PUNJABMAILUSA.COM

ਚੋਣ ਕਮਿਸ਼ਨ ਨੇ ਪੰਜਾਬ ਦੇ 118 ਆਗੂਆਂ ‘ਤੇ ਲੋਕ ਸਭਾ ਚੋਣਾਂ ਲੜਨ ‘ਤੇ ਲਾਈ ਰੋਕ

ਚੋਣ ਕਮਿਸ਼ਨ ਨੇ ਪੰਜਾਬ ਦੇ 118 ਆਗੂਆਂ ‘ਤੇ ਲੋਕ ਸਭਾ ਚੋਣਾਂ ਲੜਨ ‘ਤੇ ਲਾਈ ਰੋਕ

ਚੋਣ ਕਮਿਸ਼ਨ ਨੇ ਪੰਜਾਬ ਦੇ 118 ਆਗੂਆਂ ‘ਤੇ ਲੋਕ ਸਭਾ ਚੋਣਾਂ ਲੜਨ ‘ਤੇ ਲਾਈ ਰੋਕ
April 10
11:24 2019

-3 ਸਾਲ ਤੱਕ ਚੋਣ ਲੜਨ ਤੋਂ ਕੀਤਾ ਅਯੋਗ ਕਰਾਰ
ਜਲੰਧਰ, 10 ਅਪ੍ਰੈਲ (ਪੰਜਾਬ ਮੇਲ)- ਚੋਣ ਕਮਿਸ਼ਨ ਨੇ ਪੰਜਾਬ ਦੇ 118 ਆਗੂਆਂ ਦੇ ਇਸ ਵਾਰ ਲੋਕ ਸਭਾ ਚੋਣ ਲੜਨ ‘ਤੇ ਰੋਕ ਲਾ ਦਿੱਤੀ ਹੈ। ਕਮਿਸ਼ਨ ਨੂੰ ਪਿਛਲੀਆਂ ਚੋਣਾਂ ਦੇ ਖ਼ਰਚੇ ਦਾ ਵੇਰਵਾ ਨਾ ਦੇਣ ਤੇ ਉਸ ਦਾ ਕੋਈ ਤਸੱਲੀਬਖ਼ਸ਼ ਜਵਾਬ ਨਾ ਦੇਣ ਕਾਰਨ ਇਨ੍ਹਾਂ ਨੂੰ ਚੋਣ ਲੜਨ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਨ੍ਹਾਂ ਆਗੂਆਂ ਨੂੰ ਤਿੰਨ ਸਾਲ ਲਈ ਚੋਣ ਲੜਨ ਤੋਂ ਅਯੋਗ ਵੀ ਕਰਾਰ ਦੇ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਇਹ ਸੂਚੀ ਭੇਜ ਦਿੱਤੀ ਹੈ।
ਆਗਾਮੀ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋਣ ‘ਤੇ ਚੋਣ ਕਮਿਸ਼ਨ ਇਨ੍ਹਾਂ ਆਗੂਆਂ ਜੀਆਂ ਨਾਮਜ਼ਦਗੀਆਂ ਨਹੀਂ ਲਵੇਗਾ ਜਾਂ ਫਿਰ ਸਕਰੂਟਨੀ ਵੇਲੇ ਉਨ੍ਹਾਂ ਦੇ ਨਾਮਜ਼ਦਗੀ ਕਾਗ਼ਜ਼ ਰੱਦ ਕਰ ਦਿੱਤੇ ਜਾਣਗੇ। ਜਿਨ੍ਹਾਂ ਉਮੀਦਵਾਰਾਂ ‘ਤੇ ਚੋਣ ਲੜਨ ‘ਤੇ ਰੋਕ ਲਾਈ ਗਈ ਹੈ, ਉਨ੍ਹਾਂ ‘ਚ ਜ਼ਿਆਦਾਤਰ ਆਜ਼ਾਦ ਲੜਨ ਵਾਲੇ ਹਨ, ਜਦਕਿ ਕੁਝ ਛੋਟੀਆਂ ਪਾਰਟੀਆਂ ਦੇ ਹਨ। ਚੋਣ ਤਹਿਸੀਲਦਾਰ ਮਨਜੀਤ ਸਿੰਘ ਨੇ ਸੂਚੀ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਨੂੰ ਕਾਰਵਾਈ ਲਈ ਚੋਣ ਕਾਰਜ ਨਾਲ ਜੁੜੇ ਅਫਸਰਾਂ ਨੂੰ ਭੇਜ ਦਿੱਤਾ ਗਿਆ ਹੈ।
ਚੋਣ ਕਮਿਸ਼ਨ ਨੇ ਲੋਕ ਨੁਮਾਇੰਦਾ ਐਕਟ 1951 ਦੀ ਧਾਰਾ 10ਏ ਤਹਿਤ ਇਨ੍ਹਾਂ ਆਗੂਆਂ ਦੇ ਚੋਣ ਲੜਨ ‘ਤੇ ਰੋਕ ਲਾਈ ਹੈ। ਇਸ ਧਾਰਾ ਮੁਤਾਬਕ ਚੋਣ ਖ਼ਰਚ ਬਾਰੇ ਜਾਣਕਾਰੀ ਨਾ ਦੇਣਾ ਅਯੋਗਤਾ ਦਾ ਆਧਾਰ ਬਣਦਾ ਹੈ। ਜੇ ਉਮੀਦਵਾਰ ਨੇ ਤੈਅ ਵਕਤ ‘ਤੇ ਇਸ ਐਕਟ ਮੁਤਾਬਕ ਚੋਣ ਖ਼ਰਚੇ ਦੀ ਜਾਣਕਾਰੀ ਨਹੀਂ ਦਿੱਤੀ ਜਾਂ ਫਿਰ ਉਸ ਬਾਰੇ ਮੰਗੇ ਗਏ ਸਪੱਸ਼ਟੀਕਰਨ ਦਾ ਤਸੱਲੀਬਖ਼ਸ਼ ਜਵਾਬ ਨਾ ਦਿੱਤਾ ਤਾਂ ਅਜਿਹੇ ਉਮੀਦਵਾਰ ਦੇ ਆਦੇਸ਼ ਦੇ ਤਿੰਨ ਸਾਲ ਤੱਕ ਚੋਣ ਲੜਨ ‘ਤੇ ਰੋਕ ਲਾ ਦਿੱਤੀ ਜਾਂਦੀ ਹੈ।
ਚੋਣ ਕਮਿਸ਼ਨ ਦੀ ਜ਼ਿਲ੍ਹਾ ਅਫਸਰਾਂ ਨੂੰ ਭੇਜੀ ਚੋਣ ਲੜਨ ‘ਤੇ ਰੋਕ ਲਾਉਣ ਵਾਲੀ ਆਗੂਆਂ ਦੀ ਸੂਚੀ ਵਿਚ ਪਹਿਲੇ ਨੰਬਰ ‘ਤੇ ਲੁਧਿਆਣਾ ਜ਼ਿਲ੍ਹਾ ਹੈ, ਜਿੱਥੋਂ 26 ਆਗੂਆਂ ਨੂੰ ਅਯੋਗ ਕਰਾਰ ਦਿਤਾ ਗਿਆ ਹੈ। ਇਸ ਤੋਂ ਬਾਅਦ 17 ਆਗੂਆਂ ਨਾਲ ਸੰਗਰੂਰ ਤੇ 15 ਆਗੂਆਂ ਨਾਲ ਜਲੰਧਰ ਤੀਜੇ ਨੰਬਰ ‘ਤੇ ਹੈ, ਜਦਕਿ 11 ਉਮੀਦਵਾਰਾਂ ਨਾਲ ਅੰਮ੍ਰਿਤਸਰ ਚੌਥੇ ਨੰਬਰ ‘ਤੇ ਹੈ। ਇਨ੍ਹਾਂ ਤੋਂ ਇਲਾਵਾ ਪਠਾਨਕੋਟ ਤੋਂ 3, ਗੁਰਦਾਸਪੁਰ ਤੋਂ 4, ਤਰਨਤਾਰਨ ਤੋਂ 9, ਕਪੂਰਥਲਾ ਤੋਂ 6, ਮੋਹਾਲੀ ਤੋਂ 5, ਮੋਗੇ ਤੋਂ 4, ਫਿਰੋਜ਼ਪੁਰ ਦੇ 3, ਸ੍ਰੀ ਮੁਕਤਸਰ ਸਾਹਿਬ ਤੋਂ 1, ਬਠਿੰਡਾ ਦੇ ਤਲਵੰਡੀ ਸਾਬੋ ਤੋਂ 1, ਮਾਨਸਾ ਤੋਂ 3, ਬਰਨਾਲੇ ਤੋਂ ਧੂਰੀ ਤੋਂ 2, ਪਟਿਆਲੇ ਤੋ 5, ਫ਼ਤਹਿਗੜ੍ਹ ਸਾਹਿਬ ਤੋਂ 2 ਤੇ ਫ਼ਰੀਦਕੋਟ ਤੋਂ 1 ਆਗੂ ਸ਼ਾਮਲ ਹੈ। ਇਨ੍ਹਾਂ ਵਿਚੋਂ 94 ਆਗੂਆਂ ਦੀ ਤਿੰਨ ਸਾਲ ਦੀ ਰੋਕ 7 ਜੂਨ 2019 ਨੂੰ ਸਮਾਪਤ ਹੋ ਰਹੀ ਹੈ ਪਰ ਚੋਣਾਂ ਅਪ੍ਰਰੈਲ-ਮਈ ‘ਚ ਹੋ ਰਹੀਆਂ ਹਨ। ਦੂਜੇ ਪਾਸੇ 24 ਨੇਤਾਵਾਂ ‘ਤੇ ਇਹ ਰੋਕ 8 ਅਕਤੂਬਰ 2021 ਤੱਕ ਜਾਰੀ ਰਹੇਗੀ।

About Author

Punjab Mail USA

Punjab Mail USA

Related Articles

ads

Latest Category Posts

    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article