PUNJABMAILUSA.COM

ਛੋਟੇ ਸਾਹਿਬਜਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ ਅੰਤਿਮ ਦਿਨ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂਆਂ ਨੇ ਕੀਤੀ ਨਗਰ ਕੀਰਤਨ ਵਿੱਚ ਸ਼ਮੂਲੀਅਤ

December 27
19:02 2017

ਨਗਰ ਕੀਰਤਨ ਸਮੇਂ ਸੰਗਤਾਂ ਦੀ ਅਥਾਹ ਸ਼ਰਧਾ ਦਾ ਉਮੜਿਆ ਸੈਲਾਬ
ਫਤਹਿਗੜ੍ਹ ਸਾਹਿਬ, 27 ਦਸੰਬਰ (ਗੁਰਿੰਦਰਜੀਤ ਸਿੰਘ ਪੀਰਜੈਨ/ਪੰਜਾਬ ਮੇਲ)- ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਵੱਲੋਂ ਮਾਨਵਤਾ, ਧਰਮ ਅਤੇ ਹੱਕ ਸੱਚ ਦੀ ਰਾਖੀ ਲਈ ਦਿੱਤੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜਾ ਸਾਲਾਨਾ ‘ਸ਼ਹੀਦੀ ਸਭਾ ‘ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ‘ਤੇ ਅਰਦਾਸ ਉਪਰੰਤ ਰਸਮੀ ਤੌਰ ‘ਤੇ ਸਮਾਪਤ ਹੋ ਗਈ। ਸ਼ਹੀਦੀ ਨਗਰ ਕੀਰਤਨ ਸਮੇਂ ਸੰਗਤਾਂ ਦਾ ਉਮੜਿਆ ਸੈਲਾਬ ਸੰਗਤਾਂ ਦੀ ਅਥਾਹ ਸ਼ਰਧਾ ਦਾ ਪ੍ਰਤੀਕ ਸੀ ਜੋ ਕਿ ਪੂਰੇ ਮਾਹੌਲ ਨੂੰ ਖਾਲਸਾਈ ਰੰਗ ਵਿੱਚ ਰੰਗ ਰਿਹਾ ਸੀ।
ਇਤਿਹਾਸਕ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕਰਨ ਅਤੇ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਹੁਕਮਨਾਮਾ ਲੈਣ ਉਪਰੰਤ ਸ੍ਰੀ ਗੁਰੂ ਗ੍ਰ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪ੍ਰਾਰੰਭ ਹੋਇਆ।ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਹਾਜਰ ਸਨ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।
ਖਾਲਸਾਈ ਸ਼ਾਨੋ ਸ਼ੌਕਤ ਨਾਲ ਨਰਸਿੰਘਿਆਂ ਤੇ ਨਗਾਰਿਆਂ ਦੀ ਗੂੰਜ ‘ਚ ਸ਼ੁਰੂ ਹੋਏ ਨਗਰ ਕੀਰਤਨ ਵਿੱਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਪਹੁੰਚੇ ਹੋਏ ਸ਼ਰਧਾਲੂਆਂ ਦੀ ਸ਼ਰਧਾ ਦੀ ਭਾਵਨਾ ਦਾ ਅਲੌਕਿਕ ਨਜ਼ਾਰਾ ਉਸ ਵੇਲੇ ਵੇਖਿਆਂ ਹੀ ਬਣਦਾ ਸੀ, ਜਦੋਂ ਸ਼ਰਧਾਲੂ ਨੰਗੇ ਪੈਰੀਂ ਨਿੱਕੀਆਂ ਤੇ ਮਾਸੂਮ ਜਿੰਦਾਂ ਅਤੇ ਮਾਤਾ ਗੁਜ਼ਰੀ ਜੀ ਨੂੰ ਸ਼ਰਧਾ ਦੇ ਫੁਲ ਭੇਂਟ ਕਰਨ ਲਈ ਉਮੜ ਪਏ। ਪਾਲਕੀ ਸਾਹਿਬ ਵਿੱਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੰਗਤਾਂ ਨਤਮਸਤਕ ਹੋਣ ਲਈ ਫੁੱਲਾਂ ਦੀ ਵਰਖਾ ਕਰ ਰਹੀਆਂ ਸਨ ਅਤੇ ਛੋਟੇ ਸਾਹਿਬਜਾਦਿਆ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਬੋਲੇ ਸੋ ਨਿਹਾਲ ਅਤੇ ਸਤਿ ਸ਼੍ਰੀ ਅਕਾਲ ਦੇ ਜੈਕਾਰਿਆਂ ਨਾਲ ਆਕਾਸ਼ ਗੂੰਜ ਰਿਹਾ ਸੀ। ਜਦੋਂ ਕਿ ਪਾਲਕੀ ਸਾਹਿਬ ਦੇ ਅੱਗੇ ਨਗਰ ਕੀਰਤਨ ਵਿੱਚ ਅਸਤਰਾਂ ਤੇ ਸ਼ਸ਼ਤਰਾਂ ਨਾਲ ਸਜੇ ਨਿਹੰਗ ਸਿੰਘਾਂ ਦੀਆਂ ਗੱਤਕਾ ਪਾਰਟੀਆਂ, ਰਾਗੀ ਜਥੇ, ਸੇਵਾ ਦਲ, ਸੁਖਮਨੀ ਸੇਵਾ ਸੁਸਾਇਟੀਆਂ, ਅਕਾਲ ਅਕੈਡਮੀ ਖਮਾਣੋਂ ਖੁਰਦ, ਚੁੰਨੀ ਕਲਾਂ ਤੇ ਮਾਧੋਪੁਰ ਦੇ ਵਿਦਿਆਰਥੀ, ਵੱਖ-ਵੱਖ ਸਕੂਲ ਕਾਲਜਾਂ ਦੇ ਵਿਦਿਆਰਥੀਆਂ ਦੀਆਂ ਗੱਤਕਾ ਪਾਰਟੀਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਜਸ ਗਾਉਂਦੀਆਂ ਜਾ ਰਹੀਆ ਸਨ। ਇਸ ਤੋਂ ਇਲਾਵਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਅਤੇ ਮਾਤਾ ਗੁਜਰੀ ਕਾਲਜ, ਖਾਲਸਾ ਗੱਤਕਾ ਅਖਾੜਾ ਦੇ ਵਿਦਿਆਰਥੀ ਨੀਲੀਆਂ, ਕੇਸਰੀ ਅਤੇ ਚਿੱਟੀਆਂ ਦਸਤਾਰਾਂ ਅਤੇ ਖਾਲਸਾਈ ਪੌਸ਼ਾਕਾਂ ‘ਚ ਸਜੇ ਹੋਏ ਨਗਰ ਕੀਰਤਨ ‘ਚ ਸ਼ਰਧਾ ਤੇ ਸਤਿਕਾਰ ਭੇਂਟ ਕਰ ਰਹੇ ਸਨ।
ਸਮਾਪਤੀ ਦੀ ਅਰਦਾਸ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਕੀਤੀ ਜਦੋਂ ਕਿ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਨੇ ਹੁਕਮਨਾਮਾ ਲਿਆ। ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਤਰਨਾ ਦਲ ਦੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਅਵਤਾਰ ਸਿੰਘ ਬਿੱਧੀ ਚੰਦ ਵਾਲੇ, ਵਿਧਾਇਕ ਫ਼ਤਹਿਗੜ੍ਹ ਸਾਹਿਬ ਕੁਲਜੀਤ ਸਿੰਘ ਨਾਗਰਾ, ਭੁਪਿੰਦਰ ਸਿੰਘ ਬਧੌਛੀ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਬਲਜੀਤ ਸਿੰਘ ਭੁੱਟਾ, ਐਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਐਸ.ਜੀ.ਪੀ.ਸੀ. ਮੈਂਬਰ ਸ. ਕਰਨੈਲ ਸਿੰਘ ਪੰਜੋਲੀ, ਮੈਂਬਰ ਸ. ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ, ਭਾਈ ਗੁਰਪ੍ਰੀਤ ਸਿੰਘ ਰੰਧਾਵਾ ਸਮੇਤ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਕੌਮ ਦੇ ਨਾਮ ਦਿੱਤੇ ਸੰਦੇਸ਼ ਵਿੱਚ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਗੁਰੂ ਦੇ ਲੜ ਲੱਗਣ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਗੁਰੇਜ ਕਰਨ। ਉਨ੍ਹਾਂ ਸਮੂਹ ਸੰਗਤ ਨੂੰ ਇਹ ਵੀ ਅਪੀਲ ਕੀਤੀ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਦੀ ਕਹਾਣੀ ਹਰ ਸ਼ਾਮ ਆਪਣੇ ਬੱਚਿਆਂ ਨੂੰ ਜਰੂਰ ਸੁਣਾਈ ਜਾਵੇ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਇਸ ਅਦੁੱਤੀ ਸ਼ਹਾਦਤ ਤੋਂ ਹਮੇਸ਼ਾ ਲਈ ਪ੍ਰੇਰਨਾ ਲੈਂਦੀ ਰਹੇ।
ਇਸ ਸ਼ਹੀਦੀ ਸਭਾ ਵਿੱਚ ਅਰਦਾਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਾਇਰਨ ਵੀ ਵਜਾਇਆ ਗਿਆ ਤਾਂ ਜੋ ਸ਼ਹੀਦੀ ਸਭਾ ਵਿੱਚ ਸ਼ਾਮਲ ਸਮੂਹ ਸੰਗਤ ਅਰਦਾਸ ਵਿੱਚ ਸ਼ਾਮਲ ਹੋ ਕੇ ਪੂਰਨ ਇਕਾਗਰਤਾ ਨਾਲ ਮਹਾਨ ਸ਼ਹੀਦਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਂਟ ਕਰ ਸਕੇ।
ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਲਕਾ ਮੀਨਾ ਨੇ ਸ਼ਹੀਦੀ ਸਭਾ ਅਮਨ-ਅਮਾਨ ਨਾਲ਼ ਸਮਾਪਤ ਹੋਣ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਆਈ ਸੰਗਤ, ਲੰਗਰਾਂ ਦੇ ਪ੍ਰਬੰਧਕਾਂ, ਸਮੂਹ ਅਧਿਕਾਰੀਆਂ, ਕਰਮਚਾਰੀਆਂ, ਸਮੂਹ ਧਾਰਮਿਕ ਅਤੇ ਸਵੈ ਸੇਵੀ ਜਥੇਬੰਦੀਆਂ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article