PUNJABMAILUSA.COM

ਜਗਤਾਰ ਸਿੰਘ ਤਾਰਾ ਨੇ ਜੇਲ੍ਹ ਵਿਚ ਸ਼ੁਰੂ ਕੀਤੀ ਭੁੱਖ ਹੜਤਾਲ

ਜਗਤਾਰ ਸਿੰਘ ਤਾਰਾ ਨੇ ਜੇਲ੍ਹ ਵਿਚ ਸ਼ੁਰੂ ਕੀਤੀ ਭੁੱਖ ਹੜਤਾਲ

ਜਗਤਾਰ ਸਿੰਘ ਤਾਰਾ ਨੇ ਜੇਲ੍ਹ ਵਿਚ ਸ਼ੁਰੂ ਕੀਤੀ ਭੁੱਖ ਹੜਤਾਲ
March 04
21:47 2016

tara
ਚੰਡੀਗੜ੍ਹ, 4 ਮਾਰਚ (ਪੰਜਾਬ ਮੇਲ)- ਅਦਾਲਤ ਦੇ ਹੁਕਮਾਂ ਪਿੱਛੋਂ ਵੀ ਜੇਲ੍ਹ ਪ੍ਰਸ਼ਾਸਨ ਵੱਲੋਂ ਜਗਤਾਰ ਸਿੰਘ ਤਾਰਾ ਨੂੰ ਉਸ ਦੇ ਜੇਲ੍ਹ ਵਿੱਚ ਬੰਦ ਸਾਥੀਆਂ ਨਾਲ ਮਿਲਣ ਨਾ ਦੇਣ ਕਾਰਨ ਤਾਰਾ ਨੇ ਜੇਲ੍ਹ ਵਿੱਚ ਬੀਤੀ 29 ਫਰਵਰੀ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।
ਅਦਾਲਤ ਵਿੱਚ ਪਿਛਲੀ ਇੱਕ ਸੁਣਵਾਈ ਮੌਕੇ ਤਾਰਾ ਵੱਲੋਂ ਦਿੱਤੀ ਮੰਗਾਂ ਦੀ ਅਰਜ਼ੀ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਸੀ ਤੇ ਤਾਰਾ ਦੀਆਂ ਮੰਗਾਂ ਜਾਇਜ਼ ਦੱਸਦੇ ਹੋਏ ਅਦਾਲਤ ਨੇ ਉਨ੍ਹਾਂ ਨੂੰ ਆਪਣੇ ਵਕੀਲ ਨੂੰ ਮਿਲਣ, ਘਰ ਦੇ ਜੀਆਂ ਨਾਲ ਫ਼ੋਨ ਉੱਤੇ ਗੱਲ ਕਰਨ ਤੇ ਆਪਣੇ ਸਾਥੀਆਂ ਨਾਲ ਮੁਲਾਕਾਤ ਕਰਨ ਦੀ ਆਗਿਆ ਦੇ ਦਿੱਤੀ ਸੀ। ਇਸ ਦੇ ਵਿਰੋਧ ਵਿੱਚ ਜੇਲ੍ਹ ਪ੍ਰਸ਼ਾਸਨ ਵੱਲੋਂ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ ਤੇ ਜਗਤਾਰ ਸਿੰਘ ਤਾਰਾ ਦੀਆਂ ਮੰਗਾਂ ਉੱਤੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਹੈ। ਜਗਤਾਰ ਸਿੰਘ ਤਾਰਾ ਦੀ ਅਰਜ਼ੀ ਉੱਤੇ ਵਧੀਕ ਸੈਸ਼ਨ ਜੱਜ ਜੇ ਐਸ ਸਿੱਧੂ ਨੇ ਫ਼ੈਸਲਾ ਦਿੱਤਾ ਸੀ ਕਿ ਤਾਰਾ ਹਾਲੇ ਅੰਡਰ ਟਰਾਇਲ ਹੈ, ਇਸ ਲਈ ਆਪਣੇ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਗੱਲ ਕਰ ਸਕਦਾ ਹੈ ਤੇ ਉਸ ਦੇ ਇਸ ਹੱਕ ਨੂੰ ਰੋਕਿਆ ਨਹੀਂ ਜਾ ਸਕਦਾ। ਇਸ ਫ਼ੈਸਲੇ ਵਿੱਚ ਕਿਹਾ ਗਿਆ ਸੀ ਕਿ ਜੇਲ੍ਹ ਪ੍ਰਸ਼ਾਸਨ ਨੂੰ ਜੇ ਕਿਸੇ ਤਰ੍ਹਾਂ ਦਾ ਸ਼ੱਕ ਦਿਖਾਈ ਦੇਵੇ ਤਾਂ ਉਹ ਜਗਤਾਰ ਸਿੰਘ ਤਾਰਾ ਵੱਲੋਂ ਕੀਤੀਆਂ ਫ਼ੋਨ ਕਾਲਾਂ ਦੀ ਰਿਕਾਰਡਿੰਗ ਕਰ ਸਕਦੇ ਹਨ। ਇਸ ਦੇ ਨਾਲ ਤਾਰਾ ਆਪਣੇ ਸਾਥੀ ਸ਼ਮਸ਼ੇਰ ਸਿੰਘ, ਲਖਵਿੰਦਰ ਸਿੰਘ, ਗੁਰਮੀਤ ਸਿੰਘ ਤੇ ਪਰਮਜੀਤ ਸਿੰਘ ਭਿਉਰਾ ਨਾਲ ਜੇਲ੍ਹ ਵਿੱਚ ਮੁਲਾਕਾਤ ਕਰ ਸਕਦਾ ਹੈ ਤੇ ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ ਕੋਈ ਕਰਮਚਾਰੀ ਤਾਇਨਾਤ ਕੀਤਾ ਜਾ ਸਕਦਾ ਹੈ। ਜੇ ਜੇਲ੍ਹ ਪ੍ਰਸ਼ਾਸਨ ਨੂੰ ਸਹੀ ਲੱਗਾ ਤਾਂ ਤਾਰਾ ਦੀ ਉਸ ਦੇ ਸਾਥੀਆਂ ਨਾਲ ਸਾਂਝੀ ਜਾਂ ਇੱਕ-ਇੱਕ ਕਰਕੇ ਮੁਲਾਕਾਤ ਕਰਾਈ ਜਾ ਸਕਦੀ ਹੈ। ਅਦਾਲਤ ਨੇ ਫ਼ੈਸਲੇ ਵਿੱਚ ਤਾਰਾ ਨੂੰ ਉਨ੍ਹਾਂ ਦੇ ਵਕੀਲ ਸਿਮਰਨਜੀਤ ਸਿੰਘ ਨਾਲ ਇਕੱਲੇ ਮਿਲਣ ਦੀ ਖੁੱਲ੍ਹ ਵੀ ਦਿੱਤੀ ਹੈ ਤਾਂ ਜੋ ਉਹ ਆਪਣਾ ਕੇਸ ਵਿਚਾਰ ਸਕਣ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article