਕਿਹਾ ਕਿ ਇਹ ਵਿਧਾਇਕ ਅਸਲ ਵਿੱਚ 13 ਮਾਰਚ 2015 ਤੋਂ 8 ਸਤੰਬਰ 2016 ਤੱਕ ਸੰਸਦੀ ਸਕੱਤਰ ਰਹੇ। ਬਿਨੈਕਾਰ ਨੇ ਕਿਹਾ ਕਿ ਅਦਾਲਤੀ ਹੁਕਮ ਚੋਣ ਕਮਿਸ਼ਨ ਵੱਲੋਂ ਸੁਣੇ ਜਾ ਰਹੇ ਇਸ ਮਾਮਲੇ ਉਤੇ ਅਸਰਅੰਦਾਜ਼ ਨਹੀਂ ਹੋਣੇ ਚਾਹੀਦੇ ਕਿਉਂਕਿ ਹਾਈ ਕੋਰਟ ਦੇ ਨਿਯੁਕਤੀਆਂ ਰੱਦ ਕਰਨ ਤੱਕ ਇਹ ਵਿਧਾਇਕ ਇਨ੍ਹਾਂ ਅਹੁਦਿਆਂ ਦੇ ਲਾਭ ਹਾਸਲ ਕਰਦੇ ਰਹੇ।
ਕਮਿਸ਼ਨ ਨੇ ਕਿਹਾ ਕਿ ਦਿੱਲੀ ਹਾਈ ਕੋਰਟ ਨੇ 8 ਸਤੰਬਰ 2016 ਦੇ ਆਪਣੇ ਹੁਕਮ ਵਿੱਚ ਇਨ੍ਹਾਂ ਵਿਧਾਇਕਾਂ ਦੀ ਨਾ ਸਿਰਫ਼ ਸੰਸਦੀ ਸਕੱਤਰਾਂ ਵਜੋਂ ਨਿਯੁਕਤੀ ਰੱਦ ਕੀਤੀ, ਸਗੋਂ ਅਜਿਹੇ ਅਹੁਦੇ ਸਿਰਜਣ ਦਾ ਫੈਸਲਾ ਵੀ ਖਾਰਜ ਕੀਤਾ। ਇਸ ਉਤੇ ਟਿੱਪਣੀ ਕਰਦਿਆਂ ‘ਆਪ’ ਨੇ ਕਿਹਾ ਕਿ ਚੋਣ ਕਮਿਸ਼ਨ ਅੱਗੇ ਇਸ ਨੂੰ ਚੁਣੌਤੀ ਦੇਣ ਲਈ ਸਾਰੇ ਰਾਹ ਖੁੱਲ੍ਹੇ ਹਨ। ਪਾਰਟੀ ਨੇ ਇਕ ਬਿਆਨ ਵਿੱਚ ਕਿਹਾ ਕਿ ਕਮਿਸ਼ਨ ਦੇ ਤਾਜ਼ਾ ਹੁਕਮ ਨੂੰ ਗਲਤ ਨਹੀਂ ਸਮਝਣਾ ਚਾਹੀਦਾ। ਹਾਈ ਕੋਰਟ ਨੇ 21 ਸੰਸਦੀ ਸਕੱਤਰਾਂ ਦੀ ਨਿਯੁਕਤੀ ਰੱਦ ਕੀਤੀ ਹੈ। ਇਸ ਲਈ ਅਜਿਹੇ ਅਹੁਦੇ ਬਾਰੇ ਪਟੀਸ਼ਨ ਸੁਣਨ ਦਾ ਕੋਈ ਆਧਾਰ ਨਹੀਂ, ਜਿਸ ਦੀ ਹਾਈ ਕੋਰਟ ਮੁਤਾਬਕ ਕੋਈ ਹੋਂਦ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article