ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਭਾਈ ਲੌਂਗੋਵਾਲ ਵੱਲੋਂ ਸੰਗਤਾਂ ਨੂੰ ਵਧਾਈ

83
Share

ਅੰਮ੍ਰਿਤਸਰ, 1 ਨਵੰਬਰ (ਪੰਜਾਬ ਮੇਲ)-ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਨੂੰ ਅਗਵਾਈ ਦੇਣ ਵਾਲਾ ਹੈ। ਗੁਰੂ ਸਾਹਿਬ ਵੱਲੋਂ ਵਸਾਇਆ ਅੰਮ੍ਰਿਤਸਰ ਸ਼ਹਿਰ ਅੱਜ ਪੂਰੀ ਦੁਨੀਆਂ ਲਈ ਖਿੱਚ ਦਾ ਕੇਂਦਰ ਹੈ, ਕਿਉਂਕਿ ਇਥੇ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਥਿਤ ਹਨ। ਉਨ੍ਹਾਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕਰਦਿਆਂ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿਣ ਲਈ ਪ੍ਰੇਰਣਾ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਜੀਵਨ ਵਿੱਚੋਂ ਸਾਨੂੰ ਨਿਮਰਤਾ, ਸੇਵਾ ਤੇ ਸਿਮਰਨ ਦਾ ਸੁਨੇਹਾ ਮਿਲਣਦਾ ਹੈ, ਜਿਸ ’ਤੇ ਪਹਿਰਾ ਦਿੰਦਿਆਂ ਸਾਨੂੰ ਸਿੱਖ ਸਿਧਾਂਤਾਂ ਨੂੰ ਵਿਵਹਾਰਕ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

 


Share