PUNJABMAILUSA.COM

ਛੋਟੇਪੁਰ ਦੀ ਆਪ’ ਵੱਲੋਂ ਛੁੱਟੀ

ਛੋਟੇਪੁਰ ਦੀ ਆਪ’ ਵੱਲੋਂ ਛੁੱਟੀ

ਛੋਟੇਪੁਰ ਦੀ ਆਪ’ ਵੱਲੋਂ ਛੁੱਟੀ
August 26
21:58 2016

12608CD-_SUCHA-SINGH-CHHOTEPUR-260816_CHD_SC
ਦੋਸ਼ਾਂ ਦੀ ਜਾਂਚ ਪੂਰੀ ਹੋਣ ਤੱਕ ਕਨਵੀਨਰਸ਼ਿਪ ਤੋਂ ਕੀਤਾ ਪਾਸੇ; ਦੋ ਮੈਂਬਰੀ ਕਮੇਟੀ ਕਰੇਗੀ ਜਾਂਚ
ਨਵੀਂ ਦਿੱਲੀ/ਚੰਡੀਗੜ੍ਹ, 26 ਅਗਸਤ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਨੇ ਸੁੱਚਾ ਸਿੰਘ ਛੋਟੇਪੁਰ ਨੂੰ ਪੰਜਾਬ ਇਕਾਈ ਦੇ ਕਨਵੀਨਰ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਸਾਰੇ ਮਾਮਲੇ ਦੀ ਜਾਂਚ ਲਈ ਦਿੱਲੀ ਦੇ ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਜਰਨੈਲ ਸਿੰਘ ਦੀ ਅਗਵਾਈ ਹੇਠ ਦੋ ਮੈਂਬਰੀ ਜਾਂਚ ਕਮੇਟੀ ਬਣਾ ਦਿੱਤੀ।
ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਉਤੇ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਛੋਟੇਪੁਰ ਉਪਰ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਚਰਚਾ ਕੀਤੀ ਗਈ। ਜਾਂਚ ਕਮੇਟੀ ਵਿੱਚ ਜਰਨੈਲ ਸਿੰਘ ਤੋਂ ਇਲਾਵਾ ਜਸਬੀਰ ਸਿੰਘ ਬੀਰ ਸ਼ਾਮਲ ਕੀਤੇ ਗਏ ਹਨ, ਜੋ ਹੋਰ ਆਗੂਆਂ ਉਪਰ ਲੱਗੇ ਦੋਸ਼ਾਂ ਦੀ ਜਾਂਚ ਵੀ ਨਾਲ ਹੀ ਕਰਨਗੇ। ਸ੍ਰੀ ਛੋਟੇਪੁਰ ਨੂੰ ਕਨਵੀਨਰ ਦੇ ਅਹੁਦੇ ਤੋਂ ਹਟਾਉਣ ਦੇ ਲਏ ਫ਼ੈਸਲੇ ਬਾਰੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮੀਟਿੰਗ ਵਿੱਚ ਇਸ ਗੱਲ ‘ਤੇ ਦੁੱਖ ਪ੍ਰਗਟ ਕੀਤਾ ਗਿਆ ਕਿ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਾ ਕਰਨ ਵਾਲੀ ਪਾਰਟੀ ਦਾ ਸੂਬਾਈ ਮੁਖੀ ਹੀ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਘਿਰ ਗਿਆ ਹੈ। ਸ੍ਰੀ ਮਾਨ ਨੇ ਕਿਹਾ ਕਿ ਸੁੱਚਾ ਸਿੰਘ ਛੋਟੇਪੁਰ ਨੂੰ ਉਨ੍ਹਾਂ ਦਾ ਪੱਖ ਹਾਈ ਕਮਾਂਡ ਕੋਲ ਰੱਖਣ ਦਾ ਪੂਰਾ ਮੌਕਾ ਦਿੱਤਾ ਜਾਵੇਗਾ ਅਤੇ ਅਜੇ ਨਵਾਂ ਕਨਵੀਨਰ ਨਹੀਂ ਲਾਇਆ ਜਾ ਰਿਹਾ।
ਭਗਵੰਤ ਮਾਨ ਨੇ ਕਿਹਾ ਕਿ ਸਾਡੇ ਕੋਲ ਹੋਰ 5-7 ਆਗੂਆਂ ਦੀਆਂ ਸ਼ਿਕਾਇਤਾਂ ਵੀ ਆਈਆਂ ਹਨ, ਜਿਨ੍ਹਾਂ ਦੀ ਜਾਂਚ ਵੀ ਕਮੇਟੀ ਵੱਲੋਂ ਕੀਤੀ ਜਾਵੇਗੀ। ਸੰਸਦ ਮੈਂਬਰ ਨੇ ਕਿਹਾ ਕਿ ਆਸਟਰੇਲੀਆ ਤੋਂ ਇਕ ਨੌਜਵਾਨ ਨੇ ਸ੍ਰੀ ਕੇਜਰੀਵਾਲ ਨੂੰ ਚਿੱਠੀ ਲਿਖੀ ਜਿਸ ’ਚ ਉਸ ਨੇ ਪੰਜਾਬ ਦੇ ਇਕ ਸੀਨੀਅਰ ਆਗੂ ਨਾਲ ਪਾਰਟੀ ਦੀ ਟਿਕਟ ਲਈ 30 ਲੱਖ ਰੁਪਏ ਵਿੱਚ ਸੌਦਾ ਹੋਣ ਦਾ ਜ਼ਿਕਰ ਕੀਤਾ। ਉਸ ਵਿਅਕਤੀ ਨੇ ਚਾਰ ਲੱਖ ਰੁਪਏ ਦੇ ਵੀ ਦਿੱਤੇ ਪਰ ਜਦੋਂ ਉਸ ਨੂੰ ਪਤਾ ਲੱਗਿਆ ਕਿ ਇਸ ਪਾਰਟੀ ਵਿੱਚ ਟਿਕਟਾਂ ਪੈਸਿਆਂ ਨਾਲ ਨਹੀਂ ਮਿਲਦੀਆਂ ਤਾਂ ਉਸ ਨੇ ਆਪਣੇ ਪੈਸੇ ਮੰਗੇ ਅਤੇ ਤਿੰਨ ਲੱਖ ਤਾਂ ਵਾਪਸ ਲੈ ਲਏ ਪਰ ਇਕ ਲੱਖ ਅਜੇ ਵੀ ਉਸ ਆਗੂ ਵੱਲ ਖੜ੍ਹੇ ਹਨ। ਉਨ੍ਹਾਂ ਛੋਟੇਪੁਰ ਵੱਲੋਂ ਸ੍ਰੀ ਕੇਜਰੀਵਾਲ ਉਪਰ ਲਾਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਤੇ ਕਿਹਾ ਕਿ ਆਪਣੇ ਉਪਰ ਲੱਗੇ ਦੋਸ਼ਾਂ ਤੋਂ ਪੰਜਾਬ ਦੇ ਲੋਕਾਂ ਦਾ ਧਿਆਨ ਭਟਕਾਉਣ ਖ਼ਾਤਰ ਹੀ ਗ਼ਲਤ ਦੋਸ਼ ਲਾਏ ਜਾ ਰਹੇ ਹਨ। ਇਸ ਮੀਟਿੰਗ ਵਿੱਚ ਸ੍ਰੀ ਕੇਜਰੀਵਾਲ ਤੋਂ ਇਲਾਵਾ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੈ ਸਿੰਘ, ਸੰਸਦ ਮੈਂਬਰ ਭਗਵੰਤ ਮਾਨ ਤੇ ਪ੍ਰੋ. ਸਾਧੂ ਸਿੰਘ, ਦੁਰਗੇਸ਼ ਪਾਠਕ, ਆਸ਼ੂਤੋਸ਼, ਕੁਮਾਰ ਵਿਸ਼ਵਾਸ, ਦਲੀਪ ਪਾਂਡੇ, ਰਾਘਵ ਚੱਢਾ ਅਤੇ ਆਸ਼ੀਸ਼ ਖ਼ੇਤਾਨ ਸ਼ਾਮਲ ਸਨ।
ਪਾਰਟੀ ਫੰਡ ਹੀ ਲਿਆ ਸੀ: ਛੋਟੇਪੁਰ
ਸਟਿੰਗ ਅਪਰੇਸ਼ਨ ਵਿੱਚ ਘਿਰੇ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਉਨ੍ਹਾਂ ਪਾਰਟੀ ਫੰਡ ਲਿਆ ਹੈ ਅਤੇ ਕਿਸੇ ਤਰ੍ਹਾਂ ਦੀ ਕੋਈ ਠੱਗੀ ਨਹੀਂ ਮਾਰੀ। ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਦੇ ਹੀ ਕੁਝ ਆਗੂਆਂ ਨੇ ਸਾਜ਼ਿਸ਼ ਤਹਿਤ ਸਟਿੰਗ ਅਪਰੇਸ਼ਨ ਕਰਵਾ ਕੇ ਉਨ੍ਹਾਂ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਹੈ। ਸ੍ਰੀ ਛੋਟੇਪੁਰ ਨੇ ਕਿਹਾ ਕਿ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਨੂੰ ਸਿੱਖੀ ਦੀ ਕੋਈ ਸਮਝ ਨਹੀਂ। ਸ੍ਰੀ ਛੋਟੇਪੁਰ ਨੇ ਅੱਜ ਆਪਣੇ ਸਮਰਥਕਾਂ ਸਮੇਤ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦਾ ਕੋਈ ਖ਼ਜ਼ਾਨਚੀ ਜਾਂ ਖਾਤਾ ਨਾ ਹੋਣ ਕਾਰਨ ਉਨ੍ਹਾਂ ਫੰਡ ਲੈਣ ਵੇਲੇ ਕਦੇ ਵੀ ਰਸੀਦ ਨਹੀਂ ਕੱਟੀ। ਉਨ੍ਹਾਂ ਖੁਲਾਸਾ ਕੀਤਾ ਕਿ ਸਟਿੰਗ ਅਪਰੇਸ਼ਨ ਰਾਹੀਂ ਉਨ੍ਹਾਂ ਨੂੰ ਦੋ ਲੱਖ ਰੁਪਏ ਦੇਣ ਵਾਲੇ ਵਿਅਕਤੀ ਨੂੰ ਉਹ ਜਾਣਦੇ ਨਹੀਂ ਅਤੇ ਅਕਸਰ ਅਣਜਾਣ ਵਲੰਟੀਅਰ ਉਨ੍ਹਾਂ ਨੂੰ ਫੰਡ ਦੇ ਦਿੰਦੇ ਹਨ। ਸ੍ਰੀ ਛੋਟੇਪੁਰ ਨੇ ਕਿਹਾ ਕਿ ਲੰਮੇ ਸਿਆਸੀ ਸਫ਼ਰ ਦੌਰਾਨ ਉਨ੍ਹਾਂ ਉਪਰ ਕਦੇ ਅਜਿਹਾ ਦੋਸ਼ ਨਹੀਂ ਲੱਗਿਆ ਅਤੇ ਉਹ ਇਸ ਲਈ ਸੀਬੀਆਈ ਜਾਂਚ ਕਰਵਾਉਣ ਲਈ ਤਿਆਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਨੂੰ ਵਿਦੇਸ਼ਾਂ ਵਿੱਚੋਂ ਅਤੇ ਫੰਡ ਰੇਜ਼ਿੰਗ ਡਿਨਰਾਂ ਤੋਂ ਵੱਡਾ ਫੰਡ ਆਇਆ ਪਰ ਅੱਜ ਤੱਕ ਉਨ੍ਹਾਂ ਨੂੰ ਇਸ ਦਾ ਕੋਈ ਹਿਸਾਬ-ਕਿਤਾਬ ਨਹੀਂ ਦਿੱਤਾ ਗਿਆ। ਸ੍ਰੀ ਛੋਟੇਪੁਰ ਨੇ ਕਿਹਾ ਕਿ ਉਹ ਪਾਰਟੀ ਨਹੀਂ ਛੱਡਣਗੇ ਅਤੇ ਜੇ ਪਾਰਟੀ ਨੇ ਉਨ੍ਹਾਂ ਨੂੰ ਕੱਢਿਆ ਤਾਂ ਉਹ ਆਪਣੇ ਸਮਰਥਕਾਂ ਨਾਲ ਰਾਏ ਕਰ ਕੇ ਅਗਲਾ ਸਿਆਸੀ ਕਦਮ ਚੁੱਕਣਗੇ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਉਤੇ ਹਮਲੇ ਕਰਦਿਆਂ ਸ੍ਰੀ ਛੋਟੇਪੁਰ ਨੇ ਕਿਹਾ ਕਿ ਜੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਉਸ ਨਾਲ ਮੁਲਾਕਾਤ ਕਰਨ ਦੌਰਾਨ ਵੀਡੀਓ ਬਣਾਈ ਹੈ ਤਾਂ ਉਹ ਇਕ ਜਾਸੂਸ ਹੈ ਅਤੇ ਉਸ ਨੇ ਵਿਸ਼ਵਾਸਘਾਤ ਕੀਤਾ ਹੈ। ਦੱਸਣਯੋਗ ਹੈ ਕਿ ਪਾਰਟੀ ਦਾਅਵਾ ਕਰ ਰਹੀ ਹੈ ਕਿ ਸਟਿੰਗ ਅਪਰੇਸ਼ਨ ਤੋਂ ਬਾਅਦ ਸ੍ਰੀ ਸਿਸੋਦੀਆ ਨੇ ਸ੍ਰੀ ਛੋਟੇਪੁਰ ਦੀ ਜਵਾਬਤਲਬੀ ਲਈ ਉਨ੍ਹਾਂ ਨੂੰ ਦਿੱਲੀ ਸੱਦਿਆ ਸੀ ਅਤੇ ਇਸ ਦੌਰਾਨ ਹੋਈ ਗੱਲਬਾਤ ਦੌਰਾਨ ਉਨ੍ਹਾਂ (ਸ੍ਰੀ ਛੋਟੇਪੁਰ) ਨੇ ਪੈਸੇ ਲੈਣ ਦੀ ਗ਼ਲਤੀ ਮੰਨੀ, ਜਿਸ ਦੀ ਬਾਕਾਇਦਾ ਵੀਡੀਓ ਮੌਜੂਦ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article