PUNJABMAILUSA.COM

ਛੇਤੀ ਹੋਵੇਗਾ ਪੰਜਾਬ ਮੰਤਰੀ ਮੰਡਲ ਵਿੱਚ ਵਾਧਾ : ਕੈਪਟਨ

ਛੇਤੀ ਹੋਵੇਗਾ ਪੰਜਾਬ ਮੰਤਰੀ ਮੰਡਲ ਵਿੱਚ ਵਾਧਾ : ਕੈਪਟਨ

ਛੇਤੀ ਹੋਵੇਗਾ ਪੰਜਾਬ ਮੰਤਰੀ ਮੰਡਲ ਵਿੱਚ ਵਾਧਾ : ਕੈਪਟਨ
April 16
21:26 2018

ਐਸਏਐਸ ਨਗਰ (ਮੁਹਾਲੀ), 16 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਕਾਂਗਰਸੀ ਵਿਧਾਇਕਾਂ ਨੂੰ ਸਾਲ ਭਰ ਦੀ ਉਡੀਕ ਮਗਰੋਂ ਹੁਣ ਝੰਡੀ ਵਾਲੀ ਕਾਰ ਮਿਲਣ ਦੀ ਆਸ ਬੱਝ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ਼ ਕਰ ਦਿੱਤਾ ਹੈ ਕਿ ਜਲਦੀ ਹੀ ਪੰਜਾਬ ਮੰਤਰੀ ਮੰਡਲ ਵਿੱਚ ਨਿਰਧਾਰਿਤ ਸਮੇਂ ਵਿੱਚ ਵਾਧਾ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਪੰਜਾਬ ਵਜ਼ਾਰਤ ਦੇ ਵਿਸਥਾਰ ਦੌਰਾਨ ਨੌਂ ਹੋਰ ਕੈਬਨਿਟ ਮੰਤਰੀ ਬਣਾਏ ਜਾਣੇ ਹਨ, ਪਰ ਮੁੱਖ ਮੰਤਰੀ ਇਸ ਕੰਮ ਨੂੰ ਦੋ ਪੜਾਵਾਂ ਵਿੱਚ ਪੂਰਾ ਕਰਨਾ ਚਾਹੁੰਦੇ ਹਨ। ਪਹਿਲੇ ਪੜਾਅ ਵਿੱਚ 4 ਤੋਂ 6 ਨਵੇਂ ਮੰਤਰੀ ਹੋ ਸਕਦੇ ਹਨ। ਇਸ ਸਬੰਧੀ ਕੈਪਟਨ ਅਗਲੇ ਇੱਕ ਦੋ ਦਿਨਾਂ ਵਿੱਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਸਲਾਹ ਮਸ਼ਵਰਾ ਕਰਨ ਲਈ ਦਿੱਲੀ ਜਾ ਸਕਦੇ ਹਨ। ਕਾਂਗਰਸ ਪ੍ਰਧਾਨ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਹੀ ਵਜ਼ਾਰਤ ਵਿੱਚ ਵਾਧਾ ਕੀਤਾ ਜਾਵੇਗਾ।
ਇੱਥੇ ਸਰਕਾਰੀ ਕਾਲਜ ਵਿੱਚ ਅੰਬਿਕਾ ਸੋਨੀ ਦੇ ਅਖ਼ਤਿਆਰੀ ਕੋਟੇ ’ਚੋਂ ਖਰੀਦੀਆਂ 9 ਐਂਬੂਲੈਸਾਂ ਨੂੰ ਹਰੀ ਝੰਡੀ ਦਿਖਾਉਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਕੋਈ ਮੱਤਭੇਦ ਨਹੀਂ ਹੈ। ਉਨ੍ਹਾਂ ਮੱਤਭੇਦਾਂ ਦੀਆਂ ਰਿਪੋਰਟਾਂ ਨੂੰ ਮੀਡੀਆ ਦੀ ਉਪਜ ਦੱਸਦਿਆਂ ਕਿਹਾ ਕਿ ਪ੍ਰੈੱਸ ਨੇ ਬਿਨਾਂ ਵਜ੍ਹਾ ਬਾਤ ਦਾ ਬਤੰਗੜ ਬਣਾ ਦਿੱਤਾ ਜਦਕਿ ਸ੍ਰੀ ਜਾਖੜ ਉਨ੍ਹਾਂ ਨੂੰ ਇਸ ਕਰਕੇ ਮਿਲੇ ਬਿਨਾਂ ਚਲੇ ਗਏ ਸਨ ਕਿਉਂਕਿ ਉਨ੍ਹਾਂ ਨੇ ਕਿਸੇ ਹੋਰ ਥਾਂ ਜਾਣਾ ਸੀ। ਉਧਰ ਸੜਕ ’ਤੇ ਹੋਏ ਝਗੜੇ ਸਬੰਧੀ ਸੁਪਰੀਮ ਕੋਰਟ ਵਿੱਚ ਹੋ ਰਹੀ ਸੁਣਵਾਈ ਦੇ ਮੁੱਦੇ ’ਤੇ ਨਵਜੋਤ ਸਿੱਧੂ ਵੱਲੋਂ ਅਸਤੀਫ਼ਾ ਦੇਣ ਦੀ ਲੋੜ ਨੂੰ ਮੁੜ ਰੱਦ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਨੂੰ ਅਸਤੀਫ਼ਾ ਦੇਣ ਦੀ ਕੋਈ ਲੋੜ ਨਹੀਂ ਹੈ। ਸ੍ਰੀ ਸਿੱਧੂ ਦਾ ਅਸਤੀਫਾ ਮੰਗ ਰਹੇ ਅਕਾਲੀਆਂ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਮੁੱਦੇ ਤੋਂ ਪਾਸੇ ਰਹਿਣ ਦੀ ਨਸੀਹਤ ਦਿੱਤੀ। ਫਗਵਾੜਾ ਵਿੱਚ ਹੋਈ ਝੜਪ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਅੰਬੇਡਕਰ ਜੈਅੰਤੀ ਮੌਕੇ ਹਿੰਸਾ ਲਈ ਜ਼ਿੰਮੇਵਾਰ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਜਾ ਚੁੱਕਾ ਹੈ ਅਤੇ ਬਾਕੀਆਂ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮੁਹਾਲੀ ਵਿੱਚ ਪੰਜਾਬੀ ਗਾਇਕ ਪਰਮੀਸ਼ ਵਰਮਾ ’ਤੇ ਗੈਂਗਸਟਰ ਵੱਲੋਂ ਗੋਲੀਆਂ ਚਲਾਉਣ ਬਾਰੇ ਪੁੱਛੇ ਜਾਣ ’ਤੇ ਕੈਪਟਨ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਗੈਂਗਸਟਰਾਂ ਦਾ ਸਫ਼ਾਇਆ ਕਰ ਦਿੱਤਾ ਹੈ ਅਤੇ ਜਿਹੜੇ ਇੱਕ ਦੋ ਰਹਿ ਗਏ ਹਨ, ਉਨ੍ਹਾਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

Read Full Article
    ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

Read Full Article
    ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

Read Full Article
    ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

Read Full Article
    ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

Read Full Article
    ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

Read Full Article
    ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

Read Full Article
    ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ

ਔਰੇਗਨ ਸੂਬੇ ਦੇ ਸਕੂਲਾਂ ‘ਚ ਗਦਰ ਲਹਿਰ ਬਾਰੇ ਪੜਾਇਆ ਜਾਵੇਗਾ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

Read Full Article
    ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

Read Full Article
    ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

Read Full Article
    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article