PUNJABMAILUSA.COM

ਜਗਤਾਰ ਸਿੰਘ ਤਾਰਾ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

 Breaking News

ਜਗਤਾਰ ਸਿੰਘ ਤਾਰਾ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

ਜਗਤਾਰ ਸਿੰਘ ਤਾਰਾ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ
March 21
10:24 2018

ਚੰਡੀਗੜ੍ਹ, 21 ਮਾਰਚ (ਪੰਜਾਬ ਮੇਲ)- ਚੰਡੀਗੜ੍ਹ ਦੀ ਵਿਸ਼ੇਸ਼ ਅਦਾਲਤ ਨੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ‘ਚ ਜਗਤਾਰ ਸਿੰਘ ਤਾਰਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜੱਜ ਨੇ ਆਪਣੇ ਫੈਸਲੇ ‘ਚ ਕਿਹਾ ਕਿ ਜਗਤਾਰ ਸਿੰਘ ਤਾਰਾ ਨੂੰ ਮੌਤ ਤੱਕ ਜੇਲ੍ਹ ‘ਚ ਰਹਿਣਾ ਹੋਵੇਗਾ। ਇਸ ਤੋਂ ਪਹਿਲਾਂ ਤਾਰਾ ਨੇ ਅਦਲਤ ‘ਚ ਬੇਅੰਤ ਦੇ ਕਤਲ ਕਰਨ ਦੀ ਜ਼ਿੰਮੇਵਾਰੀ ਕਬੂਲ ਲਈ ਸੀ। ਉਸ ਨੇ ਕੇਸ ਦੀ ਪੈਰਵਾਈ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਸੀ। ਵਰਣਨਯੋਗ ਹੈ ਕਿ ਕਿ ਬੇਅੰਤ ਸਿੰਘ ਦੀ ਸਿਵਲ ਸਕੱਤਰੇਤ ਮੂਹਰੇ 31 ਅਗਸਤ 1995 ਨੂੰ ਬੰਬ ਧਮਾਕੇ ‘ਚ ਮੌਤ ਹੋ ਗਈ ਸੀ। ਤਾਰਾ ਨੇ ਯੂਟੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੂੰ ਹੱਥ ਲਿਖਤ ਪੱਤਰ ਸੌਂਪ ਕਿ ਕਬੂਲ ਕੀਤਾ ਸੀ ਕਿ ਮੁੱਖ ਮੰਤਰੀ ਬੇਅੰਤ ਨੂੰ ਕਤਲ ਕਰਨ ਵੇਲੇ ਉਹ ਮਨੁੱਖੀ ਬੰਬ ਦਿਲਾਵਰ ਸਿੰਘ ਦੇ ਨਾਲ ਸੀ। ਇਸ ਤੋਂ ਪਹਿਲਾਂ ਬਲਵੰਤ ਸਿੰਘ ਰਾਜੋਆਣਾ ਵੀ ਬੇਅੰਤ ਸਿੰਘ ਨੂੰ ਕਤਲ ਕਰਨ ਦੀ ਜ਼ਿੰਮੇਵਾਰੀ ਲੈ ਚੁੱਕਾ ਹੈ। ਤਾਰਾ ਤੋਂ ਬਿਨਾਂ ਬੇਅੰਤ ਸਿੰਘ ਕਤਲ ਕੇਸ ‘ਚ ਸ਼ਾਮਲ ਬਾਕੀ ਅੱਠ ਦੋਸ਼ੀਆਂ ਬਾਰੇ ਫੈਸਲਾ ਹੋ ਚੁੱਕਾ ਹੈ, ਜਿਸ ਵਿਚ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਤਾਰਾ ਨੇ ਅਦਾਲਤ ਕੋਲ ਕਬੂਲਿਆ ਸੀ ਕਿ ਬੇਅੰਤ ਸਿੰਘ ਨੂੰ ਮਾਰਨ ਦਾ ਕਿਸੇ ਤਰ੍ਹਾਂ ਦਾ ਕੋਈ ਪਛਤਾਵਾ ਜਾਂ ਅਫਸੋਸ ਨਹੀਂ ਪਰ ਬੰਬ ਧਮਾਕੇ ਵਿਚ ਮਾਰੇ ਗਏ ਦੂਜੇ ਬੇਕਸੂਰ ਬੰਦਿਆਂ ਦਾ ਦੁੱਖ ਜ਼ਰੂਰ ਹੈ। ਤਾਰਾ ਨੇ ਇਹ ਵੀ ਕਿਹਾ ਕਿ ਘਟਨਾ ਨੂੰ ਅੰਜਾਮ ਦੇਣ ਦਾ ਫ਼ੈਸਲਾ ਪੂਰੀ ਤਰ੍ਹਾਂ ਸੋਚ ਵਿਚਾਰ ਕੇ ਸਿਧਾਂਤਾਂ ਮੁਤਾਬਕ ਹੀ ਲਿਆ ਗਿਆ ਸੀ। ਤਾਰਾ ਨੇ ਪੱਤਰ ‘ਚ ਕਿਹਾ ਸੀ ਕਿ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕਰਨ ਦੀ ਕਾਰਵਾਈ ਨੇ ਸਿੱਖ ਨੌਜਵਾਨਾਂ ਨੂੰ ਹਥਿਆਰ ਚੁੱਕਣ ਲਈ ਮਜਬੂਰ ਕੀਤਾ ਸੀ। ਤਾਰਾ ਨੇ ਪੱਤਰ ‘ਚ ਇਹ ਵੀ ਲਿਖਿਆ ਸੀ ਕਿ ਖਾੜਕੂਵਾਦ ਵੇਲੇ ਪੁਲਿਸ ਆਮ ਲੋਕਾਂ ਨੂੰ ਡਾਕੂ ਲੁਟੇਰੇ ਦੇ ਭੇਸ ‘ਚ ਲੁੱਟਦੀ ਰਹੀ ਸੀ ਤੇ ਇਨ੍ਹਾਂ ਕੰਮਾਂ ਲਈ ਬਦਨਾਮ ਸਿੱਖ ਨੌਜਵਾਨਾਂ ਨੂੰ ਕੀਤਾ ਜਾਂਦਾ ਸੀ। ਇਹ ਵਰਤਾਰਾ ਲੰਬਾ ਸਮਾਂ ਚੱਲਦਾ ਰਿਹਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article