PUNJABMAILUSA.COM

ਚੌਤਰਫਾ ਜਾਂਚ ਦੇ ਘੇਰੇ ‘ਚ ਆਉਣ ਕਾਰਨ ਟਰੰਪ ਦਾ ਸਿਆਸੀ ਜੀਵਨ ਖਤਰੇ ‘ਚ

 Breaking News

ਚੌਤਰਫਾ ਜਾਂਚ ਦੇ ਘੇਰੇ ‘ਚ ਆਉਣ ਕਾਰਨ ਟਰੰਪ ਦਾ ਸਿਆਸੀ ਜੀਵਨ ਖਤਰੇ ‘ਚ

ਚੌਤਰਫਾ ਜਾਂਚ ਦੇ ਘੇਰੇ ‘ਚ ਆਉਣ ਕਾਰਨ ਟਰੰਪ ਦਾ ਸਿਆਸੀ ਜੀਵਨ ਖਤਰੇ ‘ਚ
December 19
10:06 2018

ਵਾਸ਼ਿੰਗਟਨ, 19 ਦਸੰਬਰ (ਪੰਜਾਬ ਮੇਲ)-ਚੌਤਰਫਾ ਜਾਂਚ ਦੇ ਘੇਰੇ ‘ਚ ਆਉਣ ਕਾਰਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸਿਆਸੀ ਜੀਵਨ ਖ਼ਤਰੇ ‘ਚ ਹੈ। ਦੋ ਸਾਲ ਦੇ ਕਾਰਜਕਾਲ ਵਿਚ ਹੀ ਟਰੰਪ ਦੇ ਕਾਰੋਬਾਰੀ ਸਹਿਯੋਗੀ, ਸਿਆਸੀ ਸਲਾਹਕਾਰ ਅਤੇ ਪਰਿਵਾਰ ਦੇ ਮੈਂਬਰ ਜਾਂਚ ਦੇ ਘੇਰੇ ਵਿਚ ਆ ਗਏ ਹਨ। ਖ਼ੁਦ ਟਰੰਪ ਵੀ ਕਈ ਮੁਕੱਦਮਿਆਂ ਵਿਚ ਸਿੱਧੇ ਤੌਰ ‘ਤੇ ਨਾਮਜ਼ਦ ਹਨ। ਨਵੰਬਰ ‘ਚ ਹੋਈ ਮੱਧਕਾਲੀ ਚੋਣ ਵਿਚ ਡੈਮੋਕ੍ਰੇਟਿਕ ਪਾਰਟੀ ਸੰਸਦ ਦੇ ਹੇਠਲੇ ਸਦਨ ਵਿਚ ਬਹੁਮਤ ਵਿਚ ਆ ਗਈ ਹੈ, ਜਿਸ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਵਧਣਾ ਤੈਅ ਹੈ। ਕਿਹਾ ਤਾਂ ਇਥੋਂ ਤੱਕ ਜਾ ਰਿਹਾ ਹੈ ਕਿ ਡੈਮੋਕ੍ਰੇਟਿਕ ਐੱਮ.ਪੀ. ਉਨ੍ਹਾਂ ‘ਤੇ ਮਹਾਦੋਸ਼ ਵੀ ਚਲਾ ਸਕਦੇ ਹਨ।
ਟਰੰਪ ‘ਤੇ 2016 ਦੀ ਰਾਸ਼ਟਰਪਤੀ ਚੋਣ ਦੌਰਾਨ ਰੂਸ ਨਾਲ ਗੰਢਤੁੱਪ ਕਰਨ ਦਾ ਗੰਭੀਰ ਦੋਸ਼ ਹੈ। ਵਿਸ਼ੇਸ਼ ਵਕੀਲ ਰਾਬਰਟ ਮੂਲਰ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਟਰੰਪ ਦੀ ਚੋਣ ਮੁਹਿੰਮ ਵਿਚ ਸ਼ਾਮਲ ਪਾਲ ਮੈਨਫੋਰਟ ਅਤੇ ਰਿਕ ਗੇਟਸ ਸਮੇਤ ਪੰਜ ਨੂੰ ਮੂਲਰ ਦੋਸ਼ੀ ਵੀ ਸਾਬਿਤ ਕਰ ਚੁੱਕੇ ਹਨ।
ਟਰੰਪ ਨਾਲ ਆਪਣੇ ਸਬੰਧਾਂ ਨੂੰ ਉਜਾਗਰ ਕਰਨ ਵਾਲੀ ਪੋਰਨ ਸਟਾਰ ਸਟਾਰਮੀ ਡੈਨੀਅਲਸ ਦਾ ਦਾਅਵਾ ਹੈ ਕਿ ਉਸ ਨੂੰ ਚੁੱਪ ਰਹਿਣ ਲਈ 2016 ਦੀ ਚੋਣ ਤੋਂ ਠੀਕ ਪਹਿਲੇ ਵੱਡੀ ਰਕਮ ਦਿੱਤੀ ਗਈ ਸੀ। ਟਰੰਪ ਦੇ ਨਿੱਜੀ ਵਕੀਲ ਮਾਈਕਲ ਕੋਹੇਨ ਨੇ ਇਸ ਲਈ ਉਸ ਨਾਲ ਸਮਝੌਤਾ ਕੀਤਾ ਸੀ। ਇਸ ਸਮਝੌਤੇ ਨੂੰ ਖ਼ਤਮ ਕਰਨ ਲਈ ਡੈਨੀਅਲਸ ਨੇ ਟਰੰਪ ਅਤੇ ਕੋਹੇਨ ‘ਤੇ ਕੇਸ ਕੀਤਾ ਹੈ। ਤਿੰਨ ਸਾਲ ਜੇਲ੍ਹ ਦੀ ਸਜ਼ਾ ਪਾ ਚੁੱਕੇ ਕੋਹੇਨ ਨੇ ਕਿਹਾ ਹੈ ਕਿ ਟਰੰਪ ਦੇ ਕਹਿਣ ‘ਤੇ ਹੀ ਉਨ੍ਹਾਂ ਨੇ ਕਈ ਲੋਕਾਂ ਨੂੰ ਧਨ ਦਿੱਤਾ ਸੀ। ਇਹ ਮਾਮਲਾ ਚੋਣ ਜ਼ਾਬਤਾ ਤੋੜਨ ਦੇ ਦਾਇਰੇ ਵਿਚ ਵੀ ਆਉਂਦਾ ਹੈ।
ਸੱਤਾਧਾਰੀ ਰਿਪਬਲਿਕਨ ਪਾਰਟੀ ਦੇ ਕਈ ਆਗੂਆਂ ਨੇ ਜਨਤਕ ਤੌਰ ‘ਤੇ ਟਰੰਪ ਤੋਂ ਕਿਨਾਰਾ ਕਰ ਲਿਆ ਹੈ। ਗ੍ਰਹਿ ਮੰਤਰੀ ਰਿਆਨ ਸਮੇਤ ਟਰੰਪ ਦੀ ਕੈਬਨਿਟ ਦੇ ਚਾਰ ਮੰਤਰੀ ਆਪਣਾ ਅਹੁਦਾ ਛੱਡ ਚੁੱਕੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article
    ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

Read Full Article
    Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Read Full Article
    ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

Read Full Article
    ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

Read Full Article