PUNJABMAILUSA.COM

ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਹੋਣਗੇ ਭੁਪੇਸ਼ ਬਘੇਲ

ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਹੋਣਗੇ ਭੁਪੇਸ਼ ਬਘੇਲ

ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਹੋਣਗੇ ਭੁਪੇਸ਼ ਬਘੇਲ
December 16
17:28 2018

ਰਾਏਪੁਰ, 16 ਦਸੰਬਰ (ਪੰਜਾਬ ਮੇਲ)- ਸੀਨੀਅਰ ਕਾਂਗਰਸ ਆਗੂ ਅਤੇ ਪ੍ਰਦੇਸ਼ ਪ੍ਰਧਾਨ ਭੁਪੇਸ਼ ਬਘੇਲ ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਹੋਣਗੇ। ਕਾਂਗਰਸ ਵਿਧਾਨਕਾਰ ਦਲ ਦੀ ਇਥੇ ਐਤਵਾਰ ਨੂੰ ਹੋਈ ਬੈਠਕ ਦੌਰਾਨ ਇਹ ਫ਼ੈਸਲਾ ਲਿਆ ਗਿਆ। ਏਆਈਸੀਸੀ ਅਬਜ਼ਰਵਰ ਮਲਿਕਾਰਜੁਨ ਖੜਗੇ ਨੇ ਦੱਸਿਆ ਕਿ ਸ੍ਰੀ ਬਘੇਲ ਸੋਮਵਾਰ ਸ਼ਾਮ 4.30 ਵਜੇ ਹਲਫ਼ ਲੈਣਗੇ।
ਜ਼ਿਕਰਯੋਗ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਅਹੁਦੇ ਦੇ ਚਾਰ ਦਾਅਵੇਦਾਰਾਂ ਟੀ ਐਸ ਸਿੰਘ ਦਿਉ, ਤਾਮਰਧਵੱਜ ਸਾਹੂ, ਭੁਪੇਸ਼ ਬਘੇਲ ਅਤੇ ਚਰਨ ਦਾਸ ਮਹੰਤ ਨਾਲ ਸ਼ਨਿਚਰਵਾਰ ਨੂੰ ਦਿੱਲੀ ਸਥਿਤ ਆਪਣੀ ਰਿਹਾਇਸ਼ ’ਤੇ ਕਈ ਬੈਠਕਾਂ ਕੀਤੀਆਂ ਸਨ। ਸ੍ਰੀ ਬਘੇਲ ਦੇ ਨਾਮ ’ਤੇ ਮੋਹਰ ਤੋਂ ਪਹਿਲਾਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ’ਚ ਤਿੰਨ ਦਿਨਾਂ ਤੋਂ ਵਿਚਾਰ ਵਟਾਂਦਰਾ ਚੱਲ ਰਿਹਾ ਸੀ। ਕਾਂਗਰਸ ਪਾਰਟੀ ਨੇ ਟਵਿੱਟਰ ’ਤੇ ਸ੍ਰੀ ਬਘੇਲ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ ਹੈ ਕਿ ਭੁਪੇਸ਼ ਬਘੇਲ ਨੂੰ ਮੁੱਖ ਮੰਤਰੀ ਨਿਯੁਕਤ ਕਰਨ ਨਾਲ ਛੱਤੀਸਗੜ੍ਹ ’ਚ ਜਸ਼ਨ ਦਾ ਮਾਹੌਲ ਹੈ। ਪਾਰਟੀ ਮੁਤਾਬਕ ਉਹ ਬਰਾਬਰੀ, ਪਾਰਦਰਸ਼ਿਤਾ ਅਤੇ ਇਕਜੁੱਟਤਾ ਵਾਲੀ ਸਰਕਾਰ ਬਣਾਉਣਗੇ ਅਤੇ ਕਿਸਾਨਾਂ ਨਾਲ ਕੀਤੇ ਕਰਜ਼ਾ ਮੁਆਫ਼ੀ ਦੇ ਵਾਅਦੇ ਤੋਂ ਪਾਰੀ ਦੀ ਸ਼ੁਰੂਆਤ ਕਰਨਗੇ। ਓਬਸੀ ਆਗੂ ਨੇ ਕਾਂਗਰਸ ਨੂੰ ਦੋ ਤਿਹਾਈ ਬਹੁਮਤ ਹਾਸਲ ਕਰਨ ’ਚ ਅਹਿਮ ਭੂਮਿਕਾ ਨਿਭਾਈ ਹੈ। ਕਾਂਗਰਸ ਨੇ 15 ਸਾਲਾਂ ਮਗਰੋਂ ਛੱਤੀਸਗੜ੍ਹ ’ਚ ਵਾਪਸੀ ਕੀਤੀ ਹੈ ਅਤੇ ਉਸ ਨੇ 90 ’ਚੋਂ 68 ਸੀਟਾਂ ਜਿੱਤੀਆਂ ਜਦਕਿ 2003 ਤੋਂ ਸੱਤਾ ’ਚ ਭਾਜਪਾ ਨੂੰ ਮਹਿਜ਼ 15 ਸੀਟਾਂ ਹੀ ਨਸੀਬ ਹੋਈਆਂ ਹਨ।

ਗਹਿਲੋਤ ਸੋਮਵਾਰ ਸਵੇਰੇ ਤੇ ਕਮਲ ਨਾਥ ਬਾਅਦ ਦੁਪਹਿਰ ਨੂੰ ਚੁੱਕਣਗੇ ਸਹੁੰ
ਰਾਜਸਥਾਨ/ਭੋਪਾਲ: ਕਾਂਗਰਸ ਦੇ ਰਾਜਸਥਾਨ ’ਚ ਆਗੂ ਅਸ਼ੋਕ ਗਹਿਲੋਤ ਸੋਮਵਾਰ ਸਵੇਰੇ 10 ਵਜੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਣਗੇ। ਉਨ੍ਹਾਂ ਨਾਲ ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ। ਭੋਪਾਲ ’ਚ ਕਮਲ ਨਾਥ ਦੁਪਹਿਰ ਡੇਢ ਵਜੇ ਹਲਫ਼ ਲੈਣਗੇ। ਮੁੱਖ ਮੰਤਰੀਆਂ ਦੇ ਹਲਫ਼ਦਾਰੀ ਸਮਾਗਮ ’ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਯੂਪੀਏ ਨਾਲ ਜੁੜੀਆਂ ਹੋਰ ਪਾਰਟੀਆਂ ਦੇ ਸੀਨੀਅਰ ਆਗੂਆਂ ਦੇ ਹਾਜ਼ਰ ਰਹਿਣ ਦੀ ਸੰਭਾਵਨਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article