PUNJABMAILUSA.COM

ਛੇ ਜਿਲ੍ਹਿਆਂ ਦੇ 73748 ਕਿਸਾਨਾਂ ਨੂੰ 485.69 ਕਰੋੜ ਰੁਪਏ ਦੇ ਕਰਜ਼ਾ ਮੁਆਫ਼ੀ ਸਰਟੀਫਿਕੇਟ ਤਕਸੀਮ

ਛੇ ਜਿਲ੍ਹਿਆਂ ਦੇ 73748 ਕਿਸਾਨਾਂ ਨੂੰ 485.69 ਕਰੋੜ ਰੁਪਏ ਦੇ ਕਰਜ਼ਾ ਮੁਆਫ਼ੀ ਸਰਟੀਫਿਕੇਟ ਤਕਸੀਮ

ਛੇ ਜਿਲ੍ਹਿਆਂ ਦੇ 73748 ਕਿਸਾਨਾਂ ਨੂੰ 485.69 ਕਰੋੜ ਰੁਪਏ ਦੇ ਕਰਜ਼ਾ ਮੁਆਫ਼ੀ ਸਰਟੀਫਿਕੇਟ ਤਕਸੀਮ
April 13
16:43 2018

-ਸਥਾਨਕ ਵਿਧਾਇਕ ਵੱਲੋਂ ਉਠਾਈਆਂ ਗਈਆਂ ਸਾਰੀਆਂ ਮੰਗਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਨੇ ਮੈਨੂੰ ਆਖਿਆ- ਮਨਪ੍ਰੀਤ ਬਾਦਲ
-ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਰਾਮਪੁਰਾ ਖੇਡ ਸਟੇਡੀਅਮ ਲਈ 25 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ

ਰਾਮਪੁਰਾ (ਸੰਗਰੂਰ), 13 ਅਪ੍ਰੈਲ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਸ਼ੁਰੂ ਕੀਤੀ ਮੁਹਿੰਮ ਹੇਠ ਅੱਜ ਫੇਰ 6 ਜਿਲ੍ਹਿਆਂ ਦੇ 73748 ਕਿਸਾਨਾਂ ਨੂੰ 485.69 ਕਰੋੜ ਰੁਪਏ ਦੇ ਕਰਜ਼ਾ ਰਾਹਤ ਸਰਟੀਫਿਕੇਟ ਤਕਸੀਮ ਕੀਤੇ। ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਕੈਬਨਿਟ ਸਾਥੀਆਂ ਦੀ ਹਾਜ਼ਰੀ ਵਿਚ 14 ਕਿਸਾਨਾਂ ਨੂੰ ਸੰਕੇਤ ਦੇ ਰੂਪ ਵਿਚ ਕਰਜ਼ਾ ਮੁਆਫੀ ਸਰਟੀਫਿਕੇਟ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਦਿਹਾਤੀ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਲੋਕ ਨਿਰਮਾਣ ਮੰਤਰੀ ਰਜੀਆ ਸੁਲਤਾਨ ਅਤੇ ਜੰਗਲਾਤ ਤੇ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਹਾਜ਼ਰ ਸਨ।
ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਵਿਦੇਸ਼ ਮਾਮਲਿਆਂ ਦੇ ਸਾਬਕਾ ਕੇਂਦਰੀ ਰਾਜ ਮੰਤਰੀ ਪ੍ਰਨੀਤ ਕੌਰ ਅਤੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਵੀ ਇਸ ਕਰਜ਼ਾ ਮੁਕਤੀ ਸਮਾਰੋਹ ਵੇਲੇ ਹਾਜ਼ਰ ਸਨ ਜਦ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਹੈਲੀਕਾਪਟਰ ਵਿਚ ਆਖ਼ਰੀ ਮਿੰਟ ‘ਤੇ ਖਰਾਬੀ ਆ ਜਾਣ ਕਾਰਨ ਮਜਬੂਰਨ ਇਸ ਸਮਾਗਮ ਵਿਚ ਹਾਜ਼ਰ ਨਹੀਂ ਹੋ ਸਕੇ।
ਆਪਣੇ ਪ੍ਰੋਗਰਾਮ ਵਿਚ ਤਬਦੀਲੀ ਤੋਂ ਬਾਅਦ ਮੁੱਖ ਮੰਤਰੀ ਨੇ ਟਵੀਟ ਕਰ ਕੇ ਇਸ ਮੌਕੇ ਨਿੱਜੀ ਤੌਰ ‘ਤੇ ਸ਼ਾਮਲ ਨਾ ਹੋ ਸਕਣ ਕਰਕੇ ਅਫ਼ਸੋਸ ਪ੍ਰਗਟ ਕੀਤਾ ਅਤੇ ਉਨ੍ਹਾਂ ਨੇ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਨਿੱਜੀ ਵਚਨਬੱਧਤਾ ਨੂੰ ਦੁਹਰਾਇਆ।
ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਰਾਮਪੁਰਾ ਖੇਡ ਸਟੇਡੀਅਮ ਦਾ ਪੱਧਰ ਉੱਚਾ ਚੁੱਕਣ ਲਈ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਜਦ ਕਿ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਭਾਸ਼ਨ ਦੌਰਾਨ ਕਿਹਾ ਕਿ ਭਵਾਨੀਗੜ੍ਹ ਹਸਪਤਾਲ ਵਿਚ ਟਰੋਮਾ ਸੈਂਟਰ ਅਤੇ ਸੰਗਰੂਰ ਲਈ ਮੈਡੀਕਲ ਕਾਲਜ ਸਣੇ ਸਥਾਨਕ ਵਿਧਾਇਕ ਵਿਜੇਂਦਰ ਸਿੰਗਲਾ ਵੱਲੋਂ ਉਠਾਈਆਂ ਗਈਆਂ ਸਾਰੀਆਂ ਮੰਗਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਨੇ ਮੈਨੂੰ ਨਿਰਦੇਸ਼ ਦਿੱਤੇ ਹਨ।
ਸੰਗਰੂਰ, ਬਰਨਾਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਐਸ.ਏ.ਐਸ. ਨਗਰ ਦੇ ਕਿਸਾਨ ਲਾਭਪਾਤਰੀਆਂ ਨੂੰ ਅੱਜ ਦੇ ਸਮਾਗਮ ਦੌਰਾਨ ਕਰਜ਼ਾ ਮੁਆਫੀ ਸਕੀਮ ਹੇਠ ਸਰਟੀਫਿਕੇਟ ਵੰਡੇ ਗਏ। ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ ਕਰਨ ਲਈ ਚੁੱਕੇ ਗਏ ਇਸ ਇਤਿਹਾਸਕ ਕਦਮ ਵਾਸਤੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਸੂਬੇ ਦੀ ਵਿੱਤੀ ਹਾਲਤ ਮਾੜੀ ਹੋਣ ਦੇ ਬਾਵਜੂਦ ਦੇਸ਼ ਵਿਚ ਪੰਜਾਬ ਦੇ ਕਿਸਾਨਾਂ ਦਾ ਸਭ ਤੋਂ ਵੱਧ ਕਰਜ਼ਾ ਮੁਆਫ ਕੀਤਾ ਗਿਆ ਹੈ।
ਪਿਛਲੇ 10 ਸਾਲਾਂ ਦੇ ਸ਼ਾਸਨ ਦੌਰਾਨ ਕਿਸਾਨਾਂ ਲਈ ਡੱਕਾ ਭੰਨ ਕੇ ਦੋਹਰਾ ਨਾ ਕਰ ਸਕਣ ਵਿਚ ਨਾਕਾਮ ਰਹੀ ਅਕਾਲੀ ਲੀਡਰਸ਼ਿਪ ਵੱਲੋਂ ਝੂਠੇ ਭੰਡੀ ਪ੍ਰਚਾਰ ਰਾਹੀਂ ਕਾਂਗਰਸ ਸਰਕਾਰ ਦੇ ਅਕਸ਼ ਨੂੰ ਢਾਹ ਲਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਮਨਪ੍ਰੀਤ ਸਿੰਘ ਬਾਦਲ ਨੇ ਤਿੱਖੀ ਆਲੋਚਨਾ ਕੀਤੀ।
ਸ੍ਰੀਮਤੀ Ðਰਜ਼ੀਆ ਸੁਲਤਾਨ ਅਤੇ ਸ. ਸਾਧੂ ਸਿੰਘ ਧਰਮਸੋਤ ਨੇ ਵੀ ਅਕਾਲੀਆਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਅਕਾਲੀ ਆਪਣੀਆਂ ਨਾਕਾਮੀਆਂ ‘ਤੇ ਪਰਦਾ ਪਾਉਣ ਲਈ ਲੋਕਾਂ ਨੂੰ ਗੁੰਮਰਾਹ ਕਰਨ ਦੀ ਖੇਡ ਵਿਚ ਰੁੱਝੇ ਹੋਏ ਹਨ। ਮੰਤਰੀਆਂ ਨੇ ਸੂਬੇ ਨੂੰ ਤਬਾਹ ਕਰਨ ਦੇ ਲਈ ਅਕਾਲੀਆਂ ਦੀ ਤਿੱਖੀ ਆਲੋਚਣਾ ਕੀਤੀ।
ਇਸ ਮੌਕੇ ਬੋਲਦਿਆਂ ਲੋਕ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਦੇ ਪ੍ਰਧਨ ਸ੍ਰੀ ਸੁਨੀਲ ਜਾਖੜ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਪੰਜਾਬ ਦੇ ਖ਼ਜ਼ਾਨੇ ਨੂੰ ਤਬਾਹ ਕਰਕੇ ਆਪਣੇ ਹਿੱਤਾਂ ਦੀ ਪੂਰਤੀ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਅੱਜ ਅਕਾਲੀ ਦਲ ਵਾਲੇ ਕਰਜ਼ਾ ਮੁਆਫ਼ੀ ਯੋਜਨਾ ਸਬੰਧੀਂ ਤਰ੍ਹਾਂ-ਤਰ੍ਹਾਂ ਦੇ ਸਵਾਲ ਉਠਾ ਰਹੇ ਹਨ ਪਰੰਤੂ ਜਿਆਦਾ ਤਰ ਸਹਿਕਾਰੀ ਸਭਾਵਾਂ ਦੇ ਕਰਜਾ ਨਾ ਮੋੜਨ ਵਾਲੇ ਅਕਾਲੀ ਦਲ ਨਾਲ ਸਬੰਧਤ ਆਗੂ ਹੀ ਹਨ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਬੇਨਤੀ ਕਰਨਗੇ ਕਿ ਇਨ੍ਹਾਂ ਜਾਣਬੁੱਝ ਕੇ ਕਰਜਾ ਨਾ ਮੋੜਨ ਵਾਲੇ ਵੱਡੇ ਡਿਫ਼ਾਲਟਰਾਂ ਦੀ ਕੁਰਕੀ ਕਰਨ ਦੀ ਪ੍ਰਕ੍ਰਿਆ ਸ਼ੁਰੂ ਕਰਨ।
ਇਸ ਮੌਕੇ ਪੁੱਜੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਅੱਜ ਦੇ ਇਸ ਵੱਡੇ ਇਕੱਠ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਚਹੁੰਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਨੇ ਕਿਸਾਨਾਂ ਦੀ ਕਰਜੇ ਦੀ ਸਮੱਸਿਆ ਦਾ ਪੱਕਾ ਹੱਲ ਕੱਢਣ ਦੇ ਮਕਸਦ ਤਹਿਤ ਇੱਕ ਨੀਤੀ ਬਣਾਉਣ ਲਈ ਵਿਧਾਇਕਾਂ ਦੀ ਕਮੇਟੀ ਦਾ ਗਠਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਮਾੜੀ ਮਾਲੀ ਹਾਲਤ ਦੇ ਬਾਵਜੂਦ ਵੀ ਕੈਪਟਨ ਸਰਕਾਰ ਨੇ ਅਕਾਲੀ ਸਰਕਾਰ ਵੱਲੋਂ ਗਿਰਵੀ ਰੱਖੇ ਗਏ ਮੰਡੀ ਬੋਰਡ ਨੂੰ 2000 ਕਰੋੜ ਰੁਪਏ ਸੂਬੇ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਨ ਤੇ ਕੁਝ ਨਵੀਆਂ ਲਿੰਕ ਸੜਕਾਂ ਬਣਾਉਣ ਲਈ ਦਿੱਤੇ ਹਨ। ਜਦੋਂਕਿ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਵੀ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਸਾਬਕਾ ਮੁੱਖ ਮੰਤਰੀ ਸ੍ਰੀਮਤੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਅਕਾਲੀ ਦਲ ਵਾਲੇ ਖ਼ੁਦ ਤਾਂ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦੇ ਸਕੇ ਅਤੇ ਨਾ ਹੀ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਲੋਂ ਕਰਜਾ ਰਾਹਤ ਰਾਸ਼ੀ ਹੀ ਕਿਸਾਨਾਂ ਨੂੰ ਵੰਡ ਸਕੇ।
ਸਮਾਗਮ ਦੌਰਾਨ ਸੰਗਰੂਰ ਦੇ ਵਿਧਾਇਕ ਸ੍ਰੀ ਵਿਜੇਇੰਦਰ ਸਿੰਗਲਾ ਨੇ ਆਏ ਹੋਏ ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੇ ਹੋਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਹ ਅਹਿਮ ਸਮਾਗਮ ਸੰਗਰੂਰ ਜ਼ਿਲ੍ਹੇ ‘ਚ ਰੱਖਕੇ ਇਸ ਜ਼ਿਲ੍ਹੇ ਨੂੰ ਜੋ ਮਾਣ ਦਿੱਤਾ ਹੈ, ਉਸ ਲਈ ਸੰਗਰੂਰ ਦੇ ਨਿਵਾਸੀ ਉਨ੍ਹਾਂ ਦੇ ਸਦਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸਾਨੀ ਲਈ ਜੋ ਕੁਝ ਕਾਂਗਰਸ ਸਰਕਾਰਾਂ ਨੇ ਕੀਤਾ ਹੈ, ਉਹ ਅਕਾਲੀ ਭਾਜਪਾ ਸਰਕਾਰ ਕਦੇ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਅਕਾਲੀ ਦਲ ਨੇ ਹਮੇਸ਼ਾ ਪੰਥ ਦੀ ਰਾਜਨੀਤੀ ਕੀਤੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਜੋ ਕੁਝ ਕਿਹਾ ਉਹ ਕਰਕੇ ਵਿਖਾਇਆ, ਜਿਸ ਦੀ ਉਦਾਹਰਣ ਸ੍ਰੀ ਹਰਿਮੰਦਿਰ ਸਾਹਿਬ ਤੇ ਦੁਰਗਿਆਣਾ ਮੰਦਿਰ ਤੋਂ ਪੰਜਾਬ ਦੇ ਹਿੱਸੇ ਦਾ ਜੀ.ਐਸ.ਟੀ ਹਟਾਉਣ ਲਈ ਵੀ ਉਹੋ ਹੀ ਅੱਗੇ ਆਏ ਹਨ।
ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਵਿਧਾਇਕ ਸ੍ਰੀ ਵਿਜੇਇੰਦਰ ਸਿੰਗਲਾ, ਸ. ਰਣਦੀਪ ਸਿੰਘ, ਸ. ਬਲਬੀਰ ਸਿੰਘ ਸਿੱਧੂ, ਸ. ਸੁਰਜੀਤ ਸਿੰਘ ਧੀਮਾਨ, ਸ. ਨਿਰਮਲ ਸਿੰਘ ਸ਼ੁਤਰਾਣਾ, ਸ. ਹਰਦਿਆਲ ਸਿੰਘ ਕੰਬੋਜ, ਸ੍ਰੀ ਮਦਨ ਲਾਲ ਜਲਾਲਪੁਰ, ਸ. ਕੁਲਜੀਤ ਸਿੰਘ ਨਾਗਰਾ, ਸ. ਦਲਵੀਰ ਸਿੰਘ ਗੋਲਡੀ, ਸ. ਰਜਿੰਦਰ ਸਿੰਘ, ਸ. ਗੁਰਪ੍ਰੀਤ ਸਿੰਘ ਜੀ.ਪੀ., ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤ ਪ੍ਰਤਾਪ ਸਿੰਘ ਹਨੀ ਸੇਖੋਂ, ਸਾਬਕਾ ਵਿਧਾਇਕ ਸ੍ਰੀ ਮੁਹੰਮਦ ਸਦੀਕ, ਸ. ਧਨਵੰਤ ਸਿੰਘ ਧੂਰੀ, ਸ੍ਰੀਮਤੀ ਹਰਚੰਦ ਕੌਰ ਘਨੌਰੀ, ਸ. ਹਰਿੰਦਰਪਾਲ ਸਿੰਘ ਹੈਰੀਮਾਨ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸ੍ਰੀ ਰਜਿੰਦਰ ਸਿੰਘ ਰਾਜਾ, ਸ੍ਰੀਮਤੀ ਦਮਨ ਬਾਜਵਾ, ਮਾਈ ਰੂਪ ਕੌਰ, ਸ. ਸੁਰਿੰਦਰ ਸਿੰਘ ਘੁੰਮਣ, ਸ. ਬਲਵੰਤ ਸਿੰਘ ਸ਼ੇਰਗਿੱਲ, ਕੈਪਟਨ ਗੁਰਜੀਤ ਸਿੰਘ ਜਵੰਧਾ, ਸ੍ਰੀ ਸੁਭਾਸ਼ ਗਰੋਵਰ, ਸ੍ਰੀ ਅਜੈਬ ਸਿੰਘ ਰਟੌਲ, ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ, ਵਧੀਕ ਮੁੱਖ ਸਕੱਤਰ ਸਹਿਕਾਰਤਾ ਡੀ.ਪੀ. ਰੈਡੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਤੇ ਸ. ਗੁਰਕਿਰਤ ਕ੍ਰਿਪਾਲ ਸਿੰਘ, ਰਜਿਸਟ੍ਰਾਰ ਕੋਆਪ੍ਰੇਟਿਵ ਸੋਸਾਇਟੀਜ ਪੰਜਾਬ ਸ੍ਰੀ ਏ.ਐਸ. ਬੈਂਸ, ਮੰਡੀ ਬੋਰਡ ਦੇ ਸਕੱਤਰ ਸ੍ਰੀ ਅਮਿਤ ਢਾਕਾ, ਐਮ.ਡੀ. ਸਟੇਟ ਕੋਆਪ੍ਰੇਟਿਵ ਬੈਂਕ ਡਾ. ਐਸ.ਕੇ. ਬਾਤਿਸ਼, ਪਟਿਆਲਾ ਦੇ ਡਵੀਜਨਲ ਕਮਿਸ਼ਨਰ ਸ੍ਰੀ ਵੀ.ਕੇ. ਮੀਣਾ, ਪਟਿਆਲਾ ਜੋਨ ਦੇ ਆਈ.ਜੀ. ਸ. ਏ.ਐਸ. ਰਾਏ, ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਣਸ਼ਿਆਮ ਥੋਰੀ, ਐਸ.ਐਸ.ਪੀ. ਸੰਗਰੂਰ ਸ. ਮਨਦੀਪ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ‘ਚ 6 ਜ਼ਿਲ੍ਹਿਆਂ, ਸੰਗਰੂਰ, ਬਰਨਾਲਾ, ਪਟਿਆਲਾ, ਰੂਪਨਗਰ, ਸਾਹਿਬਜਾਦਾ ਅਜੀਤ ਸਿੰਘ ਨਗਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਕਰਜਾ ਰਾਹਤ ਸਕੀਮ ਦਾ ਲਾਭ ਲੈਣ ਵਾਲੇ ਲਾਭਪਾਤਰੀ ਕਿਸਾਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਰਕਰ ਵੀ ਮੌਜੂਦ ਸਨ।
ਸਮਾਗਮ ਦੌਰਾਨ ਸੇਵਾ ਮੁਕਤ ਡਿਪਟੀ ਰਜਿਸਟਰਾਰ ਜਨਾਬ ਸਮਸ਼ਾਦ ਅਲੀ ਨੇ ਮੰਚ ਸੰਚਾਲਣ ਕੀਤਾ। ਇਸ ਸਮੇਂ 6 ਜ਼ਿਲ੍ਹਿਆਂ ਦੇ ਜਿਹੜ੍ਹੇ 14 ਕਿਸਾਨਾਂ ਨੂੰ ਕਰਜਾ ਰਾਹਤ ਮੁਕਤੀ ਸਕੀਮ ਦੇ ਸਰਟੀਫਿਕੇਟ ਸੰਕੇਤਕ ਤੌਰ ‘ਤੇ ਵੰਡੇ ਗਏ, ਉਨ੍ਹਾਂ ‘ਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਪਨੈਚਾ ਦਾ ਰਜਿੰਦਰ ਸਿੰਘ, ਸੰਗਰੂਰ ਜ਼ਿਲ੍ਹੇ ਦੇ ਸਿਕੰਦਰਪੁਰਾ ਤੋਂ ਲਾਲ ਸਿੰਘ, ਭੱਟੀਵਾਲ ਕਲਾਂ ਤੋਂ ਗੁਰਤੇਜ ਸਿੰਘ, ਅਲੀਪੁਰ ਤੋਂ ਦਰਸ਼ਨ ਸਿੰਘ, ਫ਼ਤਹਿਗੜ੍ਹ ਪੰਜਗਰਾਂਈਆਂ ਤੋਂ ਸੁਖਵਿੰਦਰ ਸਿੰਘ ਤੇ ਪਿੰਡ ਸ਼ਾਹਪੁਰ ਕਲਾਂ ਤੋਂ ਨਛੱਤਰ ਸਿੰਘ, ਜ਼ਿਲ੍ਹਾ ਬਰਨਾਲਾ ਤੋਂ ਅਸਪਾਲ ਕਲਾਂ ਤੋਂ ਪ੍ਰਿਤਪਾਲ ਸਿੰਘ, ਬਿਲਾਸਪੁਰੀਆ ਕੋਠੇ ਤੋਂ ਹਰਪ੍ਰੀਤ ਸਿੰਘ, ਪਟਿਆਲਾ ਜ਼ਿਲ੍ਹੇ ਦੇ ਪਿੰਡ ਭੱਠਲਾਂ ਤੋਂ ਤਰਲੋਚਨ ਸਿੰਘ, ਮੰਡੌੜ ਤੋਂ ਸਤਗੁਰ ਸਿੰਘ, ਰੂਪਨਗਰ ਜ਼ਿਲ੍ਹੇ ਦੇ ਸਜਮੌਰ ਤੋਂ ਪ੍ਰੇਮ ਸਿੰਘ, ਸਲਾਪੁਰ ਤੋਂ ਰਣਧੀਰ ਸਿੰਘ, ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਪਿੰਡ ਗੋਚਰ ਤੋਂ ਕੇਸਰ ਸਿੰਘ ਅਤੇ ਭਾਗੋਮਾਜਰਾ ਤੋਂ ਅਮਰ ਸਿੰਘ ਸ਼ਾਮਲ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article