PUNJABMAILUSA.COM

ਚੰਡੀਗੜ੍ਹ ਦੀ ਅਦਾਲਤ ’ਚ ਲੰਗਾਹ ਵੱਲੋਂ ਸਮਰਪਣ

ਚੰਡੀਗੜ੍ਹ ਦੀ ਅਦਾਲਤ ’ਚ ਲੰਗਾਹ ਵੱਲੋਂ ਸਮਰਪਣ

ਚੰਡੀਗੜ੍ਹ ਦੀ ਅਦਾਲਤ ’ਚ ਲੰਗਾਹ ਵੱਲੋਂ ਸਮਰਪਣ
October 02
21:26 2017

ਅਦਾਲਤ ਵੱਲੋਂ ਲੰਗਾਹ ਨੂੰ ਗੁਰਦਾਸਪੁਰ ‘ਚ ਸਮਰਪਣ ਕਰਨ ਦੀ ਹਦਾਇਤ
ਚੰਡੀਗੜ੍ਹ, 2 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਨੇ ਅੱਜ ਚੰਡੀਗੜ੍ਹ ਦੀ ਹੇਠਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਯੂਟੀ ਦੇ ਚੀਫ਼ ਜੁਡੀਸ਼ਲ ਮਜਿਸਟਰੇਟ ਦਰਜਾ ਅੱਵਲ (ਜੂਨੀਅਰ ਡਿਵੀਜ਼ਨ) ਹਿਰਦੇਜੀਤ ਸਿੰਘ ਨੇ ਹਾਲਾਂਕਿ ਮੁਲਜ਼ਮ ਦੀ ਆਤਮ ਸਮਰਪਣ ਦੀ ਅਰਜ਼ੀ ਖ਼ਾਰਜ ਕਰਦਿਆਂ ਗ੍ਰਿਫ਼ਤਾਰ ਕਰਨ ਤੋਂ ਨਾਂਹ ਕਰ ਦਿੱਤੀ। ਅਦਾਲਤ ਨੇ ਮੁਲਜ਼ਮ ਨੂੰ ਗੁਰਦਾਸਪੁਰ ਦੇ ਡਿਊਟੀ ਮਜਿਸਟਰੇਟ ਮੂਹਰੇ ਪੇਸ਼ ਹੋਣ ਲਈ ਕਿਹਾ ਹੈ। ਲੰਗਾਹ ਖ਼ਿਲਾਫ਼ ਗੁਰਦਾਸਪੁਰ ਦੇ ਥਾਣਾ ਸਿਟੀ ਵਿੱਚ 28 ਸਤੰਬਰ ਨੂੰ ਬਲਾਤਕਾਰ ਦਾ ਕੇਸ ਦਰਜ ਕੀਤਾ ਗਿਆ ਸੀ ਅਤੇ ਉਹ ਉਸੇ ਦਿਨ ਤੋਂ ਫ਼ਰਾਰ ਸੀ।
ਮੁਲਜ਼ਮ ਨੇ ਅਦਾਲਤ ਨੂੰ ਦਿੱਤੀ ਅਰਜ਼ੀ ਵਿੱਚ ਕਿਹਾ ਹੈ ਕਿ ਉਸ ਖ਼ਿਲਾਫ਼ ਸਿਆਸੀ ਬਦਲਾਖ਼ੋਰੀ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ ਬਲਾਤਕਾਰ ਦੇ ਝੂਠੇ ਕੇਸ ਵਿੱਚ ਫ਼ਸਾਇਆ ਗਿਆ ਹੈ। ਅਰਜ਼ੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਉਸ ਨੂੰ ਡਰ ਹੈ ਕਿ ਗੁਰਦਾਸਪੁਰ ਵਿੱਚ ਅਦਾਲਤ ਅੱਗੇ ਪੇਸ਼ ਹੋਣ ਨਾਲ ਪੰਜਾਬ ਪੁਲੀਸ ਸਰਕਾਰ ਦੇ ਦਬਾਅ ਹੇਠ ਉਸ ’ਤੇ ਤਸ਼ੱਦਦ ਕਰ ਸਕਦੀ ਹੈ। ਲੰਗਾਹ ਨੇ ਅਰਜ਼ੀ ਵਿੱਚ ਵਿਸ਼ੇਸ਼ ਤੌਰ ’ਤੇ ਗੁਰਦਾਸਪੁਰ ਤੋਂ ਕਾਂਗਰਸ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ’ਤੇ ਉਸ ਨੂੰ ਫਸਾਉਣ ਲਈ ਸਾਜ਼ਿਸ਼ ਘੜਨ ਦਾ ਦੋਸ਼ ਲਾਇਆ ਹੈ। ਅਰਜ਼ੀ ਵਿੱਚ ਬਲਾਤਕਾਰ ਕੇਸ ਨੂੰ ਗੁਰਦਾਸਪੁਰ ਦੀ ਜ਼ਿਮਨੀ ਚੋਣ ਨਾਲ ਜੋੜ ਕੇ ਕਿਹਾ ਗਿਆ ਹੈ ਕਿ ਇਹ ਸਾਰਾ ਕੁਝ ਅਜਿਹੇ ਸਮੇਂ ਕੀਤਾ ਜਾ ਰਿਹਾ ਹੈ ਜਦੋਂ ਕਾਂਗਰਸ ਪਾਰਟੀ ਨੂੰ ਆਪਣੀ ਹਾਰ ਸਾਫ਼ ਨਜ਼ਰ ਆਉਂਦੀ ਦਿਸਣ ਲੱਗੀ ਹੈ। ਉਸ ਨੇ ਸੀਆਰਪੀਸੀ ਦੀ ਧਾਰਾ 437 ਤਹਿਤ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਣ ਅਤੇ ਬਾਅਦ ਵਿੱਚ ਪ੍ਰੋਡਕਸ਼ਨ ਵਰੰਟ ਤਹਿਤ ਜਾਂਚ ਅਫਸਰ ਹਵਾਲੇ ਕਰਨ ਦੀ ਮੰਗ ਕੀਤੀ ਹੈ। ਉਸ ਨੇ ਅਦਾਲਤ ਅੱਗੇ ਪੌਣੇ ਦੋ ਵਜੇ ਸਮਰਪਣ ਕੀਤਾ ਸੀ। ਅਦਾਲਤ ਨੇ ਮੁਲਜ਼ਮ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਮਗਰੋਂ ਫ਼ੈਸਲਾ ਰਾਖਵਾਂ ਕਰ ਲਿਆ ਸੀ। ਅਦਾਲਤ ਕਰੀਬ ਡੇਢ ਘੰਟੇ ਉਪਰੰਤ ਮੁੜ ਲੱਗੀ ਤਾਂ ਦੁਬਾਰਾ ਬਹਿਸ ਤੋਂ ਬਾਅਦ ਫੈਸਲਾ ਅੱਗੇ ਪਾ ਦਿੱਤਾ ਗਿਆ। ਅਦਾਲਤ ਨੇ ਆਪਣਾ ਫ਼ੈਸਲਾ ਚਾਰ ਵਜੇ ਸੁਣਾਇਆ ਅਤੇ ਉਸ ਨੂੰ ਹਿਰਾਸਤ ਵਿੱਚ ਲੈ ਕੇ ਜੇਲ੍ਹ ਭੇਜਣ ਤੋਂ ਨਾਂਹ ਕਰ ਦਿੱਤੀ।
ਚਿੱਟੇ ਕੁੜਤੇ ਪਜਾਮੇ ਅਤੇ ਨੀਲੀ ਦਸਤਾਰ ਬੰਨ ਕੇ ਅਦਾਲਤ ਵਿੱਚ ਪੇਸ਼ ਹੋਣ ਮੌਕੇ ਲੰਗਾਹ ਦੇ ਨਾਲ ਉਸ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਚੰਡੀਗੜ੍ਹ ਤੋਂ ਸਾਬਕਾ ਕਾਂਗਰਸ ਆਗੂ ਵਿਜੈਪਾਲ ਡਿੰਪੀ ਵੀ ਉਨ੍ਹਾਂ ਦੇ ਨਾਲ ਆਏ। ਪੁਲੀਸ ਕੋਲ ਦਰਜ ਕੇਸ ਮੁਤਾਬਕ ਮੁਲਜ਼ਮ ਉਤੇ ਆਪਣੀ ਬੇਟੀ ਦੀ ਹਮਜਮਾਤਣ ਰਹੀ ਮਹਿਲਾ ਨਾਲ ਨੌਕਰੀ ਦਾ ਝਾਂਸਾ ਦੇ ਕੇ ਅੱਠ ਸਾਲਾਂ ਤੋਂ ਬਲਾਤਕਾਰ ਕਰਨ ਦੇ ਦੋਸ਼ ਲੱਗੇ ਹਨ। ਸ਼ਿਕਾਇਤਕਰਤਾ, ਜੋ ਇਸ ਵੇਲੇ ਪੰਜਾਬ ਵਿਜੀਲੈਂਸ ਵਿੱਚ ਤਾਇਨਾਤ ਹੈ, ਨੇ ਸ਼ਿਕਾਇਤ ਨਾਲ ਵੀਡੀਓ ਵੀ ਨੱਥੀ ਕੀਤੀ ਹੈ। ਇਸ ਦੌਰਾਨ ਮੁਲਜ਼ਮ ਦੇ ਵਕੀਲ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਜੌਲੀ ਨੇ ਦੱਸਿਆ ਕਿ ਅਦਾਲਤ ਨੇ ਅਧਿਕਾਰ ਖੇਤਰ ਦਾ ਹਵਾਲਾ ਦੇ ਕੇ ਗੁਰਦਾਸਪੁਰ ਅਦਾਲਤ ਅੱਗੇ ਆਤਮ ਸਮਰਪਣ ਕਰਨ ਲਈ ਕਿਹਾ ਹੈ ਅਤੇ ਮੁਲਜ਼ਮ ਇਸ ਲਈ ਰਾਜ਼ੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article