PUNJABMAILUSA.COM

ਛਪਾਰ ਮੇਲੇ ’ਚ ਸਿਆਸੀ ਕਾਨਫਰੰਸਾਂ ਦੌਰਾਨ ਇਕ ਦੂਜੇ ‘ਤੇ ਖੁੱਲ ਕੇ ਵਰ੍ਹੇ ਬਾਦਲ, ਆਪ ਅਤੇ ਕਾਂਗਰਸੀ

ਛਪਾਰ ਮੇਲੇ ’ਚ ਸਿਆਸੀ ਕਾਨਫਰੰਸਾਂ ਦੌਰਾਨ ਇਕ ਦੂਜੇ ‘ਤੇ ਖੁੱਲ ਕੇ ਵਰ੍ਹੇ ਬਾਦਲ, ਆਪ ਅਤੇ ਕਾਂਗਰਸੀ

ਛਪਾਰ ਮੇਲੇ ’ਚ ਸਿਆਸੀ ਕਾਨਫਰੰਸਾਂ ਦੌਰਾਨ ਇਕ ਦੂਜੇ ‘ਤੇ ਖੁੱਲ ਕੇ ਵਰ੍ਹੇ ਬਾਦਲ, ਆਪ ਅਤੇ ਕਾਂਗਰਸੀ
September 17
09:00 2016

chapar
ਛਪਾਰ (ਲੁਧਿਆਣਾ), 16 ਸਤੰਬਰ (ਪੰਜਾਬ ਮੇਲ)- ਮਾਲਵੇ ਦੇ ਸਭ ਤੋਂ ਵੱਡੇ ਲੋਕ ਮੇਲੇ ਛਪਾਰ ਵਿੱਚ ਅੱਜ ਤੀਸਰੇ ਦਿਨ ਵੱਖ-ਵੱਖ ਪਾਰਟੀਆਂ ਨੇ ਆਪੋ ਆਪਣੀਆਂ ਕਾਨਫਰੰਸਾਂ ਕਰ ਕੇ ਇਕ-ਦੂਜੇ ਨੂੰ ਨਿਸ਼ਾਨਾ ਬਣਾਇਆ। ਸ਼੍ਰੋਮਣੀ ਅਕਾਲੀ ਦਲ ਦੀ ਸਟੇਜ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਜਨ ਵਿਰੋਧੀ ਪਾਰਟੀਆਂ ਹਨ। ਅਕਾਲੀ ਦਲ ਨੂੰ ਕਿਸਾਨਾਂ ਦਾ ਮਸੀਹਾ ਜ਼ਾਹਿਰ ਕਰਦਿਆਂ ਉਨ੍ਹਾਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਕੇਂਦਰ ਵਿੱਚ ਲੰਬਾ ਸਮਾਂ ਰਹੀ ਕਾਂਗਰਸ ਸਰਕਾਰ ਦੀ ਖੇਤੀ ਨੀਤੀ ਨੂੰ ਜ਼ਿੰਮੇਵਾਰ ਠਹਿਰਾਇਆ। ਸੂਬਾ ਸਰਕਾਰ ਕਿਸਾਨਾਂ ਨੂੰ ਬਿਜਲੀ ਮੁਫ਼ਤ ਦੇਣ ਬਦਲੇ ਪਾਵਰ ਕਾਰਪੋਰੇਸ਼ਨ ਨੂੰ 5000 ਕਰੋੜ ਰੁਪਏ ਖ਼ਜ਼ਾਨੇ ਵਿੱਚੋਂ ਅਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਕਿਸਾਨ, ਕੋਆਪਰੇਟਿਵ ਸੁਸਾਇਟੀ ਤੋਂ 50 ਹਜ਼ਾਰ ਤੱਕ ਕਰਜ਼ਾ ਲੈਂਦਾ ਹੈ, ਉਸ ਨੂੰ ਵਿਆਜ ਨਹੀਂ ਦੇਣਾ ਪਵੇਗਾ। ਇਸੇ ਤਰ੍ਹਾਂ ਹੀ ਕਿਸਾਨਾਂ ਨੂੰ 50 ਹਜ਼ਾਰ ਰੁਪਏ ਦਾ ਇੰਸ਼ੋਰੈਂਸ ਕਾਰਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਦਰਿਆਈ ਪਾਣੀਆਂ ਦਾ ਹੱਕ ਖੋਹਣ ਦੇ ਯਤਨ ਕੀਤੇ ਗਏ ਹਨ ਪਰ ਅਕਾਲੀ ਦਲ ਨੇ ਇਸ ਦਾ ਡੱਟ ਕੇ ਵਿਰੋਧ ਕੀਤਾ ਹੈ ਅਤੇ ਕਰਦਾ ਰਹੇਗਾ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪਾਰਟੀ ਲੀਰਾਂ ਦੀ ਖੁੱਦੋ ਵਾਂਗ ਹੈ ਜੋ ਜਲਦੀ ਖਿੱਲਰ ਗਈ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਹਲਫ਼ੀਆ ਬਿਆਨ ਦੇ ਕੇ ਮੰਗ ਕੀਤੀ ਹੈ ਕਿ ਹਰਿਆਣੇ ਨੂੰ ਪਾਣੀ ਹਰ ਹਾਲਤ ਵਿੱਚ ਦਿੱਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਕੇਜਰੀਵਾਲ ਹਰਿਆਣੇ ਦਾ ਜੰਮਪਲ ਹੋਣ ਕਰ ਕੇ ਪੰਜਾਬ ਦੀ ਥਾਂ ’ਤੇ ਹਰਿਆਣੇ ਦਾ ਪੱਖ ਪੂਰ ਰਿਹਾ ਹੈ। ਉਨ੍ਹਾਂ ਵਿਅੰਗ ਨਾਲ ਕਿਹਾ ਕਿ ਪੰਜਾਬ ਉਪਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਤਾਂ ਪ੍ਰਛਾਵਾਂ ਵੀ ਮਾੜਾ ਹੈ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਮੁਹਾਲੀ ਏਅਰਪੋਰਟ ਤੋਂ ਅੰਤਰ-ਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਨਾਲ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨੂੰ ਬਹੁਤ ਜ਼ਿਆਦਾ ਲਾਭ ਹੋਵੇਗਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇ ਉਡਾਣ ਸ਼ੁਰੂ ਹੋਣ ਸਮੇਂ ਸਮਾਗਮ ਵਿੱਚ ਸ਼ਾਮਿਲ ਨਾ ਹੋਣ ਬਾਰੇ ਉਨ੍ਹਾਂ ਕਿਹਾ ਕਿ ਹਰ ਆਦਮੀ ਨੂੰ ਕੋਈ ਨਾ ਕੋਈ ਰੁਝੇਵਾਂ ਹੁੰਦਾ ਹੈ। ਹਵਾਈ ਅੱਡੇ ਦਾ ਨਾਂ ਚੰਡੀਗੜ੍ਹ ਏਅਰਪੋਰਟ ਨਾ ਰੱਖਣ ਬਾਰੇ ਪੁੱਛੇ ਗਏ ਸਵਾਲ ’ਤੇ ਉਨ੍ਹਾਂ ਕਿਹਾ ਕਿ ਜਦੋਂ ਏਅਰਪੋਰਟ ਮੁਹਾਲੀ ਦੀ ਜ਼ਮੀਨ ’ਤੇ ਬਣਿਆ ਹੈ ਤਾਂ ਨਾਂ ਵੀ ਮੁਹਾਲੀ ’ਤੇ ਹੀ ਰੱਖਿਆ ਜਾਵੇਗਾ। ਅਮਰੀਕਾ ਵਿੱਚ ਪੰਜ ਪਿਆਰੇ ਸ਼ਬਦ ਨੂੰ ਲੈ ਕੇ ‘ਆਪ’ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਦੇ ਵਿਰੋਧ ਬਾਰੇ ਸ੍ਰੀ ਬਾਦਲ ਨੇ ਕਿਹਾ ਕਿ ਪੰਜ ਪਿਆਰੇ ਹਾਰੀ ਸਾਰੀ ਨਹੀਂ ਬਣ ਸਕਦੇ ਕਿਉਂਕਿ ਉਹ ਤਾਂ ਆਪਣੇ ਅਸੂਲਾਂ ’ਤੇ ਸੀਸ ਦੇਣ ਲਈ ਵੀ ਤਿਆਰ-ਬਰ-ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਪੰਜਾਬ ਦੀ ਧਾਰਮਿਕ ਅਤੇ ਸਮਾਜਿਕ ਮਰਿਆਦਾ ਬਾਰੇ ਕੋਈ ਗਿਆਨ ਨਹੀਂ ਹੈ। ਅਵਾਜ਼-ਏ-ਪੰਜਾਬ ਫਰੰਟ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਹੋ ਜਿਹੇ ਫਰੰਟ ਚੋਣਾਂ ਤੋਂ ਪਹਿਲਾਂ ਬਥੇਰੇ ਬਣਨੇ ਹਨ। ਵਿਧਾਨ ਸਭਾ ਵਿੱਚ ਮੱਚੇ ਘਮਸਾਨ ਬਾਰੇ ਉਨ੍ਹਾਂ ਕਿਹਾ ਕਿ ਕਾਂਗਰਸ ਤਹਿਜ਼ੀਬਯਾਫ਼ਤਾ ਪਾਰਟੀ ਨਹੀਂ ਹੈ। ਇਸ ਮੌਕੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਵਿਧਾਇਕ ਐਸ ਆਰ ਕਲੇਰ, ਦਰਸ਼ਨ ਸਿੰਘ ਸ਼ਿਵਾਲਿਕ, ਸਾਬਕਾ ਐਮਪੀ ਅਮਰੀਕ ਸਿੰਘ ਆਲੀਵਾਲ, ਸੰਤਾ ਸਿੰਘ ਉਮੈਦਪੁਰੀ, ਡਾ. ਜਰਨੈਲ ਸਿੰਘ, ਗੁਰਚਰਨ ਸਿੰਘ ਗਰੇਵਾਲ, ਰਘਵੀਰ ਸਿੰਘ, ਹਰਕਿੰਦਰ ਸਿੰਘ ਇਯਾਲੀ, ਚਰਨ ਸਿੰਘ ਆਲਮਗੀਰ, ਹੀਰਾ ਸਿੰਘ ਗਾਬੜੀਆ, ਰਣਜੀਤ ਸਿੰਘ ਤਲਵੰਡੀ, ਵਿਧਾਇਕ ਰਣਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਖਾਲਸਾ ਆਦਿ ਨੇ ਵੀ ਕਾਨਫਰੰਸ ਨੂੰ ਸੰਬੋਧਨ ਕੀਤਾ।
ਬਾਦਲ ਪਰਿਵਾਰ ਬਣਿਆਂ ਤਾਨਾਸ਼ਾਹ: ਕੈਪਟਨ
chapar-1
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਾਨਫਰੰਸ ਦੌਰਾਨ ਕਿਹਾ ਕਿ ਬਾਦਲ ਪਰਿਵਾਰ ਸੂਬੇ ਵਿੱਚ ਲੋਕਤੰਤਰ ਦਾ ਘਾਣ ਕਰ ਕੇ ਆਪਣੀ ਡਿਕਟੇਟਰਸ਼ਿਪ ਚਲਾ ਰਿਹਾ ਹੈ। ਪੰਜਾਬ ਪੁਲੀਸ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਦੇ ਹੱਥਾਂ ਵਿੱਚ ਕਠਪੁਤਲੀ ਬਣੀ ਹੋਈ ਹੈ। ਬਾਦਲ ਪਰਿਵਾਰ ਦੇ ਹਿੱਤਾਂ ਦੀ ਪੂਰਤੀ ਲਈ ਪੁਲੀਸ ਸਾਰੇ ਕਾਇਦੇ-ਕਾਨੂੰਨ ਛਿੱਕੇ ਟੰਗ ਕੇ ਵਿਰੋਧੀਆਂ ’ਤੇ ਝੂਠੇ ਮੁਕੱਦਮੇ ਦਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਦਿਨ ਹੁਣ ਪੁੱਗ ਚੁੱਕੇ ਹਨ ਅਤੇ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ।
ਕੈਪਟਨ ਨੇ ਕਿਹਾ ਕਿ ਜਿਹੜੇ ਵੀ ਪੁਲੀਸ ਅਫ਼ਸਰ ਲੋਕਾਂ ’ਤੇ ਵਧੀਕੀਆਂ ਕਰ ਰਹੇ ਹਨ, ਉਨ੍ਹਾਂ ਨੂੰ ਕਾਂਗਰਸ ਸਰਕਾਰ ਬਣਨ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਸੂਬੇ ਵਿੱਚ ਜੰਗਲ ਰਾਜ ਹੋਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਨਾਮਧਾਰੀ ਮਾਤਾ ਚੰਦ ਕੌਰ ਦਾ ਦਿਨ ਦਿਹਾੜੇ ਕਤਲ ਹੋਇਆ, ਆਰਐਸਐਸ ਆਗੂ ਜਗਦੀਸ਼ ਗਗਨੇਜਾ ਅਤੇ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਉਪਰ ਜਾਨਲੇਵਾ ਹਮਲੇ ਹੋਏ। ਗੁਰੂ ਗ੍ਰੰਥ ਸਾਹਿਬ ਦੀ ਥਾਂ-ਥਾਂ ਬੇਅਦਬੀ ਹੋ ਰਹੀ ਹੈ ਪਰ ਇੱਕ ਵੀ ਦੋਸ਼ੀ ਨੂੰ ਪੁਲੀਸ ਨੇ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ ’ਤੇ ਬਾਦਲ ਪਰਿਵਾਰ ਤੋਂ ਭ੍ਰਿਸ਼ਟਾਚਾਰ ਰਾਹੀਂ ਕੀਤੀ ਗਈ ਕਮਾਈ ਦਾ ਪਾਈ-ਪਾਈ ਦਾ ਹਿਸਾਬ ਲਿਆ ਜਾਵੇਗਾ।
ਆਮ ਆਦਮੀ ਪਾਰਟੀ ’ਤੇ ਵਰ੍ਹਦਿਆਂ ਕੈਪਟਨ ਨੇ ਕਿਹਾ ਕਿ ਇਹ ਪਾਰਟੀ ਪਾਣੀ ਦੇ ਬੁਲਬੁਲੇ ਵਾਂਗ ਉਠੀ ਸੀ ਅਤੇ ਉਸੇ ਤਰ੍ਹਾਂ ਹੀ ਫਟ ਗਈ। ਉਨ੍ਹਾਂ ਕਿਹਾ ਕਿ ਕਿਸੇ ਵੀ ਬਾਹਰੀ ਵਿਅਕਤੀ ਨੂੰ ਭਾਵੇਂ ਉਹ ਕੇਜਰੀਵਾਲ ਹੋਵੇ ਜਾਂ ਕੋਈ ਹੋਰ, ਸੂਬੇ ਦਾ ਮੁੱਖ ਮੰਤਰੀ ਨਹੀਂ ਬਣਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਗੁਰਪ੍ਰੀਤ ਸਿੰਘ ਘੁੱਗੀ ਅਤੇ ਭਗਵੰਤ ਮਾਨ ਕੋਈ ਜ਼ਿੰਮੇਵਾਰੀ ਵਾਲਾ ਰੋਲ ਅਦਾ ਨਹੀਂ ਕਰ ਸਕਦੇ। ‘ਕੇਜਰੀਵਾਲ ਹਰਿਆਣੇ ਦਾ ਜੰਮਪਲ ਹੈ ਅਤੇ ਉਹ ਹਮੇਸ਼ਾ ਹਰਿਆਣੇ ਦੇ ਹਿੱਤਾਂ ਦੀ ਗੱਲ ਕਰੇਗਾ। ਉਹ ਕਦੇ ਵੀ ਪੰਜਾਬ ਦੀਆਂ ਮੰਗਾਂ ਅਤੇ ਲੋੜਾਂ ’ਤੇ ਪਹਿਰਾ ਨਹੀਂ ਦੇਵੇਗਾ।’ ਦਿੱਲੀ ਵਿੱਚ ਡੇਂਗੂ ਫੈਲਣ ਬਾਰੇ ਉਨ੍ਹਾਂ ਕਿਹਾ,‘‘ਜੇ ਉਹ (ਕੇਜਰੀਵਾਲ) ਦਿੱਲੀ ਨੂੰ ਨਹੀਂ ਸੰਭਾਲ ਸਕਦਾ ਤਾਂ ਪੰਜਾਬ ਦੀ ਜ਼ਿੰਮੇਵਾਰੀ ਕਿਵੇਂ ਸੰਭਾਲੇਗਾ।’’
ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦੇ ਹਾਲਾਤ ਇਸ ਵੇਲੇ ਇਕ ਹਨੇਰੀ ਅਤੇ ਬੰਦ ਗਲੀ ਵਿੱਚ ਦਾਖ਼ਲ ਹੋ ਗਏ ਹਨ ਜੋ ਅੱਗੋਂ ਕਿਸੇ ਪਾਸੇ ਵੀ ਨਹੀਂ ਖੁੱਲ੍ਹਦੇ। ‘ਪੰਜਾਬ ਵਿੱਚ ਰਿਸ਼ਵਤਖੋਰੀ, ਗਰੀਬੀ, ਅਨਪੜ੍ਹਤਾ, ਬੇਰੁਜ਼ਗਾਰੀ, ਨਸ਼ਾਖੋਰੀ, ਵਤਨ ਵਿਰੋਧੀ ਸਰਗਰਮੀਆਂ ਨੂੰ ਖ਼ਤਮ ਕਰਨ ਲਈ ਕਾਂਗਰਸ ਤਨ-ਮਨ-ਧਨ ਨਾਲ ਪੂਰਾ ਜ਼ੋਰ ਲਾਵੇਗੀ ਅਤੇ ਕਿਸੇ ਨੂੰ ਦੇਸ਼ ਦਾ ਕੋਈ ਨੁਕਸਾਨ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਇਸ ਦੌਰਾਨ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਵਿਧਾਇਕ ਸੁਨੀਲ ਜਾਖੜ, ਵਿਰੋਧੀ ਧਿਰ ਦੇ ਨੇਤਾ ਚਰਨਜੀਤ ਸਿੰਘ ਚੰਨੀ, ਰਾਜਿੰਦਰ ਕੌਰ ਭੱਠਲ, ਆਸ਼ਾ ਕੁਮਾਰੀ, ਅੰਬਿਕਾ ਸੋਨੀ, ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਮਲਕੀਤ ਸਿੰਘ ਦਾਖਾ, ਅਮਰਜੀਤ ਸਿੰਘ ਟਿੱਕਾ, ਜੱਸੀ ਖੰਗੂੜਾ, ਕੇ ਕੇ ਬਾਵਾ ਆਦਿ ਨੇ ਵੀ ਆਪਣੇ ਵਿਚਾਰ ਰੱਖੇ।
‘ਆਪ’ ਵੱਲੋਂ ਪੰਜਾਬੀ ਹੀ ਬਣੇਗਾ ਮੁੱਖ ਮੰਤਰੀ: ਸੰਜੈ ਸਿੰਘ
chapar-2
ਆਮ ਆਦਮੀ ਪਾਰਟੀ (ਆਪ) ਦੇ ਪੰਡਾਲ ਵਿੱਚ ਜੁੜੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਸੰਜੈ ਸਿੰਘ ਨੇ ਦਾਅਵਾ ਕੀਤਾ ਕਿ ਪਾਰਟੀ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਘੱਟੋ ਘੱਟ 100 ਸੀਟਾਂ ’ਤੇ ਜਿੱਤ ਪ੍ਰਾਪਤ ਕਰ ਕੇ ਕਿਸੇ ਪੰਜਾਬੀ ਨੂੰ ਹੀ ਸੂਬੇ ਦਾ ਮੁੱਖ ਮੰਤਰੀ ਬਣਾਏਗੀ। ਅਕਾਲੀ-ਭਾਜਪਾ ਸਰਕਾਰ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ‘ਆਪ’ ਦੀ ਸਿਆਸੀ ਚੜ੍ਹਤ ਦੇਖ ਕੇ ਹੁਕਮਰਾਨ ਪਾਰਟੀਆਂ ਬੁਖਲਾ ਗਈਆਂ ਹਨ ਅਤੇ ਪਾਰਟੀ ਦੇ ਵਾਲੰਟੀਅਰਾਂ ’ਤੇ ਧੜਾਧੜ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਵਾਲੰਟੀਅਰਾਂ ਨੂੰ ਕਿਹਾ ਕਿ ਉਹ ਪੁਲੀਸ ਦੇ ਝੂਠੇ ਪਰਚਿਆਂ ਤੋਂ ਨਾ ਡਰਨ ਕਿਉਂਕਿ ਜਿਸ ਪਾਰਟੀ ਦੇ ਇਸ਼ਾਰੇ ’ਤੇ ਪਰਚੇ ਦਰਜ ਕੀਤੇ ਗਏ ਹਨ, ਉਸ ਦੇ ਦਿਨ ਪੁੱਗ ਚੁੱਕੇ ਹਨ। ‘ਸਰਕਾਰ ਆਉਣ ’ਤੇ ਸਾਰੇ ਝੂਠੇ ਪਰਚੇ ਰੱਦ ਕੀਤੇ ਜਾਣਗੇ ਅਤੇ ਦੋਸ਼ੀ ਪੁਲੀਸ ਅਫ਼ਸਰਾਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ।’
‘ਆਪ’ ਆਗੂ ਨੇ ਕਿਹਾ ਕਿ ਪਾਰਟੀ ਵਿੱਚ ਕਿਸੇ ਵੀ ਦਾਗ਼ੀ ਵਿਅਕਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਭਾਵੇਂ ਉਹ ਕਿੰਨੇ ਵੀ ਵੱਡੇ ਅਹੁਦੇ ’ਤੇ ਤਾਇਨਾਤ ਕਿਉਂ ਨਾ ਹੋਵੇ। ਉਨ੍ਹਾਂ ਦਾਅਵਾ ਕੀਤਾ ਕਿ ਉਮੀਦਵਾਰਾਂ ਦੀ ਅਗਲੀ ਸੂਚੀ ਵੀ ਜਲਦੀ ਜਾਰੀ ਕਰ ਦਿੱਤੀ ਜਾਵੇਗੀ। ਅਕਾਲੀ ਦਲ ਅਤੇ ਕਾਂਗਰਸ ਸੂਬੇ ਲਈ ਕੋਈ ਪ੍ਰੋਗਰਾਮ ਦੇਣ ਦੀ ਥਾਂ ’ਤੇ ‘ਆਪ’ ਨੂੰ ਬਦਨਾਮ ਕਰਨ ਦਾ ਹੀ ਇੱਕੋ ਇੱਕ ਪ੍ਰੋਗਰਾਮ ਉਲੀਕੀ ਬੈਠੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ ਤੌਰ ’ਤੇ ਬਹੁਤ ਹੀ ਚੇਤੰਨ ਅਤੇ ਮਨੁੱਖਵਾਦੀ ਸੋਚ ਦੇ ਧਾਰਨੀ ਹਨ ਅਤੇ ਹੁਣ ਉਹ ਕਿਸੇ ਵੀ ਬਹਿਕਾਵੇ ਵਿੱਚ ਨਹੀਂ ਆਉਣਗੇ।
ਹਲਕਾ ਦਾਖਾ ਤੋਂ ਪਾਰਟੀ ਉਮੀਦਵਾਰ ਅਤੇ ਸੀਨੀਅਰ ਆਗੂ ਐਚ ਐਸ ਫੂਲਕਾ ਨੇ ਕਿਹਾ ਕਿ ਬਾਦਲ ਸਰਕਾਰ ਲੋਕਾਂ ਦੇ ਧਾਰਮਿਕ ਜਜ਼ਬਾਤ ਭੜਕਾ ਕੇ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ ਪਰ ਉਨ੍ਹਾਂ ਦੀ ਅਜਿਹੀ ਕਿਸੇ ਵੀ ਚਾਲ ਨੂੰ ਚੱਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ’ਤੇ ਸੂਬੇ ਦਾ ਬਹੁ-ਪੱਖੀ ਵਿਕਾਸ ਕਰਵਾਇਆ ਜਾਵੇਗਾ ਅਤੇ ਸਿਹਤ ਤੇ ਸਿੱਖਿਆ ਪੰਜਾਬ ਦਾ ਮੁੱਖ ਏਜੰਡਾ ਹੋਵੇਗਾ। ਸੂਬੇ ਦੇ ਕੋ-ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਲਾਹੇ ਲਈ ਸ਼੍ਰੋਮਣੀ ਕਮੇਟੀ ਦਾ ਸਿਆਸੀਕਰਨ ਕੀਤਾ ਹੋਇਆ ਹੈ।
ਹਲਕਾ ਸਾਹਨੇਵਾਲ ਤੋਂ ਪਾਰਟੀ ਉਮੀਦਵਾਰ ਹਰਜੋਤ ਸਿੰਘ ਬੈਂਸ ਨੇ ਬਾਦਲ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸੂਬੇ ਵਿੱਚ ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਨਸ਼ਾਖੋਰੀ, ਲਾਕਾਨੂੰਨੀ ਸਾਰੇ ਹੱਦਾਂ ਬੰਨ੍ਹੇ ਟੱਪ ਚੁੱਕੀ ਹੈ। ਇਸ ਮੌਕੇ ਪ੍ਰੋ. ਬਲਜਿੰਦਰ ਕੌਰ, ਸੰਸਦ ਮੈਂਬਰ ਸਾਧੂ ਸਿੰਘ, ਕੰਵਰ ਸੰਧੂ, ਅਹਿਬਾਬ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਲਾਪਰਾਂ, ਦਲਜੀਤ ਸਿੰਘ ਭੋਲਾ, ਸੁਖਵਿੰਦਰ ਸੁਖੀ, ਗੁਰਪ੍ਰੀਤ ਸਿੰਘ ਭੱਟੀ, ਜੱਸੀ ਸੇਖੋਂ, ਅਨਿਲ ਰੰਧਾਵਾ, ਤਨਵੀਰ ਸਿੰਘ ਟਿਵਾਣਾ, ਜਗਰੂਪ ਜਰਖੜ, ਅੰਮ੍ਰਿਤਪਾਲ ਸਿੰਘ, ਦਰਸ਼ਨ ਸਿੰਘ ਸ਼ੰਕਰ, ਅਮਰਜੋਤ ਸਿੰਘ, ਮਾਸਟਰ ਹਰੀ ਸਿੰਘ, ਮਲਵਿੰਦਰ ਸਿੰਘ ਜੱਗਾ, ਰਾਜ ਫਤਿਹ ਸਿੰਘ, ਨਰਿੰਦਰ ਕੁਮਾਰ ਕਿਲਾ ਰਾਏਪੁਰ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article