PUNJABMAILUSA.COM

ਛੋਟੇਪੁਰ ਬਾਰੇ ‘ਆਪ’ ਵੱਲੋਂ ਫ਼ੈਸਲਾ ਅੱਜ

ਛੋਟੇਪੁਰ ਬਾਰੇ ‘ਆਪ’ ਵੱਲੋਂ ਫ਼ੈਸਲਾ ਅੱਜ

ਛੋਟੇਪੁਰ ਬਾਰੇ ‘ਆਪ’ ਵੱਲੋਂ ਫ਼ੈਸਲਾ ਅੱਜ
August 25
21:32 2016

cc
ਰਾਜਪੁਰਾ, 25 ਅਗਸਤ (ਪੰਜਾਬ ਮੇਲ)-ਰਾਜੌਰੀ ਗਾਰਡਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਜਰਨੈਲ ਸਿੰਘ ਨੇ ਆਖਿਆ ਹੈ ਕਿ ਪਾਰਟੀ ਵਿੱਚ ਭ੍ਰਿਸ਼ਟ ਤੇ ਅਪਰਾਧਿਕ ਪਿਛਕੜ ਵਾਲੇ ਆਗੂਆਂ ਲਈ ਕੋਈ ਥਾਂ ਨਹੀਂ। ਪੰਜਾਬ ਮਾਮਲਿਆਂ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੀ ਸਟਿੰਗ ਓਪਰੇਸ਼ਨ ਬਾਰੇ ਬੋਲਦਿਆਂ ਉਨ੍ਹਾਂ ਆਖਿਆ ਕਿ ਇਹ ਇੱਕ ਬਹੁਤ ਦੀ ਗੰਭੀਰ ਮਾਮਲਾ ਹੈ ਤੇ ਜੇਕਰ ਇਸ ਵਿੱਚ ਸਚਾਈ ਹੋਈ ਤਾਂ ਕਾਰਵਾਈ ਨਿਸ਼ਚਿਤ ਹੈ। ਗੱਲਬਾਤ ਕਰਦਿਆਂ ਜਰਨੈਲ ਸਿੰਘ ਆਖਿਆ ਕਿ ਇਸੀ ਮੁੱਦੇ ਨੂੰ ਲੈ ਕੇ ਵੀਰਵਾਰ ਨੂੰ ਉਨ੍ਹਾਂ ਦੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਹੈ।
ਦਰਬਾਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਦਿੱਲੀ ਵਾਪਸ ਪਰਤਦਿਆਂ ਰਾਜਪੁਰਾ ਵਿਖੇ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਟਿਕਟਾਂ ਨੂੰ ਲੈ ਕੇ ਪਾਰਟੀ ਵਿੱਚ ਜੋ ਨਾਰਾਜ਼ਗੀ ਹੈ, ਉਸ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਨਵੀਂ ਹੈ ਤੇ ਅਜਿਹਾ ਵਿੱਚ ਜੋ ਗ਼ਲਤੀਆਂ ਪਿਛਲੇ ਸਮੇਂ ਦੌਰਾਨ ਹੋਈਆਂ ਹਨ, ਉਨ੍ਹਾਂ ਨੂੰ ਸੁਧਾਰਿਆ ਜਾ ਰਿਹਾ ਹੈ ਪਰ ਅਨੁਸ਼ਾਸਨਹੀਣਤਾ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੰਜਾਬ ਵਿੱਚ ਪਾਰਟੀ ਦੇ ਦਿੱਲੀ ਦੇ ਆਗੂਆਂ ਦਾ ਬੋਲਬਾਲਾ ਹੋਣ ਦੇ ਲੱਗੇ ਰਹੇ ਦੋਸ਼ ਨੂੰ ਨਕਾਰਦਿਆਂ ਜਰਨੈਲ ਸਿੰਘ ਨੇ ਆਖਿਆ ਕਿ ਅਜਿਹਾ ਕੁਝ ਵੀ ਨਹੀਂ। ਉਨ੍ਹਾਂ ਆਖਿਆ ਕਿ ਪਾਰਟੀ ਵੱਲੋਂ ਜੋ ਅਨਜਾਣੇ ਵਿੱਚ ਗ਼ਲਤੀਆਂ ਹੋਈਆਂ ਹਨ ਉਨ੍ਹਾਂ ਤੋਂ ਸੇਧ ਲਈ ਗਈ ਹੈ।
ਡਾਕਟਰ ਧਰਮਵੀਰ ਗਾਂਧੀ ਦੇ ਨਵੇਂ ਸਿਆਸੀ ਫ਼ਰੰਟ ਦੇ ਮੁੱਦੇ ਉੱਤੇ ਬੋਲਦਿਆਂ ਜਰਨੈਲ ਸਿੰਘ ਨੇ ਆਖਿਆ ਕਿ ਪਹਿਲਾਂ ਉਹ ਲੋਕ ਸਭਾ ਦੀ ਮੈਂਬਰਸ਼ਿਪ ਛੱਡਣ ਫਿਰ ਨਵਾਂ ਰਾਜਨੀਤਕ ਮੰਚ ਕਾਇਮ ਕਰਨ। ਉਨ੍ਹਾਂ ਸਵਾਲ ਕੀਤਾ ਜੋ ਇਨਸਾਨ ਇਹ ਤਿਆਗ ਨਹੀਂ ਕਰ ਸਕਦਾ, ਉਹ ਪੰਜਾਬ ਲਈ ਕੀ ਤਿਆਗ ਕਰੇਗਾ। ਚੋਣਾਂ ਤੋਂ ਪਹਿਲਾਂ ਇੱਕ ਗੁਰਸਿੱਖ ਚਿਹਰੇ ਨੂੰ ਪੰਜਾਬ ਵਿੱਚ ਪਾਰਟੀ ਦਾ ਸਹਿ ਇੰਚਾਰਜ ਲਗਾਏ ਜਾਣ ਪਿੱਛੇ ਮਕਸਦ ਦੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਆਖਿਆ ਕਿ ਉਹ ਪਹਿਲਾਂ ਵੀ ਪੰਜਾਬ ਵਿੱਚ ਪਾਰਟੀ ਦਾ ਜਥੇਬੰਦਕ ਢਾਂਚਾ ਕਾਇਮ ਕਰ ਚੁੱਕੇ ਹਨ ਤੇ ਫਿਰ ਚੋਣਾਂ ਕਾਰਨ ਦਿੱਲੀ ਚਲੇ ਗਏ ਸਨ। ਹੁਣ ਪਾਰਟੀ ਦਾ ਫਿਰ ਤੋਂ ਹੁਕਮ ਹੋਇਆ ਤੇ ਉਹ ਆਪਣੀ ਡਿਊਟੀ ਦੇਣ ਲਈ ਪੰਜਾਬ ਆ ਗਏ ਹਨ। ਨਾਲ ਹੀ ਉਨ੍ਹਾਂ ਸਪਸ਼ਟ ਕੀਤਾ ਕਿ ਪਾਰਟੀ ਦੇ ਜਿਨ੍ਹਾਂ ਆਗੂਆਂ ਉੱਤੇ ਬਾਹਰੀ ਹੋਣ ਦਾ ਦੋਸ਼ ਲਾਇਆ ਜਾ ਰਿਹਾ ਹੈ, ਉਨ੍ਹਾਂ ਨੇ ਪੰਜਾਬ ਵਿੱਚ ਪੰਚਾਇਤੀ ਦੀ ਚੋਣ ਵੀ ਨਹੀਂ ਲੜਨੀ।
ਪੰਜਾਬ ਦੇ ਪਾਣੀਆਂ ਤੇ ਚੰਡੀਗੜ੍ਹ ਦੇ ਮਸਲੇ ਉੱਤੇ ਬੋਲਦਿਆਂ ਜਰਨੈਲ ਸਿੰਘ ਨੇ ਆਖਿਆ ਕਿ ਪਾਣੀ ਉੱਤੇ ਪਹਿਲਾਂ ਪੰਜਾਬ ਦਾ ਹੱਕ ਹੈ, ਕਿਸੇ ਹੋਰ ਸੂਬੇ ਦਾ ਨਹੀਂ। ਨਾਲ ਹੀ ਉਨ੍ਹਾਂ ਸਪਸ਼ਟ ਕੀਤਾ ਕਿ ਚੰਡੀਗੜ੍ਹ ਪੰਜਾਬ ਨੂੰ ਮਿਲਣਾ ਚਾਹੀਦਾ ਹੈ। ਅਕਾਲੀ ਸਰਕਾਰ ਉੱਤੇ ਵਰ੍ਹਦਿਆਂ ਜਰਨੈਲ ਸਿੰਘ ਆਖਿਆ ਕਿ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਇਹ ਸਾਰੇ ਮਸਲੇ ਉਲਝੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਤੰਬਰ ਮਹੀਨੇ ਤੋਂ ਚੋਣਾਂ ਤੱਕ 15 ਦਿਨ ਲਈ ਪੰਜਾਬ ਵਿੱਚ ਰਹਿਣਾ ਸ਼ੁਰੂ ਕਰ ਦੇਣਗੇ। ਜਰਨੈਲ ਸਿੰਘ ਆਖਿਆ ਕਿ ਕੇਜਰੀਵਾਲ ਦਾ ਪੰਜਾਬ ਵਿੱਚ ਟਿਕਾਣੇ ਲੁਧਿਆਣਾ ਤੇ ਫਗਵਾੜਾ ਦੇ ਵਿਚਕਾਰ ਹੋਵੇਗਾ ਕਿਉਂਕਿ ਇਸ ਸਥਾਨ ਤੋਂ ਪੰਜਾਬ ਦੇ ਬਾਕੀ ਇਲਾਕਿਆਂ ਵਿੱਚ ਜਾਣਾ ਆਸਾਨ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਜਰੀਵਾਲ ਨੇ ਕਾਫ਼ੀ ਗੁਰਮੁਖੀ ਸਿੱਖ ਲਈ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਉਹ ਪੰਜਾਬੀ ਵਿੱਚ ਗੱਲ ਕਰਦਿਆਂ ਸੁਣੇ ਜਾਣਗੇ।
ਦਿੱਲੀ ਵਿੱਚ ਸ਼ਰਾਬ ਦੇ ਠੇਕਿਆਂ ਨੂੰ ਪਹਿਲਾਂ ਤੋਂ ਜ਼ਿਆਦਾ ਲਾਇਸੰਸ ਦੇਣ ਦੇ ਅਕਾਲੀ ਦੇ ਦੋਸ਼ ਨੂੰ ਨਕਾਰਦਿਆਂ ਜਰਨੈਲ ਸਿੰਘ ਨੇ ਆਖਿਆ ਕਿ ਇਹ ਸਭ ਉਨ੍ਹਾਂ ਨੂੰ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਨਸ਼ੇ ਦੇ ਮੁੱਦੇ ਉੱਤੇ ਅਕਾਲੀ ਦਲ ਨੂੰ ਨੈਤਿਕ ਆਧਾਰ ਉੱਤੇ ਗੱਲ ਕਰਨ ਦਾ ਕੋਈ ਹੱਕ ਨਹੀਂ ਹੈ ਕਿਉਂਕਿ ਪੰਜਾਬ ਵਿੱਚ ਨਸ਼ੇ ਲਈ ਕੌਣ ਜ਼ਿੰਮੇਵਾਰ ਹੈ ਇਹ ਸਭ ਜਾਣਦੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article