ਛੋਟੇ ਬਾਦਲ ਚੁਣੇ ਗਏ ਵਿਧਾਇਕ ਦਲ ਦੇ ਨੇਤਾ

March 20
21:33
2017
ਚੰਡੀਗੜ੍ਹ, 20 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਅੱਜ ਇੱਥੇ ਹੋਈ ਬੈਠਕ ਵਿਚ ਪਾਰਟੀ ਪ੍ਰਧਾਨ ਤੇ ਵਿਧਾਇਕ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਵਿਧਾਨ ਸਭਾ ਲਈ ਵਿਧਾਇਕ ਦਲ ਦੇ ਨੇਤਾ ਚੁਣ ਲਿਆ। ਇਸ ਤੋਂ ਇਲਾਵਾ ਪਾਰਟੀ ਦੇ ਆਦਮਪੁਰ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਨੂੰ ਚੀਫ਼ ਵਿੱਪ ਚੁਣ ਲਿਆ ਗਿਆ। ਜਾਣਕਾਰੀ ਦਿੰਦਿਆਂ ਸੁਖਬੀਰ ਸਿੰਘ ਦੇ ਮੀਡੀਆ ਸਲਾਹਕਾਰ ਜੰਗਵੀਰ ਸਿੰਘ ਨੇ ਦੱਸਿਆ ਕਿ ਅੱਜ ਇੱਥੇ ਪਾਰਟੀ ਦੇ ਪੈਟਰਨ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵਿਚ ਵਿਧਾਇਕਾਂ ਨੇ ਸੁਖਬੀਰ ਸਿੰਘ ਬਾਦਲ ਦੇ 10 ਸਾਲ ਦੇ ਕਾਰਜਕਾਲ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪਾਰਟੀ ਉਨ੍ਹਾਂ ਦੀ ਅਗਵਾਈ ਵਿਚ ਵਿਰੋਧੀ ਧਿਰ ਵਜੋਂ ਉਸਾਰੂ ਭੂਮਿਕਾ ਨਿਭਾਏਗੀ ਤੇ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕਰਨਾ ਜਾਰੀ ਰੱਖੇਗੀ।
There are no comments at the moment, do you want to add one?
Write a comment