PUNJABMAILUSA.COM

ਛੋਟੇਪੁਰ ਦੀ ਗੈਰ ਹਾਜ਼ਰੀ ‘ਚ ‘ਆਪ’ ਵੱਲੋਂ 19 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਛੋਟੇਪੁਰ ਦੀ ਗੈਰ ਹਾਜ਼ਰੀ ‘ਚ ‘ਆਪ’ ਵੱਲੋਂ 19 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਛੋਟੇਪੁਰ ਦੀ ਗੈਰ ਹਾਜ਼ਰੀ ‘ਚ ‘ਆਪ’ ਵੱਲੋਂ 19 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
August 05
03:03 2016

app
ਫੂਲਕਾ ਦਾਖਾ, ਸ਼ੇਰਗਿੱਲ ਮੁਹਾਲੀ, ਹਰਜੋਤ ਸਿੰਘ ਬੈਂਸ ਸਾਹਨੇਵਾਲ ਤੇ ਜੱਸੀ ਸੇਖੋਂ ਧੂਰੀ ਤੋਂ ਉਮੀਦਵਾਰ
ਚੰਡੀਗੜ੍ਹ, 4 ਅਗਸਤ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਆਮ ਆਦਮੀ ਪਾਰਟੀ ਵੱਲੋਂ 19 ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਇਥੇ ਜਾਰੀ ਕੀਤੀ ਗਈ | ਇਸ ਮੌਕੇ ‘ਆਪ’ ਦੇ ਪ੍ਰਮੁੱਖ ਆਗੂ ਤੇ ਪੰਜਾਬ ਇਕਾਈ ਦੇ ਇੰਚਾਰਜ ਸੰਜੇ ਸਿੰਘ, ਲੋਕ ਸਭਾ ਮੈਂਬਰ ਭਗਵੰਤ ਮਾਨ, ਪਾਰਟੀ ਦੇ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੋ. ਬਲਜਿੰਦਰ ਕੌਰ, ਹਿੰਮਤ ਸਿੰਘ ਸ਼ੇਰਗਿੱਲ ਤੇ ਹੋਰ ਆਗੂਆਂ ਨੇ ਵੀ ਸ਼ਿਰਕਤ ਕੀਤੀ | ਪਰ ਇਸ ਮੌਕੇ ਪਾਰਟੀ ਦੇ ਪੰਜਾਬ ਦੇ ਕਨਵੀਨਰ ਸ: ਸੁੱਚਾ ਸਿੰਘ ਛੋਟੇਪੁਰ ਹਾਜ਼ਰ ਨਹੀਂ ਹੋਏ | ਸੂਚੀ ਜਾਰੀ ਕਰਨ ਮੌਕੇ ਸੰਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਬੇਦਾਗ ਅਕਸ ਵਾਲੇ ਸਾਫ਼ ਸੁਥਰੇ ਇਮਾਨਦਾਰ ਆਗੂਆਂ ਨੂੰ ਟਿਕਟ ਦਿੱਤੀ ਗਈ ਹੈ |
app1
ਪਾਰਟੀ ਦੇ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਉਮੀਦਵਾਰਾਂ ਦੇ ਨਾਵਾਂ ਨੂੰ ਐਲਾਨਣ ਦੀ ਰਸਮ ਨਿਭਾਈ | ਇਸ ਮੌਕੇ ਜਾਰੀ ਕੀਤੀ ਸੂਚੀ ਅਨੁਸਾਰ ਐਚ. ਐਸ. ਫੂਲਕਾ ਨੂੰ ਦਾਖਾ, ਹਰਜੋਤ ਸਿੰਘ ਬੈਂਸ ਨੂੰ ਸਾਹਨੇਵਾਲ, ਹਿੰਮਤ ਸਿੰਘ ਸ਼ੇਰਗਿੱਲ ਨੂੰ ਐਸ.ਏ.ਐਸ. ਨਗਰ (ਮੁਹਾਲੀ), ਅਹਿਬਾਬ ਸਿੰਘ ਗਰੇਵਾਲ ਨੂੰ ਲੁਧਿਆਣਾ ਪੱਛਮੀ, ਸੱਜਣ ਸਿੰਘ ਚੀਮਾ ਨੂੰ ਸੁਲਤਾਨਪੁਰ ਲੋਧੀ, ਇੰਦਰਬੀਰ ਸਿੰਘ ਨਿੱਝਰ ਅੰਮਿ੍ਤਸਰ (ਦੱਖਣੀ), ਮੋਹਨ ਸਿੰਘ ਫਲੀਆਂਵਾਲਾ ਨੂੰ ਫਿਰੋਜ਼ਪੁਰ (ਦਿਹਾਤੀ), ਸਮਰਬੀਰ ਸਿੰਘ ਸਿੱਧੂ ਨੂੰ ਫਾਜ਼ਿਲਕਾ, ਰਾਜਪ੍ਰੀਤ ਸਿੰਘ ਰੰਧਾਵਾ ਨੂੰ ਅਜਨਾਲਾ, ਜਗਦੀਪ ਸਿੰਘ ਬਰਾੜ ਨੂੰ ਸ੍ਰੀ ਮੁਕਤਸਰ ਸਾਹਿਬ, ਗੁਰਦਿੱਤ ਸਿੰਘ ਸੇਖੋਂ ਨੂੰ ਫ਼ਰੀਦਕੋਟ, ਬਿ੍ਗੇਡੀਅਰ ਰਾਜ ਕੁਮਾਰ ਨੂੰ ਬਲਾਚੌਰ, ਗੁਰਵਿੰਦਰ ਸਿੰਘ ਸ਼ਾਮਪੁਰਾ ਨੂੰ ਫਤਿਹਗੜ੍ਹ ਚੂੜੀਆਂ, ਗੁਰਪ੍ਰੀਤ ਸਿੰਘ ਲਪਰਾ ਨੂੰ ਪਾਇਲ, ਰੁਪਿੰਦਰ ਕੌਰ ਰੂਬੀ ਨੂੰ ਬਠਿੰਡਾ (ਦਿਹਾਤੀ), ਜਸਬੀਰ ਸਿੰਘ ਸੇਖੋਂ (ਜੱਸੀ) ਨੂੰ ਧੂਰੀ, ਅਮਰਜੀਤ ਸਿੰਘ ਨੂੰ ਰੂਪਨਗਰ, ਸੰਤੋਖ ਸਿੰਘ ਸਲਾਣਾ ਨੂੰ ਬੱਸੀਪਠਾਣਾਂ ਅਤੇ ਕੁਲਤਾਰ ਸਿੰਘ ਸੰਧਵਾਂ ਨੂੰ ਕੋਟਕਪੁਰਾ ਤੋਂ ਉਮੀਦਵਾਰ ਐਲਾਨਿਆ ਹੈ | ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਉਪਰੰਤ ਪੰਜਾਬ ਦੇ ਇੰਚਾਰਜ ਸੰਜੇ ਸਿੰਘ ਨੇ ਕਿਹਾ ਕਿ ਮੈਡੀਕਲ ਖੇਤਰ, ਖੇਡ ਜਗਤ, ਕਾਨੂੰਨ ਨਾਲ ਜੁੜੇ ਲੋਕ ਅਤੇ ਨੌਜਵਾਨਾਂ ਨੂੰ ਵਿਸ਼ੇਸ਼ ਕਰਕੇ ਪਾਰਟੀ ਵੱਲੋਂ ਟਿਕਟਾਂ ਦੇ ਕੇ ਨਿਵਾਜਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਹਲਕਿਆਂ ‘ਚੋਂ 8 ਤੋਂ ਲੈ ਕੇ 20 ਆਗੂਆਂ ਵੱਲੋਂ ਉਮੀਦਵਾਰੀ ਲਈ ਟਿਕਟਾਂ ਦੀ ਮੰਗ ਕੀਤੀ ਗਈ ਸੀ ਤੇ ਫਿਰ ਉਨ੍ਹਾਂ ਸਾਰਿਆਂ ਦੀ ਪੜਤਾਲ ਕਰਨ ਉਪਰੰਤ 5-5 ਉਮੀਦਵਾਰ ਸਕਰੀਨਿੰਗ ਕਮੇਟੀ ਨੂੰ ਭੇਜੇ ਗਏ ਤੇ ਬਾਅਦ ਵਿਚ ਹਾਈ ਕਮਾਂਡ ਵੱਲੋਂ ਇਨ੍ਹਾਂ ਨਾਵਾਂ ਦੀ ਸਹਿਮਤੀ ਦਿੱਤੀ ਜੋ ਅੱਜ ਐਲਾਨੇ ਗਏ | ਪਾਰਟੀ ਦੇ ਪੰਜਾਬ ਇਕਾਈ ਦੇ ਕਨਵੀਨਰ ਸ. ਸੁੱਚਾ ਸਿੰਘ ਛੋਟੇਪੁਰ ਦੇ ਅੱਜ ਇਸ ਸਮਾਰੋਹ ਵਿਚ ਹਾਜ਼ਰ ਨਾ ਹੋਣ ‘ਤੇ ਸੰਜੇ ਸਿੰਘ ਵੱਲੋਂ ਗੋਲਮੋਲ ਜੁਆਬ ਹੀ ਦਿੱਤਾ ਗਿਆ | ਜਦੋਂ ਸੰਜੇ ਸਿੰਘ ਨੂੰ ਉਨ੍ਹਾਂ ਦੇ ਇੱਕ ਆਗੂ ਦੁਰਗੇਸ਼ ਪਾਠਕ ਪ੍ਰਤੀ ਪਾਰਟੀ ਦੇ ਪ੍ਰਮੁੱਖ ਆਗੂ ਹਰਦੀਪ ਸਿੰਘ ਕਿੰਗਰਾਂ ਵੱਲੋਂ ਲਾਏ ਜਾ ਰਹੇ ਇਹ ਦੋਸ਼ ਕਿ ਉਹ ਪੰਜਾਬ ਦੇ ਸਰਦਾਰਾਂ ਪ੍ਰਤੀ ਇਹ ਗੱਲ ਕਹਿ ਰਿਹੈ ਕਿ ਸਰਦਾਰਾਂ ਦੇ ਪੱਗ ਅਤੇ ਦਾੜ੍ਹੀ ਵਿਚ ਅਕਲ ਹੁੰਦੀ ਹੈ, ਬਾਰੇ ਵੀ ਸੰਜੇ ਸਿੰਘ ਨੇ ਗੋਲਮੋਲ ਹੀ ਜੁਆਬ ਦਿੰਦਿਆਂ ਆਪਣੀ ਸੀਟ ਤੋਂ ਉਠ ਖੜ੍ਹੇ ਹੋਏ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article