PUNJABMAILUSA.COM

ਚੋਣ ਪ੍ਰਚਾਰ ਲਈ ਤੈਅ ਸਮਾਂ ਸਮਾਪਤੀ ਤੋਂ ਬਾਅਦ ਲਾਗੂ ਕੀਤੇ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਜਾਰੀ

ਚੋਣ ਪ੍ਰਚਾਰ ਲਈ ਤੈਅ ਸਮਾਂ ਸਮਾਪਤੀ ਤੋਂ ਬਾਅਦ ਲਾਗੂ ਕੀਤੇ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਜਾਰੀ

ਚੋਣ ਪ੍ਰਚਾਰ ਲਈ ਤੈਅ ਸਮਾਂ ਸਮਾਪਤੀ ਤੋਂ ਬਾਅਦ ਲਾਗੂ ਕੀਤੇ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਜਾਰੀ
May 25
17:35 2018

ਚੋਣ ਪ੍ਰਚਾਰ ਖਤਮ ਹੁੰਦਿਆਂ ਹੀ ਰੇਡੀਓ ਤੇ ਟੀ.ਵੀ. ਉਪਰ ਇਸ਼ਤਿਹਾਰ ਪ੍ਰਸਾਰਨ ਹੋਵੇਗਾ ਬੰਦ
ਚੰਡੀਗੜ, 25 ਮਈ (ਪੰਜਾਬ ਮੇਲ)- ਵਿਧਾਨ ਸਭਾ ਹਲਕਾ ਸ਼ਾਹਕੋਟ ਲਈ ਹੋ ਜ਼ਿਮਨੀ ਚੋਣ ਸਬੰਧੀ 28 ਮਈ 2018 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਮਿਤੀ 26 ਮਈ 2018 ਸ਼ਾਮ 6:30 ਵਜੇ ਸਮਾਪਤ ਹੋਣ ਉਪਰੰਤ ਆਦਰਸ਼ ਚੋਣ ਜ਼ਾਬਤੇ ਅਧੀਨ ਲਾਗੂ ਕੀਤੀਆਂ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਅੱਜ ਜ਼ਿਲਾਂ ਚੋਣ ਅਫ਼ਸਰ ਜਲੰਧਰ ਨੂੰ ਜਾਰੀ ਕਰ ਦਿੱਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਚੋਣ ਪ੍ਰਚਾਰ ਲਈ ਤੈਅ ਸੀਮਾ ਜੋ ਕਿ ਲੋਕ ਪ੍ਰਤੀਨਿੱਧਤਾ ਐਕਟ 1951 ਦੀ ਧਾਰਾ 126 ਅਨੁਸਾਰ ਤੈਅ ਕੀਤੀ ਗਈ ਹੈ। ਇਸ ਅਨੁਸਾਰ ਵੋਟਾਂ ਪੈਣ ਦਾ ਕਾਰਜ ਸ਼ੁਰੂ ਹੋਣ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਕੀਤਾ ਜਾਣਾ ਹੈ ਅਤੇ ਇਹ ਸਮਾਂ ਸੁਰੂ ਹੁੰਦੇ ਸਾਰ ਚੋਣ ਪ੍ਰਚਾਰ ਲਈ ਹਲਕੇ ਵਿੱਚ ਵੋਟਰ ਵਜੋਂ ਰਜਿਸਟਰ ਨਾ ਹੋਣ ਦੇ ਬਾਵਜੂਦ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਆਏ ਹੋਏ ਰਾਜਨੀਤਕ ਆਗੂਆਂ/ ਪਾਰਟੀ ਵਰਕਰਾਂ/ਕਪੇਨ ਵਰਕਰਾਂ ਨੂੰ ਹਲਕੇ ਵਿਚੋਂ ਬਾਹਰ ਜਾਣਾ ਪਵੇਗਾ ਅਤੇ ਜਿਲਾਂ ਚੋਣ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਇਹ ਯਕੀਨੀ ਬਣਾਵੇਗਾ ਕਿ ਪ੍ਰਚਾਰ ਲਈ ਤੈਅ ਸਮਾਂ ਸਮਾਪਤ ਹੁੰਦੇ ਸਾਰ ਹਲਕੇ ਵਿਚ ਸਿਰਫ ਰਜਿਸਟਰ ਵੋਟਰ ਹੀ ਹੋਣ ਉਸ ਤੋਂ ਇਲਾਵਾ ਬਾਹਰੀ ਵਿਅਕਤੀ ਨਾ ਹੋਵੇ। ਇਸ ਸਬੰਧੀ ਚੋਣ ਅਮਲ ਵਿੱਚ ਲੱਗਿਆ ਪ੍ਰਸ਼ਾਸਨ ਸਮੁੱਚੀਆਂ ਪਾਰਟੀਆਂ ਇਸ ਸਬੰਧੀ ਚਿਤਾਵਾਨੀ ਦੇ ਦੇਵੇ ਤਾਂ ਜੋ ਇਨਾਂ ਹੁਕਮਾਂ ਦੀ ਪਾਲਣਾ ਹੋ ਸਕੇ।
ਡਾ. ਰਾਜੂ ਨੇ ਦੱਸਿਆ ਕਿ ਇਨਾਂ ਹੁਕਮਾ ਦੇ ਪਾਲਣਾ ਲਈ ਚੋਣ ਅਮਲ ਵਿੱਚ ਲੱਗਿਆ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਕਮਿਊਨਟੀ ਸੈਂਂਟਰ/ਧਰਮਸ਼ਾਲਾ/ਲੌਜ/ਗੈਸਟ ਹਾਊਸ ਅਤੇ ਹੋਰ ਇਸ ਤਰਾਂ ਦੀ ਥਾਵਾਂ ਦੀ ਚੈਕਿੰਗ ਕਰਨਗੇ ਅਤੇ ਇਨਾਂ ਥਾਵਾਂ ਵਿੱਚ ਠਹਿਰਨ ਵਾਲਿਆਂ ਦੀ ਸੂਚੀ ‘ਤੇ ਨਿਗਾਹ ਰੱਖਣਗੇ। ਉਨਾਂ ਅੱਗੇ ਦੱਸਿਆ ਕਿ ਵਿਅਕਤੀ/ਸਮੂਹ ਦੀ ਪਹਿਚਾਣ ਕਰਨ ਲਈ ਅਤੇ ਇਹ ਯਕੀਨੀ ਬਣਾਉਣ ਲਈ ਕਿ ਉਹ ਉਸੇ ਵਿਧਾਨ ਸਭਾ ਹਲਕੇ ਦੇ ਰਹਿਣ ਵਾਲੇ ਹਨ, ਲਈ ਸ਼ਨਾਖਤੀ ਪੱਤਰ ਦੇਖਿਆ ਜਾ ਸਕਦਾ ਹੈ।
ਮੁੱਖ ਚੋਣ ਅਫਸਰ ਨੇ ਦੱਸਿਆ ਕਿ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਉਕਤ ਹਦਾਇਤਾਂ ਤੋਂ ਇਲਾਵਾ ਰੇਡੀਓ ਅਤੇ ਟੈਲੀਵੀਜ਼ਨ ‘ਤੇ ਹੋਣ ਵਾਲੇ ਪ੍ਰਚਾਰ ‘ਤੇ ਵੀ ਰੋਕ ਲੱਗ ਜਾਵੇਗੀ।26 ਮਈ 2018 ਨੂੰ ਸ਼ਾਮ 6:30 ਵਜੇ ਤੋਂ ਬਾਅਦ ਕੋਈ ਵੀ ਰੇਡੀਓ ਤੇ ਟੈਲੀਵੀਜ਼ਨ, ਸਿਨੇਮਾ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ‘ਤੇ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ। ਉਨਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਪੱਤਰ 3/9/2007 ਜੇ ਐਸ-11 ਮਿਤੀ 3 ਅਗਸਤ 2007 ਅਨੁਸਾਰ ਚੋਣ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ. ਅਤੇ ਰੇਡੀਉ ਕਿਸੀ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਿਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ।

About Author

Punjab Mail USA

Punjab Mail USA

Related Articles

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article