PUNJABMAILUSA.COM

ਚੋਣ ਕਮਿਸ਼ਨ ਵੱਲੋਂ ਚੋਣ ਉਮੀਦਵਾਰਾਂ ਨੂੰ ਨਵੇਂ ਬੈਂਕ ਖਾਤੇ ਖੁਲ੍ਹਵਾਉਣ ਲਈ ਹਦਾਇਤਾਂ ਜਾਰੀ

ਚੋਣ ਕਮਿਸ਼ਨ ਵੱਲੋਂ ਚੋਣ ਉਮੀਦਵਾਰਾਂ ਨੂੰ ਨਵੇਂ ਬੈਂਕ ਖਾਤੇ ਖੁਲ੍ਹਵਾਉਣ ਲਈ ਹਦਾਇਤਾਂ ਜਾਰੀ

ਚੋਣ ਕਮਿਸ਼ਨ ਵੱਲੋਂ ਚੋਣ ਉਮੀਦਵਾਰਾਂ ਨੂੰ ਨਵੇਂ ਬੈਂਕ ਖਾਤੇ ਖੁਲ੍ਹਵਾਉਣ ਲਈ ਹਦਾਇਤਾਂ ਜਾਰੀ
March 30
16:58 2019

ਚੰਡੀਗੜ੍ਹ, 30 ਮਾਰਚ (ਪੰਜਾਬ ਮੇਲ)- ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2019 ਦੋਰਾਨ ਚੋਣ ਲੜਣ ਵਾਲੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਦੌਰਾਨ ਖ਼ਰਚ ਕਰਨ ਹਿੱਤ ਖੁਲਵਾਏ ਜਾਣ ਵਾਲੇ ਵੱਖਰੇ ਖਾਤੇ ਸਬੰਧੀ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2019 ਦੋਰਾਨ ਚੋਣ ਲੜਣ ਵਾਲੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਦੋਰਾਨ ਕੀਤੇ ਜਾਣ ਵਾਲੇ ਖਰਚ ਦੀ ਸਹੀ ਨਿਗਰਾਨੀ ਨੂੰ ਯਕੀਨੀ ਅਤੇ ਸੁਵਿਧਾਜਨਕ ਬਨਾਉਣ ਲਈ ਵੱਖਰਾ ਖਾਤਾ ਖੁਲ੍ਹਵਾਉਣਾ ਜ਼ਰੂਰੀ ਹੈ।
ਇਹ ਖ਼ਾਤਾ ਕਿਸੇ ਵੀ ਸਮੇ ਜਾਂ ਘੱਟੋ ਘੱਟ ਉਮੀਦਵਾਰ ਵੱਲੋਂ ਜਿਸ ਮਿਤੀ ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤਾ ਜਾਣਾ ਹੈ ਉਸ ਮਿਤੀ ਤੋਂ ਇਕ ਦਿਨ ਪਹਿਲਾਂ ਇਹ ਖਾਤਾ ਖੋਲ੍ਹਣਾ ਜ਼ਰੂਰੀ ਹੈ। ਖੁਲ੍ਹਵਾਏੇ ਗਏ ਖਾਤੇ ਦਾ ਨੰਬਰ ਉਮੀਦਵਾਰ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਰਿਟਰਨਿੰਗ ਅਫ਼ਸਰ ਨੂੰ ਲਿਖਤੀ ਰੂਪ ਵਿੱਚ ਦੇਣਾ ਹੋਵੇਗਾ।
ਡਾ. ਰਾਜੂ ਨੇ ਦੱਸਿਆ ਕਿ ਉਮੀਦਵਾਰ ਵੱਲੋਂ ਚੋਣ ਖਰਚਿਆਂ ਸਬੰਧੀ ਖੁਲਵਾਏ ਗਏ ਖਾਤੇ ਰਾਹੀਂ ਹੀ ਸਾਰੇ ਚੋਣ ਨਾਲ ਸਬੰਧਤ ਖਰਚ ਕੀਤੇ ਜਾਣੇ ਹਨ। ਜਿੰਨੀ ਵੀ ਰਾਸ਼ੀ ਚੋਣ ਪ੍ਰਚਾਰ ਉੱਤੇ ਖ਼ਰਚ ਕੀਤੀ ਜਾਣੀ ਹੈ ਉਹ ਇਸ ਖਾਤੇ ਵਿੱਚ ਜਮ੍ਹਾ ਕਰਵਾਈ ਜਾਣੀ ਹੈ ਭਾਵੇਂ ਉਸ ਰਾਸ਼ੀ ਦੀ ਫੰਡਿੰਗ ਸਰੋਤ ਕੋਈ ਵੀ ਹੋਵੇ। ਭਾਵੇਂ ਇਹ ਰਾਸ਼ੀ ਉਨ੍ਹਾਂ ਦੇ ਆਪਣੇ ਹੀ ਸਰੋਤ ਤੋਂ ਹੋਵੇ।
ਚੋਣ ਨਤੀਜਿਆਂ ਦੇ ਐਲਾਨ ਉਪਰੰਤ ਉਕਤ ਖਾਤੇ ਦੀ ਸਟੇਟਮੈਂਟ ਸਮੇਤ ਖਰਚਿਆਂ ਦੀ ਸਟੇਟਮੈਂਟ ਸਮੇਤ ਜ਼ਿਲ੍ਹਾ ਚੋਣ ਅਫ਼ਸਰ ਕੋਲ ਜ਼ਮ੍ਹਾ ਕਰਵਾਉਣਗੇ। ਜੇਕਰ ਉਮੀਦਵਾਰ ਚੋਣ ਖਰਚਿਆਂ ਲਈ ਵੱਖਰਾ ਬੈਂਕ ਖਾਤਾ ਨਹੀਂ ਖੁਲਵਾਉਂਦਾ ਅਤੇ ਆਪਣੇ ਬੈਂਕ ਖਾਤੇ ਨੰਬਰ ਬਾਰੇ ਸੂਚਿਤ ਨਹੀ ਕਰਦਾ ਤਾਂ ਰਿਟਰਨਿੰਗ ਅਫ਼ਸਰ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਇਹੋ ਜਿਹੇ ਸਾਰੇ ਉਮੀਦਵਾਰਾਂ ਨੂੰ ਨੋਟਿਸ ਜਾਰੀ ਕਰੇਗਾ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਬੈਂਕ ਖਾਤਾ ਜਾਂ ਤਾਂ ਉਮੀਦਵਾਰ ਦੇ ਨਾਮ ਤੇ ਖੋਲ੍ਹਿਆ ਜਾਵੇਗਾ ਜਾਂ ਫਿਰ ਉਸਦੇ ਚੋਣ ਏਜੰਟ ਜੋ ਕਿ ਚੋਣ ਖਰਚੇ ਸਬੰਧੀ ਲਗਾਇਆ ਗਿਆ ਹੈ ਦੇ ਨਾਲ ਸਾਂਝੇ ਰੂਪ ਵਿੱਚ ਖੋਲ੍ਹਿਆ ਜਾਵੇਗਾ।
ਇਹ ਖਾਤਾ ਉਮੀਦਵਾਰ ਦੇ ਕਿਸੇ ਵੀ ਪਰਿਵਾਰਕ ਮੈਂਬਰ ਜਾਂ ਕਿਸੇ ਹੋਰ ਦੇ ਨਾਲ ਸਾਂਝੇ ਰੂਪ ਵਿੱਚ ਨਹੀਂ ਖੋਲ੍ਹਿਆ ਜਾਵੇਗਾ ਜੇਕਰ ਉਹ ਉਮੀਦਵਾਰ ਦਾ ਇਲੈਕਸ਼ਨ ਏਜੰਟ ਨਹੀ ਹੈ ਬੈਂਕ ਖਾਤਾ ਸੂਬੇ ਦੀ ਕਿਸੇ ਵੀ ਬਰਾਂਚ ਅਤੇ ਕਿਸੇ ਵੀ ਬੈਂਕ ਸਮੇਤ ਕੋ-ਅਪਰੇਟਿਵ ਬੈਂਕ ਸਮੇਤ ਡਾਕਖਾਨਿਆਂ ਵਿੱਚ ਖੋਲ੍ਹਿਆ ਜਾ ਸਕਦਾ ਹੈ। ਉਮੀਦਵਾਰ ਦਾ ਪਹਿਲਾਂ ਤੋਂ ਚੱਲ ਰਿਹਾ ਖਾਤਾ ਚੋਣ ਖਰਚਿਆਂ ਲਈ ਨਹੀਂ ਬਰਤਿਆ ਜਾ ਸਕਦਾ ਕਿਉਂਕਿ ਚੋਣ ਖਰਚਿਆਂ ਲਈ ਵੱਖਰਾ ਬੈਂਕ ਖਾਤਾ ਹੀ ਹੋਣ ਚਾਹੀਦਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਜ਼ਿਲ੍ਹੇ ਦੇ ਸਾਰੇ ਬੈਂਕਾਂ ਅਤੇ ਡਾਕਖਾਨ੍ਹਿਆਂ ਨੂੰ ਇਹ ਦਿਸ਼ਾ ਨਿਰਦੇਸ਼ ਜਾਰੀ ਕਰਨਗੇ ਕਿ ਚੋਣ ਖਰਚਿਆਂ ਸਬੰਧੀ ਖੋਲ੍ਹੇ ਜਾਣ ਵਾਲੇ ਖਾਤਿਆਂ ਨੂੰ ਖੋਲ੍ਹਣ ਲਈ ਵੱਖਰੇ ਵਿਸ਼ੇਸ਼ ਕਾਉਂਟਰ ਸਥਾਪਤ ਕਰਨਗੇ। ਇਸਦੇ ਨਾਲ ਹੀ ਬੈਂਕ ਇਹ ਵੀ ਯਕੀਨੀ ਬਨਾਉਣਗੇ ਕਿ ਚੋਣ ਖਰਚਿਆਂ ਸਬੰਧੀ ਖੁਲਵਾਏ ਗਏ ਹਨ ਉਨ੍ਹਾਂ ਵਿੱਚ ਪੈਸੇ ਜ਼ਮ੍ਹਾ ਕਰਵਾਉਣ ਜਾਂ ਕਢਵਾਉਣ ਸਬੰਧੀ ਕਾਰਵਾਈ ਨੂੰ ਵੀ ਪਹਿਲ ਦੇਣ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article