PUNJABMAILUSA.COM

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ
September 20
17:31 2018

* ਸਪੇਸਐਕਸ ਰਾਕੇਟ ‘ਚ ਜਾਣ ਦੀ ਹੈ ਯੋਜਨਾ
* ਚੰਨ ‘ਤੇ ਜਾਣ ਵਾਲੇ ਹੋਣਗੇ ਪਹਿਲੇ ਵਿਅਕਤੀ

ਲਾਸ ਏਂਜਲਸ, 20 ਸਤੰਬਰ (ਪੰਜਾਬ ਮੇਲ)-ਜਾਪਾਨ ਦੇ ਅਰਬਪਤੀ ਯੁਸਾਕੂ ਮੇਇਜਾਵਾ ਸਪੇਸਐਕਸ ਦੇ ਬਿੱਗ ਫਾਲਕਨ ਰਾਕਟ (ਬੀ.ਐੱਮ.ਆਰ.) ‘ਤੇ ਸਵਾਰ ਹੋ ਕੇ ਚੰਨ ਦੀ ਸੈਰ ਕਰਨ ਵਾਲੇ ਪਹਿਲੇ ਵਿਅਕਤੀ ਹੋਣਗੇ। ਬੀ.ਐੱਮ.ਆਰ. ਦਾ ਇਹ ਮਿਸ਼ਨ 2023 ਦੇ ਸ਼ੁਰੂਆਤ ‘ਚ ਹੋਵੇਗਾ। ਆਨਲਾਈਨ ਫੈਸ਼ਨ ਟਾਇਕੂਨ ਅਤੇ ਕਲਾ ਪ੍ਰੇਮੀ ਮੇਇਜਾਵਾ ਨਾਲ ਵੱਖ-ਵੱਖ ਦੇਸ਼ਾਂ ਦੇ ਛੇ ਜਾਂ ਅੱਠ ਕਲਾਕਾਰ ਵੀ ਇਸ ਯਾਤਰਾ ‘ਤੇ ਜਾ ਸਕਦੇ ਹਨ। ਸਾਲ 1972 ‘ਚ ਅਮਰੀਕਾ ਦੀ ਆਖਰੀ ਅਪੋਲੋ ਮੁਹਿੰਮ ਦੇ ਬਾਅਦ ਮੇਇਜਾਵਾ ਚੰਨ ਦੀ ਯਾਤਰਾ ਕਰਨ ਵਾਲੇ ਪਹਿਲੇ ਵਿਅਕਤੀ ਹੋਣਗੇ। ਅਪੋਲੋ ਮੁਹਿੰਮ ਦੌਰਾਨ ਨਾਸਾ ਦੇ ਕੁਲ 24 ਪੁਲਾੜ ਯਾਤਰੀਆਂ ਨੇ ਚੰਦਰਮਾ ਦੀ ਯਾਤਰਾ ਕੀਤੀ ਸੀ। ਇਨ੍ਹਾਂ ‘ਚੋਂ ਨੀਲ ਆਰਮਸਟ੍ਰਾਂਗ ਸਮੇਤ 12 ਨੇ ਚੰਦਰਮਾ ‘ਤੇ ਚਹਿਲਕਦਮੀ ਵੀ ਕੀਤੀ ਸੀ। ਆਰਮਸਟ੍ਰਾਂਗ ਚੰਨ ‘ਤੇ ਸਭ ਤੋਂ ਪਹਿਲਾਂ ਉਤਰੇ ਸਨ।
ਮੇਇਜਾਵਾ ਨੇ ਆਪਣੀ ਇਸ ਯਾਤਰਾ ਲਈ ਐਲਨ ਮਸਕ ਦੀ ਕੰਪਨੀ ਸਪੇਸਐਕਸ ਨੂੰ ਵੱਡੀ ਰਕਮ ਚੁਕਾਈ ਹੈ। ਆਪਣੇ ਨਾਂ ਦੇ ਐਲਾਨ ਦੇ ਬਾਅਦ ਜਾਪਾਨ ਦੇ 18ਵੇਂ ਸਭ ਤੋਂ ਅਮੀਰ ਵਿਅਕਤੀ ਮੇਇਜਾਵਾ ਨੇ ਕਿਹਾ ਕਿ ਬਚਪਨ ਤੋਂ ਹੀ ਮੈਨੂੰ ਚੰਨ ਨਾਲ ਪਿਆਰ ਸੀ। ਚੰਨ ਦੀ ਯਾਤਰਾ ਕਰਨਾ ਮੇਰੇ ਜੀਵਨ ਦਾ ਸੁਪਨਾ ਹੈ। ਮਸਕ ਨੇ ਮੇਇਜਾਵਾ ਨੂੰ ਬਹਾਦਰ ਦੱਸਦੇ ਹੋਏ ਕਿਹਾ ਕਿ ਇਹ ਯਾਤਰਾ ਖ਼ਤਰਨਾਕ ਵੀ ਹੋ ਸਕਦੀ ਹੈ। ਇਹ ਪਾਰਕ ‘ਚ ਟਹਿਲਣ ਵਰਗਾ ਨਹੀਂ ਹੈ।

ਪੁਲਾੜ ‘ਚ ਸੈਰ ਕਰਨ ਵਾਲੇ ਪਹਿਲੇ ਸੈਲਾਨੀ ਸਨ ਡੈਨਿਸ ਟੀਟੋ
ਅਮਰੀਕੀ ਸਨਅਤਕਾਰ ਡੈਨਿਸ ਟੀਟੋ ਪੁਲਾੜ ਦੀ ਸੈਰ ‘ਤੇ ਜਾਣ ਵਾਲੇ ਪਹਿਲੇ ਸੈਲਾਨੀ ਸਨ। 2001 ‘ਚ ਰੂਸੀ ਪੁਲਾੜ ਯਾਨ ‘ਤੇ ਸਵਾਰ ਹੋ ਕੇ ਉਨ੍ਹਾਂ ਨੇ ਕੌਮਾਂਤਰੀ ਸਪੇਸ ਸਟੇਸ਼ਨ (ਆਈ.ਐੱਸ.ਐੱਸ.) ਦੀ ਸੈਰ ਕੀਤੀ ਸੀ। ਇਸ ਲਈ ਉਨ੍ਹਾਂ ਨੇ ਦੋ ਕਰੋੜ ਡਾਲਰ (ਕਰੀਬ 140 ਕਰੋੜ ਰੁਪਏ) ਚੁਕਾਏ ਸਨ।

ਪੁਲਾੜ ਦੀ ਸੈਰ ‘ਚ ਕਈ ਕੰਪਨੀਆਂ ਹੱਥ ਅਜ਼ਮਾਉਣ ਲਈ ਤਿਆ
ਬਰਤਾਨਵੀ ਟਾਈਕੂਨ ਰਿਚਰਡ ਬ੍ਰੈਨਸਨ ਦੀ ਵਰਜਿਨ ਗੈਲੇਕਟਿਕ ਅਤੇ ਅਮੇਜ਼ਨ ਦੇ ਸੰਸਥਾਪਕ ਜੈਫ ਬੇਜੋਸ ਦੀ ਬਲਿਊ ਆਰੀਜਨ ਵੀ ਲੋਕਾਂ ਨੂੰ ਪੁਲਾੜ ਯਾਤਰਾ ਕਰਾਉਣ ਦੀ ਸਹੂਲਤ ਦੇਣ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ। ਇਨ੍ਹਾਂ ਦੋਨਾਂ ਦੇ ਇਲਾਵਾ ਰੂਸ ਅਤੇ ਚੀਨ ਦੀਆਂ ਕੰਪਨੀਆਂ ਵੀ ਇਸ ਕਾਰੋਬਾਰ ‘ਚ ਸ਼ਾਮਿਲ ਹੋਣ ਦੀ ਤਿਆਰੀ ਕਰ ਰਹੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article
    ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

Read Full Article