PUNJABMAILUSA.COM

ਚੋਣ ਚਿੰਨ੍ਹ ‘ਸਾਈਕਲ’ ’ਤੇ ਕਬਜ਼ੇ ਲਈ ਮੁਲਾਇਮ ਪਹੁੰਚੇ ਦਿੱਲੀ

ਚੋਣ ਚਿੰਨ੍ਹ ‘ਸਾਈਕਲ’ ’ਤੇ ਕਬਜ਼ੇ ਲਈ ਮੁਲਾਇਮ ਪਹੁੰਚੇ ਦਿੱਲੀ

ਚੋਣ ਚਿੰਨ੍ਹ ‘ਸਾਈਕਲ’ ’ਤੇ ਕਬਜ਼ੇ ਲਈ ਮੁਲਾਇਮ ਪਹੁੰਚੇ ਦਿੱਲੀ
January 02
21:53 2017

mulayam-singh
ਨਵੀਂ ਦਿੱਲੀ, 2 ਜਨਵਰੀ (ਪੰਜਾਬ ਮੇਲ) – ਸਮਾਜਵਾਦੀ ਪਾਰਟੀ ਦੇ ਬਾਨੀ ਮੁਲਾਇਮ ਸਿੰਘ ਯਾਦਵ ਨੇ ਪਾਰਟੀ ਦੇ ਚੋਣ ਚਿੰਨ੍ਹ ‘ਸਾਈਕਲ’ ਉਤੇ ਦਾਅਵੇ ਲਈ ਅੱਜ ਚੋਣ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਕੱਲ੍ਹ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਮੁਲਾਇਮ ਸਿੰਘ ਯਾਦਵ ਆਪਣੇ ਛੋਟੇ ਭਰਾ ਸ਼ਿਵਪਾਲ ਸਿੰਘ ਯਾਦਵ, ਅਮਰ ਸਿੰਘ ਅਤੇ ਜਯਾ ਪ੍ਰਦਾ ਨਾਲ ਸ਼ਾਮੀਂ 4.30 ਵਜੇ ਚੋਣ ਕਮਿਸ਼ਨ ਦੇ ਦਫ਼ਤਰ ਪੁੱਜੇ। ਉਨ੍ਹਾਂ ਦੀ ਇਹ ਮੀਟਿੰਗ ਪੌਣਾ ਘੰਟਾ ਚੱਲੀ, ਜਿਸ ਦੌਰਾਨ ਉਨ੍ਹਾਂ ਪਾਰਟੀ ਦੇ ਚੋਣ ਚਿੰਨ੍ਹ ਉਤੇ ਦਾਅਵਾ ਕਰਦਿਆਂ ਮੰਗ ਪੱਤਰ ਸੌਂਪਿਆ। ਹਾਲਾਂਕਿ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਕੋਈ ਗੱਲਬਾਤ ਨਹੀਂ ਹੋਈ।ਸੱਤਾਧਾਰੀ ਸਮਾਜਵਾਦੀ ਪਾਰਟੀ ਕੱਲ੍ਹ ਉਦੋਂ ਟੁੱਟ ਗਈ ਸੀ, ਜਦੋਂ ਅਖਿਲੇਸ਼ ਯਾਦਵ ਨੇ ਲਖਨਊ ਵਿੱਚ ਮੁਲਾਇਮ ਸਿੰਘ ਯਾਦਵ ਦੀ ਥਾਂ ਖ਼ੁਦ ਨੂੰ ਪਾਰਟੀ ਦਾ ਨਵਾਂ ਕੌਮੀ ਪ੍ਰਧਾਨ ਐਲਾਨ ਦਿੱਤਾ ਸੀ। ਉਨ੍ਹਾਂ ਅਮਰ ਸਿੰਘ ਨੂੰ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ, ਜਦੋਂ ਕਿ ਸ਼ਿਵਪਾਲ ਯਾਦਵ ਨੂੰ ਪਾਰਟੀ ਦੇ ਸੂਬਾਈ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਇਹ ਕੌਮੀ ਕਨਵੈਨਸ਼ਨ ਅਖਿਲੇਸ਼ ਧੜੇ ਨੇ ਸੱਦੀ ਸੀ। ਪਾਰਟੀ ਦੀ ਐਮਰਜੈਂਸੀ ਕੌਮੀ ਡੈਲੀਗੇਟ ਮੀਟਿੰਗ ਵਿੱਚ ਮੁਲਾਇਮ ਸਿੰਘ ਨੂੰ ਪਾਰਟੀ ਸਰਪ੍ਰਸਤ ਬਣਾਇਆ ਗਿਆ।
ਸੂਤਰਾਂ ਨੇ ਕਿਹਾ ਕਿ ਅਖਿਲੇਸ਼ ਧੜੇ ਵੱਲੋਂ ਰਾਮ ਗੋਪਾਲ ਯਾਦਵ ਦੇ ਭਲਕੇ ਚੋਣ ਕਮਿਸ਼ਨ ਨੂੰ ਮਿਲਣ ਦੀ ਸੰਭਾਵਨਾ ਹੈ। ਇਸ ਦੌਰਾਨ ਮੁਲਾਇਮ ਸਿੰਘ ਨੇ ਪਾਰਟੀ ਦੀ 5 ਜਨਵਰੀ ਨੂੰ ਸੱਦੀ ਕੌਮੀ ਕਨਵੈਨਸ਼ਨ ਮੁਲਤਵੀ ਕਰ ਦਿੱਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article