PUNJABMAILUSA.COM

ਚੱਢਾ ਤੇ ਪੁੱਤਰ ਨੂੰ ਚੀਫ਼ ਖਾਲਸਾ ਦੀਵਾਨ ’ਚੋਂ ਕੱਢਣ ਦੀ ਤਿਆਰੀ

ਚੱਢਾ ਤੇ ਪੁੱਤਰ ਨੂੰ ਚੀਫ਼ ਖਾਲਸਾ ਦੀਵਾਨ ’ਚੋਂ ਕੱਢਣ ਦੀ ਤਿਆਰੀ

ਚੱਢਾ ਤੇ ਪੁੱਤਰ ਨੂੰ ਚੀਫ਼ ਖਾਲਸਾ ਦੀਵਾਨ ’ਚੋਂ ਕੱਢਣ ਦੀ ਤਿਆਰੀ
December 30
19:19 2017

ਅੰਮ੍ਰਿਤਸਰ, 30 ਦਸੰਬਰ (ਪੰਜਾਬ ਮੇਲ)- ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਰੋਕ ਤੋਂ ਬਾਅਦ ਅੱਜ ਚੀਫ਼ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਵਿੱਚ ਚਰਨਜੀਤ ਸਿੰਘ ਚੱਢਾ ਅਤੇ ਉਸ ਦੇ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਨੂੰ ਸੰਸਥਾ ਨਾਲ ਸਬੰਧਤ ਸਾਰੇ ਅਹੁਦਿਆਂ ਅਤੇ ਚੀਫ਼ ਖਾਲਸਾ ਦੀਵਾਨ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰਨ ਦਾ ਫ਼ੈਸਲਾ ਲਿਆ ਗਿਆ। ਇਤਰਾਜ਼ਯੋਗ ਵੀਡਿਓ ਵਾਇਰਲ ਹੋਣ ਬਾਅਦ ਬੀਤੇ ਕੱਲ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਵੱਲੋਂ ਵੀ ਚਰਨਜੀਤ ਸਿੰਘ ਚੱਢਾ ਨੂੰ ਕੌਂਸਲ ਦੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਚੱਢਾ ਅਤੇ ਉਸ ਦੇ ਬੇਟੇ ਖਿਲਾਫ਼ ਪੁਲੀਸ ਵੱਲੋਂ ਕੇਸ ਵੀ ਦਰਜ ਕੀਤਾ ਜਾ ਚੁੱਕਾ ਹੈ। ਅੱਜ ਇਥੇ ਚੀਫ਼ ਖਾਲਸਾ ਦੀਵਾਨ ਦੇ ਦਫ਼ਤਰ ਵਿੱਚ ਸਮੂਹ ਅਹੁਦੇਦਾਰਾਂ ਦੀ ਮੀਟਿੰਗ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਚਰਨਜੀਤ ਸਿੰਘ ਚੱਢਾ ਅਤੇ ਇੰਦਰਪ੍ਰੀਤ ਸਿੰਘ ਚੱਢਾ ਨੂੰ ਦੀਵਾਨ ਦੇ ਸਾਰੇ ਅਹੁਦਿਆਂ ਅਤੇ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰਨ ਦਾ ਫ਼ੈਸਲਾ ਲਿਆ ਗਿਆ। ਸੰਸਥਾ ਦੇ ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਨੇ ਦੱਸਿਆ ਕਿ ਅਹੁਦੇਦਾਰਾਂ ਦੇ ਫ਼ੈਸਲੇ ਸਬੰਧੀ ਸਿਫਾਰਿਸ਼ ਕਾਰਜਸਾਧਕ ਕਮੇਟੀ ਕੋਲ ਜਾਵੇਗੀ। ਉਨ੍ਹਾਂ ਦੱਸਿਆ ਕਿ ਅਗਲੇ ਕੁਝ ਦਿਨਾਂ ਵਿੱਚ ਦੀਵਾਨ ਦੀ ਕਾਰਜਸਾਧਕ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਇਸ ਸਿਫਾਰਿਸ਼ ਦਾ ਤਿੰਨ ਚੌਥਾਈ ਮੈਂਬਰਾਂ ਦੇ ਸਮਰਥਨ ਨਾਲ ਇਹ ਫ਼ੈਸਲਾ ਜਨਰਲ ਹਾਊਸ ਕੋਲ ਭੇਜਿਆ ਜਾਵੇਗਾ ਅਤੇ ਜਨਰਲ ਹਾਊਸ ਦੀ ਪ੍ਰਵਾਨਗੀ ਨਾਲ ਦੋਵਾਂ ਨੂੰ ਸਮੂਹ ਅਹੁਦਿਆਂ ਤੇ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ ਕੀਤਾ ਜਾਵੇਗਾ। ਦੀਵਾਨ ਦੀ ਕਾਰਜਸਾਧਕ ਕਮੇਟੀ ਵਿੱਚ ਲਗਭਗ 30 ਮੈਂਬਰ ਅਤੇ ਜਨਰਲ ਹਾਊਸ ਵਿੱਚ 500 ਤੋਂ ਵੱਧ ਮੈਂਬਰ ਹਨ। ਇਸ ਤੋਂ ਪਹਿਲਾਂ ਦੀਵਾਨ ਦੇ ਸੀਨੀਅਰ ਮੀਤ ਪ੍ਰਧਾਨ ਧਨਰਾਜ ਸਿੰਘ ਨੂੰ
ਚੀਫ਼ ਖਾਲਸਾ ਦੀਵਾਨ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਜਾ ਚੁੱਕਾ ਹੈ। ਉਧਰ ਸਾਬਕਾ ਕਾਂਗਰਸ ਆਗੂ ਮਨਦੀਪ ਸਿੰਘ ਮੰਨਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਇਸ ਸਿੱਖ ਸੰਸਥਾ ਦਾ ਪ੍ਰਬੰਧ ਰਸੀਵਰ ਨੂੰ ਸੌਂਪ ਕੇ ਆਪਣੇ ਹੱਥਾਂ ਵਿੱਚ ਲਏ। ਉਨ੍ਹਾਂ ਕਿਹਾ ਕਿ ਸਿਰਫ਼ ਚੱਢਾ ਹੀ ਨਹੀਂ ਸਗੋਂ ਸਮੁੱਚੀ ਟੀਮ ਵੱਲੋਂ ਕੀਤੀਆਂ ਕਥਿਤ ਬੇਨਿਯਮੀਆਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਿੱਖ ਸੰਸਥਾ ਨੂੰ ਚਰਨਜੀਤ ਸਿੰਘ ਚੱਢਾ ਵੱਲੋਂ ਆਪਣੀ ਪਰਿਵਾਰਕ ਕੰਪਨੀ ਬਣਾ ਲਿਆ ਗਿਆ ਸੀ ਜਿਸ ਵਿੱਚ ਪਰਿਵਾਰ ਤੇ ਹੋਰ ਚਹੇਤਿਆਂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਸੀ। ਨੌਜਵਾਨ ਆਗੂ ਨੇ ਧਨਰਾਜ ਸਿੰਘ ਨੂੰ ਕਾਰਜਕਾਰੀ ਪ੍ਰਧਾਨ ਬਣਾਉਣ ’ਤੇ ਵੀ ਇਤਰਾਜ਼ ਕੀਤਾ ਹੈ। ਉਨ੍ਹਾਂ ਅਪੀਲ ਕੀਤੀ ਕਿ ਚੱਢਾ ਦੇ ਕਾਰਜਕਾਲ ਦੌਰਾਨ ਖਰੀਦੀਆਂ ਜ਼ਮੀਨਾਂ ਤੇ ਹੋਰ ਸਾਰੇ ਕੰਮਾਂ ਦੀ ਜਾਂਚ ਹੋਣੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article