PUNJABMAILUSA.COM

ਚੋਣ ਪ੍ਰਚਾਰ ਦੌਰਾਨ ਹਾਫ਼ਿਜ਼ ਸਈਦ ਨੇ ਭਾਰਤ ‘ਤੇ ਪਰਮਾਣੂ ਹਮਲੇ ਦੀ ਧਮਕੀ ਦਿੱਤੀ

ਚੋਣ ਪ੍ਰਚਾਰ ਦੌਰਾਨ ਹਾਫ਼ਿਜ਼ ਸਈਦ ਨੇ ਭਾਰਤ ‘ਤੇ ਪਰਮਾਣੂ ਹਮਲੇ ਦੀ ਧਮਕੀ ਦਿੱਤੀ

ਚੋਣ ਪ੍ਰਚਾਰ ਦੌਰਾਨ ਹਾਫ਼ਿਜ਼ ਸਈਦ ਨੇ ਭਾਰਤ ‘ਤੇ ਪਰਮਾਣੂ ਹਮਲੇ ਦੀ ਧਮਕੀ ਦਿੱਤੀ
July 07
10:44 2018

ਫੈਸਲਾਬਾਦ, 7 ਜੁਲਾਈ (ਪੰਜਾਬ ਮੇਲ)- ਪੂਰੀ ਦੁਨੀਆ ਦੇ ਸਾਹਮਣੇ ਅੱਤਵਾਦੀਆਂ ਦੀ ਸਰਪ੍ਰਸਤੀ ਦੇ ਲਈ ਬਦਨਾਮ ਹੋ ਚੁੱਕਾ ਮੁੰਬਈ ਹਮਲੇ ਦਾ ਮਾਸਟਰ ਮਾਈਂਡ ਹਾਫਿਜ਼ ਸਈਦ ਪਾਕਿਸਤਾਨ ਵਿਚ ਹੁਣ ਨੇਤਾ ਬਣ ਕੇ ਚੋਣ ਰੈਲੀਆਂ ਕਰ ਰਿਹਾ ਹੈ। ਹੱਦ ਤਾਂ ਇਸ ਗੱਲ ਦੀ ਹੈ ਕਿ ਅਪਣੀ ਚੋਣ ਰੈਲੀਆਂ ਵਿਚ ਵੀ ਉਹ ਭਾਰਤ ਦੇ ਖ਼ਿਲਾਫ਼ ਜ਼ਹਿਰ ਉਗਲ ਰਿਹਾ ਹੈ ਅਤੇ ਵੋਟ ਹਾਸਲ ਕਰਨ ਦੀ ਸਾਜਿਸ਼ ਕਰ ਰਿਹਾ ਹੈ। ਹਾਫਿਜ਼ ਸਈਦ ਨੂੰ ਵੋਟਾਂ ਦੀ ਭੁੱਖ ਇੰਨੀ ਹੈ ਕਿ ਉਸ ਨੇ ਪਾਕਿਸਤਾਨ ਵਿਚ ਚੋਣ ਰੈਲੀ ਦੌਰਾਨ ਭਾਰਤ ‘ਤੇ ਪਰਮਾਣੂ ਹਮਲੇ ਦੀ ਧਮਕੀ ਤੱਕ ਦੇ ਦਿੱਤੀ ਹੈ। ਹਾਫਿਜ਼ ਸਈਦ ਹੁਣ ਜਦ ਪੂਰੀ ਦੁਨੀਆ ਦੇ ਸਾਹਮਣੇ ਬੇਨਕਾਬ ਹੋ ਗਿਆ ਹੈ ਅਤੇ ਹਰ ਪਾਸੇ ਤੋਂ ਦਬਾਅ ਬਣ ਰਿਹਾ ਹੈ ਤਾਂ ਉਸ ਨੇ ਚੋਣਾਂ ਵਿਚ ਅਪਣੀ ਪਾਰਟੀ ਉਤਾਰ ਦਿੱਤੀ ਹੈ। ਹਾਲਾਂਕਿ ਉਸ ਦੇ ਸੰਗਠਨ ਜਮਾਤ ਉਦ ਦਾਵਾ ਦੀ ਪਾਰਟੀ ਮਿੱਲੀ ਮੁਸਲਿਮ ਲੀਗ ਨੂੰ ਚੋਣ ਕਮਿਸ਼ਨ ਨੇ ਰਜਿਸਟਰਡ ਨਹੀਂ ਕੀਤਾ ਹੈ ਜਿਸ ਤੋਂ ਬਾਅਦ ਉਸ ਨੇ ਅੱਲ੍ਹਾ ਹੂ ਅਕਬਰ ਨਾਂ ਦੀ ਪਾਰਟੀ ਤੋਂ ਅਪਣੇ ਉਮੀਦਵਾਰ ਉਤਾਰੇ ਹਨ। ਅਪਣੇ ਉਮੀਦਵਾਰਾਂ ਦੇ ਲਈ ਹੀ ਅੱਤਵਾਦੀ ਹਾਫਿਜ਼ ਲਗਾਤਾਰ ਰੈਲੀਆਂ ਕਰ ਰਿਹਾ ਹੈ। ਸ਼ੁੱਕਰਵਾਰ ਨੂੰ ਇਹ ਅੱਤਵਾਦੀ ਫੈਸਲਾਬਾਦ ਵਿਚ ਚੋਣ ਰੈਲੀ ਕਰ ਰਿਹਾ ਸੀ। ਇਸ ਦੌਰਾਨ ਸਈਦ ਨੇ ਕਿਹਾ ਕਿ ਪਾਕਿਸਤਾਨ ਨੂੰ ਤੋੜਨ ਦੀ ਸਾਜਿਸ਼ ਕੀਤੀ ਜਾ ਰਹੀ ਹੈ ਅਤੇ ਇਸ ਕੰਮ ਦੇ ਲਈ ਭਾਰਤ ਕਿਸੇ ਸ਼ੇਖ ਮੁਜੀਬੁਰ ਰਹਿਮਾਨ ਦੀ ਉਡੀਕ ਵਿਚ ਹੈ। ਅਪਣੀ ਰੈਲੀ ਵਿਚ ਬਲੂਚਿਸਤਾਨ ਦੇ ਬਾਰੇ ਵਿਚ ਅੱਤਵਾਦੀ ਹਾਫਿਜ਼ ਸਈਦ ਨੇ ਕਿਹਾ ਕਿ ਅਮਰੀਕਾ ਤੋਂ ਲੈ ਕੇ ਭਾਰਤ ਤੱਕ ਸਾਰੀ ਗਲਤ ਖ਼ਬਰਾਂ ਫੈਲਾ ਕੇ ਬਲੂਚਿਸਤਾਨ ਦੇ ਲੋਕਾਂ ਨੂੰ ਭੜਕਾ ਰਹੇ ਹਨ ਅਤੇ ਬਲੂਚਿਸਤਾਨ ਨੂੰ ਬੰਗਲਾਦੇਸ਼ ਦੀ ਤਰਜ ‘ਤੇ ਪਾਕਿਸਤਾਨ ਤੋਂ ਤੋੜਨ ਦੀ ਸਾਜਿਸ਼ ਰਚੀ ਜਾ ਰਹੀ ਹੈ।
ਅਪਣੀ ਰੈਲੀ ਵਿਚ ਪਾਕਿਸਤਾਨ ਦੇ ਪਰਮਾਣੂ ਬੰਬ ਅਤੇ ਮਿਜ਼ਾਈਲਾਂ ਨੂੰ ਲੈ ਕੇ ਵੀ ਅੱਤਵਾਦੀ ਹਾਫਿਜ਼ ਨੇ ਝੂਠ ਬੋਲਿਆ। ਉਸ ਨੇ ਕਿਹਾ ਕਿ ਪਾਕਿਸਤਾਨ ਦੇ ਕੋਲ ਅਜਿਹੀ ਤਕਨੀਕ ਹੈ ਜੋ ਭਾਰਤ ਦੇ ਨਾਲ ਨਾਲ ਅਮਰੀਕਾ ਅਤੇ ਰੂਸ ਤੱਕ ਪਾਕਿਸਤਾਨ ਦੇ ਸਾਹਮਣੇ ਗੋਡੇ ਟੇਕ ਦੇਵੇ। ਮਿਜ਼ਾਈਲ ਤਕਨੀਕ ਦੇ ਮਾਮਲੇ ਵਿਚ ਪਾਕਿਸਤਾਨ ਦੇ ਇਸ ਬੜਬੋਲੇ ਅੱਤਵਾਦੀ ਨੇ ਇੱਥੇ ਤੱਕ ਕਹਿ ਦਿੱਤਾ ਕਿ ਭਾਰਤ ਦੇ ਨਾਲ ਨਾਲ ਇਜ਼ਰਾਈਲ ਹਰ ਦੇਸ਼ ਪਾਕਿਸਤਾਨੀ ਮਿਜ਼ਾਈਲ ਦੇ ਨਿਸ਼ਾਨੇ ‘ਤੇ ਹਨ ਲੇਕਿਨ ਇਹ ਮਿਜ਼ਾਈਲਾਂ ਕਿੱਥੇ ਹਨ ਕੋਈ ਵੀ ਪਤਾ ਲਗਾ ਸਕਦਾ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article