PUNJABMAILUSA.COM

ਚੱਪੜਚਿੜੀ ਤੋਂ ਆਰੰਭ ਹੋਇਆ ਵਿਸ਼ਾਲ ਫ਼ਤਹਿ ਮਾਰਚ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਸੰਪੰਨ

ਚੱਪੜਚਿੜੀ ਤੋਂ ਆਰੰਭ ਹੋਇਆ ਵਿਸ਼ਾਲ ਫ਼ਤਹਿ ਮਾਰਚ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਸੰਪੰਨ

ਚੱਪੜਚਿੜੀ ਤੋਂ ਆਰੰਭ ਹੋਇਆ ਵਿਸ਼ਾਲ ਫ਼ਤਹਿ ਮਾਰਚ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਸੰਪੰਨ
May 13
04:45 2017

DPC_9110
ਸੰਗਤਾਂ ਵੱਲੋਂ ਵੱਖ-ਵੱਖ ਥਾਈਂ ਕੀਤਾ ਗਿਆ ਭਰਵਾਂ ਸਵਾਗਤ
ਸ੍ਰੀ ਫ਼ਤਹਿਗੜ੍ਹ ਸਾਹਿਬ, 12 ਮਈ (ਗੁਰਿੰਦਰਜੀਤ ਸਿੰਘ ਪੀਰਜੈਨ/ਪੰਜਾਬ ਮੇਲ)- ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ 1710 ਈ: ਵਿਚ ਕੀਤੀ ਸਰਹਿੰਦ ਫ਼ਤਹਿ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਿਹੰਗ ਸਿੰਘ ਦਲਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਫ਼ਤਹਿ-ਏ-ਜੰਗ ਚੱਪੜਚਿੜੀ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਤੀਕ ਸਜਾਇਆ ਗਿਆ ਵਿਸ਼ਾਲ ਫ਼ਤਹਿ ਮਾਰਚ ਸਰਹਿੰਦ ਫ਼ਤਹਿ ਨਾਲ ਸਬੰਧਤ ਇਤਿਹਾਸਕ ਥੇਹ ਵਿਖੇ ਨਿਸ਼ਾਨ ਸਾਹਿਬ ਨੂੰ ਸਲਾਮੀ ਦੇ ਕੇ ਸੰਪੰਨ ਹੋਇਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜ਼ਰਾ, ਡਾ. ਦਲਜੀਤ ਸਿੰਘ ਚੀਮਾ, ਸ. ਦੀਦਾਰ ਸਿੰਘ ਭੱਟੀ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ, ਉਥੇ ਹੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪੁੱਜਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ, ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਨੁਮਾਇੰਦਿਆਂ, ਧਾਰਮਿਕ, ਸਮਾਜਿਕ ਤੇ ਰਾਜਨੀਤਕ ਆਗੂਆਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਫ਼ਤਹਿ ਮਾਰਚ ਵਿੱਚ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ, ਬੈਂਡ ਤੇ ਗੱਤਕਾ ਪਾਰਟੀਆਂ ਨੇ ਖਾਲਸਾਈ ਜਾਹੋ-ਜਲਾਲ ਨਾਲ ਸ਼ਮੂਲੀਅਤ ਕੀਤੀ। ਚੱਪੜਚਿੜੀ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਤਕ ਸਾਰੇ ਰਸਤੇ ਵਿਚ ਸੰਗਤ ਵੱਲੋਂ ਵੱਖ-ਵੱਖ ਥਾਈਂ ਜਿਥੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਉਥੇ ਸੰਗਤ ਲਈ ਲੰਗਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ।
ਸ੍ਰੀ ਫਤਹਿਗੜ੍ਹ ਸਾਹਿਬ ਪੁੱਜਣ ‘ਤੇ ਫਤਹਿ ਮਾਰਚ ਦੀ ਸਮਾਪਤੀ ਦੀ ਅਰਦਾਸ ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੇ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਗਿਆਨੀ ਹਰਪਾਲ ਸਿੰਘ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਅਤੇ ਉਸ ਦੀ ਖਾਲਸਾ ਫੌਜ ਵੱਲੋਂ ਕੀਤੀ ਗਈ ਸਰਹਿੰਦ ਫਤਹਿ ਦਾ ਇਤਿਹਾਸ ਲਾਸਾਨੀ ਹੈ, ਜਿਸ ਤੋਂ ਸੇਧ ਲੈਣ ਦੀ ਲੋੜ ਹੈ। ਉਨ੍ਹਾਂ ਅਖਿਆ ਕਿ ਸਰਹਿੰਦ ਫਤਹਿ ਦਿਵਸ ਇੱਕ ਪ੍ਰਣ ਦਿਵਸ ਹੈ ਜਿਸ ਮੌਕੇ ਅਸੀਂ ਜਬਰ-ਜੁਲਮ ਵਿਰੁੱਧ ਖੜਨ ਦਾ ਪ੍ਰਣ ਕਰਨਾ ਹੈ।
ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਅਕਾਲੀ ਆਗੂ ਸ. ਦੀਦਾਰ ਸਿੰਘ ਭੱਟੀ, ਸ਼੍ਰੋਮਣੀ ਕਮੇਟੀ ਮੈਂਬਰ ਸ. ਰਵਿੰਦਰ ਸਿੰਘ ਖਾਲਸਾ, ਸ. ਸਵਿੰਦਰ ਸਿੰਘ ਸਭਰਵਾਲ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਗੱਜਣ ਸਿੰਘ ਬਾਬਾ ਬਕਾਲਾ, ਬਾਬਾ ਨਾਗਰ ਸਿੰਘ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਬਾਬਾ ਸੁੱਖਾ ਸਿੰਘ, ਬਾਬਾ ਮੇਜਰ ਸਿੰਘ ਤਰਨਾ ਦਲ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਲਾਲ ਸਿੰਘ ਤਰਨਾ ਦਲ, ਬਾਬਾ ਮਾਨ ਸਿੰਘ ਦਲ ਮੜ੍ਹੀਆਂ ਵਾਲਾ ਵੱਲੋਂ ਬਾਬਾ ਵੱਸਣ ਸਿੰਘ, ਬਾਬਾ ਜੱਸਾ ਬੁੱਢਾ ਦਲ, ਬਾਬਾ ਇੰਦਰ ਸਿੰਘ, ਬਾਬਾ ਸਤਨਾਮ ਸਿੰਘ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਅਤੇ ਸ. ਹਰਜੀਤ ਸਿੰਘ ਲਾਲੂ ਘੁੰਮਣ, ਡਾਇਰੈਕਟਰ ਸਿੱਖਿਆ ਡਾ. ਧਰਮਿੰਦਰ ਸਿੰਘ ਉੱਭਾ, ਪ੍ਰਿੰ. ਕਸ਼ਮੀਰ ਸਿੰਘ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਸ: ਨੱਥਾ ਸਿੰਘ, ਗੁਰਦੁਆਰਾ ਦੂਖ ਨਿਵਾਰਨ ਪਟਿਆਲਾ ਦੇ ਮੈਨੇਜਰ ਸ. ਅਮਰਜੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਰਾਸ਼ਟਰਪਤੀ ਟਰੰਪ ਨੇ ਉਨ੍ਹਾਂ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ਨੂੰ ਦੱਸਿਆ ‘ਦਿਖਾਵਾ’

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਉਨ੍ਹਾਂ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ਨੂੰ ਦੱਸਿਆ ‘ਦਿਖਾਵਾ’

Read Full Article
    ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਨਾਲ ਜੁੜੀ ਪਹਿਲੀ ਜਨਤਕ ਸੁਣਵਾਈ ਸ਼ੁਰੂ

ਅਮਰੀਕੀ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਜਾਂਚ ਨਾਲ ਜੁੜੀ ਪਹਿਲੀ ਜਨਤਕ ਸੁਣਵਾਈ ਸ਼ੁਰੂ

Read Full Article
    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਨਫ਼ਰਤ ਦੇ ਮਾਮਲਿਆਂ ‘ਚ ਹੋਇਆ ਵਾਧਾ : ਐੱਫ.ਬੀ.ਆਈ.

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਨਫ਼ਰਤ ਦੇ ਮਾਮਲਿਆਂ ‘ਚ ਹੋਇਆ ਵਾਧਾ : ਐੱਫ.ਬੀ.ਆਈ.

Read Full Article
    ਦੋਵਾਂ ਦੇਸ਼ਾਂ ਵਿਚਕਾਰ ਦੋਸਤੀ ਦਾ ਪੁਲ ਸਾਬਤ ਹੋਵੇਗਾ ਕਰਤਾਰਪੁਰ ਸਾਹਿਬ ਦਾ ਕੋਰੀਡੋਰ

ਦੋਵਾਂ ਦੇਸ਼ਾਂ ਵਿਚਕਾਰ ਦੋਸਤੀ ਦਾ ਪੁਲ ਸਾਬਤ ਹੋਵੇਗਾ ਕਰਤਾਰਪੁਰ ਸਾਹਿਬ ਦਾ ਕੋਰੀਡੋਰ

Read Full Article
    ਦੋ ਸਿੱਖਾਂ ਦੇ ਹੋਏ ਕਤਲ ਨੂੰ ਸੁਲਝਾਉਣ ਲਈ ਐਲਕ ਗਰੋਵ ਪੁਲਿਸ ਹੋਈ ਫਿਰ ਤੋਂ ਪੱਬਾਂ ਭਾਰ

ਦੋ ਸਿੱਖਾਂ ਦੇ ਹੋਏ ਕਤਲ ਨੂੰ ਸੁਲਝਾਉਣ ਲਈ ਐਲਕ ਗਰੋਵ ਪੁਲਿਸ ਹੋਈ ਫਿਰ ਤੋਂ ਪੱਬਾਂ ਭਾਰ

Read Full Article
    ਗੁਰਦੁਆਰਾ ਸਾਹਿਬ ਫੇਅਰਫੀਲਡ ਦੀ ਨਵੀਂ ਇਮਾਰਤ ਦੀ ਮਿਲੀ ਮਨਜ਼ੂਰੀ

ਗੁਰਦੁਆਰਾ ਸਾਹਿਬ ਫੇਅਰਫੀਲਡ ਦੀ ਨਵੀਂ ਇਮਾਰਤ ਦੀ ਮਿਲੀ ਮਨਜ਼ੂਰੀ

Read Full Article
    ਐਲਕ ਗਰੋਵ ਸਿਟੀ ਵੱਲੋਂ ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਮਨਾਇਆ ਗਿਆ ਬਾਬੇ ਨਾਨਕ ਦਾ ਜਨਮ ਦਿਹਾੜਾ

ਐਲਕ ਗਰੋਵ ਸਿਟੀ ਵੱਲੋਂ ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਮਨਾਇਆ ਗਿਆ ਬਾਬੇ ਨਾਨਕ ਦਾ ਜਨਮ ਦਿਹਾੜਾ

Read Full Article
    ਸਤਪਾਲ ਸਿੱਧੂ ਵਾਟਸਕਾਮ ਕਾਊਂਟੀ ਦੇ ਐਗਜ਼ੈਕਟਿਵ ਅਹੁਦੇ ਲਈ ਚੁਣੇ ਗਏ

ਸਤਪਾਲ ਸਿੱਧੂ ਵਾਟਸਕਾਮ ਕਾਊਂਟੀ ਦੇ ਐਗਜ਼ੈਕਟਿਵ ਅਹੁਦੇ ਲਈ ਚੁਣੇ ਗਏ

Read Full Article
    ਇੰਡੋ ਯੂ.ਐੱਸ. ਹੈਰੀਟੇਜ ਐਸੋਸੀਏਸ਼ਨ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ’12ਵਾਂ ਪੰਜਾਬੀ ਚੇਤਨਾ ਦਿਵਸ’ ਮਨਾਇਆ ਗਿਆ

ਇੰਡੋ ਯੂ.ਐੱਸ. ਹੈਰੀਟੇਜ ਐਸੋਸੀਏਸ਼ਨ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ’12ਵਾਂ ਪੰਜਾਬੀ ਚੇਤਨਾ ਦਿਵਸ’ ਮਨਾਇਆ ਗਿਆ

Read Full Article
    ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Read Full Article
    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article