PUNJABMAILUSA.COM

ਚੋਣ ਕਮਿਸ਼ਨ ਦਾ ਚਾਬੂਕ – ਚਾਰ ਆਈਜੀ ਤੇ ਦਸ ਐਸਐਸਪੀ ਬਦਲੇ

ਚੋਣ ਕਮਿਸ਼ਨ ਦਾ ਚਾਬੂਕ – ਚਾਰ ਆਈਜੀ ਤੇ ਦਸ ਐਸਐਸਪੀ ਬਦਲੇ

ਚੋਣ ਕਮਿਸ਼ਨ ਦਾ ਚਾਬੂਕ – ਚਾਰ ਆਈਜੀ ਤੇ ਦਸ ਐਸਐਸਪੀ ਬਦਲੇ
January 06
21:33 2017

election-commission
ਅੰਮ੍ਰਿਤਸਰ ਦੀ ਲੋਕ ਸਭਾ ਜ਼ਿਮਨੀ ਚੋਣ ਵੀ 4 ਫਰਵਰੀ ਨੂੰ ਕਰਾਉਣ ਦਾ ਐਲਾਨ
ਚੰਡੀਗੜ੍ਹ, 6 ਜਨਵਰੀ (ਪੰਜਾਬ ਮੇਲ)- ਚੋਣ ਕਮਿਸ਼ਨ ਨੇ ਬਾਦਲ ਸਰਕਾਰ ਨੂੰ ਅੱਜ ਇਕ ਹੋਰ ਝਟਕਾ ਦਿੰਦਿਆਂ ਪੁਲੀਸ ਅਧਿਕਾਰੀਆਂ ਦੇ ਵੱਡੇ ਪੱਧਰ ’ਤੇ ਤਬਾਦਲੇ ਕਰ ਦਿੱਤੇ ਹਨ। ਚੋਣ ਕਮਿਸ਼ਨ ਵੱਲੋਂ ਦਿੱਲੀ ਤੋਂ ਜਾਰੀ ਹੁਕਮਾਂ ’ਚ ਪੁਲੀਸ ਜ਼ੋਨਾਂ ਦੇ ਦੋ ਆਈਜੀ, ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ, ਬਠਿੰਡਾ ਦੇ ਆਈਜੀ ਇੰਟੈਲੀਜੈਂਸ (ਕੁੱਲ ਚਾਰ ਆਈਜੀ) ਅਤੇ 10 ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਤੁਰੰਤ ਪ੍ਰਭਾਵ ਤੋਂ ਤਬਦੀਲ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਲੋਕ ਸਭਾ ਹਲਕਾ ਅੰਮ੍ਰਿਤਸਰ ਦੀ ਉਪ ਚੋਣ ਲਈ ਵੋਟਾਂ ਵੀ 4 ਫਰਵਰੀ ਨੂੰ ਹੀ ਪੈਣਗੀਆਂ। ਇਸ ਲਈ 11 ਜਨਵਰੀ ਤੋਂ 18 ਜਨਵਰੀ ਤਕ ਹੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ ਤੇ ਵੋਟਾਂ ਦੀ ਗਿਣਤੀ 11 ਮਾਰਚ ਨੂੰ ਹੋਵੇਗੀ। ਅੰਮ੍ਰਿਤਸਰ ਲੋਕ ਸਭਾ ਸੀਟ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਸਵਾਈਐਲ ਨਹਿਰ ਦੇ ਮੁੱਦੇ ’ਤੇ ਅਸਤੀਫਾ ਦੇਣ ਕਾਰਨ ਖਾਲ੍ਹੀ ਹੋ ਗਈ ਸੀ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ 2014 ਦੀਆਂ ਆਮ ਚੋਣਾਂ ਦੌਰਾਨ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸਵਾ ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਅੰਮ੍ਰਿਤਸਰ ਸੰਸਦੀ ਸੀਟ ਵੀ ਭਾਜਪਾ ਤੇ ਕਾਂਗਰਸ ਲਈ ਵੱਕਾਰ ਦਾ ਸਵਾਲ ਬਣ ਸਕਦੀ ਹੈ ਕਿਉਂਕਿ ਭਾਜਪਾ ਵੱਲੋਂ ਚਾਰ ਵਾਰ ਸੰਸਦ ਮੈਂਬਰ ਰਹੇ ਨਵਜੋਤ ਸਿੰਘ ਸਿੱਧੂ ਇਸ ਵਾਰ ਕਾਂਗਰਸ ’ਚ ਸ਼ਾਮਲ ਹੋ ਕੇ ਅੰਮ੍ਰਿਤਸਰ ਤੋਂ ਵਿਧਾਨ ਸਭਾ ਦੀ ਚੋਣ ਲੜਨ ਦੀ ਤਿਆਰੀ ’ਚ ਹਨ।
ਕਮਿਸ਼ਨ ਦੇ ਹੁਕਮਾਂ ਮੁਤਾਬਕ ਪਟਿਆਲਾ ਜ਼ੋਨ ਦੇ ਵਿਵਾਦਤ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਥਾਂ ਬੀ. ਚੰਦਰ ਸ਼ੇਖਰ ਨੂੰ ਇਸ ਜ਼ੋਨ ਦਾ ਨਵਾਂ ਆਈਜੀ ਨਿਯੁਕਤ ਕੀਤਾ ਗਿਆ ਹੈ। ਬਠਿੰਡਾ ਜ਼ੋਨ ਦੇ ਆਈਜੀ ਸਤੀਸ਼ ਕੁਮਾਰ ਅਸਥਾਨਾ ਦੀ ਥਾਂ ਨਿਲੱਭ ਕਿਸ਼ੋਰ ਨੂੰ ਆਈਜੀ ਬਠਿੰਡਾ ਜ਼ੋਨ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਬਠਿੰਡਾ ਖੇਤਰ ’ਚ ਹੀ ਸਭ ਤੋਂ ਜ਼ਿਆਦਾ ਸਮਾਂ ਸੇਵਾ ਨਿਭਾਉਣ ਵਾਲੇ ਆਈਜੀ ਇੰਟੈਲੀਜੈਂਸ ਤੇ ਕਾਊਂਟਰ ਇੰਟੈਲੀਜੈਂਸ ਜਤਿੰਦਰ ਕੁਮਾਰ ਜੈਨ ਦੀ ਥਾਂ ਅਮਿਤ ਪ੍ਰਸ਼ਾਦ ਦੀ ਨਿਯੁਕਤੀ ਕੀਤੀ ਗਈ ਹੈ। ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਲੋਕ ਨਾਥ ਆਂਗਰਾ ਦੀ ਥਾਂ ਆਈਜੀ ਨਗੇਸ਼ਵਰ ਰਾਓ ਨੂੰ ਲਾਇਆ ਗਿਆ ਹੈ। ਕਮਿਸ਼ਨ ਵੱਲੋਂ ਜਿਹੜੇ ਪੁਲੀਸ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ, ਉਹ ਸਿੱਧੇ ਆਈਪੀਐਸ ਭਰਤੀ ਹੋਏ ਹਨ। ਬਦਲੇ ਹੋਏ ਪੁਲੀਸ ਅਫ਼ਸਰਾਂ ਵਿੱਚ ਪੀਪੀਐਸ ਤੋਂ ਪਦਉਨਤ ਹੋ ਕੇ ਆਈਪੀਐਸ ਵਜੋਂ ਤਰੱਕੀ ਲੈਣ ਵਾਲੇ ਸ਼ਾਮਲ ਹਨ।
ਚੋਣ ਕਮਿਸ਼ਨ ਵੱਲੋਂ ਜਿਹੜੇ ਆਈਪੀਐਸ ਅਫ਼ਸਰਾਂ ਨੂੰ ਜ਼ਿਲ੍ਹਾ ਪੁਲੀਸ ਮੁਖੀ ਵਜੋਂ ਤਾਇਨਾਤ ਕੀਤਾ ਹੈ ਉਨ੍ਹਾਂ ਵਿੱਚ ਧਰੁਮਨ ਐਚ. ਨਿੰਬਾਲੇ ਨੂੰ ਐਸਐਸਪੀ ਮੁਕਤਸਰ, ਹਰਜੀਤ ਸਿੰਘ ਨੂੰ ਐਸਐਸਪੀ ਤਰਨ ਤਾਰਨ, ਗੌਰਵ ਗਰਗ ਨੂੰ ਐਸਐਸਪੀ ਫਿਰੋਜ਼ਪੁਰ, ਐਸ. ਭੂਪਤੀ ਨੂੰ ਐਸਐਸਪੀ ਪਟਿਆਲਾ, ਜੇ. ਐਲਨਚੈਲੀਆ ਨੂੰ ਐਸਐਸਪੀ ਅੰਮ੍ਰਿਤਸਰ (ਦਿਹਾਤੀ), ਦੀਪਕ ਹਿਲੋਰੀ ਨੂੰ ਐਸਐਸਪੀ ਬਟਾਲਾ, ਪਾਟਿਲ ਕੇਤਨ ਬਾਲੀ ਰਾਮ ਨੂੰ ਐਸਐਸਪੀ ਫਾਜ਼ਿਲਕਾ, ਨਾਨਕ ਸਿੰਘ ਨੂੰ ਐਸਐਸਪੀ ਫ਼ਰੀਦਕੋਟ, ਸ੍ਰੀਮਤੀ ਅਲਕਾ ਮੀਨਾ ਨੂੰ ਐਸਐਸਪੀ ਕਪੂਰਥਲਾ ਅਤੇ ਵਿਵੇਕਸ਼ੀਲ ਸੋਨੀ ਨੂੰ ਐਸਐਸੀ ਮਾਨਸਾ ਤਾਇਨਾਤ ਕੀਤਾ ਗਿਆ ਹੈ। ਗ਼ੌਰਤਲਬ ਹੈ ਕਿ ਪਟਿਆਲਾ, ਮੁਕਤਸਰ, ਮਾਨਸਾ, ਅੰਮ੍ਰਿਤਸਰ (ਦਿਹਾਤੀ), ਬਟਾਲਾ, ਫਾਜ਼ਿਲਕਾ, ਫ਼ਰੀਦਕੋਟ ਸਮੇਤ ਬਦਲੇ ਗਏ ਹੋਰ ਜ਼ਿਲ੍ਹਿਆਂ ਦੇ ਐਸਐਸਪੀਜ਼ ਤੇ ਜ਼ੋਨਲ ਆਈਜੀ ਬਾਦਲ ਸਰਕਾਰ ਦੇ ਚਹੇਤੇ ਮੰਨੇ ਜਾਂਦੇ ਸਨ।
ਚੋਣ ਕਮਿਸ਼ਨ ਨੇ ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਆਈਪੀਐਸ ਅਧਿਕਾਰੀਆਂ ਦੀ ਸੂਚੀ ਲੈ ਲਈ ਸੀ। ਕਮਿਸ਼ਨ ਵੱਲੋਂ ਪਿਛਲੇ ਦੋ ਦਿਨਾਂ ਤੋਂ ਪੁਲੀਸ ਅਫ਼ਸਰਾਂ ਦੇ ਤਬਾਦਲਿਆਂ ਦੇ ਮਾਮਲੇ ’ਚ ਵਿਚਾਰ ਕੀਤਾ ਜਾ ਰਿਹਾ ਸੀ। ਕਮਿਸ਼ਨ ਦੇ ਅਧਿਕਾਰੀਆਂ ਕਹਿਣਾ ਹੈ ਕਿ ਪਹਿਲੀ ਸੂਚੀ ’ਚ ਕੁੱਝ ਜ਼ਿਆਦਾ ਹੀ ਵਿਵਾਦਤ ਤੇ ਸੰਵੇਦਨਸ਼ੀਲ ਖੇਤਰਾਂ ਦੇ ਜ਼ਿਲ੍ਹਾ ਪੁਲੀਸ ਮੁਖੀ ਤਬਦੀਲ ਕੀਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਰੋਧੀ ਪਾਰਟੀਆਂ ਵੱਲੋਂ ਕੀਤੀਆਂ ਜਾਣ ਵਾਲੀਆਂ ਸ਼ਿਕਾਇਤਾਂ ਦੀ ਪੜਤਾਲ ਦੇ ਆਧਾਰ ’ਤੇ ਕੁੱਝ ਹੋਰ ਅਫਸਰਾਂ ਦੇ ਤਬਾਦਲੇ ਕੀਤੇ ਜਾ ਸਕਦੇ ਹਨ। ਕਮਿਸ਼ਨ ਵੱਲੋਂ ਜਿਹੜੇ ਅਫ਼ਸਰ ਤਾਇਨਾਤ ਕੀਤੇ ਗਏ ਹਨ ਇਨ੍ਹਾਂ ’ਚੋਂ ਬਹੁਤਿਆਂ ਨੂੰ ਸਰਕਾਰ ਨੇ ਪਿਛਲੇ ਕਈ ਸਾਲਾਂ ਤੋਂ ਨੁੱਕਰੇ ਲਾਇਆ ਹੋਇਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ