PUNJABMAILUSA.COM

ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

 Breaking News

ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ
November 22
10:10 2017

ਸੈਕਰਾਮੈਂਟੋ, 22 ਨਵੰਬਰ (ਪੰਜਾਬ ਮੇਲ)-ਪੰਜਾਬ ਪੁਲਿਸ ਵਲੋਂ ਬੀਤੇ ਦਿਨੀਂ ਹਿੰਦੂ ਆਗੂਆਂ ਦੀਆਂ ਹੋਈਆਂ ਹੱਤਿਆਵਾਂ ਦੇ ਮਾਮਲੇ ‘ਚ ਇੰਗਲੈਂਡ ਦੇ ਵਸਨੀਕ ਜਗਤਾਰ ਸਿੰਘ ਜੌਹਲ, ਤਲਜੀਤ ਸਿੰਘ ਇੰਗਲੈਂਡ, ਹਰਦੀਪ ਸਿੰਘ ਇਟਲੀ ਅਤੇ ਰਮਨਦੀਪ ਸਿੰਘ ਕੈਨੇਡਾ ਨੂੰ ਗ੍ਰਿਫਤਾਰ ਕਰਕੇ ਜੋ ਤਸ਼ੱਦਦ ਢਾਹਿਆ ਜਾ ਰਿਹਾ ਹੈ, ਉਹ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਇਹ ਵਿਚਾਰ ਬੀਤੇ ਦਿਨੀਂ ਸ. ਮਨਜੀਤ ਸਿੰਘ ਜੀ.ਕੇ. ਦੇ ਅਮਰੀਕਾ ਪੁੱਜਣ ਅਤੇ ਸ. ਜਸਪ੍ਰੀਤ ਸਿੰਘ ਅਟਾਰਨੀ ਦਾ ਗੋਲਡ ਮੈਡਲ ਨਾਲ ਸਨਮਾਨ ਕਰਨ ਦੇ ਸੰਬੰਧ ‘ਚ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਅਮਰੀਕਾ ਦੇ ਉੱਘੇ ਵਕੀਲ ਸ. ਜਸਪ੍ਰੀਤ ਸਿੰਘ ਅਟਾਰਨੀ ਨੇ ਪ੍ਰਗਟਾਏ। ਉਨ੍ਹਾਂ ਕਿਹਾ ਕਿ ਮੀਡੀਆ ‘ਚ ਆਈਆਂ ਖ਼ਬਰਾਂ ਮੁਤਾਬਕ ਇਨ੍ਹਾਂ ਐੱਨ.ਆਰ.ਆਈ. ਵੀਰਾਂ ‘ਤੇ ਬਹੁਤ ਹੀ ਤਸ਼ੱਦਦ ਢਾਹਿਆ ਜਾ ਰਿਹਾ ਹੈ, ਜੋ ਕਿ ਸਰਾਸਰ ਗਲਤ ਗੱਲ ਹੈ, ਜਿਸਦੀ ਉਹ ਕਰੜੇ ਸ਼ਬਦਾਂ ‘ਚ ਨਿਖੇਧੀ ਕਰਦੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਤਰ੍ਹਾਂ ਦੇ ਟੋਰਚਰ ਨੂੰ ਬੰਦ ਕੀਤਾ ਜਾਵੇ ਕਿਉਂਕਿ ਇਹ ਗੈਰਕਾਨੂੰਨੀ ਤੇ ਅਣਮਨੁੱਖੀ ਵਰਤਾਰਾ ਹੈ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਭਾਵੇਂ ਮੇਰਾ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਸਬੰਧ ਨਹੀਂ ਹੈ ਪਰ ਫਿਰ ਵੀ ਮੈਂ ਹੱਕ ਸੱਚ ਲਈ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਹਰ ਇਕ ਦੀ ਸੇਵਾ ਕਰਨ ਲਈ ਤਿਆਰ ਹਾਂ। ਇਸ ਮੌਕੇ ਸ: ਮਨਜੀਤ ਸਿੰਘ ਜੀ.ਕੇ. ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਖਿਲਾਫ਼ ਅਮਰੀਕਾ ਦੀ ਅਦਾਲਤ ‘ਚ ਚੱਲੇ ਕੇਸ ਨੂੰ ਸ. ਜਸਪ੍ਰੀਤ ਸਿੰਘ ਅਟਾਰਨੀ ਵਲੋਂ ਜਿੱਤ ਕੇ ਦੇਣ ‘ਤੇ ਉਨ੍ਹਾਂ ਦਾ ਜਿੱਥੇ ਵਿਸ਼ੇਸ਼ ਧੰਨਵਾਦ ਕੀਤਾ, ਉਥੇ ਉਨ੍ਹਾਂ ਦੇ ਨਵੇਂ ਧਾਰਮਿਕ ਗੀਤ ‘ਪੱਤ ਰੱਖਿਓ ਮੇਰੀ’ ਲਈ ਮੁਬਾਰਕਬਾਦ ਵੀ ਦਿੱਤੀ। ਉਨ੍ਹਾਂ ਦੋਵਾਂ ਖੁਸ਼ੀਆਂ ਦੇ ਸਬੰਧ ‘ਚ ਜਸਪ੍ਰੀਤ ਸਿੰਘ ਅਟਾਰਨੀ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਵੀ ਕੀਤਾ। ਇਸ ਮੌਕੇ ਮੈਰੀਲੈਂਡ, ਵਰਜੀਨੀਆ, ਵਾਸ਼ਿੰਗਟਨ ਡੀ.ਸੀ. ਦੇ ਹੋਰਨਾਂ ਇਲਾਕਿਆਂ ‘ਚੋਂ ਲਗਭਗ 100 ਤੋਂ ਵੱਧ ਸ਼ਖਸੀਅਤਾਂ ਹਾਜ਼ਰ ਸਨ। ਜਿਨ੍ਹਾਂ ਵਿਚ ਵਿਸ਼ੇਸ਼ ਕਰਕੇ ਸਤਪਾਲ ਸਿੰਘ ਬਰਾੜ, ਡਾ. ਸੁਰਿੰਦਰ ਸਿੰਘ ਗਿੱਲ, ਕੁਲਦੀਪ ਸਿੰਘ ਮੱਲ੍ਹਾ, ਹਰਜੀਤ ਸਿੰਘ ਹੁੰਦਲ, ਹਰਬੰਸ ਸਿੰਘ ਸੰਧੂ, ਪ੍ਰਤਾਪ ਸਿੰਘ ਗਿੱਲ, ਗੁਰਚਰਨ ਸਿੰਘ ਲੇਹਲ, ਅਮਰ ਸਿੰਘ ਮੱਲ੍ਹੀ, ਅਗਿਆਪਾਲ ਸਿੰਘ ਰੰਧਾਵਾ, ਮੋਨੀ ਕੌਰ ਗਿੱਲ, ਕੁਲਦੀਪ ਸਿੰਘ ਗਿੱਲ, ਦਵਿੰਦਰ ਸਿੰਘ, ਲਖਵਿੰਦਰ ਸਿੰਘ ਤੱਖਰ, ਹਰਭਜਨ ਸਿੰਘ ਚਹਿਲ, ਡਾ. ਅਡੱਪਾ ਪ੍ਰਸ਼ਾਦ, ਕਮਲਜੀਤ ਸਿੰਘ, ਬਲਜਿੰਦਰ ਸਿੰਘ ਸੰਮੀ, ਦਲਬੀਰ ਸਿੰਘ, ਬਲਦੇਵ ਸਿੰਘ, ਮਨਜੀਤ ਸਿੰਘ ਕੈਰੋਂ, ਸਰਬਜੀਤ ਸਿੰਘ ਢਿੱਲੋਂ, ਸੁਖਜਿੰਦਰ ਸਿੰਘ, ਏ.ਕੇ. ਸਿੱਧੂ, ਰਤਨ ਸਿੰਘ, ਸੁਖਪਾਲ ਸਿੰਘ ਧਨੋਆ, ਸੁਰਮੁੱਖ ਸਿੰਘ ਮਾਣਕੂ, ਕੁਲਵਿੰਦਰ ਸਿੰਘ ਫਿਲੌਰਾ ਤੋਂ ਇਲਾਵਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਨੁਮਾਇੰਦੇ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article