ਚੰਡੀਗੜ੍ਹ ਇੰਟਰਨੈਸ਼ਨਲ ਹਵਾਈ ਅੱਡੇ ‘ਤੇ ਹੌਲੀ-ਹੌਲੀ ਵਾਪਸ ਪਰਤ ਰਹੀ ਰੌਣਕ

110
Share

ਚੰਡੀਗੜ੍ਹ, 14 ਸਤੰਬਰ (ਪੰਜਾਬ ਮੇਲ)- ਕੋਰੋਨਾ ਮਹਾਮਾਰੀ ਕਾਰਨ ਜਿੱਥੇ ਚੰਡੀਗੜ੍ਹ ਇੰਟਰਨੈਸ਼ਨਲ ਹਵਾਈ ਅੱਡੇ ‘ਤੇ ਸੁੰਨ ਛਾ ਗਈ ਸੀ, ਹੁਣ ਹਵਾਈ ਅੱਡੇ ‘ਤੇ ਹੌਲੀ-ਹੌਲੀ ਰੌਣਕ ਵਾਪਸ ਪਰਤ ਰਹੀ ਹੈ। ਹਾਲ ਹੀ ‘ਚ ਏਅਰਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਕਰਵਾਏ ਗਏ ਇਕ ਸਰਵੇ ਮੁਤਾਬਕ ਚੰਡੀਗੜ੍ਹ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਜਾਣ ਅਤੇ ਆਉਣ ਵਾਲੇ ਮੁਸਾਫ਼ਰਾਂ ਦੀ ਗਿਣਤੀ ਤਕਰੀਬਨ 49 ਹਜ਼ਾਰ ਤੋਂ ਜ਼ਿਆਦਾ ਪਹੁੰਚ ਗਈ ਹੈ, ਹਾਲਾਂਕਿ ਇਹ ਗਿਣਤੀ ਅਪ੍ਰੈਲ ‘ਚ 250 ਦੇ ਨੇੜੇ-ਤੇੜੇ ਸੀ। ਅਥਾਰਟੀ ਵੱਲੋਂ ਕਿਹਾ ਗਿਆ ਹੈ ਕਿ ਕੋਰੋਨਾ ਦੌਰਾਨ ਮੁਸਾਫ਼ਰਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਹਵਾਈ ਅੱਡੇ ‘ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਕਾਰਨ ਮੁਸਾਫ਼ਰਾਂ ਦੀ ਗਿਣਤੀ ‘ਚ ਵਾਧਾ ਹੋਇਆ ਹੈ। ਨਾਲ ਹੀ 21 ਸਤੰਬਰ ਤੋਂ ਹਵਾਈ ਅੱਡੇ ਤੋਂ 5 ਹੋਰ ਨਵੀਆਂ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ।


Share